PUNJABMAILUSA.COM

ਅਕਾਲੀਆਂ ਦੀ ‘ਪੋਲ ਖੋਲ੍ਹ’ ਮੁਹਿੰਮ ਦੇ ਟਾਕਰੇ ਲਈ ਕਾਂਗਰਸੀਆਂ ਵੱਲੋਂ ‘ਹੱਲਾ ਬੋਲ’

ਅਕਾਲੀਆਂ ਦੀ ‘ਪੋਲ ਖੋਲ੍ਹ’ ਮੁਹਿੰਮ ਦੇ ਟਾਕਰੇ ਲਈ ਕਾਂਗਰਸੀਆਂ ਵੱਲੋਂ ‘ਹੱਲਾ ਬੋਲ’

ਅਕਾਲੀਆਂ ਦੀ ‘ਪੋਲ ਖੋਲ੍ਹ’ ਮੁਹਿੰਮ ਦੇ ਟਾਕਰੇ ਲਈ ਕਾਂਗਰਸੀਆਂ ਵੱਲੋਂ ‘ਹੱਲਾ ਬੋਲ’
September 06
17:33 2018

ਜੈਤੋ, 6 ਸਤੰਬਰ (ਪੰਜਾਬ ਮੇਲ)-ਅਕਾਲੀ ਦਲ ਦੇ ਸੰਕਟ ਮੋਚਨ ਲਈ ਕੀਤੀਆਂ ਜਾਣ ਵਾਲੀਆਂ ‘ਪੋਲ ਖੋਲ੍ਹ’ ਰੈਲੀਆਂ ਨੂੰ ਠੁੱਸ ਕਰਨ ਲਈ ਕਾਂਗਰਸ ਹਮਲਾਵਰ ਹੋ ਗਈ ਹੈ। ਪੰਜਾਬ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਦੀ ਅਗਵਾਈ ਵਿਚ ਕਈ ਮੰਤਰੀਆਂ ਤੇ ਵਿਧਾਇਕਾਂ ਨੇ ਅੱਜ ਬੇਅਦਬੀ ਘਟਨਾਵਾਂ ਨਾਲ ਜੁੜੇ ਜੈਤੋ ਖੇਤਰ ਦੇ ਪਿੰਡਾਂ ਦਾ ਹੰਗਾਮੀ ਦੌਰਾ ਕੀਤਾ। ਕਾਂਗਰਸ ਆਗੂਆਂ ਨੇ ਬੇਅਦਬੀ ਮੁੱਦੇ ਉੱਤੇ ਅਕਾਲੀਆਂ ਨੂੰ ਘੇਰਦਿਆਂ ਹਮਲੇ ਕੀਤੇ। ਵਿਸ਼ੇਸ਼ ਗੱਲ ਇਹ ਰਹੀ ਕਿ ਕਿਸੇ ਵੀ ਬੁਲਾਰੇ ਦੀ ਜ਼ੁਬਾਨ ‘ਤੇ ਆਮ ਆਦਮੀ ਪਾਰਟੀ ਦਾ ਨਾਂ ਤੱਕ ਨਹੀਂ ਆਇਆ।
ਇਹ ਕਾਫ਼ਲਾ ਪੰਜਗਰਾਈਂ ਖੁਰਦ ‘ਚ ਰੁਪਿੰਦਰ ਸਿੰਘ ਤੇ ਜਸਵਿੰਦਰ ਸਿੰਘ ਦੇ ਘਰ ਗਿਆ। ਇਨ੍ਹਾਂ ਸਕੇ ਭਰਾਵਾਂ ਦਾ ਨਾਂ ਬਰਗਾੜੀ ਬੇਅਦਬੀ ਕਾਂਡ ਨਾਲ ਜੋੜ ਕੇ ਪੁਲਿਸ ਨੇ ਬੇਹੱਦ ਤਸ਼ੱਦਦ ਢਾਹਿਆ ਸੀ। ਲੋਕ ਵਿਦਰੋਹ ਅੱਗੇ ਝੁਕਦਿਆਂ ਬਾਅਦ ਵਿਚ ਸਰਕਾਰ ਨੂੰ ਇਨ੍ਹਾਂ ਉੱਤੇ ਦਰਜ ਪੁਲਿਸ ਕੇਸ ਰੱਦ ਕਰਨਾ ਪਿਆ ਸੀ। ਟੀਮ ਬੁਰਜ ਜਵਾਹਰ ਸਿੰਘ ਵਾਲਾ ਦੇ ਉਸ ਗੁਰੂ ਘਰ ਵਿਚ ਵੀ ਨਤਮਸਤਕ ਹੋਈ, ਜਿੱਥੋਂ ਪਾਵਨ ਸਰੂਪ ਦਿਨ ਦੀਵੀਂ ਚੋਰੀ ਹੋਇਆ ਸੀ। ਆਗੂਆਂ ਨੇ ਬਹਿਬਲ ਕਾਂਡ ਵਾਲੀ ਉਹ ਜਗ੍ਹਾ ਵੀ ਦੇਖੀ ਜਿੱਥੇ ਪੁਲਿਸ ਫਾਇਰਿੰਗ ਵਿਚ ਦੋ ਨੌਜਵਾਨ ਮਾਰੇ ਗਏ ਸਨ। ਬਾਅਦ ਵਿਚ ਬਹਿਬਲ ਕਲਾਂ ਵਿਖੇ ਵਿਸ਼ਾਲ ਜਨ ਸਭਾ ਦੌਰਾਨ ਸੁਨੀਲ ਜਾਖੜ ਨੇ ਦਰਜਨ ਤੋਂ ਵੀ ਵੱਧ ਵਾਰ ਸੁਖਬੀਰ ਸਿੰਘ ਬਾਦਲ ਨੂੰ ਵਿਅੰਗ ਨਾਲ ‘ਸੁਖਬੀਰ ਇੰਸਾ’ ਕਿਹਾ। ਉਨ੍ਹਾਂ ਆਖਿਆ ਕਿ ਕੋਲਿਆਂਵਾਲੀ ਨੂੰ ਨਾਲ ਲੈ ਕੇ ਚੱਲਣ ਵਾਲਿਆਂ ਨੂੰ ਦੂਰ ਧੱਕ ਕੇ ਬਿਠਾਏ ਬ੍ਰਹਮਪੁਰਾ, ਢੀਂਡਸਾ ਅਤੇ ਭੂੰਦੜ ਵਰਗਿਆਂ ਦੇ ਆਸਰੇ ਦੀ ਲੋੜ ਪੈ ਗਈ ਹੈ। ਨਵਜੋਤ ਸਿੰਘ ਸਿੱਧੂ ਨੇ ਬਾਦਲ ਪਿਓ-ਪੁੱਤਾਂ ਤੋਂ ਇਲਾਵਾ ਬਿਕਰਮ ਮਜੀਠੀਆ ਅਤੇ ਮਨਤਾਰ ਸਿੰਘ ਬਰਾੜ ਉੱਪਰ ਤਾਬੜਤੋੜ ਹਮਲੇ ਕਰਦਿਆਂ ਬੇਅਦਬੀ ਨਾਲ ਜੁੜੇ ਘਟਨਾਕ੍ਰਮ ਵਿਚ ਇਨ੍ਹਾਂ ਦੀ ਸ਼ਮੂਲੀਅਤ ਬਾਰੇ ਖੁਲਾਸੇ ਕੀਤੇ। ਸ਼੍ਰੀ ਸਿੱਧੂ ਨੇ ਅਕਾਲੀ ਲੀਡਰਾਂ ਨੂੰ ਗਲੀਆਂ ਵਿਚ ਘੇਰਨ ਦੀ ਅਪੀਲ ਕੀਤੀ ਤਾਂ ਲੋਕਾਂ ਨੇ ਇਸ ਦਾ ਪ੍ਰਤੀਕਰਮ ਜੋਸ਼ੀਲੇ ਜੈਕਾਰਿਆਂ ਨਾਲ ਦਿੱਤਾ। ਉਨ੍ਹਾਂ ਨੇ ਸ਼੍ਰੀ ਜਾਖੜ ਨੂੰ ਸੰਬੋਧਨ ਹੰਦਿਆਂ ਧਾਰਾ 154 ਤਹਿਤ ਬਾਦਲਾਂ ਖ਼ਿਲਾਫ਼ ਐਫਆਈਆਰ ਦਰਜ ਕਰ ਕੇ ਜਲਦੀ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ। ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਕਿਸੇ ਕੰਮ ਕਾਰਨ ਜਲਦੀ ਚਲੇ ਗਏ ਪਰ ਸਾਧੂ ਸਿੰਘ ਧਰਮਸੋਤ, ਸੁਖਜਿੰਦਰ ਸਿੰਘ ਰੰਧਾਵਾ, ਬਲਬੀਰ ਸਿੰਘ ਸਿੱਧੂ, ਜੋਗਿੰਦਰ ਸਿੰਘ ਪੰਜਗਰਾਈਂ, ਮੁਹੰਮਦ ਸਦੀਕ, ਕੁਸ਼ਲਦੀਪ ਸਿੰਘ ਢਿੱਲੋਂ, ਪਵਨ ਗੋਇਲ ਆਦਿ ਨੇ ਸੰਬੋਧਨ ਕਰਦਿਆਂ ਅਕਾਲੀ ਦਲ ਦੀ ਸਖ਼ਤ ਨਿਖੇਧੀ ਕੀਤੀ। ਇਸ ਮੌਕੇ ਵਿਧਾਇਕ ਹਰਜੋਤ ਕੰਵਲ, ਰਾਹੁਲ ਸਿੱਧੂ, ਕੁਲਦੀਪ ਸਿੰਘ ਵੈਦ, ਦਰਸ਼ਨ ਸਿੰਘ ਬਰਾੜ, ਹਰਪ੍ਰਤਾਪ ਸਿੰਘ ਅਜਨਾਲਾ, ਕੁਲਬੀਰ ਸਿੰਘ ਜੀਰਾ, ਉਪਿੰਦਰ ਸ਼ਰਮਾ ਤੇ ਹੋਰ ਆਗੂ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article