PUNJABMAILUSA.COM

ਅਕਾਲੀਆਂ ਨੂੰ ਦਿੱਲੀ ‘ਚ ਝਟਕਾ, ਪੰਜਾਬ ਪੁਲੀਸ ਨੇ ਆਪਣੀਆਂ ਜਿਪਸੀਆਂ ਤੇ ਗੰਨਮੈਨ ਖੋਹੇ

ਅਕਾਲੀਆਂ ਨੂੰ ਦਿੱਲੀ ‘ਚ ਝਟਕਾ, ਪੰਜਾਬ ਪੁਲੀਸ ਨੇ ਆਪਣੀਆਂ ਜਿਪਸੀਆਂ ਤੇ ਗੰਨਮੈਨ ਖੋਹੇ

ਅਕਾਲੀਆਂ ਨੂੰ ਦਿੱਲੀ ‘ਚ ਝਟਕਾ, ਪੰਜਾਬ ਪੁਲੀਸ ਨੇ ਆਪਣੀਆਂ ਜਿਪਸੀਆਂ ਤੇ ਗੰਨਮੈਨ ਖੋਹੇ
February 11
21:06 2017

delhi 1
ਨਵੀਂ ਦਿੱਲੀ, 11 ਫਰਵਰੀ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਆਗੂਆਂ ਤੋਂ ਪੰਜਾਬ ਪੁਲੀਸ ਨੇ ਆਪਣੀਆਂ ਜਿਪਸੀਆਂ ਤੇ ਗੰਨਮੈਨ ਵਾਪਸ ਮੰਗਵਾ ਲਏ ਹਨ। ਪੰਜਾਬ ਪੁਲਿਸ ਦੀ ਇਹ ਸੁਰੱਖਿਆ ਦਿੱਲੀ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ ਕੇ, ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਤੇ ਕਾਰਜਕਾਰੀ ਮੈਂਬਰ ਅਵਤਾਰ ਸਿੰਘ ਹਿਤ ਨੂੰ ਦਿੱਤੀ ਹੋਈ ਸੀ।
ਮਾਮਲਾ ਮੀਡੀਆ ਵਿੱਚ ਵੀ ਲਗਾਤਾਰ ਛਾਇਆ ਹੋਇਆ ਸੀ। ਇਸ ਤੋਂ ਬਾਅਦ ਬਾਅਦ ਪੰਜਾਬ ਪੁਲਿਸ ਦੀਆਂ ਤਿੰਨ ਜਿਪਸੀਆਂ ਤੇ ਤਕਰੀਬਨ ਦੋ ਦਰਜਨ ਗੰਨਮੈਨ ਵਾਪਸ ਪੰਜਾਬ ਪਰਤ ਆਏ ਹਨ। ਚੋਣ ਕਮਿਸ਼ਨ ਨੇ ਕੁੱਝ ਸਮਾਂ ਪਹਿਲਾਂ ਦਿੱਲੀ ਦੇ ਨੇਤਾਵਾਂ ਤੋਂ ਗੰਨਮੈਨ ਵਾਪਸ ਲੈਣ ਦੀ ਹਦਾਇਤ ਕੀਤੀ ਸੀ ਪਰ ਪੰਜਾਬ ਪੁਲੀਸ ਦੇ ਕੁੱਝ ਸੀਨੀਅਰ ਅਫ਼ਸਰਾਂ ਨੇ ਇਸ ਤੋਂ ਟਾਲ਼ਾ ਵੱਟ ਲਿਆ ਸੀ। ਪਰ ਮੀਡੀਆ ਵਿੱਚ ਇਹ ਖ਼ਬਰ ਆਉਣ ਤੋਂ ਬਾਅਦ ਪੰਜਾਬ ਪੁਲਿਸ ਨੂੰ ਸੁਰੱਖਿਆ ਵਾਪਸ ਮੰਗਵਾਉਣੀ ਹੀ ਪਈ। ਸੂਤਰਾਂ ਮੁਤਾਬਿਕ ਇਸ ਕਾਰਵਾਈ ਨਾਲ ਕਮੇਟੀ ਦੇ ਆਗੂ ਔਖੇ-ਭਾਰੇ ਵੀ ਹੋਏ ਪਰ ਉਪ ਮੁੱਖ ਮੰਤਰੀ ਵੱਲੋਂ ਵੀ ਇਸ ਮਾਮਲੇ ਚ ਕੋਈ ਬਹੁਤਾ ਦਖ਼ਲ ਨਾ ਦਿੱਤੇ ਜਾਣ ਕਾਰਨ ਕਮੇਟੀ ਆਗੂ ਹੱਥ ਮਲਦੇ ਰਹਿ ਗਏ। ਪੰਜਾਬ ਸਰਕਾਰ ਵੱਲੋਂ ਦਿੱਤੀ ਇਸ ਸੁਰੱਖਿਆ ਦਾ ਖਰਚਾ ਵੀ ਪੰਜਾਬ ਸਰਕਾਰ ਹੀ ਝੱਲ ਰਹੀ ਸੀ।
ਜਾਣਕਾਰੀ ਮੁਤਾਬਿਕ ਪੰਜਾਬ ਸਰਕਾਰ ਨੇ ਪ੍ਰਤੀ ਜਿਪਸੀ 290 ਲੀਟਰ ਪ੍ਰਤੀ ਮਹੀਨਾ ਤੇਲ ਦੀ ਸਹੂਲਤ ਵੀ ਦਿੱਤੀ ਹੋਈ ਸੀ। ਇਸ ਦੇ ਨਾਲ ਹੀ ਚੋਣ ਕਮਿਸ਼ਨ ਦੀ ਹਦਾਇਤ ਤੋਂ ਬਾਅਦ ਨਿਯਮਾਂ ਤੋਂ ਉਲਟ ਜਾ ਕੇ ਸਿਆਸੀ ਲੋਕਾਂ ਨੂੰ ਅਲਾਟ ਕੀਤੀਆਂ ਹੋਈਆਂ ਪੂਰੇ ਪੰਜਾਬ ‘ਚੋਂ ਤਕਰੀਬਨ 30 ਜਿਪਸੀਆਂ ਵੀ ਵਾਪਸ ਲਈਆਂ ਗਈਆਂ ਹਨ, ਪਰ ਪੰਜਾਬ ਦੇ ਆਗੂਆਂ ਵੱਲੋਂ ਚੋਣ ਕਮਿਸ਼ਨ ਵੱਲੋਂ ਚਿੱਠੀ ਲਿਖ ਕੇ ਮੁੜ ਸੁਰੱਖਿਆ ਦੀ ਮੰਗ ਕੀਤੀ ਜਾ ਰਹੀ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article