PUNJABMAILUSA.COM

ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਬਿਜਲੀ ਕੁਨੈਕਸ਼ਨ ਕੱਟਿਆ

ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਬਿਜਲੀ ਕੁਨੈਕਸ਼ਨ ਕੱਟਿਆ

ਅਕਾਲੀ ਆਗੂ ਦਿਆਲ ਸਿੰਘ ਕੋਲਿਆਂਵਾਲੀ ਦਾ ਬਿਜਲੀ ਕੁਨੈਕਸ਼ਨ ਕੱਟਿਆ
February 22
09:49 2017

5
ਮਲੋਟ, 22 ਫਰਵਰੀ (ਪੰਜਾਬ ਮੇਲ)-ਬਦਲੇ ਸਿਆਸੀ ਸਮੀਕਰਨਾਂ ਕਾਰਨ ਪ੍ਰਸ਼ਾਸਨ ‘ਤੇ ਪਕੜ ਢਿੱਲੀ ਹੋਣ ਤੋਂ ਬਾਅਦ ਪੰਜਾਬ ਸਟੇਟ ਪਾਵਰਕਾਮ ਕਾਰਪੋਰੇਸ਼ਨ ਵੱਲੋਂ ਡਿਫਾਲਟਰ ਖਪਤਕਾਰਾਂ ਤੋਂ ਬਿਜਲੀ ਦੇ ਬਿੱਲ ਉਗਰਾਹੁਣ ਲਈ ਚਲਾਈ ਗਈ ਮੁਹਿੰਮ ਤਹਿਤ ਖਪਤਕਾਰਾਂ ‘ਤੇ ਕੱਸੇ ਗਏ ਸ਼ਿਕੰਜੇ ਕਾਰਨ ਕਈਆਂ ਦੀ ਬੱਤੀ ਗੁੱਲ ਹੋ ਰਹੀ ਹੈ। ਹਲਕੇ ‘ਚ ਚਰਚਿਤ ਆਗੂਆਂ ਦੇ ਘਰਾਂ ਦੀਆਂ ਬੱਤੀਆਂ ਗੁੱਲ ਹੋ ਰਹੀਆਂ ਹਨ, ਜਿਨ੍ਹਾਂ ‘ਚ ਪੰਜਾਬ ਐਗਰੋ ਫੂਡ ਗਰੇਨ ਕਾਰਪੋਰੇਸ਼ਨ ਦੇ ਚੇਅਰਮੈਨ, ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਲੜਕੇ ਪਰਮਿੰਦਰ ਸਿੰਘ ਕੋਲਿਆਂਵਾਲੀ, ਜੋ ਯੂਥ ਅਕਾਲੀ ਦਲ ਦੇ ਸੀਨੀਅਰ ਆਗੂ ਹਨ, ਵੀ ਅਜਿਹੇ ਲੋਕਾਂ ‘ਚ ਸ਼ਾਮਿਲ ਸਨ, ਜਿਹੜੇ ਪਾਵਰਕਾਮ ਦੇ ਡਿਫਾਲਟਰ ਸਨ। ਪਾਵਰਕਾਮ ਦੀ ਸਬ-ਡਵੀਜ਼ਨ ਅਬੁੱਲ ਖੁਰਾਣਾ ਦੇ ਐੱਸ.ਡੀ.ਓ. ਅਮਨਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਅਧੀਨ ਜੋਨ ਅਬੁੱਲ ਖੁਰਾਣਾ ‘ਚ ਡਿਫਾਲਟਰ ਖਪਤਕਾਰਾਂ ਵੱਲ ਪਾਵਰਕਾਮ ਦਾ ਕਰੀਬ 5 ਕਰੋੜ ਰੁਪਏ ਬਕਾਇਆ ਹੈ, ਜਿਸ ‘ਚ ਆਮ ਖਪਤਕਾਰ, ਵਾਟਰ ਸਪਲਾਈ ਤੇ ਡਰੇਨਜ਼ ਵਿਭਾਗ ਸ਼ਾਮਲ ਹਨ। ਇਕੱਲੇ ਡਰੇਨਜ਼ ਵਿਭਾਗ ਵੱਲ ਕਰੀਬ 2 ਕਰੋੜ ਰੁਪਏ ਦੀ ਰਕਮ ਬਕਾਇਆ ਹੈ। ਉਨ੍ਹਾਂ ਦੱਸਿਆ ਕਿ ਬਿੱਲਾਂ ਦੇ ਭੁਗਤਾਨ 31 ਮਾਰਚ ਤੋਂ ਪਹਿਲਾਂ ਪਹਿਲਾਂ ਕਰਨ ਲਈ ਡਿਫਾਲਟਰ ਖਪਤਕਾਰਾਂ ਖਿਲਾਫ਼ ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਦੱਸਿਆ ਕਿ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਤੇ ਉਨ੍ਹਾਂ ਦੇ ਲੜਕੇ ਪਰਮਿੰਦਰ ਸਿੰਘ ਕੋਲਿਆਂਵਾਲੀ ਦੇ ਨਾਂਅ ‘ਤੇ ਦੋ ਅਲੱਗ-ਅਲੱਗ ਕੁਨੈਕਸ਼ਨ ਚੱਲ ਰਹੇ ਹਨ। ਪਰਮਿੰਦਰ ਸਿੰਘ ਕੋਲਿਆਂਵਾਲੀ ਦੇ ਨਾਂਅ ‘ਤੇ ਚੱਲ ਰਹੇ ਕੁਨੈਕਸ਼ਨ ਦਾ ਬਕਾਇਆ ਬਿੱਲ 23 ਲੱਖ ਦੇ ਕਰੀਬ ਸੀ, ਜਿਸ ਕਾਰਨ ਉਨ੍ਹਾਂ ਦੀ ਪਾਵਰ ਸਪਲਾਈ ਕੱਟ ਦਿੱਤੀ ਗਈ ਹੈ, ਜਦਕਿ ਜਥੇਦਾਰ ਦਿਆਲ ਸਿੰਘ ਕੋਲਿਆਂਵਾਲੀ ਦੇ ਨਾਂਅ ‘ਤੇ ਚੱਲਦੇ ਮੀਟਰ ਦਾ ਬਕਾਇਆ ਬਿੱਲ ਕਰੀਬ 11 ਹਜ਼ਾਰ ਰੁਪਏ ਸੀ, ਜਦਕਿ ਜਥੇਦਾਰ ਕੋਲਿਆਂਵਾਲੀ ਦੇ ਮਰਹੂਮ ਭਰਾ ਕਰਨੈਲ ਸਿੰਘ ਨਾਂਅ ‘ਤੇ ਚੱਲ ਰਹੇ ਕੁਨੈਕਸ਼ਨ ਦਾ ਬਕਾਇਆ ਬਿੱਲ 16 ਹਜ਼ਾਰ ਰੁਪਏ ਸੀ। ਇਨ੍ਹਾਂ ਦੋਵਾਂ ਕੁਨੈਕਸ਼ਨਾਂ ਦੇ ਬਿੱਲਾਂ ਦਾ 27 ਹਜ਼ਾਰ ਰੁਪਏ ਭੁਗਤਾਨ ਕਰ ਦਿੱਤਾ ਗਿਆ ਹੈ, ਜਦਕਿ ਪਰਮਿੰਦਰ ਸਿੰਘ ਵੱਲੋਂ ਰਕਮ ਜ਼ਿਆਦਾ ਹੋਣ ਕਾਰਨ ਬਿੱਲ ਭੁਗਤਾਨ ਨਹੀਂ ਹੋ ਸਕਿਆ, ਜਿਸ ਕਾਰਨ ਉਨ੍ਹਾਂ ਦੇ ਨਾਂਅ ਤੇ ਚੱਲ ਰਿਹਾ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ। ਇਹ ਕੁਨੈਕਸ਼ਨ ਪੂਰਾ ਭੁਗਤਾਨ ਕਰਨ ਉਪਰੰਤ ਹੀ ਜੋੜਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਅਧੀਨ ਅਜਿਹੇ ਵਾਟਰ ਵਰਕਰਾਂ ਦੀ ਸਪਲਾਈ ਕੱਟ ਦਿੱਤੀ ਗਈ ਹੈ, ਜਿਨ੍ਹਾਂ ਦੇ ਬਿੱਲਾਂ ਦੇ ਭੁਗਤਾਨ ਪੰਚਾਇਤਾਂ ਵੱਲੋਂ ਨਹੀਂ ਕੀਤੇ ਗਏ।
ਜ਼ਿਕਰਯੋਗ ਹੈ ਕਿ ਪਾਵਰਕੌਮ ਵੱਲੋਂ ਦਿੱਤੇ ਗਏ ਇਸ ਵੱਡੇ ਝਟਕੇ ਤੋਂ ਬਾਅਦ ਕਈ ਸਿਆਸੀ ਨੇਤਾ ਧੜਾਧੜ ਬਿਜਲੀ ਬਕਾਏ ਤਾਰਨ ਲੱਗ ਪਏ ਹਨ। ਕਾਫ਼ੀ ਅਰਸੇ ਤੋਂ ਇਨ੍ਹਾਂ ਲੀਡਰਾਂ ਨੇ ਬਿੱਲ ਭਰਨੇ ਬੰਦ ਕੀਤੇ ਹੋਏ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article