PUNJABMAILUSA.COM

ਅਕਾਲੀ ਕੌਂਸਲਰ ਵੱਲੋਂ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ

ਅਕਾਲੀ ਕੌਂਸਲਰ ਵੱਲੋਂ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ

ਅਕਾਲੀ ਕੌਂਸਲਰ ਵੱਲੋਂ ਪੱਤਰਕਾਰ ਦੀ ਗੋਲੀ ਮਾਰ ਕੇ ਹੱਤਿਆ
October 21
21:20 2016

cos
ਸੰਗਰੂਰ, 21 ਅਕਤੂਬਰ (ਪੰਜਾਬ ਮੇਲ) – ਸੰਗਰੂਰ ਦੇ ਧੂਰੀ ‘ਚ ਟਰੱਕ ਯੂਨੀਅਨ ਦੇ ਸਾਬਕਾ ਪ੍ਰਧਾਨ ਅਤੇ ਅਕਾਲੀ ਦਲ ਦੇ ਕੌਂਸਲਰ ਕਰਮਜੀਤ ਸਿੰਘ ਪੰਮੀ ਨ ਦੈਨਿਕ ਸਵੇਰਾ ਅਖ਼ਬਾਰ ਦੇ ਪੱਤਰਕਾਰ ਕੇਵਲ ਜਿੰਦਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਹੈ। ਧੂਰੀ ਪੁਲਿਸ ਨੇ ਮਾਮਲਾ ਦਰਜ ਕਰ ਲਿਆਂ ਹੈ। ਐੱਸਐਚਓ ਹਰਜਿੰਦਰ ਸਿੰਘ ਨੇ ਮ੍ਰਿਤਕ ਕੇਵਲ ਜਿੰਦਲ ਦੇ ਪੁੱਤਰ ਨੀਰਜ ਜਿੰਦਲ ਨੇ ਪੁਲਿਸ ਨੂੰ ਆਪਣੀ ਸ਼ਿਕਾਇਤ ਵਿਚ ਦੱਸਿਆ ਕਿ ਕੇਵਲ ਜਿੰਦਲ ਨੇ ਅਕਾਲੀ ਕੌਂਸਲਰ ਕਰਮਜੀਤ ਸਿੰਘ ਪੰਮੀ ਨੂੰ 10 ਲੱਖ ਰੁਪਏ ਉਧਾਰ ਦਿੱਤੇ ਹੋਏ ਸਨ ਅਤੇ ਕੁਝ ਹੀ ਸਮੇਂ ‘ਚ ਕੇਵਲ ਜਿੰਦਲ ਦੀ ਲੜਕੀ ਦੀ ਵਿਆਹ ਸੀ ਜਿਸ ਕਾਰਨ ਕੇਵਲ ਜਿੰਦਲ ਵੱਲੋਂ ਕਰਮਜੀਤ ਸਿੰਘ ਪੰਮੀ ਤੋਂ ਪੈਸੇ ਵਾਪਸ ਮੰਗੇ ਗਏ ਅਤੇ ਬੀਤੀ ਸ਼ਾਮ ਕਰੀਬ 7 ਵਜੇ ਉਸ ਦਾ ਪਿਤਾ ਘਰੋਂ ਇਹ ਕਹਿ ਕੇ ਗਿਆ ਸੀ ਕਿ ਉਹ ਕਰਮਜੀਤ ਸਿੰਘ ਪੰਮੀ ਤੋਂ ਉਸ ਨੂੰ ਉਧਾਰ ਦਿੱਤੇ ਪੈਸੇ ਵਾਪਿਸ ਲੈਣ ਜਾ ਰਿਹਾ ਹੈ ਪਰ ਕਰੀਬ ਡੇਢ ਘੰਟੇ ਤੱਕ ਜਦੋਂ ਕੇਵਲ ਜਿੰਦਲ ਘਰ ਨਾ ਪਹੁੰਚਿਆ ਤਾਂ ਨੀਰਜ ਜਿੰਦਲ ਉਸ ਦੀ ਭਾਲ ਕਰਦਾ ਹੋਇਆ ਟਰੱਕ ਯੂਨੀਅਨ ਨੇੜੇ ਪਹੁੰਚਿਆ ਜਿੱਥੇ ਉਸ ਨੇ ਦੇਖਿਆ ਕਿ ਕਰਮਜੀਤ ਸਿੰਘ ਪੰਮੀ ਦੀ ਕਾਰ ਵਿਚ ਉਸ ਦੇ ਪਿਤਾ ਅਤੇ ਕਰਮਜੀਤ ਸਿੰਘ ਆਪਸ ਵਿਚ ਬਹਿਸ ਰਹੇ ਸਨ ਅਤੇ ਦੇਖਦੇ ਹੀ ਦੇਖਦੇ ਕਰਮਜੀਤ ਸਿੰਘ ਨੇ ਰਿਵਾਲਵਰ ਨਾਲ ਉਸ ਦੇ ਪਿਤਾ ਦੇ ਛਾਤੀ ‘ਚ ਗੋਲੀ ਮਾਰ ਦਿੱਤੀ ਅਤੇ ਕਰਮਜੀਤ ਸਿੰਘ ਪੰਮੀ ਉਸ ਦੇ ਪਿਤਾ ਸਮੇਤ ਉਥੋਂ ਗੱਡੀ ਭਜਾ ਕੇ ਲੈ ਗਿਆ ਅਤੇ ਬਾਅਦ ‘ਚ ਪਤਾ ਲੱਗਾ ਕਿ ਉਹ ਉਸ ਦੇ ਪਿਤਾ ਦੀ ਲਾਸ਼ ਨੂੰ ਸਰਕਾਰੀ ਹਸਪਤਾਲ ਧੂਰੀ ਵਿਖੇ ਲੈ ਗਿਆ। ਉਨ੍ਹਾਂ ਦੱਸਿਆ ਕਿ ਪੁਲਿਸ ਵੱਲੋਂ ਇਨ੍ਹਾਂ ਬਿਆਨਾਂ ਦੇ ਆਧਾਰ ‘ਤੇ ਕਰਮਜੀਤ ਸਿੰਘ ਪੰਮੀ ਪੁੱਤਰ ਰਘਵੀਰ ਸਿੰਘ ਵਾਸੀ ਜਨਤਾ ਨਗਰ ਧੂਰੀ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਲਾਸ਼ ਦਾ ਪੋਸਟ ਮਾਰਟਮ ਕਰਵਾਉਣ ਉਪਰੰਤ ਲਾਸ਼ ਨੂੰ ਵਾਰਿਸਾਂ ਹਵਾਲੇ ਕਰ ਦਿੱਤਾ ਗਿਆ ਹੈ। ਜਦੋਂਕਿ ਕਰਮਜੀਤ ਸਿੰਘ ਪੰਮੀ ਦਾ ਕਹਿਣਾ ਹੈ ਕਿ ਉਹ ਤੇ ਕੇਵਲ ਜਿੰਦਲ ਚੰਗੇ ਦੋਸਤ ਹਨ ਅਤੇ ਉਹ ਸ਼ਾਮ ਨੂੰ ਕਾਰ ‘ਚ ਬੈਠੇ ਖਾ-ਪੀ ਰਹੇ ਸਨ ਅਤੇ ਜਦੋਂ ਉਹ ਬਾਥਰੂਮ ਕਰਨ ਲਈ ਉਤਰਿਆ ਤਾਂ ਕੇਵਲ ਜਿੰਦਲ ਗੱਡੀ ‘ਚ ਪਈ ਉਸ ਦੀ ਰਿਵਾਲਵਰ ਨਾਲ ਛੇੜਛਾੜ ਕਰਨ ਲੱਗ ਪਿਆ ਅਤੇ ਉਸ ਵੱਲੋਂ ਕੇਵਲ ਨੂੰ ਰੋਕਿਆ ਗਿਆ ਅਤੇ ਅਚਾਨਕ ਗੋਲੀ ਚੱਲ ਗਈ ਅਤੇ ਉਹ ਉਸ ਨੂੰ ਤੁਰੰਤ ਸਰਕਾਰੀ ਹਸਪਤਾਲ ਲੈ ਆਇਆ ਅਤੇ ਪੁਲਿਸ ਨੂੰ ਇਸ ਦੀ ਸੂਚਨਾ ਦਿੱਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article