PUNJABMAILUSA.COM

ਅਕਾਲੀ ਦਲ ‘ਚ ਕੱਦਾਵਰ ਧਾਰਮਿਕ ਹਸਤੀ ਦੀ ਰੜਕਣ ਲੱਗੀ ਘਾਟ

ਅਕਾਲੀ ਦਲ ‘ਚ ਕੱਦਾਵਰ ਧਾਰਮਿਕ ਹਸਤੀ ਦੀ ਰੜਕਣ ਲੱਗੀ ਘਾਟ

ਅਕਾਲੀ ਦਲ ‘ਚ ਕੱਦਾਵਰ ਧਾਰਮਿਕ ਹਸਤੀ ਦੀ ਰੜਕਣ ਲੱਗੀ ਘਾਟ
November 24
16:57 2017

* ਸ਼੍ਰੋਮਣੀ ਕਮੇਟੀ ਪ੍ਰਧਾਨ ਲਈ ਨਹੀਂ ਮਿਲ ਰਿਹਾ ਕੱਦਾਵਰ ਆਗੂ
ਚੰਡੀਗੜ੍ਹ, 24 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਲੀਡਰਸ਼ਿਪ ਨੂੰ ਪਾਰਟੀ ਵਿਚ ਕੱਦਾਵਰ ਧਾਰਮਿਕ ਹਸਤੀ ਦੀ ਘਾਟ ਰੜਕਣ ਲੱਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ 29 ਨਵੰਬਰ ਨੂੰ ਹੋਣ ਵਾਲੀ ਚੋਣ ਪਾਰਟੀ ਲਈ ਚੁਣੌਤੀ ਵਾਂਗ ਹੈ।
ਸੂਤਰਾਂ ਦਾ ਦੱਸਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਮੌਜੂਦਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਸ ਅਹੁਦੇ ‘ਤੇ ਭਵਿੱਖ ਵਿਚ ਕੰਮ ਕਰਨ ਤੋਂ ਅਸਮਰੱਥਾ ਜ਼ਾਹਰ ਕੀਤੀ ਹੈ। ਹਾਲਾਂਕਿ ਪਾਰਟੀ ਲੀਡਰਸ਼ਿਪ ਵੱਲੋਂ ਪ੍ਰੋ. ਬਡੂੰਗਰ ਦਾ ਨਾਂ ਵੀ ਦਾਅਵੇਦਾਰਾਂ ਵਜੋਂ ਵਿਚਾਰਿਆ ਜਾ ਰਿਹਾ ਹੈ। ਅਕਾਲੀ ਦਲ ਦੀ ਕੋਰ ਕਮੇਟੀ ਦੀ ਸ਼ੁੱਕਰਵਾਰ ਨੂੰ ਚੰਡੀਗੜ੍ਹ ਵਿਚ ਮੀਟਿੰਗ ਹੋਣੀ ਹੈ। ਪਾਰਟੀ ਦੇ ਸਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਦੇ ਇਸ ਮੀਟਿੰਗ ਵਿਚ ਆਉਣ ਦੇ ਆਸਾਰ ਹਨ। ਪਾਰਟੀ ਦੇ ਇਕ ਸੀਨੀਅਰ ਆਗੂ ਦਾ ਦੱਸਣਾ ਹੈ ਕਿ ਸ਼੍ਰੀ ਬਾਦਲ ਨਾਲ ਕਮੇਟੀ ਪ੍ਰਧਾਨ ਦੀ ਚੋਣ ਸਬੰਧੀ ਭਲਕੇ ਰਸਮੀ ਚਰਚਾ ਹੋਵੇਗੀ। ਪਾਰਟੀ ਆਗੂਆਂ ਦਾ ਦੱਸਣਾ ਹੈ ਕਿ ਮਾਝੇ ਦੇ ਅਕਾਲੀ ਆਗੂ ਸੇਵਾ ਸਿੰਘ ਸੇਖਵਾਂ ਵੀ ਦਾਅਵੇਦਾਰਾਂ ਵਿਚ ਸ਼ਾਮਲ ਹਨ ਪਰ ਹਾਲ ਦੀ ਘੜੀ ਕੋਈ ਵਿਵਾਦ ਰਹਿਤ ਤੇ ਕੱਦਾਵਰ ਧਾਰਮਿਕ ਵਿਅਕਤੀ ਦਿਖਾਈ ਨਹੀਂ ਦੇ ਰਿਹਾ, ਜਿਸ ਨੂੰ ਇਸ ਸੰਸਥਾ ਦੀ ਜ਼ਿੰਮੇਵਾਰੀ ਦਿੱਤੀ ਜਾ ਸਕੇ। ਉਂਜ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਅਤੇ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ ਵੱਲੋਂ ਵੀ ਪ੍ਰਧਾਨਗੀ ਲਈ ਜ਼ੋਰ ਅਜ਼ਮਾਈ ਕੀਤੀ ਜਾ ਰਹੀ ਹੈ। ਇਨ੍ਹਾਂ ਦੋਵਾਂ ਆਗੂਆਂ ਨੂੰ ਅਦਾਲਤ ਵੱਲੋਂ ਸੁਣਾਈ ਸਜ਼ਾ ਕਮੇਟੀ ਮੁਖੀ ਬਣਨ ਵਿਚ ਵੱਡਾ ਅੜਿੱਕਾ ਖੜ੍ਹਾ ਕਰ ਦਿੰਦੀ ਹੈ।
ਸੂਤਰਾਂ ਮੁਤਾਬਕ ਪਾਰਟੀ ਵੱਲੋਂ ਕਈ ਵਿਅਕਤੀਆਂ ਦੇ ਨਾਂ ‘ਤੇ ਵਿਚਾਰ ਤਾਂ ਕੀਤਾ ਗਿਆ ਪਰ ਉਹ ਵਿਅਕਤੀ ਸ਼੍ਰੋਮਣੀ ਕਮੇਟੀ ਮੈਂਬਰ ਨਾ ਹੋਣ ਕਾਰਨ ਪ੍ਰਧਾਨ ਦੀ ਚੋਣ ਨਹੀਂ ਲੜ ਸਕਦੇ। ਅਕਾਲੀ ਦਲ ਦੇ ਸੀਨੀਅਰ ਆਗੂਆਂ ਦਾ ਕਹਿਣਾ ਹੈ ਕਿ ਪਾਰਟੀ ਵਿਚ ਇਕ ਸਮੇਂ ਤੱਕ ਧਾਰਮਿਕ ਖੇਤਰ ਦੇ ਵਿਅਕਤੀਆਂ ਦੀ ਹੋਂਦ ਵਿਚਾਰਨਯੋਗ ਹੱਦ ਤੱਕ ਰਹੀ ਸੀ। ਪਾਰਟੀ ਵਿਚ ਸਿਆਸਤ ਭਾਰੂ ਹੋਣ ਤੋਂ ਬਾਅਦ ਇਸ ਖੇਤਰ ਦੇ ਵਿਅਕਤੀਆਂ ਦਾ ਬੋਲਬਾਲਾ ਘਟਣਾ ਸ਼ੁਰੂ ਹੋ ਗਿਆ। ਆਗੂਆਂ ਦਾ ਮੰਨਣਾ ਹੈ ਕਿ ਪਾਰਟੀ ਵਿਚ ਸ਼ਕਤੀਆਂ ਦਾ ਕੇਂਦਰੀਕਰਨ ਹੋਣ ਕਾਰਨ ਧਾਰਮਿਕ ਖੇਤਰ ਦੀ ਲੀਡਰਸ਼ਿਪ ਦੀ ਕਮੀ ਰੜਕਣੀ ਸ਼ੁਰੂ ਹੋ ਗਈ।
ਪਾਰਟੀ ਆਗੂਆਂ ਦਾ ਇਥੋਂ ਤੱਕ ਕਹਿਣਾ ਹੈ ਕਿ ਸ਼੍ਰੋਮਣੀ ਕਮੇਟੀ ਦੇ ਕਈ ਮੈਂਬਰਾਂ ਦੇ ਰਿਸ਼ਤੇਦਾਰਾਂ ਦੇ ਨਾਂ ਸ਼ਰਾਬ ਦੇ ਠੇਕੇਦਾਰਾਂ ਜਾਂ ਹੋਰ ਧੰਦਿਆਂ ਨਾਲ ਜੁੜੇ ਰਹੇ ਹਨ। ਇਹ ਵੀ ਦੇਖਣ ਵਿਚ ਆਇਆ ਹੈ ਕਿ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਦੌਰਾਨ ਵੀ ਧਾਰਮਿਕ ਖੇਤਰ ਦੇ ਵਿਅਕਤੀਆਂ ਨੂੰ ਟਿਕਟਾਂ ਦੇਣ ਦੇ ਮਾਮਲੇ ‘ਤੇ ਟਾਲਾ ਵੱਟਿਆ ਜਾਂਦਾ ਹੈ। ਜ਼ਿਕਰਯੋਗ ਹੈ ਕਿ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ‘ਤੇ ਜ਼ਿਆਤਾਦਰ ਮਾਲਵੇ ਨਾਲ ਸਬੰਧਤ ਅਕਾਲੀ ਆਗੂਆਂ ਦਾ ਹੀ ਦਬਦਬਾ ਰਿਹਾ ਹੈ। ਪਾਰਟੀ ਆਗੂਆਂ ਦਾ ਕਹਿਣਾ ਹੈ ਕਿ ਮਰਹੂਮ ਜਥੇਦਾਰ ਗੁਰਚਰਨ ਸਿੰਘ ਟੌਹੜਾ ਤੋਂ ਬਾਅਦ ਅਕਾਲੀ ਦਲ ਵਿਚ ਕੋਈ ਵਿਵਾਦ ਰਹਿਤ ਧਾਰਮਿਕ ਵਿਅਕਤੀ ਸਾਹਮਣੇ ਨਹੀਂ ਆਇਆ। ਅਵਤਾਰ ਸਿੰਘ ਮੱਕੜ ਭਾਵੇਂ ਕਈ ਸਾਲ ਸ਼੍ਰੋਮਣੀ ਕਮੇਟੀ ਦੀ ਸੇਵਾ ਨਿਭਾਅ ਚੁੱਕੇ ਹਨ ਪਰ ਉਨ੍ਹਾਂ ਦੇ ਕਾਰਜਕਾਲ ਦੌਰਾਨ ਬਹੁਤ ਸਾਰੇ ਵਿਵਾਦ ਹੋਏ। ਮਹੱਤਵਪੂਰਨ ਤੱਥ ਇਹ ਵੀ ਹੈ ਕਿ ਇਕ ਸਮੇਂ ਮਾਝੇ ਦੇ ਵਿਵਾਦਿਤ ਸਿਆਸਤਦਾਨ ਤੇ ਸਾਬਕਾ ਅਕਾਲੀ ਮੰਤਰੀ ਸੁੱਚਾ ਸਿੰਘ ਲੰਗਾਹ ਦਾ ਨਾਮ ਵੀ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਦੇ ਦਾਅਵੇਦਾਰਾਂ ਵਿਚ ਸ਼ਾਮਲ ਰਿਹਾ ਹੈ।

ਸੁਖਬੀਰ ਵੱਲੋਂ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੁੱਧਵਾਰ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲਈ ਇਕ ਰਾਇ ਬਣਾਉਣ ਵਾਸਤੇ ਅੰਮ੍ਰਿਤਸਰ, ਤਰਨ ਤਾਰਨ, ਗੁਰਦਾਸਪੁਰ, ਕਪੂਰਥਲਾ, ਹੁਸ਼ਿਆਰਪੁਰ, ਲੁਧਿਆਣਾ, ਪਟਿਆਲਾ, ਫਤਹਿਗੜ੍ਹ ਸਾਹਿਬ ਤੇ ਮੁਹਾਲੀ ਜ਼ਿਲ੍ਹਿਆਂ ਸਮੇਤ ਚੰਡੀਗੜ੍ਹ ਤੇ ਹਿਮਾਚਲ ਪ੍ਰਦੇਸ਼ ਦੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਕੀਤੀ। ਪਾਰਟੀ ਵੱਲੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਪਾਰਟੀ ਪ੍ਰਧਾਨ ਨੇ ਇਕੱਲੇ-ਇਕੱਲੇ ਮੈਂਬਰਾਂ ਦੇ ਵਿਚਾਰ ਸੁਣੇ। ਉਨ੍ਹਾਂ ਅੱਜ 80 ਦੇ ਕਰੀਬ ਮੈਂਬਰਾਂ ਦੇ ਵਿਚਾਰ ਸੁਣੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article