PUNJABMAILUSA.COM

ਅਕਾਲੀ ਦਲ ਤੇ ਕਾਂਗਰਸ ਖੇਡ ਰਹੇ ਨੇ ਦੋਸਤਾਨਾ ਮੈਚ : ਕੇਜਰੀਵਾਲ

ਅਕਾਲੀ ਦਲ ਤੇ ਕਾਂਗਰਸ ਖੇਡ ਰਹੇ ਨੇ ਦੋਸਤਾਨਾ ਮੈਚ : ਕੇਜਰੀਵਾਲ

ਅਕਾਲੀ ਦਲ ਤੇ ਕਾਂਗਰਸ ਖੇਡ ਰਹੇ ਨੇ ਦੋਸਤਾਨਾ ਮੈਚ : ਕੇਜਰੀਵਾਲ
October 26
09:53 2016

10
ਜਲੰਧਰ, 26 ਅਕਤੂਬਰ (ਪੰਜਾਬ ਮੇਲ)- ਅਕਾਲੀ ਦਲ ਤੇ ਕਾਂਗਰਸ ਦੋਸਤਾਨਾ ਮੈਚ ਖੇਡ ਰਹੇ ਹਨ। ਇਨ੍ਹਾਂ ਦਾ ਆਪਸ ਵਿਚ ਸਮਝੌਤਾ ਹੋਇਆ ਹੋਇਆ ਹੈ। ਜੇ ਅਸੀਂ ਪੰਜਾਬ ‘ਚ ਸੱਤਾ ‘ਚ ਆਏ ਤਾਂ ਪੰਜਾਬ ਨੂੰ ਚਾਰ ਮਹੀਨਿਆਂ ‘ਚ ਭ੍ਰਿਸ਼ਟਾਚਾਰ ਅਤੇ ਨਸ਼ਾ-ਮੁਕਤ ਕਰ ਦਿਆਂਗੇ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ‘ਚ ਚੋਣਾਂ ਜਿੱਤਣ ਤੋਂ ਬਾਅਦ ਸਾਡੀ ਪਾਰਟੀ ਦੀ ਪ੍ਰਮੁੱਖ ਤਰਜੀਹ ਹੋਵੇਗੀ ਪੰਜਾਬ ਨੂੰ ਭ੍ਰਿਸ਼ਟਾਚਾਰ ਅਤੇ ਨਸ਼ਿਆਂ ਤੋਂ ਮੁਕਤ ਕਰਨਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਕਿਸਾਨਾਂ, ਨੌਜਵਾਨਾਂ ਅਤੇ ਸਨਅਤਕਾਰਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨ ਨੂੰ ਵੀ ਵਿਸ਼ੇਸ਼ ਪਹਿਲ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਪੰਜਾਬ ਦੇ ਮੁੱਖ ਮੁੱਦੇ ਹਨ, ਜਿਨ੍ਹਾਂ ਨੂੰ ਸੁਲਝਾਉਣ ਲਈ ਅਸੀਂ ਇਕ ਪੂਰਾ ਖਾਕਾ ਤਿਆਰ ਕਰ ਲਿਆ ਹੈ। ਉਨ੍ਹਾਂ ਹੋਰ ਕਿਹਾ ਕਿ ਨਸ਼ਿਆਂ ‘ਚ ਲੱਗੇ ਘਾਗ ਸਿਆਸਤਦਾਨਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ ਤੇ ਉਸ ਤੋਂ ਬਾਅਦ ਨਸ਼ਿਆਂ ‘ਚ ਗਲਤਾਨ ਹੋਏ ਨੌਜਵਾਨਾਂ ਨੂੰ ਨਸ਼ਿਆਂ ਤੋਂ ਮੁਕਤ ਕਰਨ ਲਈ 6 ਮਹੀਨੇ ਦਾ ਸਮਾਂ ਲੱਗੇਗਾ, ਜਿਸ ਦੌਰਾਨ ਉਨ੍ਹਾਂ ਦੇ ਮੁੜ-ਵਸੇਬੇ ਲਈ ਵੀ ਕਾਰਵਾਈ ਕੀਤੀ ਜਾਵੇਗੀ।
ਪੰਜਾਬ ਦੀ ਆਰਥਿਕਤਾ ਬਾਰੇ ਪੁੱਛਣ ‘ਤੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਆਰਥਿਕਤਾ ਇਸ ਵੇਲੇ ਲੀਹੋਂ ਲਹਿ ਗਈ ਹੈ। ਜੇਕਰ ਸੱਤਾ ‘ਚ ਆਏ ਤਾਂ ਇਸ ਨੂੰ ਮੁੜ ਪਟੜੀ ‘ਤੇ ਲਿਆਉਣ ਲਈ ਘੱਟੋ-ਘੱਟ 2 ਸਾਲ ਦਾ ਸਮਾਂ ਲੱਗੇਗਾ। ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਹੁਣ ਤੱਕ ਜਾਰੀ ਕੀਤੇ ਗਏ ਕਿਸਾਨਾਂ, ਨੌਜਵਾਨਾਂ ਅਤੇ ਉਦਯੋਗਾਂ ਬਾਰੇ ਮੈਨੀਫੈਸਟੋ ਬਹੁਤ ਹੀ ਸੋਚ ਵਿਚਾਰ ਕੇ ਅਤੇ ਕਈ-ਕਈ ਰਾਤਾਂ ਕੰਮ ਕਰਕੇ ਤਿਆਰ ਕੀਤੇ ਗਏ ਹਨ, ਸਾਨੂੰ ਪੂਰਾ ਵਿਸ਼ਵਾਸ ਹੈ ਕਿ ਅਸੀਂ ਇਨ੍ਹਾਂ ਮੈਨੀਫੈਸਟੋ ‘ਚ ਕੀਤੇ ਗਏ ਇਕ-ਇਕ ਵਾਅਦੇ ਨੂੰ ਪੂਰਾ ਕਰਾਂਗੇ।
ਪੰਜਾਬ ਦੇ ਇਕ ਹੋਰ ਅਹਿਮ ਮੁੱਦੇ ਕਿਸਾਨੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦੇ ਰਾਜ ‘ਚ ਕਿਸਾਨ ਵੱਡੀ ਗਿਣਤੀ ‘ਚ ਖੁਦਕੁਸ਼ੀਆਂ ਕਰ ਰਹੇ ਹਨ ਤੇ ਸਰਕਾਰ ਨੂੰ ਉਨ੍ਹਾਂ ਬਾਰੇ ਕੋਈ ਚਿੰਤਾ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਆਉਣ ‘ਤੇ ਅਸੀਂ ਕਿਸਾਨੀ ਨੂੰ ਸੰਕਟ ਤੋਂ ਉਭਾਰਨ ਲਈ ਪੂਰੀ ਵਾਹ ਲਾਵਾਂਗੇ। ਉਨ੍ਹਾਂ ਦੱਸਿਆ ਕਿ ਦਿੱਲੀ ਵਾਂਗ ਪੰਜਾਬ ‘ਚ ਵੀ ਫਸਲ ਖਰਾਬੇ ਦਾ ਮੁਆਵਜ਼ਾ 20 ਹਜ਼ਾਰ ਰੁਪਏ ਪ੍ਰਤੀ ਏਕੜ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸਾਨੀ ਨੂੰ ਬਚਾਉਣ ਲਈ ਸਵਾਮੀਨਾਥਨ ਰਿਪੋਰਟ ਅਹਿਮ ਭੂਮਿਕਾ ਨਿਭਾਵੇਗੀ, ਪਰ ਸਮੇਂ ਦੀਆਂ ਸਰਕਾਰਾਂ ਨੇ ਇਸ ਨੂੰ ਅਮਲ ‘ਚ ਲਿਆਉਣ ਲਈ ਕੋਈ ਵਿਸ਼ੇਸ਼ ਉਪਰਾਲਾ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਇਸ ਰਿਪੋਰਟ ਨੂੰ ਅਸੀਂ ਪੰਜਾਬ ‘ਚ ਲਾਗੂ ਕਰਾਂਗੇ ਪਰ ਇਸ ਲਈ ਤਿੰਨ ਤੋਂ ਚਾਰ ਸਾਲ ਦਾ ਸਮਾਂ ਲੱਗ ਸਕਦਾ ਹੈ।
ਹਾਲ ‘ਚ ਹੀ ਕੈਪਟਨ ਅਮਰਿੰਦਰ ਸਿੰਘ ਖ਼ਿਲਾਫ ਭ੍ਰਿਸ਼ਟਾਚਾਰ ਦੇ ਵਾਪਸ ਲਏ ਕੇਸਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਕਾਲੀ ਦਲ ਅਤੇ ਕਾਂਗਰਸ ਦਾ ਆਪਸ ‘ਚ ਸਮਝੌਤਾ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦਾ ਇਸ ਗੱਲ ‘ਤੇ ਵਧੇਰੇ ਜ਼ੋਰ ਲੱਗ ਰਿਹਾ ਹੈ ਕਿ ਕਿਤੇ ਆਮ ਆਦਮੀ ਪਾਰਟੀ ਸੱਤਾ ‘ਚ ਨਾ ਆ ਜਾਵੇ, ਜਿਸ ਲਈ ਬਾਦਲ ਸਰਕਾਰ ਆਪਣਾ ਸਾਰਾ ਦਾਅ ਕੈਪਟਨ ‘ਤੇ ਲਗਾ ਰਹੀ ਹੈ। ਉਨ੍ਹਾਂ ਦੋਸ਼ ਲਾਇਆ ਕਿ ਤਿੰਨ ਸਾਲ ਪਹਿਲਾਂ ਕੈਪਟਨ ਨੇ ਬਿਕਰਮ ਸਿੰਘ ਮਜੀਠੀਆ ਖ਼ਿਲਾਫ ਸੀ.ਬੀ.ਆਈ. ਜਾਂਚ ਬੰਦ ਕਰਵਾਈ ਸੀ, ਜਿਸ ਦੇ ਇਵਜ਼ ‘ਚ ਬਾਦਲ ਸਰਕਾਰ ਨੇ ਕੈਪਟਨ ਦੇ ਖ਼ਿਲਾਫ਼ ਕੇਸ ਵਾਪਸ ਲਏ ਹਨ।
ਚੋਣਾਂ ਲੜਨ ਦੀ ਰਣਨੀਤੀ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਲੋਕਾਂ ਤੱਕ ਪਹੁੰਚ ਕਰਨ ਲਈ ਵੱਡੀਆਂ ਰੈਲੀਆਂ ਤੋਂ ਲੈ ਕੇ ਛੋਟੀਆਂ ਮੀਟਿੰਗਾਂ ਤੱਕ ਅਤੇ ਇਥੋਂ ਤੱਕ ਕਿ ਘਰ-ਘਰ ਜਾ ਕੇ ਸੰਪਰਕ ਕਰਨ ਤੱਕ ਦੇ ਸਾਰੇ ਢੰਗ-ਤਰੀਕੇ ਵਰਤੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਕੋਲ ਚੋਣਾਂ ਲੜਨ ਲਈ ਇਸ ਵੇਲੇ ਕੋਈ ਪੈਸਾ ਨਹੀਂ ਹੈ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਪਾਰਟੀ ਬਾਕੀ ਪਾਰਟੀਆਂ ਵਾਂਗ ਭ੍ਰਿਸ਼ਟ ਤਰੀਕਿਆਂ ਨਾਲ ਪੈਸੇ ਨਹੀਂ ਕਮਾਉਂਦੀ, ਜਿਸ ਕਾਰਨ ਉਨ੍ਹਾਂ ਦੀ ਪਾਰਟੀ ਨੇ ਅੱਜ ਤੱਕ ਕੋਈ ਵੀ ਪੈਸਾ ਨਹੀਂ ਕਮਾਇਆ। ਉਨ੍ਹਾਂ ਪੰਜਾਬ ਦੀ ਜਨਤਾ ਨੂੰ ਪੁਰਜ਼ੋਰ ਅਪੀਲ ਕੀਤੀ ਹੈ ਕਿ ਇਹ ਚੋਣਾਂ ਤੁਹਾਡੀਆਂ ਆਪਣੀਆਂ ਚੋਣਾਂ ਹਨ, ਤੁਹਾਡੇ ਆਪਣੇ ਭਵਿੱਖ ਲਈ ਹਨ, ਜਿਸ ਨੂੰ ਮੁੱਖ ਰੱਖਦਿਆਂ ਹਰ ਵਿਅਕਤੀ ਘੱਟੋ-ਘੱਟ 100-100 ਲੋਕਾਂ ਨੂੰ ‘ਆਪ’ ਦੇ ਹੱਕ ‘ਚ ਵੋਟ ਪਾਉਣ ਲਈ ਤਿਆਰ ਕਰੇ ਅਤੇ ਚੋਣਾਂ ਲੜਨ ਲਈ ਪਾਰਟੀ ਦੀ ਸਹਾਇਤਾ ਕਰੇ।
ਪਿੱਛੇ ਜਿਹੇ ਪਾਰਟੀ ‘ਚ ਉਭਰੀ ਫੁੱਟ ਬਾਰੇ ਪੁੱਛਣ ‘ਤੇ ਕਿ, ਕੀ ਇਸ ਘਟਨਾਕ੍ਰਮ ਨਾਲ ਪੰਜਾਬ ‘ਚ ‘ਆਪ’ ਦਾ ਗ੍ਰਾਫ ਹੇਠਾਂ ਨਹੀਂ ਹੋਇਆ? ਜੁਆਬ ‘ਚ ਉਨ੍ਹਾਂ ਕਿਹਾ ਕਿ ਲੋਕਾਂ ਦਾ ਸਾਡੇ ‘ਤੇ ਵਿਸ਼ਵਾਸ ਪਹਿਲਾਂ ਵਾਂਗ ਹੀ ਬਰਕਰਾਰ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਪੰਜਾਬ ‘ਚ ਜੇ ਕੋਈ ਭ੍ਰਿਸ਼ਟਾਚਾਰ ਅਤੇ ਨਸ਼ਾ ਖਤਮ ਕਰ ਸਕਦਾ ਹੈ ਤਾਂ ਉਹ ‘ਆਪ’ ਹੀ ਹੈ। ਉਨ੍ਹਾਂ ਕਿਹਾ ਕਿ ਪਿੱਛੇ ਜਿਹੇ ਉਨ੍ਹਾਂ ਦੀ ਪਾਰਟੀ ਨੇ ਇਕ ਸਰਵੇ ਵੀ ਕਰਵਾਇਆ ਸੀ ਜਿਸ ਅਨੁਸਾਰ ਉਨ੍ਹਾਂ ਦੀ ਪਾਰਟੀ ਨੂੰ 96 ਸੀਟਾਂ ਪੱਕੀਆਂ ਮਿਲ ਰਹੀਆਂ ਹਨ। ਉਨ੍ਹਾਂ ਕਿਹਾ ਕਿ ਲੋਕ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਲੰਬੇ ਸ਼ਾਸਨ ਤੋਂ ਤੰਗ ਆ ਗਏ ਹਨ ਅਤੇ ਹੁਣ ਪੰਜਾਬ ਦੀ ਕਿਸਾਨੀ ਦੀ ਦਸ਼ਾ ਸੁਧਾਰਨ, ਨਸ਼ਾ ਅਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਕਰਨ ਲਈ ਹਰ ਬੰਦਾ ਬਦਲਾਅ ਚਾਹੁੰਦਾ ਹੈ, ਜਿਸ ਨੂੰ ਲੈ ਕੇ ਆਮ ਆਦਮੀ ਪਾਰਟੀ ‘ਤੇ ਹਰ ਇਕ ਵਿਅਕਤੀ ਦਾ ਵਿਸ਼ਵਾਸ ਹੈ, ਜਿਸ ਨੂੰ ਅਸੀਂ ਕਦੀ ਟੁੱਟਣ ਨਹੀਂ ਦਿਆਂਗੇ।
ਸੁੱਚਾ ਸਿੰਘ ਛੋਟੇਪੁਰ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਛੋਟੇਪੁਰ ਬਾਰੇ ਉਨ੍ਹਾਂ ਨੂੰ ਕਾਫੀ ਸਮੇਂ ਤੋਂ ਸ਼ਿਕਾਇਤਾਂ ਮਿਲ ਰਹੀਆਂ ਸਨ, ਜਿਸ ਦੀ ਪੁਸ਼ਟੀ ਉਨ੍ਹਾਂ ਨੂੰ ਮਿਲੇ ਇਕ ਸਬੂਤ ਤੋਂ ਹੋਈ ਕਿ ਛੋਟੇਪੁਰ ਪਾਰਟੀ ‘ਚ ਸ਼ਾਮਲ ਕਰਵਾਉਣ ਅਤੇ ਟਿਕਟਾਂ ਦੇਣ ਲਈ ਪੈਸੇ ਮੰਗ ਰਹੇ ਹਨ। ਉਨ੍ਹਾਂ ਕਿਹਾ ਕਿ ਛੋਟੇਪੁਰ ਨੂੰ ਵੀ ਆਪਣਾ ਪੱਖ ਰੱਖਣ ਲਈ ਪੂਰਾ ਮੌਕਾ ਦਿੱਤਾ ਗਿਆ ਸੀ, ਜਿਸ ਦੌਰਾਨ ਉਨ੍ਹਾਂ ਨੇ ਆਪਣਾ ਦੋਸ਼ ਕਬੂਲਿਆ ਅਤੇ ਪਾਰਟੀ ਨੇ ਰਤਾ ਵੀ ਦੇਰ ਨਾ ਕਰਦਿਆਂ ਫੌਰਨ ਕਾਰਵਾਈ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੀ ਪਾਰਟੀ ਭ੍ਰਿਸ਼ਟਾਚਾਰ ਨੂੰ 1 ਫੀਸਦੀ ਵੀ ਬਰਦਾਸ਼ਤ ਨਹੀਂ ਕਰੇਗੀ, ਫਿਰ ਚਾਹੇ ਉਨ੍ਹਾਂ ਦਾ ਆਪਣਾ ਹੀ ਬੇਟਾ ਕਿਉਂ ਨਾ ਹੋਵੇ। ਉਨ੍ਹਾਂ ਦਾਅਵਾ ਕੀਤਾ ਕਿ ਦੇਸ਼ ਦੀ ਕੋਈ ਇਹੋ ਜਿਹੀ ਪਾਰਟੀ ਨਹੀਂ ਹੋਵੇਗੀ, ਜੋ ਆਪਣੇ ਕਿਸੇ ਪਾਰਟੀ ਮੈਂਬਰ ‘ਤੇ ਫੌਰਨ ਕਾਰਵਾਈ ਕਰਦੀ ਹੋਵੇ। ਉਨ੍ਹਾਂ ਨੂੰ ਪੁੱਛਿਆ ਗਿਆ ਕਿ ਛੋਟੇਪੁਰ ਦੇ ਜਾਣ ਨਾਲ ਪਾਰਟੀ ਨੂੰ ਫਰਕ ਪਿਆ ਹੈ, ਤਾਂ ਉਨ੍ਹਾਂ ਨੇ ਜੁਆਬ ‘ਚ ਕਿਹਾ ਕਿ ਲੋਕਾਂ ਦਾ ਕਹਿਣਾ ਹੈ ਕਿ ਵੋਟ ਅਸੀਂ ਛੋਟੇਪੁਰ ਦੇ ਨਾਂ ਨੂੰ ਨਹੀਂ ਪਾਉਣੀ, ਅਸੀਂ ਆਪਣੇ ਭਵਿੱਖ ਲਈ, ਪੰਜਾਬ ਦੀ ਬਿਹਤਰੀ ਲਈ ਵੋਟ ਪਾਉਣੀ ਹੈ।
ਦਿੱਲੀ ‘ਚ ਸਰਕਾਰ ਬਣਨ ਦੇ ਡੇਢ ਸਾਲ ‘ਚ ਕੀਤੇ ਕੰਮਾਂ ਬਾਰੇ ਪੁੱਛਣ ‘ਤੇ ਉਨ੍ਹਾਂ ਨੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਕਿ ਅਸੀਂ ਜੋ ਵੀ ਮੈਨੀਫੈਸਟੋ ‘ਚ ਵਾਅਦੇ ਕੀਤੇ ਸਨ, ਉਹ ਹੌਲੀ-ਹੌਲੀ ਕਰਕੇ ਪੂਰੇ ਕਰ ਰਹੇ ਹਾਂ, ਜਿਨ੍ਹਾਂ ‘ਚੋਂ ਬਿਜਲੀ ਦੇ ਬਿੱਲ ਅੱਧੇ ਕਰਨੇ, ਪਾਣੀ ਮੁਫ਼ਤ ਦੇਣਾ, ਸਿੱਖਿਆ ਤੇ ਸਿਹਤ ਸਹੂਲਤਾਂ ‘ਚ ਸੁਧਾਰ ਕਰਨਾ ਆਦਿ ਕਾਫੀ ਹੱਦ ਤੱਕ ਪੂਰੇ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਅਸੀਂ 20-20 ਲੱਖ ਦੀ ਲਾਗਤ ਨਾਲ 2-2 ਕਮਰਿਆਂ ਵਾਲੇ 106 ਮੁਹੱਲਾ ਕਲੀਨਿਕ ਬਣਾਏ ਹਨ, ਜਿਥੇ ਲੋਕਾਂ ਨੂੰ ਸਭ ਤੋਂ ਸਸਤਾ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਇਨ੍ਹਾਂ ਮੁਹੱਲਾ ਕਲੀਨਿਕਾਂ ਦੀ ਗਿਣਤੀ 31 ਮਾਰਚ 2017 ਤੱਕ ਵਧ ਕੇ 1 ਹਜ਼ਾਰ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਇਨ੍ਹਾਂ ਕਲੀਨਿਕਾਂ ‘ਚ 212 ਕਿਸਮ ਦੇ ਟੈਸਟ ਮੁਫ਼ਤ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਵੱਲੋਂ ਵਾਰ-ਵਾਰ ਅੜਚਨਾਂ ਡਾਹੁਣ ਦੇ ਬਾਵਜੂਦ ਅਸੀਂ ਦਿੱਲੀ ਦੀ ਜਨਤਾ ਨੂੰ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕਰਵਾ ਰਹੇ ਹਾਂ। ਕੇਂਦਰ ਸਰਕਾਰ ਨਾਲ ਚੱਲ ਰਹੇ ਤਣਾਅ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਮੋਦੀ ਨੂੰ ਪਤਾ ਨਹੀਂ ਮੇਰੇ ਨਾਲ ਕੀ ਗਿਲਾ ਹੈ। ਮੈਂ ਤਾਂ ਉਨ੍ਹਾਂ ਨੂੰ ਖੁਦ ਮਿਲ ਕੇ ਵੀ ਕਹਿ ਕੇ ਆਇਆ ਸੀ ਕਿ ਤੁਹਾਡੀਆਂ ਸਾਰੀਆਂ ਸਕੀਮਾਂ ਅਸੀਂ ਤੁਹਾਡੇ ਹੀ ਨਾਂ ‘ਤੇ ਲਾਗੂ ਕਰਾਂਗੇ, ਪਰ ਸਾਨੂੰ ਬਿਨਾਂ ਕਿਸੇ ਅੜਚਨ ਦੇ ਕੰਮ ਕਰਨ ਦਿਉ। ਦਿੱਲੀ ਦੇ ਪਾਰਲੀਮਾਨੀ ਸਕੱਤਰ ਬਣਾਏ ਗਏ 21 ਵਿਧਾਇਕਾਂ ਦੇ ਭਵਿੱਖ ਬਾਰੇ ਪੁੱਛਣ ‘ਤੇ ਉਨ੍ਹਾਂ ਕਿਹਾ ਕਿ ਉਨ੍ਹਾਂ ‘ਤੇ ਫਜ਼ੂਲ ਹੀ ਕੇਸ ਪਾਏ ਗਏ ਹਨ ਕਿਉਂਕਿ ਉਹ ਕਿਸੇ ਵੀ ਤਰ੍ਹਾਂ ਨਾਲ ਸਰਕਾਰ ਤੋਂ ਲਾਭ ਨਹੀਂ ਲੈ ਰਹੇ ਹਨ ਅਤੇ ਉਨ੍ਹਾਂ ਨੇ ਦਾਅਵਾ ਕੀਤਾ ਕਿ ਅਸੀਂ ਇਹ ਕੇਸ ਜ਼ਰੂਰ ਜਿੱਤਾਂਗੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਕਨਵੀਨਰ ਗੁਰਪ੍ਰੀਤ ਸਿੰਘ ਵੜੈਚ, ਸੰਜੇ ਸਿੰਘ, ਭਗਵੰਤ ਮਾਨ, ਕੰਵਰ ਸੰਧੂ, ਸੁਖਪਾਲ ਸਿੰਘ ਖਹਿਰਾ, ਮੇਜਰ ਸਿੰਘ, ਮੀਡੀਆ ਕੋਆਰਡੀਨੇਟਰ ਮਨਪ੍ਰੀਤ ਸਿੰਘ ਰੰਧਾਵਾ ਤੇ ਹੋਰ ਆਗੂ ਵੀ ਮੌਜੂਦ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

2018-19 ‘ਚ 2 ਲੱਖ ਤੋਂ ਵੱਧ ਭਾਰਤੀ ਵਿਦਿਆਰਥੀ ਅਮਰੀਕਾ ਆਏ

Read Full Article
    ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

ਟਰੰਪ ਨੇ 2020 ਦੀਆਂ ਰਾਸ਼ਟਰਪਤੀ ਚੋਣਾਂ ਲਈ ਬਿਜ਼ੀ ਪ੍ਰਚਾਰ ਮੁਹਿੰਮ ਤੋਂ ਪਹਿਲਾਂ ਕਰਵਾਈ ਮੈਡੀਕਲ ਜਾਂਚ

Read Full Article
    ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

ਸ਼ਿਕਾਗੋ ਤੋਂ ਵਾਸ਼ਿੰਗਟਨ ਜਾ ਰਹੇ ਜਹਾਜ਼ ‘ਚ ਗੜਬੜੀ ਕਾਰਨ ਪਿਟਸਬਰਗ ‘ਚ ਕਰਵਾਈ ਜਹਾਜ਼ ਦੀ ਐਮਰਜੈਂਸੀ ਲੈਂਡਿੰਗ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

ਅਮਰੀਕਾ ‘ਚ ਗੋਲੀਬਾਰੀ ਦੌਰਾਨ ਇਕ ਹੀ ਪਰਿਵਾਰ ਦੇ 5 ਲੋਕਾਂ ਦੀ ਹੱਤਿਆ

Read Full Article
    ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

ਦੱਖਣੀ ਕੈਲੀਫੋਰਨੀਆ ‘ਚ ਘਰ ਅੰਦਰ ਗੋਲੀਬਾਰੀ, 3 ਬੱਚਿਆਂ ਸਮੇਤ 5 ਦੀ ਮੌਤ

Read Full Article
    ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

ਟਰੰਪ ਦੇ ਸਭ ਤੋਂ ਲੰਬੇ ਸਮੇਂ ਤੱਕ ਸਲਾਹਕਾਰ ਰਹੇ ਰੋਜਰ ਸਟੋਨ ਝੂਠ ਬੋਲਣ ਦੇ ਮਾਮਲੇ ਵਿਚ ਦੋਸ਼ੀ ਕਰਾਰ

Read Full Article
    ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

ਨਿਊਜਰਸੀ ‘ਚ ਫੁੱਟਬਾਲ ਮੈਚ ਦੌਰਾਨ ਅਣਪਛਾਤੇ ਵਿਅਕਤੀ ਵੱਲੋਂ ਗੋਲੀਬਾਰੀ ‘ਚ 2 ਲੋਕ ਜ਼ਖਮੀ

Read Full Article
    ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

ਅਮਰੀਕੀ ਸੈਨੇਟ ਨੇ ਸਰਬਸੰਮਤੀ ਨਾਲ ਮਤਾ ਪਾਸ ਕਰਕੇ 550ਵੇਂ ਪ੍ਰਕਾਸ਼ ਪੁਰਬ ਨੂੰ ਦਿੱਤੀ ਮਾਨਤਾ

Read Full Article
    ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

ਲੰਡਨ ਵਿਖੇ ਨਾਟੋ ਦੀ 70ਵੀਂ ਵਰ੍ਹੇਗੰਢ ਦੇ ਸਿਖਰ ਸੰਮੇਲਨ ‘ਚ ਹਿੱਸਾ ਲੈਣਗੇ ਟਰੰਪ

Read Full Article
    ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

ਅਮਰੀਕੀ ਇਤਿਹਾਸ ‘ਚ ਮਹਾਦੋਸ਼ ਨੂੰ ਲੈ ਕੇ ਦੋਹਰੇ ਮਾਪਦੰਡ ਕਦੇ ਨਹੀਂ ਦੇਖੇ ਗਏ : ਟਰੰਪ

Read Full Article
    ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

ਉਬਰ ਨੂੰ 65 ਕਰੋੜ ਡਾਲਰ ਦਾ ਜੁਰਮਾਨਾ

Read Full Article
    ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

ਕੈਲੀਫੋਰਨੀਆ : ਸਕੂਲ ਵਿਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੀ ਹਸਪਤਾਲ ‘ਚ ਹੋਈ ਮੌਤ

Read Full Article
    ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

ਅਮਰੀਕਾ ਦੀ ਸੰਸਦ ਨੇ ਸਰਬਸੰਮਤੀ ਨਾਲ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੂਰਬ ਨੂੰ ਇਤਿਹਾਸਕ, ਸੰਸਕ੍ਰਿਤਕ ਅਤੇ ਧਾਰਮਿਕ ਮਹੱਤਵ ਨੂੰ ਮਾਨਤਾ ਦਿੰਦੇ ਹੋਏ ਮਤਾ ਪਾਸ

Read Full Article
    ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

ਕੈਲੀਫੋਰਨੀਆ ਦੇ ਸਕੂਲ ‘ਚ ਵਿਦਿਆਰਥੀ ਵੱਲੋਂ ਗੋਲੀਬਾਰੀ ਦੌਰਾਨ 2 ਮੌਤਾਂ; 3 ਜ਼ਖਮੀ

Read Full Article
    ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

ਭਾਰਤ-ਅਮਰੀਕਾ ਵਿਚਕਾਰ ਜਲਦ ਹੀ ਨਵਾਂ ਵਪਾਰ ਸਮਝੌਤਾ ਹੋਣ ਦੀ ਸੰਭਾਵਨਾ

Read Full Article