PUNJABMAILUSA.COM

ਅਕਾਲੀ ਦਲ ਤੇ ਭਾਜਪਾ ਵੱਲੋਂ ‘ਆਪ’ ਦੇ ਨੇਤਾ ਖਹਿਰਾ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ

ਅਕਾਲੀ ਦਲ ਤੇ ਭਾਜਪਾ ਵੱਲੋਂ ‘ਆਪ’ ਦੇ ਨੇਤਾ ਖਹਿਰਾ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ

ਅਕਾਲੀ ਦਲ ਤੇ ਭਾਜਪਾ ਵੱਲੋਂ ‘ਆਪ’ ਦੇ ਨੇਤਾ ਖਹਿਰਾ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ
November 03
06:30 2017

* ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਤੋਂ ਮੁਆਫ਼ੀ ਮੰਗਣ ਲਈ ਕਿਹਾ
ਚੰਡੀਗੜ੍ਹ, 3 ਨਵੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਵਿਰੋਧੀ ਧਿਰ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਨੂੰ ਤੁਰੰਤ ਅਹੁਦੇ ਤੋਂ ਲਾਂਭੇ ਕਰਨ ਦੀ ਮੰਗ ਕੀਤੀ ਹੈ। ਪਾਰਟੀ ਆਗੂਆਂ ਡਾ. ਦਲਜੀਤ ਸਿੰਘ ਚੀਮਾ, ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਬੀਬੀ ਜਗੀਰ ਕੌਰ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਨਸ਼ਾ ਤਸਕਰੀ ਮਾਮਲੇ ਵਿਚ ਸੰਮਨ ਜਾਰੀ ਹੋਣ ਤੋਂ ਬਾਅਦ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੱਲੋਂ ਸ਼੍ਰੀ ਖਹਿਰਾ ਨੂੰ ਪਾਰਟੀ ਦੀ ਮੁਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ ਕੀਤਾ ਜਾਵੇ।
ਅਕਾਲੀ ਆਗੂਆਂ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਨੂੰ ਪੰਜਾਬੀਆਂ ਤੋਂ ਮੁਆਫ਼ੀ ਵੀ ਮੰਗਣੀ ਚਾਹੀਦੀ ਹੈ ਕਿ ਉਨ੍ਹਾਂ ਨੇ ਨਸ਼ਾ ਤਸਕਰੀ ਦੇ ਮਾਮਲੇ ਵਿਚ ਸੁਖਪਾਲ ਸਿੰਘ ਖਹਿਰਾ ਦਾ ਨਾਂ ਬੋਲਦਾ ਹੋਣ ਦੇ ਬਾਵਜੂਦ ਉਸ ਨੂੰ ਵਿਰੋਧੀ ਧਿਰ ਦਾ ਆਗੂ ਨਿਯੁਕਤ ਕੀਤਾ। ਉਨ੍ਹਾਂ ਕਿਹਾ ਕਿ ਸ਼੍ਰੀ ਕੇਜਰੀਵਾਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਨਸ਼ਿਆਂ ਦੇ ਮੁੱਦੇ ਉੱਤੇ ਹੁਣ ਉਨ੍ਹਾਂ ਦਾ ਕੀ ਸਟੈਂਡ ਹੈ, ਕਿਉਂਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਵਿਚ ਨਸ਼ਿਆਂ ਦੀ ਤਸਕਰੀ ਨੂੰ ਸਭ ਤੋਂ ਵੱਡਾ ਮੁੱਦਾ ਬਣਾਇਆ ਗਿਆ ਸੀ। ਅਕਾਲੀ ਆਗੂਆਂ ਨੇ ਕਿਹਾ ਕਿ ਨਸ਼ਾ ਤਸਕਰ ਗੁਰਦੇਵ ਸਿੰਘ ਅਤੇ ਸੁਖਪਾਲ ਖਹਿਰਾ ਵਿਚਾਲੇ ਹੋਈਆਂ 77 ਫੋਨ ਕਾਲਾਂ ਤੋਂ ਉਸ ਦੀ ਇਸ ਮਾਮਲੇ ਵਿਚ ਸ਼ਮੂਲੀਅਤ ਸਾਫ਼ ਝਲਕਦੀ ਹੈ। ਗੁਰਦੇਵ ਸਿੰਘ ਨੂੰ ਸ਼੍ਰੀ ਖਹਿਰਾ ਨੇ ਹੀ ਢਿੱਲਵਾਂ ਮਾਰਕੀਟ ਕਮੇਟੀ ਦਾ ਪ੍ਰਧਾਨ ਵੀ ਨਾਮਜ਼ਦ ਕੀਤਾ ਸੀ। ਨਸ਼ਾ ਤਸਕਰੀ ਮਾਮਲੇ ਵਿਚ ਗੁਰਦੇਵ ਨੂੰ 20 ਸਾਲ ਦੀ ਸਜ਼ਾ ਸੁਣਾਈ ਜਾ ਚੁੱਕੀ ਹੈ। ਡਾ. ਦਲਜੀਤ ਸਿੰਘ ਚੀਮਾ ਅਤੇ ਬੀਬੀ ਜਗੀਰ ਕੌਰ ਸਮੇਤ ਅਕਾਲੀ ਦਲ ਦੇ ਆਗੂਆਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਅਦਾਲਤੀ ਰਿਕਾਰਡ ਵਿਚ ਸ਼੍ਰੀ ਖਹਿਰਾ ਦੇ ਦੋਸ਼ੀ ਨਾਲ ਨੇੜਲੇ ਸੰਬੰਧਾਂ ਬਾਰੇ ਸਾਹਮਣੇ ਆਏ ਤਾਜ਼ਾ ਸਬੂਤ ਮਗਰੋਂ ਉਹ ਤੁਰੰਤ ਸ਼੍ਰੀ ਖਹਿਰਾ ਦੀ ਗ੍ਰਿਫ਼ਤਾਰੀ ਦਾ ਹੁਕਮ ਦੇਣ।
ਇਸ ਦੌਰਾਨ ਪੰਜਾਬ ਭਾਜਪਾ ਮੀਤ ਪ੍ਰਧਾਨ ਹਰਜੀਤ ਸਿੰਘ ਗਰੇਵਾਲ ਅਤੇ ਸੂਬਾ ਸਕੱਤਰ ਵਿਨੀਤ ਜੋਸ਼ੀ ਨੇ ਕਿਹਾ ਕਿ ਇਹ ਕੋਈ ਆਮ ਘਟਨਾ ਨਹੀਂ ਹੈ, ਕਿਉਂਕਿ ਸੰਮਨ ਪੁਲਿਸ ਜਾਂ ਕਿਸੇ ਜਾਂਚ ਏਜੰਸੀ ਨੇ ਨਹੀਂ, ਬਲਕਿ ਅਦਾਲਤ ਨੇ ਭੇਜਿਆ ਹੈ। ਇਸ ਲਈ ਸੁਖਪਾਲ ਸਿੰਘ ਖਹਿਰਾ ਨੂੰ ਤੁਰੰਤ ਪ੍ਰਭਾਵ ਨਾਲ ਅਸਤੀਫ਼ਾ ਦੇਣਾ ਚਾਹੀਦਾ ਹੈ। ਸ਼੍ਰੀ ਗਰੇਵਾਲ ਅਤੇ ਜੋਸ਼ੀ ਨੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਅਪੀਲ ਕੀਤੀ ਕਿ ਜੇਕਰ ਸ਼੍ਰੀ ਖਹਿਰਾ ਅਸਤੀਫ਼ਾ ਨਹੀਂ ਦਿੰਦੇ ਤਾਂ ਵਿਧਾਇਕ ਦਲ ਦੀ ਮੀਟਿੰਗ ਸੱਦ ਕੇ ਉਨ੍ਹਾਂ ਨੂੰ ਵਿਰੋਧੀ ਧਿਰ ਦੇ ਨੇਤਾ ਵਜੋਂ ਹਟਾਇਆ ਜਾਵੇ।

ਖਹਿਰਾ ਨੇ ਵਿਰੋਧੀ ਧਿਰ ਦੇ ਆਗੂ ਦਾ ਹੱਕ ਗੁਆਇਆ: ਜਾਖੜ
ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਨਸ਼ਿਆਂ ਦੇ ਮਾਮਲੇ ਵਿਚ ਫ਼ਾਜ਼ਿਲਕਾ ਦੀ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਸੰਮਨ ਜਾਰੀ ਕੀਤੇ ਜਾਣ ਤੋਂ ਬਾਅਦ ਉਹ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਬਣੇ ਰਹਿਣ ਦਾ ਨੈਤਿਕ ਹੱਕ ਗੁਆ ਚੁੱਕੇ ਹਨ। ਇਸ ਲਈ ਸ਼੍ਰੀ ਖਹਿਰਾ ਨੂੰ ਵਿਰੋਧੀ ਧਿਰ ਦੇ ਆਗੂ ਦੇ ਅਹੁਦੇ ਤੋਂ ਅਸਤੀਫ਼ਾ ਦੇਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article