PUNJABMAILUSA.COM

ਅਕਾਲੀ ਦਲ ਦੀ ਸਦਭਾਵਨਾ ਰੈਲੀ ਅੱਜ

ਅਕਾਲੀ ਦਲ ਦੀ ਸਦਭਾਵਨਾ ਰੈਲੀ ਅੱਜ

ਅਕਾਲੀ ਦਲ ਦੀ ਸਦਭਾਵਨਾ ਰੈਲੀ ਅੱਜ
November 23
02:00 2015

relly akaliਬਠਿੰਡਾ, 22 ਨਵੰਬਰ (ਪੰਜਾਬ ਮੇਲ) – ਸ਼੍ਰੋਮਣੀ ਅਕਾਲੀ ਦਲ ਅੱਜ ਬਠਿੰਡਾ ਦੀ ਸਦਭਾਵਨਾ ਰੈਲੀ ਨਾਲ ਆਪਣੇ ਪੰਜਾਬ ’ਚੋਂ ਉੱਖੜੇ ਪੈਰ ਮੁੜ ਲਾਉਣ ਲਈ ਜ਼ਮੀਨ ਤਲਾਸ਼ੇਗਾ। ਪੰਥਕ ਧਿਰਾਂ ਨੇ 12 ਅਕਤੂਬਰ ਨੂੰ ਕੋਟਕਪੂਰਾ ਵਿੱਚ ਧਰਨਾ ਮਾਰਿਆ ਸੀ ਅਤੇ ਪੰਥਕ ਰੋਹ ਕਾਰਨ ਉਸ ਦਿਨ ਤੋਂ ਹੀ ਅਕਾਲੀ ਲੀਡਰਸ਼ਿਪ ਨੂੰ ਲੋਕ ਕਚਹਿਰੀ ਵਿੱਚ ਵਿਚਰਨਾ ਔਖਾ ਹੋਇਆ ਪਿਆ ਹੈ। ਹੁਣ ਲੋਕ ਕਚਹਿਰੀ ਵਿੱਚ ਮੁੜ ਉਤਰਨ ਲਈ ਅਤੇ ਵਰਕਰਾਂ ਨੂੰ ਹੱਲਾਸ਼ੇਰੀ ਦੇਣ ਖਾਤਰ ਸਦਭਾਵਨਾ ਰੈਲੀ ਰਾਹੀਂ ਅਕਾਲੀ ਦਲ ਨੇ ‘ਹੰਭਲਾ’ ਮਾਰਿਆ ਹੈ। ਅਕਾਲੀ ਲੀਡਰਸ਼ਿਪ ਪੰਡਾਲ ਵਿੱਚ ਬੈਠੀ ਸੰਗਤ ਦੇ ਰੌਂਅ ਤੋਂ ਆਪਣਾ ਸਿਆਸੀ ਭਵਿੱਖ ਪੜ੍ਹੇਗੀ।
ਸ਼੍ਰੋਮਣੀ ਅਕਾਲੀ ਦਲ ਦੀ ਲੀਡਰਸ਼ਿਪ ਨੇ ਪੰਜਾਬ ਦੀ ਪਹਿਲੀ ਸਦਭਾਵਨਾ ਰੈਲੀ ਦੀ ਸਿਆਸੀ ਸਟੇਜ ਤਿਆਰ ਕਰ ਲਈ ਹੈ। ਬਾਦਲਾਂ ਦੇ ਗੜ੍ਹ ਵਾਲੇ ਬਠਿੰਡਾ, ਮਾਨਸਾ, ਮੁਕਤਸਰ, ਫਰੀਦਕੋਟ ਤੇ ਫਾਜ਼ਿਲਕਾ ਜ਼ਿਲ੍ਹਿਅਾਂ ਦੇ 21 ਅਸੈਂਬਲੀ ਹਲਕਿਆਂ ਵਾਸਤੇ ਅੱਜ 1800 ਦੇ ਕਰੀਬ ਬੱਸਾਂ ਰਵਾਨਾ ਕੀਤੀਆਂ ਗੲੀਅਾਂ ਹਨ। ਪੁਲੀਸ ਨੇ ਅੱਜ ਸਭ ਸੁਰੱਖਿਆ ਪ੍ਰਬੰਧ ਮੁਕੰਮਲ ਕਰ ਲਏ ਹਨ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੱਜ ਦੁਪਹਿਰ ਮਗਰੋਂ ਸਥਾਨਕ ਬਠਿੰਡਾ-ਗੋਨਿਆਣਾ ਰੋਡ ਸਥਿਤ ਪਰਲਜ਼ ਕੰਪਨੀ ਵਾਲੀ ਜਗ੍ਹਾ ’ਤੇ ਸਮੁੱਚੇ ਪ੍ਰਬੰਧਾਂ ਦਾ ਜਾਇਜ਼ਾ ਲਿਆ।
ਭਾਰਤੀ ਜਨਤਾ ਪਾਰਟੀ ਦੇ ਵਰਕਰਾਂ ਦੀ ਇਸ ਰੈਲੀ ਤੋਂ ਦੂਰੀ ਬਣੀ ਰਹਿਣ ਦੀ ਸੰਭਾਵਨਾ ਹੈ ਕਿਉਂਕਿ ਅਕਾਲੀ ਦਲ ਦੇ ਅਸੈਂਬਲੀ ਹਲਕੇ ਵਿਚਲੇ ਲੀਡਰਾਂ ਵੱਲੋਂ ਕਿਸੇ ਵੀ ਭਾਜਪਾ ਨੇਤਾ ਜਾਂ ਵਰਕਰ ਨਾਲ ਕੋਈ ਸੰਪਰਕ ਨਹੀਂ ਕੀਤਾ ਗਿਆ। ਇੱਥੋਂ ਤੱਕ ਕਿ ਅਬੋਹਰ ਤੇ ਫਾਜ਼ਿਲਕਾ ਹਲਕੇ ਜੋ ਕਿ ਭਾਜਪਾ ਦੇ ਹਨ, ਵਿੱਚੋਂ ਲੋਕਾਂ ਨੂੰ ਰੈਲੀ ਵਾਸਤੇ ਲਿਆਉਣ ਲਈ ਕੋਈ ਖੇਚਲ ਨਹੀਂ ਕੀਤੀ ਗਈ। ਮੁੱਖ ਮੰਤਰੀ ਪੰਜਾਬ ਪ੍ਰਕਾਸ਼ ਸਿੰਘ ਬਾਦਲ ਰੈਲੀ ਵਾਲੀ ਸਟੇਜ ਦੇ ਲਾਗੇ ਬਣਾਏ ਹੈਲੀਪੈਡ ’ਤੇ ਉਤਰਨਗੇ ਜਦੋਂ ਕਿ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਭਿਸੀਆਣਾ ਹਵਾਈ ਅੱਡੇ ’ਤੇ ਪੁੱਜਣਗੇ ਜਿੱਥੋਂ ਉਨ੍ਹਾਂ ਨੂੰ ਹੈਲੀਕਾਪਟਰ ਰਾਹੀਂ ਭਿਸੀਆਣਾ ਤੋਂ ਰੈਲੀ ਵਾਲੀ ਥਾਂ ਲਿਆਂਦਾ ਜਾਵੇਗਾ। ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਪਿੰਡ ਬਾਦਲ ਤੋਂ ਯੂਥ ਦਲ ਦੇ ਇੱਕ ਵੱਡੇ ਕਾਫਲੇ ਨਾਲ ਰਵਾਨਾ ਹੋ ਕੇ ਰੈਲੀ ਵਿੱਚ ਪੁੱਜਣਗੇ। ਭਾਜਪਾ ਦੇ ਪ੍ਰਧਾਨ ਕਮਲ ਸ਼ਰਮਾ ਰੈਲੀ ਵਿੱਚ ਪੁੱਜ ਰਹੇ ਹਨ। ਰੈਲੀ ਵਿੱਚ ਸਟੇਜ ’ਤੇ 21 ਵਿਧਾਇਕਾਂ ਅਤੇ ਹਲਕਾ ਇੰਚਾਰਜ ਬੈਠਣਗੇ।
ਆਮ ਆਦਮੀ ਪਾਰਟੀ ਦੇ ਪ੍ਰਭਾਵ ਨੂੰ ਟਾਕਰਾ ਦੇਣ ਲਈ ਰੈਲੀ ਵਿੱਚ ਚਾਰੇ ਪਾਸੇ ਯੂਥ ਬ੍ਰਿਗੇਡ ਨੌਜਵਾਨ ਦਿੱਖਣਗੇ ਅਤੇ ਇਹੋ ਯੂਥ ਦਲ ਦੇ ਨੌਜਵਾਨ ਪੰਡਾਲ ਵਿੱਚੋਂ ਉਠਣ ਵਾਲੀ ਸੰਭਾਵੀ ਵਿਰੋਧੀ ਸੁਰ ਨੂੰ ਵੀ ਨੱਪਣ ਲਈ ਵੀ ਫੁਰਤੀ ਦਿਖਾਉਣਗੇ। ਸ਼੍ਰੋਮਣੀ ਅਕਾਲੀ ਦਲ ਨੇ ਸੁਰੱਖਿਆ ਵਾਸਤੇ ਆਪਣੀ ਯੂਥ ਬ੍ਰਿਗੇਡ ਨੂੰ ਵੀ ਤਾਇਨਾਤ ਕੀਤਾ ਹੈ। ਪੁਲੀਸ ਤੋਂ ਇਲਾਵਾ ਡੀ ਵਿੱਚ ਯੂਥ ਦਲ ਦੇ ਮੈਂਬਰ ਵੀ ਤਾਇਨਾਤ ਕੀਤੇ ਗਏ ਹਨ। ੲਿੱਥੇ ਕਰੀਬ ਤਿੰਨ ਹਜ਼ਾਰ ਪੁਲੀਸ ਮੁਲਾਜ਼ਮ ਤਾਇਨਾਤ ਕੀਤੇ ਗੲੇ ਹਨ।
ਰੈਲੀ ਦਾ ਇਕੱਠ ਦੇਵੇਗਾ ਵਿਰੋਧੀਅਾਂ ਨੂੰ ਜਵਾਬ: ਸੁਖਬੀਰ
ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਇੱਥੇ ਆਖਿਆ ਕਿ ਸਦਭਾਵਨਾ ਰੈਲੀ ਪੰਜਾਬ ਦੀ ਭਾਈਚਾਰਕ ਸਾਂਝ ਦਾ ਪ੍ਰਤੀਕ ਬਣੇਗੀ ਅਤੇ ਅਮਨ ਸ਼ਾਂਤੀ ਦੇ ਮੁਦਈ ਲੋਕ ਇਸ ਰੈਲੀ ਵਿੱਚ ਪੁੱਜ ਕੇ ਪੰਜਾਬ ਦੋਖੀ ਤਾਕਤਾਂ ਨੂੰ ਮੂੰਹ ਤੋੜਵਾਂ ਜਵਾਬ ਦੇਣਵੇ। ਉਨ੍ਹਾਂ ਆਖਿਆ ਕਿ ਵਿਰੋਧੀ ਤਾਕਤਾਂ ਪੰਜਾਬ ਨੂੰ ਮੁੜ 1980 ਵਾਲੇ ਹਾਲਾਤ ਵਿੱਚ ਲਿਜਾਣਾ ਚਾਹੁੰਦੀਆਂ ਹਨ, ਪਰ ਪੰਜਾਬ ਦੇ ਲੋਕ ਇਨ੍ਹਾਂ ਨੂੰ ਕਰਾਰੀ ਮਾਤ ਦੇਣਗੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article