PUNJABMAILUSA.COM

ਅਕਾਲੀ ਦਲ ਦੇ ਬੁਲਾਰੀਆ ਤੇ ਉਪਕਾਰ ਸੰਧੂ ਹੋਏ ਕਾਂਗਰਸ ‘ਚ ਸ਼ਾਮਲ

ਅਕਾਲੀ ਦਲ ਦੇ ਬੁਲਾਰੀਆ ਤੇ ਉਪਕਾਰ ਸੰਧੂ ਹੋਏ ਕਾਂਗਰਸ ‘ਚ ਸ਼ਾਮਲ

ਅਕਾਲੀ ਦਲ ਦੇ ਬੁਲਾਰੀਆ ਤੇ ਉਪਕਾਰ ਸੰਧੂ ਹੋਏ ਕਾਂਗਰਸ ‘ਚ ਸ਼ਾਮਲ
October 06
21:05 2016

bulaira
ਚੰਡੀਗੜ੍ਹ, 6 ਅਕਤੂਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ ਅਤੇ ਅਕਾਲੀ ਦਲ ਦੇ ਅੰਮ੍ਰਿਤਸਰ ਸ਼ਹਿਰੀ ਦੇ ਸਾਬਕਾ ਪ੍ਰਧਾਨ ਉਪਕਾਰ ਸਿੰਘ ਸੰਧੂ ਨੇ ਦਿੱਲੀ ਵਿੱਚ ਕਾਂਗਰਸ ਦੇ ਸੀਨੀਅਰ ਆਗੂਆਂ ਦੀ ਹਾਜ਼ਰੀ ਵਿੱਚ ਕਾਂਗਰਸ ਵਿੱਚ ਸ਼ਾਮਲ ਹੋਣ ਦੀ ਪੇਸ਼ਕਸ਼ ਕੀਤੀ ਪਰ ਇਸ ਦਾ ਰਸਮੀ ਐਲਾਨ 11 ਅਕਤੂਬਰ ਨੂੰ ਸਮਾਗਮ ਵਿੱਚ ਕੀਤਾ ਜਾਵੇਗਾ। ਇਸ ਦੇ ਨਾਲ ਉੱਤਰ ਪ੍ਰਦੇਸ਼ ਦੀ ਤਰਜ਼ ’ਤੇ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਨੂੰ ਅੰਤਿਮ ਛੋਹਾਂ ਦਿੱਤੀਆਂ ਜਾ ਰਹੀਆਂ ਹਨ ਤੇ ਇਸ ਦਾ ਜਲਦੀ ਐਲਾਨ ਕਰ ਦਿੱਤਾ ਜਾਵੇਗਾ
ਜਾਣਕਾਰੀ ਅਨੁਸਾਰ ਸ੍ਰੀ ਬੁਲਾਰੀਆ ਤੇ ਸ੍ਰੀ ਸੰਧੂ ਨੇ ਅੱਜ ਨਵੀਂ ਦਿੱਲੀ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ, ਸਹਾਇਕ ਇੰਚਾਰਜ ਹਰੀਸ਼ ਚੌਧਰੀ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨਾਲ ਮੁਲਾਕਾਤ ਕੀਤੀ। ਦੋਵਾਂ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਵਾਉਣ ਵਿੱਚ ਸੀਨੀਅਰ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਨੇ ਅਹਿਮ ਭੂਮਿਕਾ ਨਿਭਾਈ ਤੇ ਉਹ ਹੀ ਇਨ੍ਹਾਂ ਨੂੰ ਨਾਲ ਲੈ ਕੇ ਦਿੱਲੀ ਪਹੁੰਚੇ ਸਨ। ਕੈਪਟਨ ਨੇ ਕਿਹਾ ਕਿ ਉਨ੍ਹਾਂ ਕਿਸਾਨਾਂ ਦੇ ਮੁੱਦਿਆਂ ਬਾਰੇ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਦੀ ਪੰਜਾਬ ਫੇਰੀ ਲਈ ਪ੍ਰੋਗਰਾਮ ਬਣਾ ਕੇ ਭੇਜ ਦਿੱਤਾ ਹੈ ਤੇ ਹਾਈ ਕਮਾਂਡ ਵੱਲੋਂ ਪ੍ਰਵਾਨਗੀ ਮਿਲਦੇ ਸਾਰ ਸਰਗਰਮੀਆਂ ਸ਼ੁਰੂ ਹੋ ਜਾਣਗੀਆਂ। ਕਾਂਗਰਸ ਦੇ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਦੀ ਟੀਮ ਨੇ ਕਿਸਾਨਾਂ ਦੇ ਮੁੱਦਿਆਂ ਸਬੰਧੀ ਕਾਂਗਰਸ ਮੀਤ ਪ੍ਰਧਾਨ ਦਾ ਉੱਤਰ ਪ੍ਰਦੇਸ਼ ਦੀ ਤਰਜ਼ ਵਾਲਾ ਪ੍ਰੋਗਰਾਮ ਬਣਾ ਲਿਆ ਹੈ। ਉਹ ਆਪਣੀ ਫੇਰੀ ਸਮੇਂ ਕਿਸਾਨਾਂ ਦੇ ਕਰਜ਼ਿਆਂ, ਖ਼ੁਦਕੁਸ਼ੀਆਂ, ਕਰਜ਼ਾ ਮੁਆਫ਼ੀ ਦੇ ਮੁੱਦਿਆਂ ਨੂੰ ਉਭਾਰਨਗੇ। ਇਸ ਦੌਰਾਨ ਕ੍ਰਿਕਟਰ ਨਵਜੋਤ ਸਿੱਧੂ ਤੇ ਆਵਾਜ਼-ਏ-ਪੰਜਾਬ ਦੇ ਆਗੂਆਂ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦਾ ਰੇੜਕਾ ਅਜੇ ਵੀ ਜਾਰੀ ਹੈ। ਇਸ ਦੌਰਾਨ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਅਤੇ ਹਰਿਆਣਾ ਦੇ ਸੂਬਾ ਪ੍ਰਧਾਨ ਅਸ਼ੋਕ ਤੰਵਰ ਦੇ ਸਮਰਥਕਾਂ ਵਿਚਕਾਰ ਝਗੜਾ ਹੋ ਗਿਆ। ਇਸ ’ਚ ਅਸ਼ੋਕ ਤੰਵਰ ਦੇ ਸੱਟਾਂ ਲੱਗੀਆਂ ਅਤੇ ਉਹ ਜ਼ਖ਼ਮੀ ਹੋ ਗਏ। ਕਾਂਗਰਸ ’ਚ ਬੁਲਾਰੀਆ ਦਾ ਵਿਰੋਧ ਸ਼ੁਰੂ: ਇੰਦਰਬੀਰ ਸਿੰਘ ਬੁਲਾਰੀਆ ਦੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਮੁੱਦੇ ਨੂੰ ਲੈ ਕੇ ਅੰਮ੍ਰਿਤਸਰ ਦੇ ਕਾਂਗਰਸੀਆਂ ਵਿੱਚ ਰੋਸ ਹੈ। ਕਾਂਗਰਸ ਆਗੂਆਂ ਦਾ ਕਹਿਣਾ ਹੈ ਕਿ ਬੁਲਾਰੀਆ ਨੇ ਕਾਂਗਰਸ ਵਰਕਰਾਂ ਵਿਰੁੱਧ ਕਈ ਕੇਸ ਦਰਜ ਕਰਵਾਏ ਸਨ। ਵਿਰੋਧ ਕਰਨ ਵਾਲੇ ਆਗੂਆਂ ਵਿੱਚ ਸਾਬਕਾ ਵਿਧਾਇਕ ਹਰਜਿੰਦਰ ਸਿੰਘ ਠੇਕੇਦਾਰ ਅਤੇ ਟਿਕਟ ਦੇ ਦਾਅਵੇਦਾਰ ਰਿੰਕੂ ਨਰੂਲਾ ਸ਼ਾਮਲ ਹਨ। ਸਾਬਕਾ ਪ੍ਰਧਾਨ ਸ਼ਮਸ਼ੇਰ ਸਿੰਘ ਦੂਲੋ ਨੇ ਕਿਹਾ ਹੈ ਕਿ ਕਾਂਗਰਸ ਨੇ ਬਾਹਰਲਿਆਂ ਦੀ ਕੀਮਤ ’ਤੇ ਕਾਂਗਰਸ ਵਰਕਰਾਂ ਨੂੰ ਅਣਗੌਲਿਆਂ ਨਹੀਂ ਕੀਤਾ ਜਾਣਾ ਚਾਹੀਦਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article