PUNJABMAILUSA.COM

ਅਕਾਲੀ ਦਲ ਨੂੰ ‘ਆਪਣਿਆਂ’ ਤੋਂ ਹੀ ਵੱਡੀ ਚੁਣੌਤੀ!

ਅਕਾਲੀ ਦਲ ਨੂੰ ‘ਆਪਣਿਆਂ’ ਤੋਂ ਹੀ ਵੱਡੀ ਚੁਣੌਤੀ!

ਅਕਾਲੀ ਦਲ ਨੂੰ ‘ਆਪਣਿਆਂ’ ਤੋਂ ਹੀ ਵੱਡੀ ਚੁਣੌਤੀ!
January 18
10:08 2017

10
ਚੰਡੀਗੜ੍ਹ, 18 ਜਨਵਰੀ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਦੋ ਦਰਜਨ ਉਮੀਦਵਾਰਾਂ ਨੂੰ ‘ਆਪਣਿਆਂ’ ਤੋਂ ਹੀ ਵੱਡੀ ਚੁਣੌਤੀ ਮਿਲ ਰਹੀ ਹੈ। ਕਈ ਵਿਧਾਨ ਸਭਾ ਹਲਕਿਆਂ ‘ਚ ਬਾਗੀਆਂ ਨੇ ਆਜ਼ਾਦ ਉਮੀਦਵਾਰਾਂ ਵਜੋਂ ਝੰਡੇ ਗੱਡ ਦਿੱਤੇ ਹਨ ਤੇ ਕਈ ਥਾਈਂ ਉਮੀਦਵਾਰ ਦੇ ਵਿਰੋਧ ਕਾਰਨ ਅਕਾਲੀਆਂ ਵੱਲੋਂ ‘ਝਾੜੂ ਚੁੱਕਣ’ ਨੂੰ ਤਰਜੀਹ ਦਿੱਤੀ ਜਾਣ ਲੱਗੀ ਹੈ। ਅਹਿਮ ਤੱਥ ਇਹ ਵੀ ਹੈ ਕਿ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਅਤੇ ਆਮ ਆਦਮੀ ਪਾਰਟੀ (ਆਪ) ਦੇ ਬਾਗੀਆਂ ਨੂੰ ਸ਼ਹਿ ਦੇ ਕੇ ਚੰਗੇ ਪ੍ਰਦਰਸ਼ਨ ਦੀ ਉਮੀਦ ਲਾਈ ਜਾ ਰਹੀ ਹੈ, ਪਰ ਪਾਰਟੀ ਅੰਦਰਲੀ ਬਗਾਵਤ ਹੁਣ ਵੱਡੀ ਸਿਰਦਰਦੀ ਬਣਨ ਲੱਗੀ ਹੈ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਸੱਤਾ ਦਾ ਵੱਡਾ ਲਾਹਾ ਲੈਂਦਿਆਂ ਬਾਗੀ ਸੁਰਾਂ ਮੱਠੀਆਂ ਕਰਨ ਲਈ ਬੋਰਡਾਂ, ਨਿਗਮਾਂ ਅਤੇ ਕਮਿਸ਼ਨਾਂ ‘ਚ ਅਹੁਦਿਆਂ ਦੇ ਗੱਫੇ ਵੀ ਦਿੱਤੇ ਗਏ। ਜਿਹੜੇ ਵਿਅਕਤੀਆਂ ਨੂੰ ਸਰਕਾਰ ਨੇ ਅਹੁਦੇਦਾਰੀਆਂ ਨਹੀਂ ਬਖ਼ਸ਼ੀਆਂ, ਉਨ੍ਹਾਂ ਦੇ ਹਮਾਇਤੀਆਂ ਨੇ ਕਾਂਗਰਸ ਜਾਂ ਆਮ ਆਦਮੀ ਪਾਰਟੀ ਦੀ ਮੁਹਿੰਮ ਦਾ ਹਿੱਸਾ ਬਣਨਾ ਹੀ ਬਿਹਤਰ ਸਮਝਿਆ ਹੈ। ਬਲਬੀਰ ਸਿੰਘ ਰਾਜੇਵਾਲ ਦੀ ਅਗਵਾਈ ਵਾਲੀ ਕਿਸਾਨ ਯੂਨੀਅਨ ਨੇ ‘ਆਪ’ ਦੀ ਹਮਾਇਤ ਕਰ ਦਿੱਤੀ ਹੈ। ਇਸੇ ਤਰ੍ਹਾਂ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਵਾਲੀ ਯੂਨੀਅਨ ਅਕਾਲੀ ਦਲ ਨੂੰ ਹਮਾਇਤ ਦੇ ਮੁੱਦੇ ‘ਤੇ ਦੁਫਾੜ ਹੋ ਗਈ ਹੈ।
ਬਰਨਾਲਾ, ਧੂਰੀ, ਨਾਭਾ, ਜਲੰਧਰ ਕੈਂਟ, ਸ੍ਰੀ ਹਰਗੋਬਿੰਦਪੁਰ, ਗਿੱਦੜਬਾਹਾ, ਖ਼ਰੜ ਆਦਿ ਅਜਿਹੇ ਹਲਕੇ ਹਨ, ਜਿੱਥੇ ਪਾਰਟੀ ਦੇ ਇੱਕ ਵੱਡੇ ਹਿੱਸੇ ਵੱਲੋਂ ਉਮੀਦਵਾਰ ਦਾ ਵਿਰੋਧ ਕੀਤਾ ਜਾ ਰਿਹਾ ਹੈ। ਬਰਨਾਲਾ ਵਿਧਾਨ ਸਭਾ ਹਲਕੇ ਦੇ ਦਿਹਾਤੀ ਖੇਤਰ ਵਿਚਲਾ ਅਕਾਲੀ ਦਲ ਦਾ ਇਕ ਹਿੱਸਾ ‘ਝਾੜੂ ਫੜ’ ਚੁੱਕਾ ਹੈ। ਬਰਨਾਲਾ ‘ਚ ਅਕਾਲੀ ਦਲ ਨੇ ਇੱਕ ਸਾਬਕਾ ਕਾਂਗਰਸੀ ਸੁਰਿੰਦਰਪਾਲ ਸਿੰਘ ਸਿਬੀਆ ਨੂੰ ਹੀ ਟਿਕਟ ਦਿੱਤੀ ਹੈ। ਧੂਰੀ ਵਿਧਾਨ ਸਭਾ ਹਲਕੇ ‘ਚ ਵੀ ਅਕਾਲੀ ਦਲ ਵੱਲੋਂ ਬਾਹਰੀ ਅਤੇ ਨਵੇਂ ਆਗੂ ਨੂੰ ਟਿਕਟ ਦਿੱਤੇ ਜਾਣ ਕਾਰਨ ਅਕਾਲੀ ਦਲ ਦਾ ਵੱਡਾ ਹਿੱਸਾ ਬਾਗੀ ਹੋਇਆ ਬੈਠਾ ਹੈ। ਜਲੰਧਰ ਕੈਂਟ ‘ਚ ਵੀ ਅਕਾਲੀ ਪੂਰੀ ਤਰ੍ਹਾਂ ਸਰਬਜੀਤ ਸਿੰਘ ਮੱਕੜ ਨਾਲ ਨਹੀਂ ਤੇ ਨਾਭਾ ਹਲਕੇ ਵਿੱਚ ਕਾਂਗਰਸ ਤੋਂ ਲਿਆ ਕੇ ਉਮੀਦਵਾਰ ਖੜ੍ਹਾ ਕੀਤੇ ਜਾਣ ਕਾਰਨ ਸਥਾਨਕ ਆਗੂਆਂ ਦਾ ਰੋਸਾ ਅਜੇ ਤੱਕ ਦੂਰ ਨਹੀਂ ਹੋਇਆ। ਖਰੜ ‘ਚ ਸਾਬਕਾ ਵਿਧਾਇਕ ਉਜਾਗਰ ਸਿੰਘ ਬਡਾਲੀ ਅਤੇ ਹੋਰਨਾਂ ਕਈ ਆਗੂਆਂ ਦੇ ਗਿਲੇ ਸ਼ਿਕਵੇ ਅਜੇ ਤਾਈਂ ਪਾਰਟੀ ਨੇ ਪੂਰੀ ਤਰ੍ਹਾਂ ਦੂਰ ਨਹੀਂ ਕੀਤੇ।
ਸ੍ਰੀ ਹਰਗੋਬਿੰਦਰ ‘ਚ ਦੇਸ ਰਾਜ ਧੁੱਗਾ ਦੀਆਂ ਸੁਰਾਂ ਮੱਠੀਆਂ ਤਾਂ ਕੀਤੀਆਂ ਸਨ, ਪਰ ਪਾਰਟੀ ਦੇ ਉੁਮੀਦਵਾਰ ਲਈ ਅੰਦਰੂਨੀ ਚੁਣੌਤੀਆਂ ਬਰਕਰਾਰ ਹਨ। ਗਿੱਦੜਬਾਹਾ ‘ਚ ਤਾਂ ਅਕਾਲੀ ਦਲ ਦੇ ਪੁਰਾਣੇ ਉਮੀਦਵਾਰ ਸੰਤ ਸਿੰਘ ਬਰਾੜ ਅਤੇ ਉਨ੍ਹਾਂ ਦੇ ਪੁੱਤਰ ‘ਆਪ’ ਵਿੱਚ ਸ਼ਾਮਲ ਹੋ ਚੁੱਕੇ ਹਨ।
ਮੁਕਤਸਰ ਵਿਧਾਨ ਸਭਾ ਹਲਕੇ ਤੋਂ ਸੁਖਦਰਸ਼ਨ ਸਿੰਘ ਮਰਾੜ ਨੇ ਝੰਡਾ ਗੱਡਿਆ ਹੋਇਆ ਹੈ। ਘਨੌਰ ਵਿਧਾਨ ਸਭਾ ਹਲਕੇ ਤੋਂ ਜਸਦੇਵ ਸਿੰਘ ਸੰਧੂ ਦੀ ਨੂੰਹ ਆਜ਼ਾਦ ਉਮੀਦਵਾਰ ਵਜੋਂ ਚੋਣ ਮੈਦਾਨ ਵਿੱਚ ਨਿੱਤਰੀ ਹੋਈ ਹੈ। ਅੰਮ੍ਰਿਤਸਰ (ਦੱਖਣੀ) ਤੇ ਨਿਹਾਲ ਸਿੰਘ ਵਾਲਾ ਤੋਂ ਮੌਜੂਦਾ ਵਿਧਾਇਕਾਂ ਨੂੰ ਅਕਾਲੀ ਦਲ ਨੇ ਟਿਕਟ ਨਹੀਂ ਦਿੱਤੀ ਤਾਂ ਦੋਹਾਂ ਵਿਧਾਇਕਾਂ ਇੰਦਰਬੀਰ ਸਿੰਘ ਬੁਲਾਰੀਆ ਅਤੇ ਰਾਜਵਿੰਦਰ ਕੌਰ ਭਾਗੀਕੇ ਨੂੰ ਕਾਂਗਰਸ ਨੇ ਅਪਣਾ ਲਿਆ ਹੈ। ਫਿਲੌਰ ਤੋਂ ਉਮੀਦਵਾਰ ਅਵਿਨਾਸ਼ ਚੰਦਰ ਟਿਕਟ ਨਾ ਦਿੱਤੇ ਜਾਣ ਕਾਰਨ ਅਕਾਲੀ ਦਲ ਤੋਂ ਕਿਨਾਰਾ ਕਰ ਚੁੱਕੇ ਹਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article