PUNJABMAILUSA.COM

ਅਕਾਲੀ ਦਲ ਨੂੰ ਆਪਣੀ ਹੈਟ੍ਰਿਕ ਦਾ ਪੂਰਾ ਭਰੋਸਾ

ਅਕਾਲੀ ਦਲ ਨੂੰ ਆਪਣੀ ਹੈਟ੍ਰਿਕ ਦਾ ਪੂਰਾ ਭਰੋਸਾ

ਅਕਾਲੀ ਦਲ ਨੂੰ ਆਪਣੀ ਹੈਟ੍ਰਿਕ ਦਾ ਪੂਰਾ ਭਰੋਸਾ
February 12
19:20 2017

akali
ਚੰਡੀਗੜ੍ਹ, 12 ਫਰਵਰੀ (ਪੰਜਾਬ ਮੇਲ)- ਮੀਡੀਆ ਰਿਪੋਰਟਾਂ ਤੇ ਸਰਵੇ ਚਾਹੇ ਕੁਝ ਵੀ ਕਹਿਣ ਸ਼੍ਰੋਮਣੀ ਅਕਾਲੀ ਦਲ ਨੂੰ ਪੰਜਾਬ ਵਿੱਚ ਆਪਣੀ ਹੈਟ੍ਰਿਕ ਦਾ ਪੂਰਾ ਭਰੋਸਾ ਹੈ। ਸ਼ਨੀਵਾਰ ਨੂੰ ਚੰਡੀਗੜ੍ਹ ਵਿੱਚ ਹੋਈ ਸ਼੍ਰੋਮਣੀ ਅਕਾਲੀ ਦਲ ਦੀ ਕੋਰ ਕਮੇਟੀ ਮੀਟਿੰਗ ਵਿੱਚ ਪਾਰਟੀ ਨੇ ਇਸ ਪ੍ਰਭਾਵ ਨੂੰ ਹੀ ਉਭਾਰਿਆ ਹੈ। ਕੋਰ ਕਮੇਟੀ ਨੇ ਵਿਧਾਨ ਸਭਾ ਚੋਣਾਂ ਲਈ ਅਮਨ-ਅਮਾਨ ਨਾਲ ਵੋਟਾਂ ਪਾਉਣ ਲਈ ਪੰਜਾਬੀਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਹਰ ਵਰਗ ਦੇ ਲੋਕਾਂ ਨੇ ਵੱਡੀ ਗਿਣਤੀ ’ਚ ਵੋਟਾਂ ਪਾ ਕੇ ਅਕਾਲੀ-ਭਾਜਪਾ ਸਰਕਾਰ ਦੀਆਂ ਅਮਨ-ਸ਼ਾਂਤੀ, ਭਾਈਚਾਰਕ ਸਾਂਝ ਤੇ ਬਹੁਪੱਖੀ ਵਿਕਾਸ ਪੱਖੀ ਨੀਤੀਆਂ ਉੱਤੇ ਮੋਹਰ ਲਾਈ ਹੈ। ਸਵਾਲ ਹੈ ਕਿ ਵਾਕਿਆ ਹੀ ਅਕਾਲੀ ਦਲ ਨੂੰ ਲੋੜੋਂ ਵੱਧ ਭਰੋਸਾ ਹੈ ਜਾਂ ਫਿਰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਕੇ ਪੰਜਾਬ ਫਤਹਿ ਦਾ ਪ੍ਰਭਾਵ ਦਿੱਤਾ ਜਾ ਰਿਹਾ ਹੈ। ਇਸ ਗੱਲ ਦੀ ਇਸ ਤੋਂ ਵੀ ਪੁਸ਼ਟੀ ਹੁੰਦੀ ਹੈ ਕੋਰ ਕਮੇਟੀ ਮੀਟਿੰਗ ਵਿੱਚ ਅਕਾਲੀ ਦਲ ਨੇ ਫਿਰ ਆਪਣੀ ‘ਪੰਥਕ’ ਦਿਖ ਪੇਸ਼ ਕਰਨ ਦੀ ਕੋਸ਼ਿਸ਼ ਕੀਤੀ ਹੈ। ਮੀਟਿੰਗ ਤੋਂ ਬਾਅਦ ਜਾਰੀ ਬਿਆਨ ਵਿੱਚ ਅਕਾਲੀ ਦਲ ਨੇ ਕਿਹਾ ਹੈ ਕਿ ਖ਼ਾਲਸਾ ਪੰਥ ਦੀਆਂ ਦੁਸ਼ਮਣ ਤਾਕਤਾਂ ਨੇ ਫੁੱਟ ਪਾਉਣ ਤੇ ਭੰਬਲਭੂਸਾ ਖੜ੍ਹਾ ਕਰਨ ਦੀ ਸਾਜ਼ਿਸ਼ ਰਚੀ ਹੈ। ਇਹ ਤਾਕਤਾਂ ਨਵੀਨਤਮ ਤਕਨਾਲੋਜੀ ਤੇ ਸੰਚਾਰ ਸਾਧਨਾਂ ਰਾਹੀਂ ਗੁਮਰਾਹਕੁਨ ਪ੍ਰਚਾਰ ਕਰਕੇ ਸਿੱਖ ਭਾਈਚਾਰੇ ਨੂੰ ਕਮਜ਼ੋਰ ਕਰਨ ਤੇ ਪੰਜਾਬੀ ਏਕਤਾ ਨੂੰ ਤੋੜਨ ਦੀ ਤਾਕ ਵਿੱਚ ਹਨ। ਦਰਅਸਲ ਵਿਧਾਨ ਸਭਾ ਚੋਣਾਂ ਵਿੱਚ ਅਕਾਲੀ ਦਲ ਦੀ ਹਾਲਤ ਇਹ ਬਣ ਗਈ ਸੀ ਕਿ ਸ੍ਰੀ ਅਕਾਲੀ ਤਖ਼ਤ ਸਾਹਿਬ ਦੇ ਹੁਕਮਨਾਮੇ ਦੀ ਪਰਵਾਹ ਨਾ ਕਰਦੇ ਹੋਏ ਡੇਰਾ ਸਿਰਸਾ ਦੀ ਹਮਾਇਤ ਤੱਕ ਲੈ ਲਈ। ਸਿਆਸੀ ਮਾਹਿਰ ਇਸ ਨੂੰ ਅਕਾਲੀ ਦਲ ਲਈ ਆਤਮਘਾਤ ਵਾਲਾ ਫੈਸਲੇ ਦੱਸ ਰਹੇ ਹਨ। ਵਿਧਾਨ ਸਭਾ ਚੋਣਾਂ ਤੋਂ ਬਾਅਦ ਅਕਾਲੀ ਦਲ ਲਈ ਇਹ ਮੁੱਦਾ ਵਾਕਿਆ ਹੀ ਫੰਦਾ ਬਣ ਗਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਵਿੱਚ ਪੰਥਕ ਮੁੱਦਿਆਂ ਦੀ ਹੀ ਗੂੰਝ ਹੈ। ਅਜਿਹੇ ਵਿੱਚ ਅਕਾਲੀ ਦਲ ਇਹ ਪ੍ਰਭਾਵ ਦੇ ਰਿਹਾ ਹੈ ਕਿ ਪੰਜਾਬ ਵਿੱਚ ਲੋਕ ਉਨ੍ਹਾਂ ਤੋਂ ਖੁਸ਼ ਹਨ। ਇਸ ਲਈ ਉਨ੍ਹਾਂ ਦੀ ਹੀ ਸਰਕਾਰ ਬਣਗੇ। ਸਿਆਸੀ ਮਾਹਿਰਾਂ ਦਾ ਮੰਨਣਾ ਹੈ ਕਿ ਅਕਾਲੀ ਦਲ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਕਰਕੇ ਕਿਸੇ ਵੀ ਤਰ੍ਹਾਂ ਆਪਣੀ ਫਿਕਰਮੰਦੀ ਦਾ ਪ੍ਰਭਾਵ ਨਹੀਂ ਦੇਣਾ ਚਾਹੁੰਦਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article