PUNJABMAILUSA.COM

ਅਕਾਲੀ ਦਲ ਨੇ ਕੈਪਟਨ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਅਕਾਲੀ ਦਲ ਨੇ ਕੈਪਟਨ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ

ਅਕਾਲੀ ਦਲ ਨੇ ਕੈਪਟਨ ਖ਼ਿਲਾਫ਼ ਚੋਣ ਕਮਿਸ਼ਨ ਨੂੰ ਕੀਤੀ ਸ਼ਿਕਾਇਤ
May 09
10:20 2018

ਚੰਡੀਗੜ੍ਹ, 9 ਮਈ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ‘ਤੇ ਚੋਣ ਜ਼ਾਬਤੇ ਦੀ ਉਲੰਘਣਾ ਅਤੇ ਸਰਕਾਰੀ ਮਸ਼ੀਨਰੀ ਦੀ ਦੁਰਵਰਤੋਂ ਕਰਨ ਦੇ ਦੋਸ਼ ਲਾਉਂਦਿਆਂ ਚੋਣ ਕਮਿਸ਼ਨ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਦਲ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਦੀ ਅਗਵਾਈ ਹੇਠਲੇ ਵਫ਼ਦ ਨੇ ਮੁੱਖ ਚੋਣ ਅਧਿਕਾਰੀ ਕਰੁਣਾ ਰਾਜੂ ਨੂੰ ਦਿੱਤੇ ਮੰਗ ਪੱਤਰ ਰਾਹੀਂ ਕਿਹਾ ਕਿ ਮੁੱਖ ਮੰਤਰੀ ਨੇ ਆਪਣੇ ਸੀਨੀਅਰ ਅਧਿਕਾਰੀਆਂ ਸਣੇ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਇੱਕ ਪ੍ਰੈਸ ਕਾਨਫਰੰਸ ਕਰਕੇ ਚੋਣ ਜ਼ਾਬਤੇ ਦੀ ਉਲੰਘਣਾ ਕੀਤੀ ਹੈ। ਇਸ ਉਲੰਘਣਾ ਦੀ ਜਾਂਚ ਕਰਨ ਤੋਂ ਇਲਾਵਾ ਪਾਰਟੀ ਨੇ ਚੋਣ ਕਮਿਸ਼ਨ ਨੂੰ ਨਿਰਪੱਖ ਅਤੇ ਆਜ਼ਾਦ ਚੋਣਾਂ ਕਰਵਾਉਣ ਵਾਸਤੇ ਸ਼ਾਹਕੋਟ ਹਲਕੇ ‘ਚ ਇੱਕ ਸੀਨੀਅਰ ਅਬਜ਼ਰਵਰ ਅਤੇ ਨੀਮ ਫੌਜੀ ਦਸਤੇ ਤਾਇਨਾਤ ਕਰਨ ਲਈ ਵੀ ਆਖਿਆ ਹੈ। ਅਕਾਲੀ ਦਲ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਨੇ ਸੋਮਵਾਰ ਨੂੰ ਪੰਜਾਬ ਭਵਨ ਦੇ ਗਲਿਆਰੇ ‘ਚ ਸ਼ਾਹਕੋਟ ਜ਼ਿਮਨੀ ਚੋਣ ਬਾਰੇ ਪ੍ਰੈੱਸ ਕਾਨਫਰੰਸ ਕੀਤੀ ਸੀ, ਜਿਸ ‘ਚ ਸੂਬੇ ਦੇ ਸੀਨੀਅਰ ਸਰਕਾਰੀ ਅਧਿਕਾਰੀ ਹਾਜ਼ਰ ਸਨ। ਉਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਹੀ ਇੱਕ ਅਧਿਕਾਰੀ ਅਤੇ ਸ਼ਾਹਕੋਟ ਜ਼ਿਮਨੀ ਚੋਣ ਨਾਲ ਜੁੜੇ ਮਹਿਤਪੁਰ ਦੇ ਐੱਸ.ਐੱਚ.ਓ. ਖ਼ਿਲਾਫ਼ ਭੰਡੀ ਪ੍ਰਚਾਰ ਕੀਤਾ ਸੀ। ਅਕਾਲੀ ਦਲ ਦੇ ਵਫ਼ਦ ਨੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਨਾਲ ਇੱਕ ਸਰਕਾਰੀ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਐੱਨ.ਆਰ.ਆਈ. ਸਭਾ ਜਲੰਧਰ ਦੇ ਸਾਬਕਾ ਪ੍ਰਧਾਨ ਜਸਬੀਰ ਸਿੰਘ ਗਿੱਲ ਸਮੇਤ ਦੂਜੀਆਂ ਪਾਰਟੀਆਂ ਦੇ ਸਿਆਸੀ ਕਾਰਕੁਨਾਂ ਨੂੰ ਕਾਂਗਰਸ ਵਿਚ ਸ਼ਾਮਲ ਕਰਕੇ ਸ਼ਾਹਕੋਟ ਜ਼ਿਮਨੀ ਚੋਣ ਸਬੰਧੀ ਸਿਆਸੀ ਗਤੀਵਿਧੀਆਂ ਨੂੰ ਅੰਜ਼ਾਮ ਦਿੱਤਾ ਸੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਵੱਲੋਂ ਜ਼ਿਮਨੀ ਚੋਣ ਮੌਕੇ ਕਾਂਗਰਸ ਪਾਰਟੀ ਅੰਦਰ ਜੋਸ਼ ਭਰਨ ਵਾਸਤੇ ਇਹ ਸ਼ਮੂਲੀਅਤ ਕਰਵਾਈ ਗਈ ਸੀ। ਡਾ. ਚੀਮਾ ਨੇ ਕਿਹਾ ਕਿ ਉਸੇ ਮੀਟਿੰਗ ‘ਚ ਮੁੱਖ ਮੰਤਰੀ ਨੇ ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੂੰ ਕਲੀਨ ਚਿੱਟ ਦੇ ਕਾਂਗਰਸ ਪਾਰਟੀ ਦੇ ਬੁਲਾਰੇ ਦੀ ਭੂਮਿਕਾ ਨਿਭਾਈ, ਜਦਕਿ ਉਸ ਦੀ ਆਪਣੀ ਪੁਲਿਸ ਨੇ ਸ਼ੇਰੋਵਾਲੀਆ ਵਿਰੁੱਧ ਗੈਰਕਾਨੂੰਨੀ ਮਾਈਨਿੰਗ ਦਾ ਪਰਚਾ ਦਰਜ ਕੀਤਾ ਹੈ। ਉਨ੍ਹਾਂ ਕਿਹਾ ਕਿ 7 ਮਈ ਨੂੰ ਵਾਪਰੀਆਂ ਸਾਰੀਆਂ ਘਟਨਾਵਾਂ ਦੀ ਲੜੀ ਦੀ ਜਾਂਚ ਹੋਣੀ ਚਾਹੀਦੀ ਹੈ।
ਕਾਂਗਰਸੀ ਉਮੀਦਵਾਰ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਖਿਲਾਫ ਦਰਜ ਰੇਤ ਮਾਈਨਿੰਗ ਦੇ ਕੇਸ ਦੀ ਜਾਂਚ ਚੋਣ ਕਮਿਸ਼ਨ ਨੂੰ ਆਪਣੇ ਹੱਥਾਂ ‘ਚ ਲੈਣ ਲਈ ਆਖਦਿਆਂ ਮੰਗ-ਪੱਤਰ ‘ਚ ਇਹ ਵੀ ਕਿਹਾ ਗਿਆ ਕਿ ਕਮਿਸ਼ਨ ਅਜ਼ਾਦ ਅਤੇ ਨਿਰਪੱਖ ਚੋਣਾਂ ਕਰਵਾਉਣ ਵਾਸਤੇ ਅਜਿਹੇ ਢੁੱਕਵੇਂ ਕਦਮ ਚੁੱਕੇ, ਜਿਸ ਨਾਲ ਮਹਿਤਪੁਰ ਦੇ ਐੱਸ.ਐੱਚ.ਓ. ਸਮੇਤ ਸਥਾਨਕ ਅਧਿਕਾਰੀ ਬਿਨਾਂ ਪੱਖਪਾਤ ਤੋਂ ਆਪਣੀ ਡਿਊਟੀ ਨਿਭਾ ਸਕਣ। ਮੰਗ ਪੱਤਰ ‘ਚ ਚੋਣ ਕਮਿਸ਼ਨ ਨੂੰ ਐੱਸ.ਐੱਚ.ਓ. ਦੀ ਨਿੱਜੀ ਸੁਰੱਖਿਆ ਯਕੀਨੀ ਬਣਾਏ ਜਾਣ ਦੀ ਵੀ ਬੇਨਤੀ ਕੀਤੀ ਗਈ। ਵਫ਼ਦ ਨੇ ਚੋਣ ਕਮਿਸ਼ਨ ਕੋਲ ਕਾਂਗਰਸ ਪਾਰਟੀ ਵੱਲੋਂ ਸ਼ਾਹਕੋਟ ਜ਼ਿਮਨੀ ਚੋਣ ਦੇ ਸਬੰਧ ‘ਚ ਆਪਣੇ ਸਿਆਸੀ ਵਿਰੋਧੀਆਂ ਦੇ ਫੋਨ ਟੈਪ ਕੀਤੇ ਜਾਣ ਦੀਆਂ ਘਟਨਾਵਾਂ ਦੀ ਵੀ ਜਾਂਚ ਦੀ ਮੰਗ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article