PUNJABMAILUSA.COM

ਅਕਾਲੀ ਦਲ ਨੇ ਭਾਜਪਾ ਖਿਲਾਫ ਅਪਣਾਇਆ ਹਮਲਾਵਰ ਰੁਖ

ਅਕਾਲੀ ਦਲ ਨੇ ਭਾਜਪਾ ਖਿਲਾਫ ਅਪਣਾਇਆ ਹਮਲਾਵਰ ਰੁਖ

ਅਕਾਲੀ ਦਲ ਨੇ ਭਾਜਪਾ ਖਿਲਾਫ ਅਪਣਾਇਆ ਹਮਲਾਵਰ ਰੁਖ
December 20
10:16 2017

2019 ‘ਚ ਸਹਿਯੋਗੀ ਪਾਰਟੀਆਂ ਦੀ ਕਦਰ ਕਰਨ ਵਾਲੀ ਪਾਰਟੀ ਹੀ ਹੋਵੇਗੀ ਸੱਤਾ ‘ਤੇ ਕਾਬਜ਼ : ਨਰੇਸ਼ ਗੁਜਰਾਲ
ਜਲੰਧਰ, (ਪੰਜਾਬ ਮੇਲ)- ਗੁਜਰਾਤ ਵਿਧਾਨ ਸਭਾ ਚੋਣਾਂ ਵਿਚ ਭਾਜਪਾ ਦੀ ਖਰਾਬ ਕਾਰਗੁਜ਼ਾਰੀ ਦੀ ਖਬਰ ਆਉਂਦਿਆਂ ਹੀ ਭਾਰਤੀ ਜਨਤਾ ਪਾਰਟੀ ਦਾ ਸਭ ਤੋਂ ਪੁਰਾਣਾ ਅਤੇ ਦੂਜਾ ਵੱਡਾ ਸਹਿਯੋਗੀ ਸ਼੍ਰੋਮਣੀ ਅਕਾਲੀ ਦਲ, ਭਾਜਪਾ ਦੇ ਖਿਲਾਫ ਹਮਲਾਵਰ ਰੁਖ ਵਿਚ ਆ ਗਿਆ ਹੈ। ਐੱਨ.ਡੀ.ਏ. ਦੀ ਵੱਡੀ ਸਹਿਯੋਗੀ ਸ਼ਿਵ ਸੈਨਾ ਤੋਂ ਬਾਅਦ ਅਕਾਲੀ ਦਲ ਦੇ ਰਾਜ ਸਭਾ ਮੈਂਬਰ ਨਰੇਸ਼ ਗੁਜਰਾਲ ਨੇ ਇਕ ਟੀ.ਵੀ. ਚੈਨਲ ਨੂੰ ਦਿੱਤੇ ਗਏ ਇੰਟਰਵਿਊ ਦੌਰਾਨ ਕਿਹਾ ਕਿ ਦੇਸ਼ ਵਿਚ ਇਕ ਪਾਰਟੀ ਦੇ ਸੱਤਾ ਵਿਚ ਆਉਣ ਵਾਲਾ ਦੌਰ ਖਤਮ ਹੋ ਗਿਆ ਹੈ ਅਤੇ 2019 ਵਿਚ ਉਹੀ ਪਾਰਟੀ ਸੱਤਾ ‘ਤੇ ਕਾਬਜ਼ ਹੋ ਸਕੇਗੀ, ਜੋ ਆਪਣੀਆਂ ਸਹਿਯੋਗੀ ਪਾਰਟੀਆਂ ਦੀ ਕਦਰ ਕਰੇਗੀ।
ਦਿੱਲੀ ਦੇ ਦਿਆਲ ਸਿੰਘ ਮਜੀਠੀਆ ਕਾਲਜ ਦਾ ਨਾਂ ਬਦਲ ਕੇ ਵੰਦੇ ਮਾਤਰਮ ਕਾਲਜ ਕੀਤੇ ਜਾਣ ਤੋਂ ਦੁਖੀ ਗੁਜਰਾਲ ਨੇ ਹਮਲਾਵਰ ਹੁੰਦੇ ਹੋਏ ਕਿਹਾ ਕਿ ਭਾਜਪਾ ਆਪਣੇ ਸਹਿਯੋਗੀਆਂ ਦੀ ਗੱਲ ਨਹੀਂ ਸੁਣ ਰਹੀ। ਇਹ ਗੱਲ ਸਿਰਫ ਅਸੀਂ ਨਹੀਂ ਕਹਿ ਰਹੇ, ਜਦਕਿ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਮੈਂਬਰ ਵੀ ਇਸ ਗੱਲ ਨੂੰ ਮਹਿਸੂਸ ਕਰਦੇ ਹਨ ਕਿ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਉਨ੍ਹਾਂ ਦੀ ਗੱਲ ਨਹੀਂ ਸੁਣਦੀ। ਅਸੀਂ ਪਿਛਲੇ ਦੋ ਮਹੀਨੇ ਤੋਂ ਭਾਰਤੀ ਜਨਤਾ ਪਾਰਟੀ ਨੂੰ ਇਹ ਗੱਲ ਸਮਝਾਉਣ ਲਈ ਤਰਲੇ ਮਾਰ ਰਹੇ ਹਾਂ ਕਿ ਇਸ ਕਾਲਜ ਦੇ ਨਾਲ ਸਿੱਖ ਭਾਈਚਾਰੇ ਦੀਆਂ ਭਾਵਨਾਵਾਂ ਜੁੜੀਆਂ ਹੋਈਆਂ ਹਨ ਪਰ ਸਾਡੀ ਕੋਈ ਗੱਲ ਨਹੀਂ ਸੁਣੀ ਜਾ ਰਹੀ। ਜੇ ਪਾਰਟੀ ਦਾ ਅਜਿਹਾ ਹੀ ਵਤੀਰਾ ਰਿਹਾ, ਤਾਂ ਆਉਣ ਵਾਲੇ ਸਮੇਂ ਵਿਚ ਇਹ ਛੋਟੀਆਂ ਗੱਲਾਂ ਹੀ ਵੱਡੀ ਸਮੱਸਿਆ ਦਾ ਕਾਰਨ ਬਣ ਸਕਦੀਆਂ ਹਨ।
ਗੁਜਰਾਲ ਨੇ ਕਿਹਾ ਕਿ ਸਿਆਸੀ ਗਠਜੋੜ ਨੂੰ ਲੈ ਕੇ ਭਾਜਪਾ ਨੂੰ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਵਰਗੀ ਨੀਤੀ ‘ਤੇ ਚੱਲਣ ਦੀ ਲੋੜ ਹੈ। ਵਾਜਪਾਈ ਦੇ ਪ੍ਰਧਾਨ ਮੰਤਰੀ ਹੁੰਦਿਆਂ ਗਠਜੋੜ ਦੀ ਹਰ ਪਾਰਟੀ ਨੂੰ ਬਣਦਾ ਸਨਮਾਨ ਦਿੱਤਾ ਗਿਆ ਸੀ। ਗੁਜਰਾਤ ਦੇ ਨਤੀਜੇ ਤੋਂ ਦੇਸ਼ ਦੀ ਲੀਡਰਸ਼ਿਪ ਨੂੰ ਸਬਕ ਲੈਣ ਦੀ ਲੋੜ ਹੈ। ਨਾਲ ਹੀ ਇਸ ਗੱਲ ‘ਤੇ ਵੀ ਵਿਚਾਰ ਕਰਨ ਦੀ ਲੋੜ ਹੈ ਕਿ ਅਸੀਂ ਦੇਸ਼ ਦੇ 20 ਫੀਸਦੀ ਘੱਟ ਗਿਣਤੀ ਭਾਈਚਾਰੇ ਨੂੰ ਅੱਖੋਂ-ਪਰੋਖੇ ਕਰਕੇ ਵੀ ਸਿਆਸੀ ਤੌਰ ‘ਤੇ ਪੂਰੀ ਤਰ੍ਹਾਂ ਸਫਲ ਨਹੀਂ ਹੋ ਸਕਦੇ।
ਗੁਜਰਾਤ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਦਾ ਹਵਾਲਾ ਦਿੰਦਿਆਂ ਗੁਜਰਾਲ ਨੇ ਕਿਹਾ ਕਿ ਜੇਕਰ ਕਾਂਗਰਸ ਨੇ ਆਪਣੇ ਸਹਿਯੋਗੀਆਂ ਦੀ ਕਦਰ ਕੀਤੀ ਹੁੰਦੀ, ਤਾਂ ਗੁਜਰਾਤ ਦਾ ਨਤੀਜਾ ਕੁਝ ਹੋਰ ਹੋਣਾ ਸੀ। ਕਾਂਗਰਸ ਗੁਜਰਾਤ ਵਿਚ ਐੱਨ.ਸੀ.ਪੀ. ਨਾਲ ਤਾਲਮੇਲ ਨਹੀਂ ਬਿਠਾ ਸਕੀ ਤੇ ਨਾ ਹੀ ਆਪਣੇ ਨਾਰਾਜ਼ ਆਗੂ ਸ਼ੰਕਰ ਸਿੰਘ ਵਘੇਲਾ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ। ਕਾਂਗਰਸ ਨੂੰ ਇਸ ਗੱਲ ਦਾ ਵਹਿਮ ਸੀ ਕਿ ਉਹ ਇਕੱਲੇ ਹੀ ਭਾਜਪਾ ਨੂੰ ਚੁਣੌਤੀ ਦੇ ਸਕਦੀ ਹੈ ਪਰ ਨਤੀਜਿਆਂ ਵਿਚ ਕਾਂਗਰਸ ਦਾ ਇਹ ਅਤਿ-ਆਤਮਵਿਸ਼ਵਾਸ ਹੀ ਉਸ ਨੂੰ ਲੈ ਡੁੱਬਾ ਜਾਪ ਰਿਹਾ ਹੈ। ਇਸੇ ਲਈ ਮੇਰਾ ਕਹਿਣਾ ਹੈ ਕਿ 2019 ਵਿਚ ਜਿਹੜੀ ਪਾਰਟੀ ਸਹਿਯੋਗੀਆਂ ਦੀ ਕਦਰ ਕਰੇਗੀ, ਨੂੰ ਹੀ ਦਿੱਲੀ ਦਾ ਤਾਜ ਮਿਲੇਗਾ। ਗੁਜਰਾਲ ਨੇ ਕਿਹਾ ਕਿ ਗੁਜਰਾਤ ਵਿਚ ਭਾਰਤੀ ਜਨਤਾ ਪਾਰਟੀ ਦੀ ਜਿੱਤ ਨਹੀਂ, ਸਗੋਂ ਇਹ ਜਿੱਤ ਸਿਰਫ ਨਰਿੰਦਰ ਮੋਦੀ ਦੀ ਹੀ ਮੰਨੀ ਜਾਣੀ ਚਾਹੀਦੀ ਹੈ ਕਿਉਂਕਿ ਉਨ੍ਹਾਂ ਨੇ ਹੀ ਸਿਆਸੀ ਨਬਜ਼ ਨੂੰ ਪਛਾਣਿਆਂ ਤੇ ਅਹਿਮ ਮੌਕੇ ‘ਤੇ ਖੁਦ ਹੀ ਮੈਦਾਨ ਵਿਚ ਕੁੱਦ ਗਏ ਤੇ ਸਥਿਤੀ ਨੂੰ ਸੰਭਾਲਿਆ। ਜੇਕਰ ਸ਼ਹਿਰਾਂ ਦੀ ਜਨਤਾ ਭਾਜਪਾ ਦਾ ਸਾਥ ਨਾ ਦਿੰਦੀ, ਤਾਂ ਗੁਜਰਾਤ ਵਿਚ ਇਹ ਨਤੀਜੇ ਨਹੀਂ ਆਉਣੇ ਸਨ।
ਇਹ ਨਤੀਜੇ ਇਹ ਵੀ ਸਾਬਤ ਕਰਦੇ ਹਨ ਕਿ ਦੇਸ਼ ਦੀ ਸਰਕਾਰ ਨੇ ਕਿਸਾਨਾਂ ਨੂੰ ਅੱਖੋਂ-ਪਰੋਖੇ ਕੀਤਾ ਹੈ ਤੇ ਉਨ੍ਹਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ। ਭਾਜਪਾ ਸਵਾਮੀਨਾਥਨ ਕਮਿਸ਼ਨ ਦੀ ਸਿਫਾਰਸ਼ ਨੂੰ ਲਾਗੂ ਕਰਨ ਤੋਂ ਇਲਾਵਾ ਪਾਣੀਆਂ ਦੀ ਵੰਡ ਦੇ ਮਸਲੇ ਅਜੇ ਤੱਕ ਬਰਕਰਾਰ ਹਨ, ਲਿਹਾਜ਼ਾ ਸਵਰਾਸ਼ਟਰ ਵਰਗੇ ਕਿਸਾਨਾਂ ਦੇ ਪ੍ਰਭਾਵ ਵਾਲੇ ਤੇ ਪੇਂਡੂ ਇਲਾਕਿਆਂ ਵਿਚ ਭਾਜਪਾ ਕਾਂਗਰਸ ਦੇ ਮੁਕਾਬਲੇ ਪੱਛੜ ਗਈ। ਜੇਕਰ ਆਉਣ ਵਾਲੇ ਇਕ ਸਾਲ ਅੰਦਰ ਕਿਸਾਨਾਂ ਨਾਲ ਜੁੜੇ ਮਸਲੇ ਹੱਲ ਨਾ ਹੋਏ ਤਾਂ ਇਹ ਅਗਲੀਆਂ ਚੋਣਾਂ ਦਾ ਵੱਡਾ ਮੁੱਦਾ ਹੋਣਗੇ ਤੇ ਕਿਸਾਨਾਂ ਨੂੰ ਨਜ਼ਰ-ਅੰਦਾਜ਼ ਕਰਨ ਵਾਲੀ ਪਾਰਟੀ ਦਾ ਨਤੀਜਾ ਭੁਗਤਣਾ ਪਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article