PUNJABMAILUSA.COM

ਅਕਾਲੀ ਦਲ (ਲੌਂਗੋਵਾਲ) ਅਤੇ ਕਾਂਗਰਸ ਦਾ ਹੋਇਆ ਰਲ਼ੇਵਾਂ

ਅਕਾਲੀ ਦਲ (ਲੌਂਗੋਵਾਲ) ਅਤੇ ਕਾਂਗਰਸ ਦਾ ਹੋਇਆ ਰਲ਼ੇਵਾਂ

ਅਕਾਲੀ ਦਲ (ਲੌਂਗੋਵਾਲ) ਅਤੇ ਕਾਂਗਰਸ ਦਾ ਹੋਇਆ ਰਲ਼ੇਵਾਂ
April 17
19:39 2016

Longo
ਨਵੀਂ ਦਿੱਲੀ, 17 ਅਪਰੈਲ (ਪੰਜਾਬ ਮੇਲ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਸ਼੍ਰੋਮਣੀ ਅਕਾਲੀ ਦਲ ਲੌਂਗੋਵਾਲ ਪਾਰਟੀ ਤੇ ਕਾਂਗਰਸ ਪਾਰਟੀ ਦਾ ਐਤਵਾਰ ਨੂੰ ਰਲੇਵਾਂ ਹੋ ਗਿਆ ਹੈ। ਦੇਸ਼ ਦੀ ਰਾਜਧਾਨੀ ਦਿੱਲੀ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਦੀ ਰਿਹਾਇਸ਼ ਉੱਤੇ ਕਰਵਾਏ ਗਏ ਇਕ ਸਮਾਗਮ ਵਿਚ ਇਹ ਐਲਾਨ ਕੀਤਾ ਗਿਆ। ਇਸ ਮੌਕੇ ਆਲ ਇੰਡੀਆ ਕਾਂਗਰਸ ਕਮੇਟੀ ਦੀ ਜਨਰਲ ਸਕੱਤਰ ਅੰਬਿਕਾ ਸੋਨੀ, ਪਾਰਟੀ ਦੇ ਪੰਜਾਬ ਮਾਮਲਿਆਂ ਦੇ ਇੰਚਾਰਜ ਸ਼ਕੀਲ ਅਹਿਮਦ ਅਤੇ ਕੈਪਟਨ ਅਮਰਿੰਦਰ ਸਿੰਘ ਤੋਂ ਇਲਾਵਾ ਸੁਰਜੀਤ ਸਿੰਘ ਬਰਨਾਲਾ ਦੇ ਪੁੱਤਰ ਗਗਨਜੀਤ ਸਿੰਘ ਅਤੇ ਉਨ੍ਹਾਂ ਦੇ ਪੁੱਤਰ ਸਿਮਰ ਪ੍ਰਤਾਪ ਵੀ ਮੌਜੂਦ ਸਨ। ਇਸ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਦੋਵਾਂ ਪਾਰਟੀਆਂ ਨੇ ਆਪਸੀ ਸਹਿਮਤੀ ਨਾਲ ਰਲ਼ੇਵਾਂ ਕੀਤਾ ਹੈ। ਸ੍ਰੋਮਣੀ ਅਕਾਲੀ ਦਲ (ਲੌਂਗੋਵਾਲ) ਦੀ ਪ੍ਰਧਾਨ ਸੁਰਜੀਤ ਕੌਰ ਬਰਨਾਲਾ ਨੇ ਕਿਹਾ ਕਿ ਅਸੀਂ ਪੰਜਾਬ ਦੇ ਮੌਜੂਦਾ ਹਲਾਤਾਂ ਦੇ ਮੱਦੇਨਜ਼ਰ ਇਹ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਭਵਿੱਖ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਛੁਪਿਆ ਹੈ। ਇੱਥੇ ਵਰਣਨਯੋਗ ਹੈ ਕਿ ਬੀਬੀ ਸੁਰਜੀਤ ਕੌਰ ਬਰਨਾਲਾ ਦੀ ਅਗਵਾਈ ਵਿੱਚ ਬਰਨਾਲਾ ਪਰਿਵਾਰ ਨੇ ਸ਼ੁੱਕਰਵਾਰ ਨੂੰ ਦਿੱਲੀ ਵਿਖੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਤੇ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਸੀ। ਇਹ ਕਿਆਸਅਰਾਈਆਂ ਲਾਈਆਂ ਜਾ ਰਹੀਆਂ ਸਨ ਕਿ ਰਾਹੁਲ ਦੀ ਪੰਜਾਬ ਫੇਰੀ ਮੌਕੇ ਇਹ ਰਲੇਵਾਂ ਹੋਏਗਾ ਪਰ ਇਹ ਰਲੇਵਾਂ ਰਾਹੁਲ ਦੀ ਫੇਰੀ ਤੋਂ ਇਕ ਦਿਨ ਬਾਅਦ ਹੋਇਆ ਹੈ। ਸਾਬਕਾ ਵਿਧਾਇਕ ਗਗਨਜੀਤ ਸਿੰਘ ਬਰਨਾਲਾ ਨੇ ਦੱਸਿਆ ਕਿ ਸਮੁੱਚਾ ਅਕਾਲੀ ਦਲ ਲੌਂਗੋਵਾਲ ਕੈਪਟਨ ਦੀ ਮੌਜੂਦਗੀ ਵਿਚ ਕਾਂਗਰਸ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਦੱਸਿਆ ਕਿ ਉਹ ਬਿਨਾਂ ਸ਼ਰਤ ਕਾਂਗਰਸ ਵਿੱਚ ਸ਼ਾਮਲ ਹੋਏ ਹਨ। ਇੱਥੇ ਵਰਣਨਯੋਗ ਹੈ ਕਿ ਇਸ ਤੋਂ ਪਹਿਲਾਂ ਗਗਨਜੀਤ ਸਿੰਘ ਬਰਨਾਲਾ ਦੇ ਪੁੱਤਰ ਸਿਮਰਪ੍ਰਤਾਪ ਸਿੰਘ ਬਰਨਾਲਾ ਪਿਛਲੇ ਸਾਲ ਧੂਰੀ ਵਿਧਾਨ ਸਭਾ ਦੀ ਉਪ ਚੋਣ ਕਾਂਗਰਸ ਦੀ ਟਿਕਟ ਉੱਤੇ ਲੜ ਚੁੱਕਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article