PUNJABMAILUSA.COM

ਅਕਾਲੀ ਦਲ ਵੱਲੋਂ ਚੋਣ ਮੁਹਿੰਮ ਚਲਾਉਣ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਜ਼ੋਰ ਦੇਣ ਦਾ ਫੈਸਲਾ

ਅਕਾਲੀ ਦਲ ਵੱਲੋਂ ਚੋਣ ਮੁਹਿੰਮ ਚਲਾਉਣ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਜ਼ੋਰ ਦੇਣ ਦਾ ਫੈਸਲਾ

ਅਕਾਲੀ ਦਲ ਵੱਲੋਂ ਚੋਣ ਮੁਹਿੰਮ ਚਲਾਉਣ ਲਈ ਸੋਸ਼ਲ ਮੀਡੀਆ ਦੀ ਵਰਤੋਂ ‘ਤੇ ਜ਼ੋਰ ਦੇਣ ਦਾ ਫੈਸਲਾ
May 04
10:30 2016

9
ਜਲੰਧਰ, 4 ਮਈ (ਮੇਜਰ ਸਿੰਘ/ਪੰਜਾਬ ਮੇਲ)-ਆਮ ਆਦਮੀ ਪਾਰਟੀ ਤੋਂ ਸਬਕ ਲੈਂਦਿਆਂ ਅਕਾਲੀ ਦਲ ਨੇ ਵੀ 2017 ਦੀਆਂ ਵਿਧਾਨ ਸਭਾ ਚੋਣਾਂ ਵਿਚ ਸੋਸ਼ਲ ਮੀਡੀਆ ਦੇ ਮਹੱਤਵ ਨੂੰ ਪਛਾਣਦਿਆਂ ਇਸ ਦੀ ਵਰਤੋਂ ਉੱਪਰ ਜ਼ੋਰ ਦੇਣ ਦਾ ਫੈਸਲਾ ਕੀਤਾ ਹੈ। ਪਾਰਟੀ ਵੱਲੋਂ ਪਹਿਲੇ ਗੇੜ ਵਿਚ ਸਾਰੇ ਪੰਜਾਬ ‘ਚ ਪਾਰਟੀ ਦੇ ਜਥੇਬੰਦਕ ਢਾਂਚੇ ਅਤੇ ਨਾਲ ਹੀ ਪਾਰਟੀ ਦੇ ਜਨਤਕ ਫਰੰਟਾਂ ਦੇ ਢਾਂਚੇ ਨੂੰ ਮੁਕੰਮਲ ਕਰਨ ਦਾ ਅਮਲ ਵਿੱਢ ਦਿੱਤਾ ਹੈ। ਪਹਿਲੇ ਗੇੜ ‘ਚ ਪਾਰਟੀ ਦੇ ਸਕੱਤਰ ਅਤੇ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਉਪ-ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਸ. ਮਨਜਿੰਦਰ ਸਿੰਘ ਸਿਰਸਾ ਅਤੇ ਓ.ਐੱਸ.ਡੀ. ਸ. ਚਰਨਜੀਤ ਸਿੰਘ ਬਰਾੜ ਦੀ ਅਗਵਾਈ ‘ਚ ਦੁਆਬਾ ਖੇਤਰ ਦੇ ਜ਼ਿਲ੍ਹਿਆਂ ਦੀਆਂ ਵੱਖ-ਵੱਖ ਮੀਟਿੰਗਾਂ ਕੀਤੀਆਂ ਗਈਆਂ। ਇਨ੍ਹਾਂ ਮੀਟਿੰਗਾਂ ਵਿਚ ਰਹਿੰਦੇ ਜਥੇਬੰਦਕ ਢਾਂਚੇ ਨੂੰ ਜਲਦੀ ਮੁਕੰਮਲ ਕਰਨ ਉੱਪਰ ਜ਼ੋਰ ਦਿੱਤਾ ਗਿਆ। ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ ਚੋਣਾਂ ਵਿਚ ਹਰ ਜ਼ਿਲ੍ਹੇ ਦੇ ਆਗੂਆਂ ਤੇ ਵਰਕਰਾਂ ਦੇ ਵਟਸ-ਐਪ ਗਰੁੱਪ ਬਣਾਏ ਜਾਣਗੇ ਅਤੇ ਫੇਸਬੁੱਕ ਤੇ ਹੋਰ ਸੋਸ਼ਲ ਮੀਡੀਆ ਤਕਨੀਕਾਂ ਦੀ ਵਰਤੋਂ ਕੀਤੀ ਜਾਵੇਗੀ। ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਸੋਸ਼ਲ ਮੀਡੀਆ ਦੀ ਭਰਪੂਰ ਵਰਤੋਂ ਕੀਤੀ ਜਾਵੇਗੀ। ਸਾਰੇ ਜ਼ਿਲ੍ਹਿਆਂ ਤੋਂ ਜਾਣਕਾਰੀ ਇਕੱਤਰ ਕਰਕੇ ਪਾਰਟੀ ਹਾਈਕਮਾਨ ਨਾਲ ਵਿਚਾਰ-ਵਟਾਂਦਰੇ ਕੀਤੇ ਜਾਣਗੇ ਅਤੇ ਰਾਜ ਪੱਧਰੀ ਸੋਸ਼ਲ ਮੀਡੀਆ ਗਰੁੱਪ ਬਣਾ ਕੇ ਆਪਣੀ ਮੁਹਿੰਮ ਨੂੰ ਹੋਰ ਸਰਗਰਮ ਕੀਤਾ ਜਾਵੇਗਾ। ਉਨ੍ਹਾਂ ਦਾ ਕਹਿਣਾ ਸੀ ਕਿ ਅਗਲੀਆਂ ਚੋਣਾਂ ‘ਚ ਸੋਸ਼ਲ ਮੀਡੀਆ ਦੀ ਭੂਮਿਕਾ ਵਧੇਰੇ ਅਹਿਮ ਹੋਵੇਗੀ। ਜਲੰਧਰ ਵਿਖੇ ਹੋਈ ਮੀਟਿੰਗ ਵਿਚ ਟਰਾਂਸਪੋਰਟ ਮੰਤਰੀ ਤੇ ਜਲੰਧਰ ਦਿਹਾਤੀ ਦੇ ਪ੍ਰਧਾਨ ਸ. ਅਜੀਤ ਸਿੰਘ ਕੋਹਾੜ, ਸ਼ਹਿਰੀ ਪ੍ਰਧਾਨ ਸ. ਗੁਰਚਰਨ ਸਿੰਘ ਚੰਨੀ, ਯੂਥ ਵਿੰਗ ਦੁਆਬਾ ਜ਼ੋਨ ਦੇ ਪ੍ਰਧਾਨ ਸ. ਸਰਬਜੋਤ ਸਿੰਘ ਸਾਬੀ, ਵਿਧਾਇਕ ਸ. ਪ੍ਰਗਟ ਸਿੰਘ, ਸ਼੍ਰੀ ਅਵਿਨਾਸ਼ ਚੰਦਰ, ਕਾਸਲਰ ਸ਼੍ਰੀਮਤੀ ਪ੍ਰਵਿੰਦਰ ਕੌਰ ਪੰਨੂ ਆਦਿ ਆਗੂ ਹਾਜ਼ਰ ਸਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article
    ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

ਪਤਨੀ ਨੂੰ ਮਾਰਨ ਦੇ ਦੋਸ਼ ਹੇਠ ਪੰਜਾਬੀ ਵਿਅਕਤੀ ਦੋਸ਼ੀ ਕਰਾਰ

Read Full Article
    ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

ਸੈਕਰਾਮੈਂਟੋ ‘ਚ ਮਨਾਇਆ ਗਿਆ ਸ਼ਹੀਦ ਸ. ਕਰਤਾਰ ਸਿੰਘ ਸਰਾਭਾ ਦਾ ਜਨਮ ਦਿਨ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ਲਈ ਤਿਆਰੀਆਂ ਜ਼ੋਰਾਂ ‘ਤੇ; ਰਿਹਰਸਲਾਂ ਦਾ ਦੌਰ ਜਾਰੀ