ਅਕਾਲੀ ਵਿਧਾਇਕ ਸਰਵਨ ਸਿੰਘ ਫਿਲੌਰ ਨੇ ਪਾਰਟੀ ‘ਚੋਂ ਦਿੱਤਾ ਅਸਤੀਫ਼ਾ

ਜਲੰਧਰ, 17 ਨਵੰਬਰ (ਪੰਜਾਬ ਮੇਲ)-ਸਾਬਕਾ ਜੇਲ੍ਹ ਮੰਤਰੀ ਅਤੇ ਕਰਤਾਰਪੁਰ ਵਿਧਾਨ ਸਭਾ ਹਲਕੇ ਤੋਂ ਸ੍ਰੋਮਣੀ ਅਕਾਲੀ ਦੇ ਵਿਧਾਇਕ ਸਰਵਨ ਸਿੰਘ ਫਿਲੌਰ ਨੇ ਟਿਕਟ ਨਾਲ ਮਿਲਣ ਕਾਰਨ ਅੱਜ ਪਾਰਟੀ ‘ਚੋਂ ਅਸਤੀਫ਼ਾ ਦੇ ਦਿੱਤਾ। ਫਿਲੌਰ ਜੇਲ੍ਹ ਮੰਤਰੀ ਸਨ ਅਤੇ ਉਨ੍ਹਾਂ ਤੇ ਉਨ੍ਹਾਂ ਦੇ ਪੁੱਤਰ ਦਮਨਵੀਰ ਸਿੰਘ ਫਿਲੌਰ ‘ਤੇ ਡਰੱਗ ਰੈਕਟ ਵਿੱਚ ਸ਼ਾਮਲ ਹੋਣ ਦੇ ਦੋਸ਼ ਲੱਗੇ ਸਨ। ਇਨ੍ਹਾਂ ਦੋਸ਼ਾਂ ਕਾਰਨ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵੱਲੋਂ ਉਨ੍ਹਾਂ ਨੂੰ ਸੰਮਨ ਭੇਜਿਆ ਗਿਆ ਸੀ ਤੇ ਇਸ ਮਗਰੋਂ ਉਨ੍ਹਾਂ ਨੂੰ ਜੇਲ੍ਹ ਮੰਤਰੀ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਸਰਵਨ ਸਿੰਘ ਫਿਲੌਰ ਨੂੰ ਵਿਧਾਨ ਸਭਾ ਹਲਕਾ ਫਿਲੌਰ ਤੋਂ ਕਰਤਾਰਪੁਰ ਵਿਧਾਨ ਸਭਾ ਹਲਕੇ ਤਬਦੀਲ ਕੀਤਾ ਗਿਆ ਸੀ ਅਤੇ ਉਨ੍ਹਾਂ ਦੀ ਥਾਂ ਅਵਿਨਾਸ਼ ਚੰਦਰ ਨੂੰ ਫਿਲੌਰ ਹਲਕਾ ਦਿੱਤਾ ਗਿਆ ਸੀ। ਅਵਿਨਾਸ਼ ਚੰਦਰ ਨੂੰ ਵੀ ਸ੍ਰੋਮਣੀ ਅਕਾਲੀ ਵੱਲੋਂ ਟਿਕਟ ਨਹੀਂ ਦਿੱਤੀ ਗਈ ਹੈ ਅਤੇ ਉਨ੍ਹਾਂ ਦੀ ਥਾਂ ਬਸਪਾ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਬਲਦੇਵ ਸਿੰਘ ਖਹਿਰਾ ਨੂੰ ਮੌਕਾ ਦਿੱਤਾ ਗਿਆ ਹੈ। ਜਦੋਂ ਫਿਲੌਰ ਨਾਲ ਇਸ ਸਬੰਧੀ ਗੱਲ ਕੀਤੀ ਗਈ ਤਾਂ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਪਾਰਟੀ ‘ਚੋਂ ਅਸਤੀਫਾ ਦੇ ਦਿੱਤਾ ਹੈ ਕਿਉਂਕਿ ਪਾਰਟੀ ਆਗੂਆਂ ਨੇ ਉਨ੍ਹਾਂ ਦੀ ਵਫ਼ਦਾਰੀ ਦਾ ਕੋਈ ਮੁੱਲ ਨਹੀਂ ਪਾਇਆ ਹੈ।
There are no comments at the moment, do you want to add one?
Write a comment