PUNJABMAILUSA.COM

ਅਕਾਲੀ ਸਰਕਾਰ ‘ਤੋ ਨਹੀਂ ਸੰਭਾਲੀ ਜਾ ਰਹੀ ਪੰਜਾਬ ਦੀ ਸਥਿਤੀ

ਅਕਾਲੀ ਸਰਕਾਰ ‘ਤੋ ਨਹੀਂ ਸੰਭਾਲੀ ਜਾ ਰਹੀ ਪੰਜਾਬ ਦੀ ਸਥਿਤੀ

ਅਕਾਲੀ ਸਰਕਾਰ ‘ਤੋ ਨਹੀਂ ਸੰਭਾਲੀ ਜਾ ਰਹੀ ਪੰਜਾਬ ਦੀ ਸਥਿਤੀ
October 19
20:59 2015

sardar
ਚੰਡੀਗੜ੍ਹ, 19 ਅਕਤੂਬਰ (ਪੰਜਾਬ ਮੇਲ) – ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਮੰਨਣਾ ਹੈ ਕਿ ਗੁਰੂ ਗ੍ਰੰਥ ਸਾਹਿਬ ਦੀ ਬੇਅਬਦੀ ਤੋਂ ਬਾਅਦ ਰਾਜ ਭਰ ਦੇ ਲੋਕਾਂ ’ਚ ਫੈਲੇ ਰੋਹ ਕਾਰਨ ਸ਼੍ਰੋਮਣੀ ਅਕਾਲੀ ਦਲ ਨੂੰ ਸਿਆਸੀ ਨੁਕਸਾਨ ਝੱਲਣਾ ਪਵੇਗਾ। ਅੱਜ ਇੱਥੇ ਚੋਣਵੇਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਰਾਜਨੀਤਕ ਨੁਕਸਾਨ ਦੀ ਭਰਪਾਈ ਸਮਾਂ ਪਾ ਕੇ ਹੀ ਹੋ ਸਕਦੀ ਹੈ। ਉਨ੍ਹਾਂ ਕਿਹਾ ਕਿ ਕੁਝ ਵਿਦੇਸ਼ੀ ਸ਼ਕਤੀਆਂ ਅਤੇ ਰਾਜਸੀ ਪਾਰਟੀਆਂ ਅਕਾਲੀ-ਭਾਜਪਾ ਸਰਕਾਰ ਨੂੰ ਅਸਥਿਰ ਕਰਨਾ ਚਾਹੁੰਦੀਆਂ ਹਨ ਪਰ ਅਸੀਂ ਅਮਨ ਸ਼ਾਂਤੀ ਹਰ ਕੀਮਤ ’ਤੇ ਕਾਇਮ ਰੱਖਣੀ ਹੈ। ਇਸ ਸੰਵੇਦਨਸ਼ੀਲ ਮੁੱਦੇ ਨਾਲ ਜੁੜੇ ਵਿਵਾਦਮਈ ਸਵਾਲਾਂ ਨੂੰ ਸ੍ਰੀ ਬਾਦਲ ਨੇ ਆਪਣੇ ਸੁਭਾਅ ਮੁਤਾਬਕ ਟਾਲਣ ਦਾ ਯਤਨ ਤਾਂ ਕੀਤਾ ਪਰ ਉਹ ਸਪੱਸ਼ਟ ਤੌਰ ’ਤੇ ਲਾਚਾਰ ਦਿਖਾਈ ਦੇ ਰਹੇ ਸਨ। ਮੁੱਖ ਮੰਤਰੀ ਵੱਲੋਂ ਦਿੱਤੇ ਸਵਾਲਾਂ ਦੇ ਜਵਾਬ ਵਿੱਚ ਇਸ ਬੇਹੱਦ ਗੰਭੀਰ ਤੇ ਸੰਵੇਦਨਸ਼ੀਲ ਮੁੱਦੇ ਦਾ ਹੱਲ ਦਿਖਾਈ ਨਹੀਂ ਦਿੱਤਾ। ਸਰਕਾਰ ਅਤੇ ਪਾਰਟੀ ਦੀ ਭੂਮਿਕਾ ਸਬੰਧੀ ਜਦੋਂ ਪੁੱਛਿਆ ਗਿਆ ਤਾਂ ਮੁੱਖ ਮੰਤਰੀ ਦੀਆਂ ਗੱਲਾਂ ਤੋਂ ਅਕਾਲੀ ਦਲ ਤੇ ਸਰਕਾਰ ਹਨੇਰੀ ਸੁਰੰਗ ਦੇ ਸਾਹਮਣੇ ਖੜ੍ਹੇ ਦਿਖਾਈ ਦੇ ਰਹੇ ਜਾਪਦੇ ਹਨ। ਸ੍ਰੀ ਬਾਦਲ ਨੇ ਪੰਜਾਬ ਵਿੱਚ ਸਰਕਾਰ ਪ੍ਰਤੀ ਪੈਦਾ ਹੋਏ ਗੁੱਸੇ ਨੂੰ ਪਰਵਾਸੀ ਭਾਰਤੀਆਂ ਵੱਲੋਂ ਸਰਕਾਰ ਵਿਰੁੱਧ ਚਲਾਈ ਜਾਂਦੀ ਮੁਹਿੰਮ ਨੂੰ ਵੀ ਦੋਸ਼ੀ ਕਰਾਰ ਦਿੱਤਾ। ਮੁੱਖ ਮੰਤਰੀ ਵੱਲੋਂ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਲਗਾਤਾਰ ਵਿਚਾਰ ਵਟਾਂਦਰਾ ਵੀ ਕੀਤਾ ਜਾ ਰਿਹਾ ਹੈ ਤੇ ਭਲਕੇ ਮੰਤਰੀ ਮੰਡਲ ਦੀ ਮੀਟਿੰਗ ਬੁਲਾਈ ਹੈ।
ਮੁੱਖ ਮੰਤਰੀ ਨੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖ਼ਿਲਾਫ਼ ਰੋਹ ’ਚ ਆਏ ਲੋਕਾਂ ਵੱਲੋਂ ਸੜਕਾਂ ਜਾਮ ਕੀਤੇ ਜਾਣ ਦੇ ਸੰਕਟ ਦਾ ਕੋਈ ਹੱਲ ਨਾ ਹੋਣ ਦਾ ਵਾਸਤਾ ਪਾਉਂਦਿਆਂ ਕਿਹਾ ਕਿ ਧਰਨਿਆਂ ਨਾਲ ਆਮ ਲੋਕਾਂ ਨੂੰ ਸਮੱਸਿਆ ਹੁੰਦੀ ਹੈ ਤੇ ਜੇਕਰ ਸਰਕਾਰ ਜ਼ਬਰਦਸਤੀ ਕਿਸੇ ਨੂੰ ਉਠਾਉਂਦੀ ਹੈ ਤਾਂ ਤਸ਼ੱਦਦ ਸਮਝਿਆ ਜਾਵੇਗਾ। ਉਨ੍ਹਾਂ ਸਪੱਸ਼ਟ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਜਬਰੀ ਉਠਾਉਣ ਦੀ ਕੋਈ ਯੋਜਨਾ ਨਹੀਂ। ਹਾਕਮ ਪਾਰਟੀ ਨਾਲ ਸਬੰਧਤ ਆਗੂਆਂ ਨੂੰ ਲੋਕਾਂ ਦੇ ਰੋਹ ਅਤੇ ਕੁੱਟ ਮਾਰ ਦਾ ਸਾਹਮਣਾ ਕਰਨ ਦੇ ਸਵਾਲ ’ਤੇ ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕੋਈ ਇਸ ਤਰ੍ਹਾਂ ਦੀ ਵੱਡੀ ਸਮੱਸਿਆ ਸਾਹਮਣੇ ਆਉਂਦੀ ਹੈ ਤਾਂ ਸਰਕਾਰ ’ਚ ਅਕਸਰ ਨੁਕਸ ਦਿਖਾਈ ਦੇਣ ਲੱਗਦੇ ਹਨ। ਸ੍ਰੀ ਬਾਦਲ ਨੇ ਕਿਹਾ ਕਿ ਪੰਜਾਬ ਵਿੱਚ ਜਾਤ ਅਤੇ ਧਰਮ ਦੇ ਨਾਂ ’ਤੇ ਵੰਡੀਆਂ ਪਾਉਣ ਦੀ ਭਾਵੇਂ ਕੋਈ ਸੰਭਾਵਨਾ ਨਹੀਂ ਪਰ ਅਕਾਲੀ ਦਲ ਵਿਰੁੱਧ ਕਈ ਸ਼ਕਤੀਆਂ ਸਾਜ਼ਿਸ਼ਾਂ ਰਚਦੀਆਂ ਰਹਿੰਦੀਆਂ ਹਨ। ਇਸ ਲਈ ਪੰਜਾਬ ਦੇ ਹਿਤਾਂ ਨੂੰ ਧਿਆਨ ’ਚ ਰਖਦਿਆਂ ਇਹ ਦੇਖਣ ਦੀ ਜ਼ਰੂਰਤ ਹੈ ਕਿ ਇਸ ਪਿੱਛੇ ਕੌਣ ਹੈ। ਉਨ੍ਹਾਂ ਕਿਹਾ ਕਿ ਕੁਝ ਲੋਕ ਮੌਕੇ ਦਾ ਫਾਇਦਾ ਉਠਾ ਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨਾ ਚਾਹੁੰਦੇ ਹਨ। ਰਾਜ ’ਚ ਪੁਲੀਸ ਅਤੇ ਸਿਵਲ ਪ੍ਰਸ਼ਾਸਨ ਦੇ ਪੂਰੀ ਤਰ੍ਹਾਂ ਫੇਲ੍ਹ ਹੋਣ ਦੇ ਸਵਾਲ ਨੂੰ ਵੀ ਸ੍ਰੀ ਬਾਦਲ ਨੇ ਇੱਕ ਤਰ੍ਹਾਂ ਨਾਲ ਟਾਲ ਹੀ ਦਿੱਤਾ। ਸ੍ਰੀ ਬਾਦਲ ਨੇ ਕਿਹਾ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਧਾਰਮਿਕ ਅਸਥਾਨਾਂ ’ਤੇ ਇਸ ਤਰ੍ਹਾਂ ਦੀਆਂ ਹਰਕਤਾਂ ਕਰਕੇ ਲੋਕਾਂ ਦੇ ਜ਼ਜਬਾਤ ਭੜਕਾਉਣ ਦੇ ਯਤਨ ਕੀਤੇ ਜਾਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਗੁਰਦੁਆਰਿਆਂ ’ਚ ਬੀੜਾਂ ਤੇ ਮੰਦਰਾਂ ’ਚ ਗਊਆਂ ਦੀਆਂ ਪੂਛਾਂ ਸੁੱਟੀਆਂ ਜਾਂਦੀਆਂ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਰਾਜ ਵਿੱਚ 80ਵਿਆਂ ਵਾਂਗ ਅਤਿਵਾਦ ਦੇ ਮੁੜ ਪੈਰ ਲੱਗਣ ਦੀ ਕੋਈ ਸੰਭਾਵਨਾ ਨਹੀਂ ਹੈ। ਮੁੱਖ ਮੰਤਰੀ ਨੇ ਕਿਹਾ ਕਿ ਪੁਲੀਸ ਵੱਲੋਂ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੀ ਘਟਨਾ ਦੇ ਦੋਸ਼ੀਆਂ ਨੂੰ ਫੜਨਾ ਸ਼ੁਰੂ ਕਰ ਦਿੱਤਾ ਹੈ। ਘਵੱਦੀ ਘਟਨਾਂ ’ਚ ਸ਼ਾਮਲ ਅੌਰਤ ਤੇ ਹੋਰਨਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਅਾ ਹੈ ਤੇ ਬਰਗਾੜੀ ਘਟਨਾ ਦੇ ਦੋਸ਼ੀਆਂ ਨੂੰ ਕਾਬੂ ਕਰਨ ਦ ਯਤਨ ਕੀਤੇ ਜਾ ਰਹੇ ਹਨ। ਸ੍ਰੀ ਬਾਦਲ ਨੇ ਅਕਾਲ ਤਖ਼ਤ ਦੇ ਫੈਸਲਿਆਂ ’ਚ ਦਖ਼ਲ ਦੇ ਦੋਸ਼ਾਂ ਨੂੰ ਰੱਦ ਕੀਤਾ। ਉਨ੍ਹਾਂ ਤਾਜ਼ਾ ਹਾਲਤਾਂ ’ਤੇ ਸਰਬ ਪਾਰਟੀ ਮੀਟਿੰਗ ਬੁਲਾਉਣ ਤੋਂ ਵੀ ਇਨਕਾਰ ਕੀਤਾ ਤੇ ਕਾਂਗਰਸ ਵੱਲੋਂ ਵਿਧਾਨ ਸਭਾ ਦਾ ਵਿਸ਼ੇਸ਼ ਸ਼ੈਸਨ ਬੁਲਾਏ ਜਾਣ ਦੀ ਮੰਗ ਵੀ ਰੱਦ ਕਰ ਦਿੱਤੀ। ਮੁੱਖ ਮੰਤਰੀ ਵੱਲੋਂ ਅੱਜ ਵੀ ਪਾਰਟੀ ਦੇ ਸੀਨੀਅਰ ਆਗੂਆਂ ਨਾਲ ਇਸ ਮੁੱਦੇ ’ਤੇ ਮੀਟਿੰਗਾਂ ਦਾ ਦੌਰ ਜਾਰੀ ਰੱਖਿਆ ਹੋਇਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

ਭਾਰਤ-ਪਾਕਿਸਤਾਨ ਵਿਚਾਲੇ ਚੱਲ ਰਹੀ ਸਥਿਤੀ ਬੇਹੱਦ ਖ਼ਤਰਨਾਕ : ਟਰੰਪ

Read Full Article
    ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

ਟਰੰਪ ਨੇ ਦੱਖਣੀ ਕੋਰੀਆ ‘ਚੋਂ ਅਮਰੀਕੀ ਫੌਜੀਆਂ ਨੂੰ ਵਾਪਸ ਬੁਲਾਉਣ ਦੀਆਂ ਕਿਆਸਾਂ ਨੂੰ ਕੀਤਾ ਖਾਰਿਜ

Read Full Article
    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article