PUNJABMAILUSA.COM

ਅਕਾਲੀ ਸਰਕਾਰ ਵੋਟਰਾਂ ਨੂੰ ਪਾ ਰਹੀ ਚੋਗਾ

ਅਕਾਲੀ ਸਰਕਾਰ ਵੋਟਰਾਂ ਨੂੰ ਪਾ ਰਹੀ ਚੋਗਾ

ਅਕਾਲੀ ਸਰਕਾਰ ਵੋਟਰਾਂ ਨੂੰ ਪਾ ਰਹੀ ਚੋਗਾ
December 05
21:34 2016

akali
ਜੰਗੀ ਸੈਨਿਕਾਂ ਤੇ ਵਿਧਵਾਵਾਂ ਦੀ ਵਿੱਤੀ ਸਹਾਇਤਾ ਵਧਾਈ;
ਚੰਡੀਗੜ੍ਹ, 5 ਦਸੰਬਰ (ਪੰਜਾਬ ਮੇਲ)- ਪੰਜਾਬ ਵਿਧਾਨ ਸਭਾ ਚੋਣਾਂ ਨੇੜੇ ਆਉਂਦੀਆਂ ਦੇਖ ਬਾਦਲ ਸਰਕਾਰ ਵੱਲੋਂ ਲੋਕਾਂ ਨੂੰ ਚੋਗਾ ਪਾਉਣਾ ਜਾਰੀ ਹੈ। ਪੰਜਾਬ ਮੰਤਰੀ ਮੰਡਲ ਨੇ ਅੱਜ ਕੁੱਝ ਲੋਕ ਲੁਭਾਊ ਫੈਸਲੇ ਲਏ ਜਿਨ੍ਹਾਂ ਵਿੱਚ ਦੂਜੀ ਵਿਸ਼ਵ ਜੰਗ ਦੇ ਜੰਗੀ ਸੈਨਿਕਾਂ/ਸਾਬਕਾ ਫੌਜੀਆਂ/ਵਿਧਵਾਵਾਂ ਦੀ ਵਿੱਤੀ ਸਹਾਇਤਾ 2000 ਰੁਪਏ ਤੋਂ ਵਧਾ ਕੇ 4500 ਰੁਪਏ ਪ੍ਰਤੀ ਮਹੀਨਾ ਕਰਨ, ਚੋਣਾਂ, ਐਡਵੋਕੇਟ ਜਨਰਲ, ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ, ਭਲਾਈ ਤੇ ਸਮਾਜਿਕ ਸੁਰੱਖਿਆ, ਰੱਖਿਆ ਸੈਨਾਵਾਂ ਦੀ ਭਲਾਈ, ਪ੍ਰਸੋਨਲ ਅਤੇ ਆਮ ਪ੍ਰਸ਼ਾਸਨ ਵਿਭਾਗਾਂ ਵਿੱਚ 750 ਨਵੀਆਂ ਅਸਾਮੀਆਂ ਸਿਰਜਣ, ਮਿਉਂਸਿਪਲ ਕਮੇਟੀਆਂ ਤੇ ਨਗਰ ਨਿਗਮਾਂ ਵਿੱਚ ਕੰਮ ਕਰਦੇ 1214 ਸੀਵਰਮੈਨਾਂ ਦੀਆਂ ਸੇਵਾਵਾਂ ਪੱਕੀਆਂ ਕਰਨ, ਰਾਜਪੂਤ ਭਾਈਚਾਰੇ ਨੂੰ ਪੱਛੜੀਆਂ ਸ਼੍ਰੇਣੀਆਂ ਵਿੱਚ ਸ਼ਾਮਲ ਕਰਨ ਅਤੇ ਨਜ਼ੂਲ ਜ਼ਮੀਨ ਕੋਆਪ੍ਰੇਟਿਵ ਸੁਸਾਇਟੀਆਂ ਦੇ ਮੈਂਬਰਾਂ ਨੂੰ ਜ਼ਮੀਨਾਂ ਦੇ ਮਾਲਕੀ ਹੱਕ ਦੇਣ, ਤਿੰਨ ਤਹਿਸੀਲਾਂ ਦਾ ਗਠਨ ਕਰਨ, ਸੀਟੀ ਯੂਨੀਵਰਸਿਟੀ ਦੇ ਨਾਮ ’ਤੇ ਇਕ ਹੋਰ ਪ੍ਰਾਈਵੇਟ ਯੂਨੀਵਰਸਿਟੀ ਸਥਾਪਤ ਕਰਨ ਸਮੇਤ ਕਈ ਫੈਸਲੇ ਲਏ ਹਨ।
ਮੰਤਰੀ ਮੰਡਲ ਦੀ ਮੀਟਿੰਗ ਵਿੱਚ ਬਾਦਲ ਪਰਿਵਾਰ ਦੇ ਦੋ ਅਹਿਮ ਰਿਸ਼ਤੇਦਾਰਾਂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਅਤੇ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਦਰਮਿਆਨ ਤਿੱਖੇ ਮੱਤਭੇਦ ਵੀ ਸਾਹਮਣੇ ਆਏ। ਸੂਤਰਾਂ ਦਾ ਕਹਿਣਾ ਹੈ ਕਿ ਮਾਲ ਵਿਭਾਗ ਵੱਲੋਂ ਤਰਨ ਤਾਰਨ ਜ਼ਿਲ੍ਹੇ ਦੇ ਪਿੰਡਾਂ ਦੀ ਹੱਦਬੰਦੀ ਬਦਲਣ ਸਬੰਧੀ ਮੀਟਿੰਗ ਵਿੱਚ ਪੇਸ਼ ਏਜੰਡੇ ਦਾ ਸ੍ਰੀ ਕੈਰੋਂ ਨੇ ਸਖ਼ਤ ਵਿਰੋਧ ਕੀਤਾ ਤੇ ਅਖੀਰ ਇਹ ਏਜੰਡਾ ਪਾਸ ਨਾ ਹੋ ਸਕਿਆ। ਸ੍ਰੀ ਕੈਰੋਂ ਨੇ ਤਰਕ ਦਿੱਤਾ ਕਿ ਇਸ ਤਰ੍ਹਾਂ ਦਾ ਏਜੰਡਾ ਪੰਜਾਬ ਦੇ ਸਾਰੇ ਪਿੰਡਾਂ ਬਾਰੇ ਆਉਣਾ ਚਾਹੀਦਾ ਹੈ, ਨਾ ਕਿ ਕਿਸੇ ਖਾਸ ਖੇਤਰ ਬਾਰੇ।
ਮੰਤਰੀ ਮੰਡਲ ਦੇ ਫੈਸਲਿਆਂ ਸਬੰਧੀ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਸਬ-ਤਹਿਸੀਲ ਦੂਧਨ ਸਾਧਾਂ, ਸੰਗਰੂਰ ਜ਼ਿਲ੍ਹੇ ਦੀ ਭਵਾਨੀਗੜ੍ਹ ਤੇ ਗੁਰਦਾਸਪੁਰ ਜ਼ਿਲ੍ਹੇ ਦੀ ਕਲਾਨੌਰ ਸਬ ਤਹਿਸੀਲ ਦਾ ਦਰਜਾ ਵਧਾ ਕੇ ਸਬ ਡਿਵੀਜ਼ਨ ਬਣਾਉਣ ਤੋਂ ਇਲਾਵਾ ਲੋੜੀਂਦੇ ਸਟਾਫ ਲਈ ਪ੍ਰਵਾਨਗੀ ਦੇ ਦਿੱਤੀ ਹੈ। ਲੁਧਿਆਣਾ ਜ਼ਿਲ੍ਹੇ ਵਿੱਚ ਜਮਾਲਪੁਰ ਵਿੱਚ ਸਥਿਤ ਗੌਰਮਿੰਟ ਇੰਸਟੀਚਿਊਟ ਆਫ ਬਲਾਈਂਡਜ਼ ਨੂੰ 12ਵੀਂ ਤੱਕ ਅਪਗ੍ਰੇਡ ਕਰਨ ਲਈ ਅਧਿਆਪਨ ਤੇ ਗੈਰ-ਅਧਿਆਪਨ ਸਟਾਫ ਦੀਆਂ 12 ਨਵੀਆਂ ਅਸਾਮੀਆਂ ਸਿਰਜਣ ਦੀ ਵੀ ਮਨਜ਼ੂਰੀ ਦੇ ਦਿੱਤੀ। ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਵਿਭਾਗ ਵਿੱਚ 1893 ਅਸਾਮੀਆਂ ਨੂੰ ਸਥਾਈ ਅਸਾਮੀਆਂ ਵਿੱਚ ਬਦਲਣ ਦੀ ਵੀ ਸਹਿਮਤੀ, ਭਲਾਈ ਤੇ ਸਮਾਜਿਕ ਸੁਰੱਖਿਆ ਵਿਭਾਗ ਵਿੱਚ ਆਫੀਸਰ ਆਨ ਸਪੈਸ਼ਲ ਡਿਊਟੀ (ਲਿਟੀਗੇਸ਼ਨ) ਦੀ ਅਸਾਮੀ ਸਿਰਜਣ, ਪਠਾਨਕੋਟ ਤੇ ਫਾਜ਼ਿਲਕਾ ਜ਼ਿਲ੍ਹਿਆਂ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰਾਂ ਲਈ ਲੋੜੀਂਦੇ ਸਟਾਫ ਵਜੋਂ 16 ਅਸਾਮੀਆਂ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਪੀਸੀਐਸ (ਕਾਰਜਕਾਰੀ ਸ਼ਾਖਾ) ਦੀਆਂ ਮੌਜੂਦਾ ਅਸਾਮੀਆਂ 288 ਤੋਂ ਵਧਾ ਕੇ 310 ਕਰਨ ਦਾ ਫੈਸਲਾ ਕੀਤਾ ਹੈ। ਸੂਬੇ ਦੇ ਸਿੱਖ ਰਾਜਪੂਤ ਭਾਈਚਾਰੇ ਨੂੰ ਪੱਛੜੀਆਂ ਸ਼੍ਰੇਣੀਆਂ ਵਿੱਚ ਸ਼ਾਮਲ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ।
ਮੰਤਰੀ ਮੰਡਲ ਦੇ ਫੈਸਲੇ ਮੁਤਾਬਕ ਸਾਬਕਾ ਫੌਜੀਆਂ ਨੂੰ ਪੰਜਾਬ ਸਿਵਲ ਸੇਵਾਵਾਂ ਦੀ ਪ੍ਰੀਖਿਆ ਵਿੱਚ ਬੈਠਣ ਦੇ ਚਾਰ ਮੌਕੇ ਮਿਲਣਗੇ। ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਵਿੱਚ ਕੰਮ ਕਰ ਰਹੇ ਸੀਵਰਮੈਨਾਂ ਦੀਆਂ ਸੇਵਾਵਾਂ ਨਿਯਮਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਮੰਤਰੀ ਮੰਡਲ ਨੇ ਸੂਬੇ ਵਿੱਚ ਨਜ਼ੂਲ ਜ਼ਮੀਨ ਕੋਆਪ੍ਰੇਟਿਵ ਸੁਸਾਇਟੀਆਂ ਦੇ ਮੈਂਬਰਾਂ ਨੂੰ ਮਾਲਕੀ ਅਧਿਕਾਰ ਦੇਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਕੁਝ ਸ਼ਰਤਾਂ ’ਤੇ ਆਧਾਰਿਤ 30 ਸਾਲਾਂ ਲਈ ਸਾਰਾਗੜ੍ਹੀ ਗੁਰਦੁਆਰਾ ਸਾਹਿਬ, ਫ਼ਿਰੋਜ਼ਪੁਰ ਦੀ ਕਾਰ ਸੇਵਾ ਬਾਬਾ ਨੰਦ ਸਿੰਘ ਚੈਰੀਟੇਬਲ ਟਰੱਸਟ, ਜਗਰਾਉਂ (ਲੁਧਿਆਣਾ) ਨੂੰ ਦੇਣ ਦਾ ਫੈਸਲਾ ਕੀਤਾ ਹੈ। ਮੰਤਰੀ ਮੰਡਲ ਨੇ ਲੁਧਿਆਣਾ ਵਿੱਚ ਸਵੈ-ਵਿੱਤੀ ਪ੍ਰਾਈਵੇਟ ਸੀਟੀ ਯੂਨੀਵਰਸਿਟੀ ਸਥਾਪਤ ਕਰਨ ਦੀ ਪ੍ਰਵਾਨਗੀ ਦੇ ਦਿੱਤੀ ਹੈ। ਅਣ-ਅਧਿਕਾਰਤ ਕਲੋਨੀਆਂ ਵਿਚਲੇ ਪਲਾਟਾਂ/ਇਮਾਰਤਾਂ ਨੂੰ ਨਿਯਮਤ ਕਰਵਾਉਣ ਦਾ ਲਾਭ ਨਾ ਹਾਸਲ ਕਰ ਸਕਣ ਵਾਲਿਆਂ ਖਾਸ ਕਰ ਪਰਵਾਸੀ ਪੰਜਾਬੀਆਂ ਤੇ ਸੂਬੇ ਤੋਂ ਬਾਹਰ ਰਹਿ ਰਹੇ ਬਾਸ਼ਿੰਦਿਆਂ ਨੂੰ ਇਕ ਹੋਰ ਮੌਕਾ ਦੇਣ ਦਾ ਫੈਸਲਾ ਕੀਤਾ ਹੈ।
ਮੰਤਰੀ ਮੰਡਲ ਨੇ ਭਗਵਾਨ ਵਾਲਮੀਕ ਤੀਰਥ ਸਥਲ (ਰਾਮ ਤੀਰਥ) ਸ਼ਰਾਈਨ ਬੋਰਡ ਐਕਟ, ਆਰਡੀਨੈਂਸ, 2016 ਅਤੇ ਨਿਯਮ 2016 ਨੂੰ ਪ੍ਰਵਾਨਗੀ ਦੇ ਦਿੱਤੀ ਹੈ ਤਾਂ ਜੋ ਇਸ ਸਥਾਨ ਦੀ ਸਾਂਭ-ਸੰਭਾਲ ਵਧੀਆ ਢੰਗ ਨਾਲ ਹੋ ਸਕੇ। ਪੰਜਾਬ ਸਕੂਲ ਸਿੱਖਿਆ ਬੋਰਡ (ਸੋਧ) ਆਰਡੀਨੈਂਸ-2016 ਰਾਹੀਂ ਪੰਜਾਬ ਸਕੂਲ ਸਿੱਖਿਆ ਬੋਰਡ ਐਕਟ-1969 ਦੀ ਧਾਰਾ 6 ਦੀ ਉਪ ਧਾਰਾ(ਏ) ਸੋਧਣ ਦਾ ਫੈਸਲਾ ਕੀਤਾ ਹੈ ਤਾਂ ਜੋ ਸਿੱਖਿਆ ਬੋਰਡ ਦੇ ਚੇਅਰਮੈਨ ਦੀ ਨਿਯੁਕਤੀ ਆਈਏਐਸ ਜਾਂ ਪੀਸੀਐਸ ਅਧਿਕਾਰੀਆਂ ਵਿੱਚੋਂ ਕੀਤੀ ਜਾ ਸਕੇ।
ਮੋਗਾ ਰੈਲੀ ਤੋਂ ਭਾਜਪਾ ਨਾਰਾਜ਼
ਪੰਜਾਬ ਸਰਕਾਰ ਵੱਲੋਂ 8 ਦਸੰਬਰ ਨੂੰ ਮੋਗਾ ਵਿੱਚ ਕੀਤੀ ਜਾਣ ਵਾਲੀ ਰੈਲੀ ਤੋਂ ਅਕਾਲੀ ਦਲ ਤੇ ਭਾਜਪਾ ਦਰਮਿਆਨ ਮੱਤਭੇਦ ਸਾਹਮਣੇ ਆਏ ਹਨ। ਸੂਤਰਾਂ ਦਾ ਦੱਸਣਾ ਹੈ ਕਿ ਭਾਜਪਾ ਆਗੂ ਤੇ ਸਨਅਤ ਮੰਤਰੀ ਮਦਨ ਮੋਹਨ ਮਿੱਤਲ ਨੇ ਮੰਤਰੀ ਮੰੰਡਲ ਦੀ ਮੀਟਿੰਗ ਦੌਰਾਨ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਨਾਲ ਗਿਲਾ ਪ੍ਰਗਟਾਉਂਦਿਆਂ ਕਿਹਾ ਕਿ ਬਿਆਨ ਜਾਰੀ ਕਰਨ ਜਾਂ ਕਿਸੇ ਹੋਰ ਮਾਮਲੇ ਵਿੱਚ ਭਾਜਪਾ ਆਗੂਆਂ ਦੀ ਕੋਈ ਪੁੱਛ-ਪ੍ਰਤੀਤ ਨਹੀਂ ਹੈ। ਉਨ੍ਹਾਂ ਦਾ ਸਪੱਸ਼ਟ ਇਸ਼ਾਰਾ ਸੀ ਕਿ ਮੋਗਾ ਰੈਲੀ ਪੰਜਾਬ ਸਰਕਾਰ ਦੀ ਥਾਂ ਅਕਾਲੀ ਦਲ ਦਾ ਹੀ ਸ਼ੋਅ ਦਿਖਾਈ ਦੇ ਰਿਹਾ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article