PUNJABMAILUSA.COM

ਅਕਾਲ ਤਖਤ ਸਾਹਿਬ ਵੱਲੋਂ ਫਰੈਂਕਫਰਟ ਝੜਪ ਦੀ ਜਾਂਚ ਕਰਵਾਉਣ ਦਾ ਫੈਸਲਾ

ਅਕਾਲ ਤਖਤ ਸਾਹਿਬ ਵੱਲੋਂ ਫਰੈਂਕਫਰਟ ਝੜਪ ਦੀ ਜਾਂਚ ਕਰਵਾਉਣ ਦਾ ਫੈਸਲਾ

ਅਕਾਲ ਤਖਤ ਸਾਹਿਬ ਵੱਲੋਂ ਫਰੈਂਕਫਰਟ ਝੜਪ ਦੀ ਜਾਂਚ ਕਰਵਾਉਣ ਦਾ ਫੈਸਲਾ
May 17
09:34 2017

akal
ਅੰਮ੍ਰਿਤਸਰ, 17 ਮਈ (ਪੰਜਾਬ ਮੇਲ)- ਜਰਮਨੀ ਦੇ ਫਰੈਂਕਫਰਟ ਸ਼ਹਿਰ ਦੇ ਗੁਰਦੁਆਰਾ ਸਿੱਖ ਸੈਂਟਰ ਵਿੱਚ ਸਿੱਖਾਂ ਦੇ ਦੋ ਧੜਿਆਂ ਵਿੱਚ ਹੋਈ ਝੜਪ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਇਸ ਮਾਮਲੇ ਦੀ ਜਾਂਚ ਕਰਾਉਣ ਅਤੇ ਦੋਵਾਂ ਧਿਰਾਂ ਨੂੰ ਅਕਾਲ ਤਖ਼ਤ ‘ਤੇ ਤਲਬ ਕਰਨ ਦਾ ਫ਼ੈਸਲਾ ਕੀਤਾ ਹੈ। ਜਥੇਦਾਰ ਨੇ ਗੁਰਦੁਆਰੇ ਵਿੱਚ ਸਿੱਖਾਂ ਦੇ ਆਪਸੀ ਟਕਰਾਅ ਦੀ ਘਟਨਾ ਨੂੰ ਨਿੰਦਣਯੋਗ ਅਤੇ ਮੰਦਭਾਗੀ ਦੱਸਿਆ ਹੈ। ਇਸ ਘਟਨਾ ਨੇ ਸਿੱਖੀ ਨੂੰ ਸ਼ਰਮਸਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਵਿਦੇਸ਼ ਵਿੱਚ ਸਿੱਖਾਂ ਅਤੇ ਸਿੱਖੀ ਨੂੰ ਜਿੱਥੇ ਮਾਣ ਸਤਿਕਾਰ ਮਿਲ ਰਿਹਾ ਹੈ, ਉਥੇ ਸਿੱਖ ਭਾਈਚਾਰਾ ਆਪਸ ਵਿੱਚ ਲੜ ਕੇ ਇਕ ਦੂਜੇ ਦੀਆਂ ਦਸਤਾਰਾਂ ਉਤਾਰ ਰਿਹਾ ਹੈ। ਉਨ੍ਹਾਂ ਕਿਹਾ ਕਿ ਯੂਰਪ ਵਿੱਚ ਜਿੱਥੇ ਸਿੱਖ ਪਹਿਲਾਂ ਹੀ ਦਸਤਾਰ ਦੇ ਮੁੱਦੇ ‘ਤੇ ਕਾਨੂੰਨੀ ਲੜਾਈ ਲੜ ਰਹੇ ਹਨ, ਉਥੇ ਦਸਤਾਰ ਦੀ ਬੇਅਦਬੀ ਕਰਨਾ ਅਤਿ ਮੰਦਭਾਗਾ ਹੈ। ਇਸ ਨਾਲ ਕਾਨੂੰਨੀ ਲੜਾਈ ਕਮਜ਼ੋਰ ਹੋਵੇਗੀ। ਉਨ੍ਹਾਂ ਕਿਹਾ ਕਿ ਇਸ ਮਸਲੇ ਦਾ ਮਿਲ ਬੈਠ ਕੇ ਹੱਲ ਹੋ ਸਕਦਾ ਸੀ, ਪਰ ਕੁਝ ਲੋਕਾਂ ਨੇ ਆਪਣੀ ਜ਼ਿੱਦ ਨੂੰ ਪੂਰਾ ਕਰਨ ਲਈ ਸਿੱਖ ਕੌਮ ਨੂੰ ਨੀਵਾਂ ਕੀਤਾ ਹੈ। ਜਥੇਦਾਰ ਨੇ ਦੱਸਿਆ ਕਿ ਗੁਰਦੁਆਰਾ ਸਿੱਖ ਸੈਂਟਰ ਵਿੱਚ ਭਾਈ ਪੰਥਪ੍ਰੀਤ ਸਿੰਘ ਦੇ ਕਥਾ ਕੀਰਤਨ ਦਾ ਪ੍ਰੋਗਰਾਮ ਸੀ। ਇਸ ਸਬੰਧੀ ਅਕਾਲ ਤਖ਼ਤ ‘ਤੇ ਪਹਿਲਾਂ ਹੀ ਕਈ ਇਤਰਾਜ਼ ਪੁੱਜੇ ਸਨ, ਜਿਸ ਬਾਰੇ ਕੀਰਤਨੀਏ ਨੂੰ ਸੱਦਾ ਦੇਣ ਵਾਲੀ ਦੂਜੀ ਧਿਰ ਨੂੰ ਜਾਣੂ ਕਰਾਇਆ ਗਿਆ ਸੀ। ਉਨ੍ਹਾਂ ਕਿਹਾ ਕਿ ਇਸ ਝਗੜੇ ਦੀ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ ਵੀਡੀਓ ਵਿੱਚ ਦਸਤਾਰਾਂ ਦੀ ਬੇਅਦਬੀ ਅਤੇ ਪੁਲੀਸ ਦੇ ਗੁਰਦੁਆਰੇ ਵਿੱਚ ਬੂਟਾਂ ਸਮੇਤ ਦਾਖ਼ਲ ਹੋਣ ਦਾ ਪਤਾ ਲਗਦਾ ਹੈ। ਉਨ੍ਹਾਂ ਕਿਹਾ ਕਿ ਇਸ ਮਾਮਲੇ ਵਿੱਚ ਦੋਵਾਂ ਧਿਰਾਂ ਨੂੰ ਅਕਾਲ ਤਖ਼ਤ ‘ਤੇ ਤਲਬ ਕਰਕੇ ਮਾਮਲੇ ਦੀ ਪੜਤਾਲ ਕਰਾਈ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article