PUNJABMAILUSA.COM

ਅਕਾਲ ਤਖ਼ਤ ਦੇ ਜਥੇਦਾਰ ਨੂੰ ਬਦਲਣ ਦੇ ਕਿਆਸੇ

ਅਕਾਲ ਤਖ਼ਤ ਦੇ ਜਥੇਦਾਰ ਨੂੰ ਬਦਲਣ ਦੇ ਕਿਆਸੇ

ਅਕਾਲ ਤਖ਼ਤ ਦੇ ਜਥੇਦਾਰ ਨੂੰ ਬਦਲਣ ਦੇ ਕਿਆਸੇ
September 12
10:05 2018

ਚੰਡੀਗੜ੍ਹ, 12 ਸਤੰਬਰ (ਪੰਜਾਬ ਮੇਲ)- ਸ਼੍ਰੋਮਣੀ ਅਕਾਲੀ ਦਲ ਦੇ ਸਿਆਸੀ ਸੰਕਟ ‘ਚ ਘਿਰਨ ਤੋਂ ਬਾਅਦ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੀ ਛੁੱਟੀ ਹੋਣ ਦੀਆਂ ਸੰਭਾਵਨਾਵਾਂ ਵਧਦੀਆਂ ਜਾ ਰਹੀਆਂ ਹਨ। ਸੂਤਰਾਂ ਦਾ ਦੱਸਣਾ ਹੈ ਕਿ ਇਸ ਮੁੱਦੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨਾਲ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਹੋਰਨਾਂ ਸੀਨੀਅਰ ਆਗੂਆਂ ਨਾਲ ਵਿਚਾਰ ਚਰਚਾ ਕਰ ਲਈ ਹੈ। ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਵੀ ਸਮੇਂ ਜਥੇਦਾਰ ਤੋਂ ਅਸਤੀਫਾ ਲਿਆ ਜਾ ਸਕਦਾ ਹੈ ਅਤੇ ਨਵੇਂ ਜਥੇਦਾਰ ਦੀ ਨਿਯੁਕਤੀ ਲਈ ਸਰਗਰਮੀਆਂ ਵੀ ਤੇਜ਼ ਕੀਤੀਆਂ ਹੋਈਆਂ ਹਨ। ਪਾਰਟੀ ਦੇ ਇੱਕ ਸੀਨੀਅਰ ਆਗੂ ਨੇ ਤਾਜ਼ਾ ਘਟਨਾਕ੍ਰਮ ਦੇ ਚਲਦਿਆਂ ਜਥੇਦਾਰ ਦੀ ਤਬਦੀਲੀ ਸਬੰਧੀ ਹੋ ਰਹੀ ਚਰਚਾ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਧਾਰਮਿਕ ਖੇਤਰ ਦੀ ਕਿਸੇ ਕੱਦਾਵਰ ਸਿੱਖ ਹਸਤੀ ਨੂੰ ਇਸ ਵਕਾਰੀ ਅਹੁਦੇ ‘ਤੇ ਬਿਠਾਉਣ ਬਾਰੇ ਵਿਚਾਰ ਕੀਤਾ ਜਾ ਰਿਹਾ ਹੈ। ਪਾਰਟੀ ਦੇ ਇਸ ਆਗੂ ਦਾ ਇਹ ਵੀ ਕਹਿਣਾ ਹੈ ਕਿ ਕਿਸੇ ਸਿਆਸੀ ਆਗੂ ਨੂੰ ਅਕਾਲ ਤਖ਼ਤ ਦਾ ਜਥੇਦਾਰ ਨਹੀਂ ਥਾਪਿਆ ਜਾ ਸਕਦਾ ਕਿਉਂਕਿ ਅਕਾਲੀ ਦਲ ਪਹਿਲਾਂ ਹੀ ਸਿਆਸੀ ਸੰਕਟ ਵਿਚ ਘਿਰਿਆ ਹੋਇਆ ਹੈ।
ਪੰਜਾਬ ਵਿਧਾਨ ਸਭਾ ਵਿਚ ਦੋ ਕੁ ਹਫ਼ਤੇ ਪਹਿਲਾਂ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ‘ਤੇ ਆਧਾਰਿਤ ਕਮਿਸ਼ਨ ਦੀ ਰਿਪੋਰਟ ‘ਤੇ ਹੋਈ ਬਹਿਸ ਦੌਰਾਨ ਜਥੇਦਾਰ ਗਿਆਨੀ ਗੁਰਬਚਨ ਸਿੰਘ ਬਾਰੇ ਵੀ ਤਿੱਖੀਆਂ ਟਿੱਪਣੀਆਂ ਹੋਣ ਤੋਂ ਬਾਅਦ ਅਕਾਲੀ ਆਗੂ ਨਮੋਸ਼ੀ ਮਹਿਸੂਸ ਕਰ ਰਹੇ ਹਨ। ਜਥੇਦਾਰ ਗਿਆਨੀ ਗੁਰਬਚਨ ਸਿੰਘ ਵੀ ਦੋ ਹਫ਼ਤਿਆਂ ਬਾਅਦ ਹੀ ਲੋਕਾਂ ਦੇ ਸਾਹਮਣੇ ਆਏ ਹਨ। ਅਕਾਲੀ ਨੇਤਾਵਾਂ ਨੂੰ ਡੇਰਾ ਸਿਰਸਾ ਦੇ ਮੁਖੀ ਨੂੰ ਅਕਾਲ ਤਖ਼ਤ ਸਾਹਿਬ ਵੱਲੋਂ ਸਾਲ 2015 ਵਿਚ ਦਿੱਤੀ ਮੁਆਫ਼ੀ ਦੇ ਮੁੱਦੇ ‘ਤੇ ਤਿੱਖੇ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੇ ਸੀਨੀਅਰ ਆਗੂਆਂ ਨੇ ਜਥੇਦਾਰ ਨੂੰ ਅਹੁਦੇ ਤੋਂ ਖੁਦ-ਬ-ਖ਼ੁਦ ਹੀ ਲਾਂਭੇ ਹੋਣ ਦਾ ਮਸ਼ਵਰਾ ਵੀ ਦਿੱਤਾ ਸੀ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦੇ ਪੰਜਾਬ ਤੋਂ ਬਾਹਰ ਹੋਣ ਕਾਰਨ ਗੱਲਬਾਤ ਸੰਭਵ ਨਹੀਂ ਹੋ ਸਕੀ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article