PUNJABMAILUSA.COM

ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਨੇ ਭਾਰਤ ਦੇ ਢੋਂਗੀ ਬਾਬਿਆਂ ਦੀ ਸੂਚੀ ਕੀਤੀ ਜਾਰੀ

 Breaking News

ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਨੇ ਭਾਰਤ ਦੇ ਢੋਂਗੀ ਬਾਬਿਆਂ ਦੀ ਸੂਚੀ ਕੀਤੀ ਜਾਰੀ

ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਨੇ ਭਾਰਤ ਦੇ ਢੋਂਗੀ ਬਾਬਿਆਂ ਦੀ ਸੂਚੀ ਕੀਤੀ ਜਾਰੀ
September 10
20:50 2017

ਗੁਰਮੀਤ ਰਾਮ ਰਹੀਮ, ਰਾਧੇ ਮਾਂ, ਨਿਰਮਲ ਬਾਬਾ ਸਮੇਤ 14 ਦੇ ਨਾਂ ਸ਼ਾਮਲ
ਇਲਾਹਾਬਾਦ, 10 ਸਤੰਬਰ (ਪੰਜਾਬ ਮੇਲ)– ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਨੇ ਸੰਗਮਨਗਰੀ ਇਲਾਹਾਬਾਦ ਵਿੱਚ ਆਪਣੀ ਵਿਸ਼ੇਸ਼ ਬੈਠਕ ਵਿੱਚ 14 ਢੋਂਗੀ ਬਾਬਿਆਂ ਦੀ ਸੂਚੀ ਜਾਰੀ ਕੀਤੀ ਹੈ। ਇਸ ਵਿੱਚ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ, ਰਾਧੇ ਮਾਂ, ਆਸਾਰਾਮ ਤੇ ਨਿਰਮਲ ਬਾਬਾ ਸਮੇਤ 14 ਦੇ ਨਾਂ ਸ਼ਾਮਲ ਹਨ। ਹਰਿਆਣਾ ਦੇ ਸਿਰਸਾ ਦੇ ਡੇਰਾ ਸੱਚਾ ਸੌਦਾ ਦੇ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਨੂੰ ਬਲਾਤਕਾਰ ਮਾਮਲਿਆਂ ਵਿੱਚ 20 ਸਾਲ ਦੀ ਕੈਦ ਦੀ ਸਜ਼ਾ ਹੋਣ ਮਗਰੋਂ ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਨੇ 14 ਬਾਬਿਆਂ ਨੂੰ ਢੋਂਗੀ ਮੰਨਦੇ ਹੋਏ ਉਨ੍ਹਾਂ ਦੀ ਸੂਚੀ ਜਾਰੀ ਕੀਤੀ ਹੈ। ਇਲਾਹਾਬਾਦ ਦੇ ਬਾਘੰਬਰੀ ਮਠ ਵਿੱਚ ਅਖਿਲ ਭਾਰਤੀ ਅਖਾੜਾ ਪ੍ਰੀਸ਼ਦ ਦੀ ਵਿਸ਼ੇਸ਼ ਬੈਠਕ ਵਿੱਚ 13 ਅਖਾੜਾ ਦੇ 26 ਸੰਤ ਸ਼ਾਮਲ ਸਨ। ਇਸ ਮੌਕੇ 14 ਢੋਂਗੀ ਬਾਬਿਆਂ ਦੀ ਸੂਚੀ ਨੂੰ ਜਨਤਕ ਕੀਤਾ ਗਿਆ। ਇਸ ਬੈਠਕ ਵਿੱਚ ਉਨ੍ਹਾਂ ਦੇ ਸਮੂਹਕ ਬਾਈਕਾਟ ਦਾ ਵੀ ਫ਼ੈਸਲਾ ਕੀਤਾ ਗਿਆ। ਬੈਠਕ ਮਗਰੋਂ ਪ੍ਰੀਸ਼ਦ ਦੇ ਮੁਖੀ ਮਹੰਤ ਨਰਿੰਦਰ ਗਿਰੀ ਦਾ ਕਹਿਣਾ ਹੈ ਕਿ ਢੋਂਗੀ ਬਾਬਿਆਂ ਕਾਰਨ ਸਨਾਤਨ ਧਰਮ ਦੇ ਸਵਰੂਪ ਨੂੰ ਕਾਫ਼ੀ ਨੁਕਸਾਨ ਪੁੱਜਾ ਹੈ। ਉਨ੍ਹਾਂ ਕਿਹਾ ਕਿ ਅਸੀਂ ਇਨ੍ਹਾਂ ਢੋਂਗੀ ਬਾਬਿਆਂ ਦੀ ਸੂਚੀ ਬਣਾ ਕੇ ਉਸ ਨੂੰ ਕੇਂਦਰ ਤੇ ਸਾਰੀਆਂ ਸੂਬਾਈ ਸਰਕਾਰਾਂ, ਚਾਰੇ ਪੀਠ ਦੇ ਸ਼ੰਕਰਾਚਾਰਿਆ ਤੇ 13 ਅਖਾੜਾ ਦੀਆਂ ਸਬੰਧਤ ਥਾਵਾਂ ‘ਤੇ ਭੇਜ ਕੇ ਇਨ੍ਹਾਂ ਦਾ ਸਮੂਹਕ ਬਾਈਕਾਟ ਕਰਾਂਗੇ। ਉਨ੍ਹਾਂ ਕਿਹਾ ਕਿ ਇਹ ਵੀ ਯਕੀਨੀ ਬਣਾਇਆ ਜਾਵੇਗਾ ਕਿ ਸੂਚੀ ਵਿੱਚ ਸ਼ਾਮਲ ਢੋਂਗੀ ਬਾਬਿਆਂ ਨੂੰ ਕੁੰਭ, ਅਰਧਕੁੰਭ ਅਤੇ ਹੋਰ ਧਾਰਮਿਕ ਮੇਲਿਆਂ ਵਿੱਚ ਸਰਕਾਰੀ ਸਹੂਲਤਾਂ ਨਾ ਦਿੱਤੀਆਂ ਜਾਣ। ਮਹੰਤ ਨਰਿੰਦਰ ਗਿਰੀ ਨੇ ਕਿਹਾ ਕਿ ਇਹ ਉਨ੍ਹਾਂ ਲੋਕਾਂ ਦੀ ਸੂਚੀ ਹੈ, ਜੋ ਧਰਮ ਦੇ ਨਾਂ ‘ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਅਜਿਹੇ ਬਾਬਿਆਂ ਨੂੰ ਜੇਲ੍ਹ ਵਿੱਚ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਇਨ੍ਹਾਂ ਦੀ ਸੰਪਤੀ ਜਬਤਕ ਰ ਲੈਣੀ ਚਾਹੀਦੀ ਹੈ।
ਢੋਂਗੀ ਬਾਬਿਆਂ ਦੀ ਸੂਚੀ ‘ਚ ਆਸਾਰਾਮ ਬਾਪੂ ਉਰਫ ਆਸੁਮਲ ਸ਼ਿਰਮਾਲਾਨੀ, ਰਾਧੇ ਮਾਂ ਉਰਫ਼ ਸੁਖਵਿੰਦਰ ਕੌਰ, ਸੱਚਿਦਾਨੰਦ ਗਿਰੀ ਉਰਫ਼ ਸਚਿਨ ਦੱਤਾ, ਗੁਰਮੀਤ ਰਾਮ ਰਹੀਮ ਸਿੰਘ, ਓਮ ਬਾਬਾ ਉਰਫ਼ ਵਿਵੇਕਾਨੰਦ ਝਾ, ਨਿਰਮਲ ਬਾਬਾ ਉਰਫ਼ ਨਿਰਮਲਜੀਤ ਸਿੰਘ, ਇੱਛਾਧਾਰੀ ਭੀਮਾਨੰਦ ਉਰਫ਼ ਸ਼ਿਵਮੂਰਤੀ ਦਿਵੇਦੀ, ਸਵਾਮੀ ਅਸੀਮਾਨੰਦ, ਓਮ ਨਮ:ਸ਼ਿਵਾਏ ਬਾਬਾ, ਨਾਰਾਇਣ ਸਾਈਂ, ਰਾਮਪਾਲ, ਕੁਸ਼ਮੁਲੀ, ਸਵਾਮੀ ਬ੍ਰਸ਼ਪਦ ਅਤੇ ਮਲਖਾਨ ਗਿਰੀ ਸ਼ਾਮਲ ਹਨ।
ਟਖਿਲ ਭਾਰਤੀ ਅਖਾੜਾ ਪ੍ਰੀਸ਼ਦ ਨੇ ਕਿਹਾ ਹੈ ਕਿ ਸੰਤ ਦੀ ਉਪਾਧੀ ਦੇਣ ਲਈ ਬਕਾਇਦਾ ਇੱਕ ਪ੍ਰਕਿਰਿਆ ਤਿਆਰ ਕੀਤੀ ਜਾਵੇਗੀ। ਪ੍ਰੀਸ਼ਦ ਦੇ ਮੁਖੀ ਮਹੰਤ ਨਰਿੰਦਰ ਗਿਰੀ ਨੂੰ ਜਾਨ ਤੋਂ ਮਾਰਨ ਦੀ ਧਮਕੀ ਮਿਲੀ ਹੈ। ਇਸ ਸਬੰਧ ਵਿੱਚ ਉਨ੍ਹਾਂ ਨੇ ਇਲਾਹਾਬਾਦ ਦੇ ਦਾਰਾਗੰਜ ਥਾਣੇ ਵਿੱਚ ਅਣਪਛਾਤੇ ਲੋਕਾਂ ਵਿਰੁੱਧ ਐਫਆਈਆਰ ਦਰਜ ਕਰਵਾਈ ਹੈ। ਨਰਿੰਦਰ ਗਿਰੀ ਨੇ ਕਿਹਾ ਕਿ ਧਮਕੀ ਦੇਣ ਵਾਲਾ ਖੁਦ ਨੂੰ ਬਲਾਤਕਾਰ ਕੇਸ ਵਿੱਚ ਜੇਲ੍ਹ ਵਿੱਚ ਬੰਦ ਆਸਾਰਾਮ ਦਾ ਚੇਲਾ ਦੱਸ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article