PUNJABMAILUSA.COM

ਅਗਲੇ ਅਕਾਦਮਿਕ ਸੈਸ਼ਨ ਤੋਂ ਸਰਕਾਰੀ ਕਾਲਜ ਕਰਨਗੇ ਆਨਲਾਈਨ ਦਾਖਲੇ

ਅਗਲੇ ਅਕਾਦਮਿਕ ਸੈਸ਼ਨ ਤੋਂ ਸਰਕਾਰੀ ਕਾਲਜ ਕਰਨਗੇ ਆਨਲਾਈਨ ਦਾਖਲੇ

ਅਗਲੇ ਅਕਾਦਮਿਕ ਸੈਸ਼ਨ ਤੋਂ ਸਰਕਾਰੀ ਕਾਲਜ ਕਰਨਗੇ ਆਨਲਾਈਨ ਦਾਖਲੇ
June 20
18:33 2018

ਵਿਦਿਆਰਥੀਆਂ ਦੀ ਲੱਗੇਗੀ ਆਨਲਾਈਨ ਹਾਜ਼ਰੀ
ਕਾਲਜਾਂ ਦੇ ਅਕਾਦਮਿਕ ਆਡਿਟ ਲਈ ਬਣਾਈ ਜਾਵੇਗੀ ਕਮੇਟੀ

ਚੰਡੀਗੜ੍ਹ, 20 ਜੂਨ (ਪੰਜਾਬ ਮੇਲ)- ਸੂਬੇ ਦੀ ਉਚੇਰੀ ਸਿੱਖਿਆ ਪ੍ਰਣਾਲੀ ਵਿੱਚ ਵਿਆਪਕ ਪੱਧਰ ‘ਤੇ ਸੁਧਾਰ ਲਿਆਉਣ ਲਈ ਅਗਲੇ ਅਕਾਦਮਿਕ ਸੈਸ਼ਨ ਤੋਂ ਸਰਕਾਰੀ ਕਾਲਜਾਂ ਵਿੱਚ ਆਨਲਾਈਨ ਦਾਖਲੇ ਦੀ ਪ੍ਰਕ੍ਰਿਆ ਸ਼ੁਰੂ ਕੀਤੀ ਜਾਵੇਗੀ। ਸਰਕਾਰੀ ਕਾਲਜਾਂ ਵਿੱਚ ਸਿੱਖਿਆ ਦੇ ਮਿਆਰ ਦੀ ਸਮੀਖਿਆ ਕਰਨ ਲਈ ਹਰ ਕਾਲਜ ਵੱਲੋਂ ਅਕਾਦਮਿਕ ਤੇ ਹੋਰ ਗਤੀਵਿਧੀਆਂ ਸਬੰਧੀ ਮਹੀਨਾਵਾਰ ਰਿਪੋਰਟ ਪੇਸ਼ ਕਰਨਾ ਲਾਜ਼ਮੀ ਹੋਵੇਗਾ। ਇਹ ਫੈਸਲੇ ਸ੍ਰੀਮਤੀ ਰਜ਼ੀਆ ਸੁਲਤਾਨਾ, ਉਚੇਰੀ ਸਿੱਖਿਆ ਮੰਤਰੀ, ਪੰਜਾਬ ਦੀ ਪ੍ਰਧਾਨਗੀ ਅਧੀਨ ਸਰਕਾਰੀ ਕਾਲਜ ਦੇ ਪ੍ਰਿੰਸੀਪਲਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਲਏ ਗਏ।
ਇਸ ਮੀਟਿੰਗ ਵਿੱਚ ਵਧੀਕ ਮੁੱਖ ਸਕੱਤਰ ਉਚੇਰੀ ਸਿੱਖਿਆ ਐਸ.ਕੇ. ਸੰਧੂ, ਵਿਸ਼ੇਸ਼ ਸਕੱਤਰ ਉਚੇਰੀ ਸਿੱਖਿਆ ਐਮ.ਪੀ. ਅਰੋੜਾ ਤੇ ਡੀ.ਪੀ.ਆਈ. (ਕਾਲਜ) ਤੇ ਹੋਰ ਅਧਿਕਾਰੀ ਵੀ ਹਾਜ਼ਰ ਸਨ।
ਮੀਟਿੰਗ ਦੌਰਾਨ ਕੀਤੇ ਗਏ ਫੈਸਲੇ ਅਤੇ ਨਵੇਕਲੇ ਉਪਰਾਲਿਆਂ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਮੀਟਿੰਗ ਵਿੱਚ ਪੰਜਾਬ ਵਿੱਚ ਉਚੇਰੀ ਸਿੱਖਿਆ ਦਾ ਮਿਆਰ ਵਧਾਉਣ ਲਈ ਵਿਭਿੰਨ ਮੁੱਦਿਆਂ ਬਾਰੇ ਵਿਸਥਾਰ ਪੂਰਵਕ ਵਿਚਾਰ ਵਟਾਂਦਰਾ ਕੀਤਾ ਗਿਆ। ਇੱਥੇ ਇਹ ਵੀ ਫੈਸਲਾ ਲਿਆ ਗਿਆ ਕਿ ਅਗਲੀ ਮੀਟਿੰਗ ਵਿਚ ਅਕਾਦਮਿਕ ਗਤੀਵਿਧੀਆਂ ਅਤੇ ਅਗਲੇ ਸਾਲ ਲਈ ਵਿੱਢੀ ਗਈ ਰੂਪ ਰੇਖਾ ਦੀ ਸਮੀਖਿਆ, ਆਨਲਾਈਨ ਦਾਖਲੇ, ਵਿਦਿਆਰਥੀਆਂ ਦੀ ਹਾਜ਼ਰੀ ਨੂੰ ਯਕੀਨੀ ਤੌਰ ‘ਤੇ ਵਧਾਉਣਾ, ਫੈਕਲਟੀ, ਐਨ.ਏ.ਏ.ਸੀ. ਪ੍ਰਵਾਨਗੀ ਸਬੰਧੀ ਸਥਿਤੀ, ਗ੍ਰੈਜੂਏਟ ਕੋਰਸਾਂ ਦੇ ਵਿਸ਼ਿਆਂ ਦੇ ਕੰਬਿਨੇਸ਼ਨ ਅਤੇ ਵਿਦਿਆਰਥੀਆਂ ਵਿੱਚ ਹਾਂ-ਪੱਖੀ ਜਜ਼ਬਾ ਪੈਦਾ ਕਰਨ ਲਈ ਵਿਸ਼ੇਸ਼ ਲੈਕਚਰ, ਲਾਇਬ੍ਰੇਰੀਆਂ ਦੀ ਸਥਿਤੀ ਸੁਧਾਰਣ ਲਈ ਆਦੇਸ਼ ਦਿੱਤੇ ਗਏ।
ਉਚੇਰੀ ਸਿੱਖਿਆ ਮੰਤਰੀ ਨੇ ਅੱਗੇ ਕਿਹਾ ਕਿ ਕਾਲਜਾਂ ਦੇ ਸਾਰੇ ਅਧਿਆਪਕਾਂ ਦੀ ਜਾਣਕਾਰੀ ਅਤੇ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਹਰ ਸਾਲ ਹਫਤਾਵਾਰ ਓਰੀਐਂਟੇਸ਼ਨ/ਰੀਫਰੈਸ਼ੱਰ ਕੋਰਸ ਕਰਵਾਏ ਜਾਣਗੇ। Àਨ੍ਹਾਂ ਕਿਹਾ ਕਿ ਕਿਸੇ ਵੀ ਪ੍ਰਿੰਸੀਪਲ ਕੋਲ ਵਿਦਿਆਰਥੀਆਂ ਦੀ ਹਾਜਰੀ ਸਬੰਧੀ ਕੋਈ ਛੋਟ ਦੇਣ ਦਾ ਅਧਿਕਾਰ ਨਹੀਂ ਹੋਵੇਗਾ, ਸਰਕਾਰ ਇਸ ਬਾਰੇ ਜਲਦ ਹਦਾਇਤਾਂ ਵੀ ਜਾਰੀ ਕਰਨ ਜਾ ਰਹੀ ਹੈ।
ਸ੍ਰੀ ਰਜ਼ੀਆ ਸੁਲਤਾਨਾ ਨੇ ਕਿਹਾ ਕਿ ਅਗਲੇ ਅਕਾਦਮਿਕ ਸੈਸ਼ਨ ਤੋਂ ਸਰਕਾਰੀ ਕਾਲਜਾਂ ਵਿਚ ਆਨਲਾਈਨ ਹਾਜਰੀ ਦੀ ਪ੍ਰਣਾਲੀ ਅਪਣਾਈ ਜਾਵੇਗੀ ਅਤੇ ਅਕਾਦਮਿਕ ਆਡਿਟ ਲਈ ਵਿਸ਼ੇਸ਼ ਕਮੇਟੀ ਗਠਿਤ ਕੀਤੀ ਜਾਵੇਗੀ ਤਾਂ ਜੋ ਸਰਕਾਰੀ ਕਾਲਜਾਂ ਦੇ ਵਿੱਦਿਅਕ ਮਿਆਰ ਨੂੰ ਸਿਖਰਾਂ ‘ਤੇ ਪਹੁੰਚਾਇਆ ਜਾ ਸਕੇ। ਉਨ੍ਹਾਂ ਲਾਇਬ੍ਰਰੇਰੀ ਵਿਚ ਅਖਬਾਰਾਂ, ਮੈਗਜ਼ੀਨ ਅਤੇ ਕੌਮਾਂਤਰੀ ਜਰਨਲਜ਼ ਦੀ ਉਪਲਬੱਧਤਾ ਯਕੀਨੀ ਬਣਾਉਣ ‘ਤੇ ਵੀ ਜੋਰ ਦਿੱਤਾ।
ਮੰਤਰੀ ਨੇ ਮੀਟਿੰਗ ਵਿਚ ਹਾਜਰ ਸਾਰੇ ਪ੍ਰਿੰਸੀਪਲਾਂ ਨੂੰ ਹਦਾਇਤਾਂ ਜਾਰੀ ਕਰਦਿਆਂ ਕਿਹਾ ਕਿ ਵਿਦਿਆਰਥੀ, ਅਧਿਆਪਕ ਅਤੇ ਪ੍ਰਸ਼ਾਸਨ ਵਿਚ ਸਹਿਮਤੀ ਤੇ ਤਾਲਮੇਲ ਬਣਾਉਣਾ, ਸਮੇਂ ਦੀ ਸਭ ਤੋਂ ਵੱਡੀ ਜਰੂਰਤ ਹੈ, ਜਿਸ ਲਈ ਉਨ੍ਹਾਂ ਵਲੋਂ ਅਧਿਆਪਕਾਂ ਅਤੇ ਵਿਦਿਆਰਥੀਆਂ ਵਿਚ ਆਪਸੀ ਵਿਸ਼ਵਾਸ਼ ਪੈਦਾ ਕਰਨ ਵਿਚ ਕੋਈ ਵੀ ਕਸਰ ਨਾ ਛੱਡੀ ਜਾਵੇ। ਉਨ੍ਹਾਂ ਮੀਟੰਗ ਦੌਰਾਨ ਘੋਸ਼ਣਾ ਕਰਦਿਆਂ ਕਿਹਾ ਕਿ ਯੂਨੀਵਰਸਿਟੀ ਪੱਧਰ ‘ਤੇ ਹੁਸ਼ਿਆਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਤਿੰਨ ਵੱਖ-ਵੱਖ ਸਮਾਗਮਾਂ ਦਾ ਆਯੋਜਨ ਕੀਤਾ ਜਾਵੇਗਾ ਜਿਸ ਨਾਲ ਹੋਰ ਵਿਦਿਆਰਥੀਆਂ ਨੂੰ ਪ੍ਰੇਰਣਾ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਉਚੇਰੀ ਸਿੱਖਿਆ ਦੇ ਮਿਆਰ ਵਿਚ ਵਾਧਾ ਕਰਨ ਲਈ ਕਾਲਜਾਂ ਵਲੋਂ ਪੁਰਜ਼ੋਰ ਕੋਸ਼ਿਸ਼ਾਂ ਕੀਤੀਆਂ ਜਾਣ ਅਤੇ ਪ੍ਰਿੰਸੀਪਲ ਵਿਦਿਆਥੀਆਂ ਦੀ ਹਾਜਰੀ ਵਿਚ ਵਾਧਾ ਕਰਨਾ ਯਕੀਨੀ ਬਣਾਉਣ।

About Author

Punjab Mail USA

Punjab Mail USA

Related Articles

ads

Latest Category Posts

    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article