PUNJABMAILUSA.COM

ਅਜੇ ਵੀ ‘ਗੈਂਗਸਟਰਾਂ’ ਦੀ ਦਹਿਸ਼ਤ ਤੋਂ ਮੁਕਤ ਨਹੀਂ ਪੰਜਾਬ

 Breaking News

ਅਜੇ ਵੀ ‘ਗੈਂਗਸਟਰਾਂ’ ਦੀ ਦਹਿਸ਼ਤ ਤੋਂ ਮੁਕਤ ਨਹੀਂ ਪੰਜਾਬ

ਅਜੇ ਵੀ ‘ਗੈਂਗਸਟਰਾਂ’ ਦੀ ਦਹਿਸ਼ਤ ਤੋਂ ਮੁਕਤ ਨਹੀਂ ਪੰਜਾਬ
February 04
19:38 2018

ਚੰਡੀਗੜ੍ਹ, 4 ਫਰਵਰੀ (ਪੰਜਾਬ ਮੇਲ)- ਪੰਜਾਬ ਪੁਲੀਸ ਵੱਲੋਂ ਅੱਧੀ ਦਰਜਨ ਤੋਂ ਵੱਧ ਨਾਮੀ ਗੈਂਗਸਟਰਾਂ ਨੂੰ ਮੁਕਾਬਲਿਆਂ ਵਿੱਚ ਮਾਰਨ ਅਤੇ ਤਿੰਨ ਦਰਜਨ ਦੇ ਕਰੀਬ ਨੂੰ ਗ੍ਰਿਫ਼ਤਾਰ ਕਰਨ ਦੇ ਦਾਅਵਿਆਂ ਤੋਂ ਬਾਅਦ ਵੀ ਪੰਜਾਬ ‘ਗੈਂਗਸਟਰਾਂ’ ਦੀ ਦਹਿਸ਼ਤ ਤੋਂ ਮੁਕਤ ਨਹੀਂ ਹੋ ਸਕਿਆ। ਪੰਜਾਬ ਦੀਆਂ ਜੇਲ੍ਹਾਂ ਵਿੱਚ ਇਸ ਸਮੇਂ 186 ਗੈਂਗਸਟਰ ਹਵਾਲਾਤੀ ਜਾਂ ਕੈਦੀਆਂ ਵਜੋਂ ਬੰਦ ਹਨ, ਜਿਨ੍ਹਾਂ ਵਿੱਚ ਏ ਕੈਟੇਗਿਰੀ ਦੇ 51, ਬੀ ਕੈਟੇਗਿਰੀ ਦੇ 85 ਅਤੇ ਸੀ ਕੈਟੇਗਿਰੀ ਦੇ 50 ਸ਼ਾਮਲ ਹਨ। ਪੁਲੀਸ ਅਧਿਕਾਰੀਆਂ ਦਾ ਮੰਨਣਾ ਹੈ ਕਿ ਏ ਤੋਂ ਸੀ ਕੈਟੇਗਿਰੀ ਤੱਕ ਦੇ ਗੈਂਗਸਟਰਾਂ ਦੀ ਕੁੱਲ ਗਿਣਤੀ 300 ਤੋਂ ਵਧੇਰੇ ਹੈ ਜਦੋਂਕਿ ਪੁਲੀਸ ਸੂਤਰਾਂ ਦਾ ਦੱਸਣਾ ਹੈ ਕਿ ਕੁੱਲ ਗੈਂਗਸਟਰਾਂ ਦੀ ਗਿਣਤੀ ਕਰੀਬ 500 ਹੈ। ਇਨ੍ਹਾਂ ਤੱਥਾਂ ਤੋਂ ਪੰਜਾਬ ‘ਗੈਂਗਲੈਂਡ’ ਜਾਪਣ ਲੱਗਿਆ ਹੈ।
ਵਿੱਕੀ ਗੌਂਡਰ ਨੂੰ ਮੁਕਾਬਲੇ ਵਿੱਚ ਮਾਰਨ ਨੂੰ ਪੁਲੀਸ ਵੱਲੋਂ ਗੈਂਗਸਟਰਾਂ ਦੇ ਹੌਸਲੇ ਪਸਤ ਕਰਨ ਲਈ ਇੱਕ ਤਰ੍ਹਾਂ ਨਾਲ ਅਸਥਾਈ ਤੌਰ ’ਤੇ ਕਾਮਯਾਬੀ ਮੰਨੀ ਜਾ ਰਹੀ ਹੈ। ਪੁਲੀਸ ਵੱਲੋਂ ਇੱਕ ਤਰ੍ਹਾਂ ਨਾਲ ‘ਚੋਰ-ਸਿਪਾਹੀ’ ਦੀ ਲੜਾਈ ਵਿੱਚ ਸਪੱਸ਼ਟ ਤੌਰ ’ਤੇ ਇਹ ‘ਸਹਿਮ ਪੈਦਾ ਕਰਨ ਦੀ ਚਾਲ’ ਹੀ ਚੱਲੀ ਗਈ ਹੈ। ਇਸ ਦਾ ਕੁਝ ਹੱਦ ਤੱਕ ਹਾਲ ਦੀ ਘੜੀ ਅਸਰ ਵੀ ਦਿਖਾਈ ਦੇਣ ਲੱਗਿਆ ਹੈ। ਪੁਲੀਸ ਨੂੰ ਆਪਣੀ ਹੀ ਪਿੱਠ ਥਪਥਪਾਉਣ ਦਾ ਮੌਕਾ ਮਿਲ ਗਿਆ ਹੈ। ਸਰਗਰਮ ਗੈਂਗਸਟਰਾਂ ਵੱਲੋਂ ਕੀਤੇ ਜਾਂਦੇ ਗੁਨਾਹਾਂ ਵਿੱਚ ਆਮ ਤੌਰ ’ਤੇ ਸੁਪਾਰੀ ਲੈ ਕੇ ਹੱਤਿਆ ਕਰਨੀ, ਫਿਰੌਤੀ ਲਈ ਅਗਵਾ ਆਦਿ ਕਰਨ ਮਾਮਲੇ ਸ਼ਾਮਲ ਹਨ। ਪੁਲੀਸ ਵੱਲੋਂ ਹਾਲ ਹੀ ਵਿੱਚ ਇਹ ਵੀ ਦਾਅਵਾ ਕੀਤਾ ਗਿਆ ਸੀ ਕਿ ਚੋਣਵੇਂ ਵਿਅਕਤੀਆਂ ਦੀਆਂ ਹੱਤਿਆਵਾਂ ’ਚ ਵੀ ਗੈਂਗਸਟਰਾਂ ਵੱਲੋਂ ਭੂਮਿਕਾ ਨਿਭਾਈ ਗਈ ਹੈ ਤੇ ਗੈਂਗਸਟਰਾਂ ਦੇ ਵਿਦੇਸ਼ਾਂ ’ਚ ਬੈਠੇ ਪੰਜਾਬੀਆਂ ਨਾਲ ਵੀ ਤਾਰ ਜੁੜੇ ਹੋਏ ਹਨ।
ਪੰਜਾਬ ਵਿੱਚ ਸਰਗਰਮ ਗੈਂਗਸਟਰਾਂ ਦੇ ਪਿਛੋਕੜ ’ਤੇ ਝਾਤੀ ਮਾਰੀਏ ਤਾਂ ਪਤਾ ਲੱਗਦਾ ਹੈ ਕਿ ਦਹਾਕਾ ਕੁ ਪਹਿਲਾਂ ਤੱਕ ਬਹੁਤੇ ਸ਼ਹਿਰਾਂ ਵਿੱਚ ਛੋਟੇ-ਛੋਟੇ ਗਰੁੱਪਾਂ ’ਚ ਸ਼ਾਮਲ ਨੌਜਵਾਨਾਂ ਦੇ ਗਰੁੱਪ ਹੁੰਦੇ ਸਨ, ਜੋ ਕਿ ਅਕਸਰ ਡਾਂਗਾਂ ਜਾਂ ਕਿਰਪਾਨਾਂ ਨਾਲ ਲੜਾਈ ਲੜਦੇ ਸਨ। ਇਨ੍ਹਾਂ ਨੂੰ ਸਥਾਨਕ ਪੱਧਰ ਦੇ ਸਿਆਸਤਦਾਨਾਂ ਦਾ ਆਸ਼ੀਰਵਾਦ ਹੁੰਦਾ ਸੀ ਤੇ ਪੁਲੀਸ ਥਾਣੇ ਵਿੱਚੋਂ ਝੱਟ ਛੁਡਾ ਵੀ ਲੈਂਦੇ ਸਨ। ਦੇਖਿਆ ਜਾਵੇ ਤਾਂ ਲੁਧਿਆਣਾ, ਜਲੰਧਰ ਅਤੇ ਅੰਮ੍ਰਿਤਸਰ ਅਜਿਹੇ ਸ਼ਹਿਰ ਮੰਨੇ ਜਾਂਦੇ ਸਨ, ਜਿੱਥੇ ਸਰਗਰਮ ਕੁਝ ਚੋਣਵੇਂ ਗੈਂਗਸਟਰਾਂ ਨੇ ਵੱਡੀ ਪਹੁੰਚ ਨਾਲ ਪਿਸਤੌਲ ਤੱਕ ਵਰਗੇ ਹਥਿਆਰ ਜ਼ਰੂਰ ਹਾਸਲ ਕਰ ਲਏ ਸਨ। ਇਨ੍ਹਾਂ ਗੈਂਗਸਟਰਾਂ ਨੂੰ ਸਥਾਨਕ ਪੱਧਰ ’ਤੇ ਸ਼੍ਰੋਮਣੀ ਅਕਾਲੀ ਦਲ, ਕਾਂਗਰਸ, ਭਾਰਤੀ ਜਨਤਾ ਪਾਰਟੀ ਅਤੇ ਹੋਰਨਾਂ ਸ਼ਹਿਰੀ ਨੇਤਾਵਾਂ ਵੱਲੋਂ ਸਰਪ੍ਰਸਤੀ ਦੇਣ ਦੇ ਤੱਥ ਵੀ ਸਾਹਮਣੇ ਆਉਂਦੇ ਹਨ। ਕਈ ਸ਼ਹਿਰਾਂ ਵਿੱਚ ਪੁਲੀਸ ਨੇ ਵੀ ਇਨ੍ਹਾਂ ਗਰੁੱਪਾਂ ਨੂੰ ਪਨਪਣ ’ਚ ਮਦਦ ਕੀਤੀ। ਸਿਆਸੀ ਲੋਕਾਂ ਵੱਲੋਂ ਵਿਗੜੀ ਹੋਈ ਮੁੰਡੀਰ ਨੂੰ ਚੋਣਾਂ ਦੇ ਇਮਤਿਹਾਨ ਦੌਰਾਨ ਬੂਥਾਂ ’ਤੇ ਕਬਜ਼ੇ ਕਰਨ, ਜ਼ਮੀਨਾਂ ਹਥਿਆਉਣ ਜਾਂ ਹੋਰਨਾਂ ਕੰਮਾਂ ਲਈ ਵਰਤਿਆ ਜਾਂਦਾ ਸੀ। ਪੁਲੀਸ ਅਧਿਕਾਰੀਆਂ ਦਾ ਇਹ ਮੰਨਣਾ ਹੈ ਕਿ ਸਾਲ 2010 ਤੋਂ ਬਾਅਦ ਗੈਂਗਸਟਰਾਂ ਦੀਆਂ ਗਤੀਵਿਧੀਆਂ ਉਦੋਂ ਰੜਕਣ ਲੱਗੀਆਂ ਜਦੋਂ ਇਨ੍ਹਾਂ ਦੇ ਹੱਥ ਆਧੁਨਿਕ ਕਿਸਮ ਦੇ ਖ਼ਤਰਨਾਕ ਹਥਿਆਰ ਆਉਣ ਲੱਗੇ ਅਤੇ ਫਿਰੌਤੀ ਲਈ ਅਗਵਾ ਦੀਆਂ ਘਟਨਾਵਾਂ ਵਧਣ ਲੱਗੀਆਂ। ਡਿੰਪੀ ਚੰਦ ਭਾਨ ਅਤੇ ਰੌਕੀ ਦੇ ਗੈਂਗਸਟਰਾਂ ਦੀ ਦੁਨੀਆਂ ਤੋਂ ਬਾਅਦ ਸਿਆਸਤ ਵਿੱਚ ਦਾਖ਼ਲੇ ਨੇ ਤਾਂ ਪੰਜਾਬ ਦੇ ਨੌਜਵਾਨਾਂ ਨੂੰ ਇਸ ਪਾਸੇ ਵੱਲ ਪ੍ਰੇਰਨਾ ਸ਼ੁਰੂ ਕਰ ਦਿੱਤਾ। ਧੜ੍ਹਿਆਂ ’ਚ ਵੰਡੇ ਗੈਂਗਸਟਰਾਂ ਵਿਚਾਲੇ ‘ਗੈਂਗਵਾਰ’ ਦੀਆਂ ਘਟਨਾਵਾਂ ਦੀ ਵਧਣ ਲੱਗ ਪਈਆਂ। ਰੌਕੀ ਅਤੇ ਹੋਰਨਾਂ ਕਈਆਂ ਦੇ ਕਤਲ ਗੈਂਗਵਾਰ ਦਾ ਹੀ ਸਿੱਟਾ ਹਨ।
ਪੰਜਾਬ ਦਾ ਕੋਈ ਵੀ ਸ਼ਹਿਰ ਇਸ ਸਮੇਂ ਗੈਂਗਸਟਰਾਂ ਦੀ ਗ੍ਰਿਫ਼ਤ ਤੋਂ ਬਚਿਆ ਨਹੀਂ ਹੋਇਆ। ਪੰਜਾਬ ਪੁਲੀਸ ਦੇ ਇੱਕ ਸੀਨੀਅਰ ਅਧਿਕਾਰੀ ਦਾ ਮੰਨਣਾ ਹੈ ਕਿ ਫਰੀਦਕੋਟ ਦੇ ਕਸਬਾ ਜੈਤੋ ’ਚ ਵਾਪਰੀਆਂ ਘਟਨਾਵਾਂ ਤੋਂ ਬਾਅਦ ਤਾਂ ਕਈ ਵਪਾਰੀ ਪਰਿਵਾਰਾਂ ਨੇ ਇਸ ਖੇਤਰ ਵਿੱਚੋਂ ਹਿਜਰਤ ਕਰ ਲਈ ਜਾਂ ਆਪਣੇ ਬੱਚਿਆਂ ਨੂੰ ਬਾਹਰ ਭੇਜ ਦਿੱਤਾ। ਆਮ ਲੋਕਾਂ ਵਿੱਚ ਹੀ ਗੈਂਗਸਟਰਾਂ ਦੀਆਂ ਗਤੀਵਿਧਆਂ ਦਾ ਡਰ ਤੇ ਸਹਿਮ ਨਹੀਂ ਬਣਿਆ ਹੋਇਆ ਸਗੋਂ ਪੰਜਾਬ ਪੁਲੀਸ ਗੈਂਗਸਟਰਾਂ ਤੋਂ ਏਨਾ ਜ਼ਿਆਦਾ ਖੌਫ਼ ਖਾਂਦੀ ਹੈ ਕਿ ਅੱਧੀ ਦਰਜਨ ਪੁਲੀਸ ਅਫ਼ਸਰਾਂ ਨੂੰ ਕਾਤਲਾਨਾ ਹਮਲਿਆਂ ਤੋਂ ਬਚਾਉਣ ਲਈ ਬੁਲੇਟ ਪਰੂਫ਼ ਗੱਡੀਆਂ ਦਿੱਤੀਆਂ ਹੋਈਆਂ ਹਨ। ਪੰਜਾਬ ਵਿੱਚ ਮੁੱਖ ਤੌਰ ’ਤੇ ਦੋ ਵੱਡੇ ਗਰੁੱਪ ਮੰਨੇ ਜਾਂਦੇ ਹਨ, ਜਿਨ੍ਹਾਂ ਅਧੀਨ ਅੱਗੇ ਛੋਟੇ ਗਰੁੱਪ ਕੰਮ ਕਰਦੇ ਹਨ। ਇਨ੍ਹਾਂ ਵੱਡੇ ਗਰੁੱਪਾਂ ਵਿੱਚ ਸੁੱਖਾ ਕਾਹਲਵਾਂ ਗਰੁੱਪ ਅਤੇ ਵਿੱਕੀ ਗੌਂਡਰ ਗਰੁੱਪ ਸ਼ਾਮਲ ਹਨ। ਵਿੱਕੀ ਗੌਂਡਰ ਦੇ ਨਾਲ ਗੁਰਪ੍ਰੀਤ ਸਿੰਘ ਸੇਖੋਂ, ਜੈਪਾਲ, ਰਾਣਾ ਕੰਦੋਵਾਲੀਆ, ਸ਼ੇਰਾ ਖੁੱਬਣ, ਭੋਲੂ ਹਵੇਲੀਆਂ, ਮਨਦੀਪ ਧਰੁਵ, ਗੁਰਪ੍ਰੀਤ ਲਹਿੰਬਰ, ਮਨੋਜ ਮੌਜੀ, ਜਗਰੂਪ ਰੂਪਾ ਆਦਿ ਸਿੱਧੇ ਤੌਰ ’ਤੇ ਜੁੜੇ ਹੋਏ ਹਨ। ਇਸੇ ਤਰ੍ਹਾਂ ਸੁੱਖਾ ਕਾਹਲਵਾਂ ਗਰੁੱਪ ਨਾਲ ਜੱਗੂ ਭਗਵਾਨਪੁਰੀਆ, ਲਾਰੈਂਸ ਬਿਸ਼ਨੋਈ, ਦਲਜੀਤ ਭਾਨਾ ਅਤੇ ਗੋਰੂ ਬੱਚਾ ਜੁੜੇ ਹੋਏ ਹਨ। ਇਸ ਤੋਂ ਬਿਨਾਂ ਹੋਰ ਗੈਂਗਸਟਰ ਗਰੁੱਪਾਂ ਵਿੱਚ ਸੋਨੂੰ ਕੰਗਲਾ ਗਰੁੱਪ, ਜਗਤਾਰ ਬੌਕਸਰ, ਅੰਕੁਰ ਲਿਖਾਰੀ, ਦਵਿੰਦਰ ਬੰਬੀਹਾ, ਸੇਮਾ ਬਹਿਬਲ, ਘੁੱਦੂ ਰਸ਼ੀਦ ਮਾਲੇਰਕੋਟਲਾ, ਧਰਮਿੰਦਰ ਗੁਗਨੀ, ਅਕੁਲ ਖੱਤਰੀ, ਸੁੱਖਾ ਬਾੜੇਵਾਲੀਆ, ਗੋਪੀ ਘਣਸ਼ਾਮਪੁਰੀਆ ਆਦਿ ਸ਼ਾਮਲ ਹਨ। ਪੰਜਾਬ ਪੁਲੀਸ ਵੱਲੋਂ ਗੈਂਗਸਟਰਾਂ ਦੀਆਂ ਗਤੀਵਿਧੀਆਂ ਨੂੰ ਠੱਲ੍ਹਣ ਲਈ ਪਕੋਕਾ ਨੂੰ ਵੀ ਇੱਕ ਸੰਦ ਵਜੋਂ ਦੇਖਿਆ ਜਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article