PUNJABMAILUSA.COM

ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਨੀਤੀ 30 ਜੂਨ ਤੱਕ ਫਾਈਨਲ ਕੀਤੀ ਜਾਵੇਗੀ: ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਨੀਤੀ 30 ਜੂਨ ਤੱਕ ਫਾਈਨਲ ਕੀਤੀ ਜਾਵੇਗੀ: ਤ੍ਰਿਪਤ ਰਜਿੰਦਰ ਸਿੰਘ ਬਾਜਵਾ

ਅਣਅਧਿਕਾਰਤ ਕਾਲੋਨੀਆਂ ਨੂੰ ਰੈਗੂਲਰ ਕਰਨ ਲਈ ਨੀਤੀ 30 ਜੂਨ ਤੱਕ ਫਾਈਨਲ ਕੀਤੀ ਜਾਵੇਗੀ: ਤ੍ਰਿਪਤ ਰਜਿੰਦਰ ਸਿੰਘ ਬਾਜਵਾ
June 13
18:15 2018

ਕੋਲੋਨਾਈਜਰਾਂ ਦੇ ਸੁਝਾਵਾਂ ਤੇ ਵਿਚਾਰ ਕਰਨ ਲਈ ਅਫਸਰਾਂ ਦੀ ਚਾਰ ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ
ਚੰਡੀਗੜ੍ਹ, 13 ਜੂਨ (ਪੰਜਾਬ ਮੇਲ)- ਪੰਜਾਬ ਸਰਕਾਰ ਅਣਅਧਿਕਾਰਤ ਕਾਲੋਨੀਆਂ ਸਬੰਧੀ ਇੱਕ ਨਵੀਂ ਨੀਤੀ ਜਾਰੀ ਕਰੇਗੀ ਜੋ ਕਿ ਲੋਕ ਹਿੱਤ ਦੇ ਨਾਲ-ਨਾਲ ਸਾਰੇ ਹਿੱਸੇਦਾਰਾਂ ਦਾ ਧਿਆਨ ਰੱਖੇਗੀ। ਸ਼੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਮਨਿਸਟਰ ਇੰਚਾਰਜ, ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਸਰਕਾਰ ਵੱਲੋਂ ਅੱਜ ਕਾਲੋਨਾਇਜਰਾਂ ਨਾਲ ਦੋ ਮੀਟਿੰਗਾਂ ਕਰਨ ਉਪਰੰਤ ਦੱਸਿਆ ਗਿਆ ਕਿ ਨਵੀਂ ਨੀਤੀ 30 ਜੂਨ, 2018 ਤੱਕ ਆਮ ਜਨਤਾ ਲਈ ਉਪਲਬਧ ਹੋਵੇਗੀ।
ਸ਼੍ਰੀ ਬਾਜਵਾ ਨੇ ਕਿਹਾ ਕਿ ਮਾਨਯੋਗ ਮੁੱਖ ਮੰਤਰੀ ਪੰਜਾਬ ਕੈਪ: ਅਮਰਿੰਦਰ ਸਿੰਘ ਜੀ ਦੀਆਂ ਹਦਾਇਤਾਂ ਤੇ ਗਠਿਤ ਕੈਬੀਨੇਟ ਉਪ ਕਮੇਟੀ ਨੇ ਇੱਕ ਪਾਲਿਸੀ ਬਣਾਈ ਸੀ ਜਿਸ ਨੂੰ ਮੰਤਰੀ ਮੰਡਲ ਨੇ ਪ੍ਰਵਾਨ ਕੀਤਾ ਸੀ ਪਰ ਇਸ ਬਾਰੇ ਦਾਅਵੇਦਾਰਾਂ ਦੇ ਕੁਝ ਰਿਜ਼ਰਵੇਸ਼ਨ/ਸੁਝਾਅ ਸਨ। ਇਸ ਲਈ ਨਵੀਂ ਪਾਲਿਸੀ ਲਾਗੂ ਕਰਨ ਤੋਂ ਪਹਿਲਾਂ ਸਾਰੇ ਹਿੱਸੇਦਾਰਾਂ ਨੂੰ ਰਾਹਤ ਦੇਣ ਦਾ ਫੈਸਲਾ ਕੀਤਾ ਗਿਆ। ਹੁਣ ਨਵੀਂ ਨੀਤੀ ਤਿਆਰ ਕਰਨ ਤੋਂ ਪਹਿਲਾਂ ਕਾਲੋਨਾਈਜਰਾਂ ਨੂੰ ਇਸ ਪਾਲਿਸੀ ਸਬੰਧੀ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਗਿਆ। ਉਨ੍ਹਾਂ ਦੱਸਿਆ ਕਿ ਉਨ੍ਹਾਂ ਵੱਲੋਂ ਅਧਿਕਾਰਤ ਅਤੇ ਅਣਅਧਿਕਾਰਤ ਕਾਲੋਨਾਈਜਰਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਓ ਸੁਣਨ ਲਈ ਵੱਖਰੀਆਂ ਮੀਟਿੰਗਾਂ ਕੀਤੀਆਂ ਗਈਆਂ। ਉਨ੍ਹਾਂ ਵੱਲੋਂ ਭਰੋਸਾ ਦਿਵਾਇਆ ਗਿਆ ਕਿ ਕਮੇਟੀ ਕਾਲੋਨਾਈਜਰਾਂ ਵੱਲੋਂ ਦਿੱਤੇ ਗਏ ਵੱਧ ਤੋਂ ਵੱਧ ਸੁਝਾਓ ਪਾਲਿਸੀ ਵਿੱਚ ਸ਼ਾਮਿਲ ਕਰਨ ਦੀ ਕੋਸ਼ਿਸ਼ ਕਰੇਗੀ।
ਮੀਟਿੰਗ ਉਪਰੰਤ ਮੰਤਰੀ ਜੀ ਵੱਲੋਂ ਦੱਸਿਆ ਗਿਆ ਕਿ ਕਾਲੋਨਾਈਜਰਾਂ ਦੀਆਂ ਸ਼ਿਕਾਇਤਾਂ ਅਤੇ ਸੁਝਾਵਾਂ ਤੇ ਵਿਚਾਰ ਕਰਨ ਲਈ ਅਫਸਰਾਂ ਦੀ ਚਾਰ ਮੈਂਬਰੀ ਕਮੇਟੀ ਦਾ ਗਠਨ ਕਰਨ ਦਾ ਫੈਸਲਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਅਫਸਰਾਂ ਦੀ ਇਹ ਕਮੇਟੀ ਆਮ ਜਨਤਾ ਦੇ ਹਿੱਤਾਂ, ਸਾਰੇ ਹਿੱਸੇਦਾਰਾਂ ਸਮੇਤ ਕਾਲੋਨਾਈਜਰਾਂ, ਪਲਾਟ ਧਾਰਕਾਂ ਅਤੇ ਸਰਕਾਰ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਨਵੀਂ ਨੀਤੀ ਦੇ ਖਰੜੇ ਨੂੰ ਅੰਤਿਮ ਰੂਪ ਦੇਵੇਗੀ।
ਉਨ੍ਹਾਂ ਅੱਗੇ ਦੱਸਿਆ ਕਿ ਇਹ ਕਮੇਟੀ ਨਵੀਂ ਪਾਲਿਸੀ ਦਾ ਇੱਕ ਡਰਾਫਟ ਪੇਸ਼ ਕਰੇਗੀ ਜੋ ਕਿ ਮਨਿਸਟਰਾਂ ਦੇ ਗਰੁੱਪ ਵੱਲੋਂ ਵਿਚਾਰਿਆ ਜਾਵੇਗਾ। ਇਸ ਤੋਂ ਬਾਅਦ ਫਾਇਨਲ ਡਰਾਫਟ ਵਿਭਾਗ ਦੀ ਵੇਬ-ਸਾਈਟ ਤੇ ਹੋਰ ਸੁਝਾਵਾਂ ਲਈ ਅਪਲੋਡ ਕੀਤਾ ਜਾਵੇਗਾ। ਮੰਤਰੀ ਜੀ ਵੱਲੋਂ ਅੱਗੇ ਦੱਸਿਆ ਗਿਆ ਕਿ ਇਸ ਉਪਰੰਤ ਡਰਾਫਟ ਇਸ ਮਹੀਨੇ ਦੇ ਅੰਤ ਤੱਕ ਕੈਬੀਨੇਟ ਦੀ ਮੰਜ਼ੂਰੀ ਲਈ ਭੇਜਿਆ ਜਾਵੇਗਾ ਅਤੇ 30 ਜੂਨ ਤੱਕ ਨਵੀਂ ਨੀਤੀ ਤਿਆਰ ਹੋ ਜਾਵੇਗੀ।
ਸ਼੍ਰੀ ਬਾਜਵਾ ਵੱਲੋਂ ਸਿਧਾਂਤਕ ਤੌਰ ਤੇ ਮੀਟਿੰਗ ਵਿੱਚ ਮੌਜੂਦ ਸਾਰੇ ਲੋਕਾਂ ਨੂੰ ਯਕੀਨ ਦਿਵਾਇਆ ਕਿ ਨਵੀਂ ਨੀਤੀ ਸਾਰਿਆਂ ਲਈ ਫਾਇਦੇਮੰਦ ਹੋਵੇਗੀ ਪਰ ਆਮ ਲੋਕਾਂ ਦੇ ਹਿੱਤਾਂ ਨੂੰ ਇਸ ਵਿੱਚ ਤਰਜੀਹ ਦਿੱਤੀ ਜਾਵੇਗੀ।
ਇਸ ਤੋਂ ਇਲਾਵਾ ਸ਼੍ਰੀ ਬਾਜਵਾ ਜੀ ਨੇ ਕਿਹਾ ਕਿ ਅਣਅਧਿਕਾਰਤ ਕਾਲੋਨੀਆਂ ਦਾ ਮੁੱਦਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਦੱਸਿਆ ਕਿ ਸਾਰੇ ਪ੍ਰਭਾਵਿਤਾਂ ਜਿਵੇਂ ਕਿ ਅਣਅਧਿਕਾਰਤ ਕਾਲੋਨੀਆਂ ਦੇ ਵਸਨੀਕਾਂ/ਪਲਾਟ ਹੋਲਡਰਾਂ ਅਤੇ ਪ੍ਰਮੋਟਰਾਂ/ਕਾਲੋਨਾਈਜਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਸਰਕਾਰ ਵੱਧ ਤੋਂ ਵੱਧ ਗਿਣਤੀ ਵਿੱਚ ਭਲਾਈ ਦੇ ਟਿੱਚੇ ਨੂੰ ਪ੍ਰਾਪਤ ਕਰਨ ਲਈ ਅਣਥੱਕ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਰੀਅਲ ਅਸਟੇਟ ਸੈਕਟਰ ਵਿੱਚ ਤੇਜੀ ਲਿਆਉਣ ਲਈ ਨੀਤੀ ਨੂੰ ਲਾਗੂ ਕੀਤਾ ਜਾਵੇਗਾ।
ਮੀਟਿੰਗ ਵਿੱਚ ਸ਼੍ਰੀਮਤੀ ਵਿਨੀ ਮਹਾਜਨ, ਆਈ.ਏ.ਐਸ, ਵਧੀਕ ਮੁੱਖ ਸਕੱਤਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ, ਪੰਜਾਬ ਸਰਕਾਰ; ਸ਼੍ਰੀ ਗੁਰਪ੍ਰੀਤ ਸਿੰਘ, ਮੁੱਖ ਨਗਰ ਯੋਜਨਾਕਾਰ ਪੰਜਾਬ ਤੋਂ ਇਲਾਵਾ ਹੋਰ ਵਿਸ਼ੇਸ਼ ਵਿਕਾਸ ਅਥਾਰਿਟੀਆਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

    ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

ਧਾਰਮਿਕ ਨੇਤਾਵਾਂ ਅਤੇ ਸਾਬਕਾ ਜੱਜਾਂ ਵੱਲੋਂ ਟਰੰਪ ਦੇ ਹੋਟਲ ਦਾ ਸ਼ਰਾਬ ਲਾਇਸੈਂਸ ਰੱਦ ਕਰਨ ਦੀ ਮੰਗ

Read Full Article
    ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

ਮੇਲਾਨੀਆ ਟਰੰਪ ਕੱਪੜਿਆਂ ਦੇ ਸਟਾਇਲ ਨੂੰ ਲੈ ਕੇ ਆਈ ਆਲੋਚਕਾਂ ਦੇ ਨਿਸ਼ਾਨੇ ‘ਤੇ

Read Full Article
    ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

ਅਮਰੀਕੀ ਰਾਸ਼ਟਰਪਤੀ ਨੇ ਬਦਲੀ ਆਪਣੀ ਵਿਵਾਦਿਤ ਪ੍ਰਵਾਸੀ ਨੀਤੀ, ਆਪਣੇ ਬੱਚਿਆਂ ਦੇ ਨਾਲ ਰਹਿ ਸਕਣਗੇ ਪ੍ਰਵਾਸੀ

Read Full Article
    ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

ਸਰੀ (ਕੈਨੇਡਾ) ‘ਚ ਗੈਂਗ ਹਿੰਸਾ ਵਿਰੁੱਧ ਇਕਮੁੱਠ ਹੋਏ ਲੋਕ

Read Full Article
    ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

ਅਮਰੀਕਾ ਦੇ ਓਰੇਗਨ ਜੇਲ੍ਹਾਂ ‘ਚ ਬੰਦ ਹਨ 52 ਸਿੱਖ

Read Full Article
    ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

ਕੈਲੀਫੋਰਨੀਆ ਸਟੇਟ ਦੇ ਹੋ ਸਕਦੇ ਹਨ ਤਿੰਨ ਹਿੱਸੇ

Read Full Article
    ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

ਰਾਠੇਸ਼ਵਰ ਸੂਰਾਪੁਰੀ ਦੀ ਕਿਤਾਬ ਲੋਕ ਅਰਪਣ

Read Full Article
    ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

ਐਲਕ ਗਰੋਵ ਮਲਟੀਕਲਚਰ ਕਮੇਟੀ ਲਈ ਵਿਸ਼ੇਸ਼ ਲੀਡਰਸ਼ਿਪ ਸਿੱਖਿਆ ਦਿੱਤੀ ਗਈ

Read Full Article
    ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

ਪੰਜਾਬ ਪ੍ਰੋਡਕਸ਼ਨਜ ਵੱਲੋਂ ਸੈਕਰਾਮੈਂਟੋ ਵਿਖੇ ਕਰਵਾਇਆ ਗਿਆ ‘ਪੰਜਾਬੀ ਮੇਲਾ’ ਰਿਹਾ ਕਾਮਯਾਬ

Read Full Article
    ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

ਗੁਰਦੁਆਰਾ ਸਾਹਿਬ ਰੋਜ਼ਵਿਲ ਦੀ ਲਾਇਬ੍ਰੇਰੀ ਨੂੰ ਕਿਤਾਬਾਂ ਭੇਂਟ

Read Full Article
    ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

ਦਰਬਾਰ ਸੰਪਰਦਾਇ ਲੋਪੋਂ ਵੱਲੋਂ ਅਮਰੀਕਾ ‘ਚ ਧਰਮਿਕ ਨੂਰੀ ਦੀਵਾਨਾਂ ਦੀ ਲੜੀ ਸ਼ੁਰੂ

Read Full Article
    ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

ਨਿਊਜਰਸੀ ‘ਚ ਇਕ ਪ੍ਰੋਗਰਾਮ ਦੌਰਾਨ ਹੋਈ ਫਾਇਰਿੰਗ; ਇਕ ਸ਼ੱਕੀ ਦੀ ਮੌਤ, 20 ਹੋਰ ਜ਼ਖਮੀ

Read Full Article
    ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

ਅਮਰੀਕੀ ਅਦਾਲਤ ਵੱਲੋਂ ਭਾਰਤੀ ਮੂਲ ਦੇ ਇਕ ਵਿਦਿਆਰਥੀ ਦੀ ਹੱਤਿਆ ਮਾਮਲੇ ‘ਚ ਅਮਰੀਕੀ ਸ਼ਖਸ ਦੋਸ਼ੀ ਕਰਾਰ

Read Full Article
    ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

ਕਾਲੀ ਔਰਤ ਸਾਨ ਫਰਾਂਸਿਸਕੋ ਵਿਚ ਪਹਿਲੀ ਵਾਰ ਬਣੀ ਮੇਅਰ

Read Full Article
    ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

ਟਰੰਪ ਨੇ ਉਤਰ ਕੋਰੀਆ ਦੇ ਜਨਰਲ ਨੂੰ ਮਾਰਿਆ ਸਲਿਊਟ

Read Full Article