PUNJABMAILUSA.COM

ਅਣ-ਅਧਿਕਾਰਿਤ ਕਲੋਨੀਆਂ ਨੂੰ ਨਿਯਮਤ ਕਰਨ ਦੀ ਨਵੀਂ ਨੀਤੀ ਸਬੰਧੀ

ਅਣ-ਅਧਿਕਾਰਿਤ ਕਲੋਨੀਆਂ ਨੂੰ ਨਿਯਮਤ ਕਰਨ ਦੀ ਨਵੀਂ ਨੀਤੀ ਸਬੰਧੀ

ਅਣ-ਅਧਿਕਾਰਿਤ ਕਲੋਨੀਆਂ ਨੂੰ ਨਿਯਮਤ ਕਰਨ ਦੀ ਨਵੀਂ ਨੀਤੀ ਸਬੰਧੀ
June 21
14:56 2018

ਤ੍ਰਿਪਤ ਬਾਜਵਾ ਦੀ ਪ੍ਰਧਾਨਗੀ ‘ਚ ਹੋਈ ਮੀਟਿੰਗ
ਅਣ-ਅਧਿਕਾਰਿਤ ਕਲੋਨੀਆਂ ਨੂੰ ਰੈਗੂਲਰ ਕਰਨ ਦੀ ਨਵੀਂ ਨੀਤੀ ਨੂੰ ਅੰਤਿਮ ਰੂਪ ਦੇਣ ਲਈ ਮੰਤਰੀਆਂ ਤੇ ਵਿਧਾਇਕਾਂ ਤੋਂ ਮੰਗੇ ਲਿਖਤੀ ਸੁਝਾਅ

ਚੰਡੀਗੜ, 21 ਜੂਨ (ਪੰਜਾਬ ਮੇਲ)- ਸੂਬੇ ਵਿੱਚ ਉਸਰੀਆਂ ਅਣ-ਅਧਿਕਾਰਿਤ ਤੇ ਗੈਰ-ਕਾਨੂੰਨੀ ਕਲੋਨੀਆਂ ਨੂੰ ਨਿਯਮਿਤ ਕਰ ਕੇ ਇਨ੍ਹਾਂ ਕਲੋਨੀਆਂ ਵਿੱਚ ਰਹਿੰਦੇ ਲੋਕਾਂ ਨੂੰ ਸੁੱਖ ਦਾ ਸਾਹ ਦੇਣ ਦੇ ਮੰਤਵ ਨਾਲ ਬਣਾਈ ਜਾ ਰਹੀ ਨਵੀਂ ਨੀਤੀ ਬਣਾਉਣ ਲਈ ਅੱਜ ਇਥੇ ਸੂਬੇ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਮੰਤਰੀ ਸ. ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਅਗਵਾਈ ਵਿੱਚ ਹੋਈ ਇੱਕ ਅਹਿਮ ਮੀਟਿੰਗ ਵਿਚ ਮੰਤਰੀਆਂ ਤੇ ਵਿਧਾਇਕਾਂ ਨਾਲ ਅਣ-ਅਧਿਕਾਰਿਤ ਕਲੋਨੀਆਂ ਦੀ ਨਵੀਂ ਨੀਤੀ ਦੇ ਖਰੜੇ ‘ਤੇ ਚਰਚਾ ਕੀਤੀ ਗਈ।

ਸ੍ਰੀ ਤ੍ਰਿਪਤ ਬਾਜਵਾ ਨੇ ਸਮੂਹ ਮੈਂਬਰਾਂ ਨੂੰ ਅਣ-ਅਧਿਕਾਰਿਤ ਕਲੋਨੀਆਂ ਨਾਲ ਸਬੰਧਤ ਇਸ ਨਵੀਂ ਨੀਤੀ ਦੇ ਖਰੜੇ ਨੂੰ ਅਮਲ ਵਿੱਚ ਲਿਆਉਣ ਦੀ ਪ੍ਰਕਿਰਿਆ ਤੋਂ ਜਾਣੂ ਕਰਵਾਇਆ। ਉਨਾਂ ਦੱਸਿਆ ਕਿ ਇਸ ਸਬੰਧ ਵਿੱਚ ਉਨਾਂ ਨੇ ਖੁਦ ਵਿਭਾਗ ਦੇ ਸੀਨੀਅਰ ਅਧਿਕਾਰੀਆਂ, ਜਾਇਜ਼ ਤੇ ਨਾਜਾਇਜ਼ ਕਲੋਨੀਆਂ ਦੇ ਕਾਲੋਨਾਈਜ਼ਰਾਂ ਅਤੇ ਇਨਾਂ ਕਲੋਨੀਆਂ ਦੇ ਬਸ਼ਿੰਦਿਆਂ ਅਤੇ ਪਲਾਟ ਮਾਲਕਾਂ ਨਾਲ ਵੱਖਰੀਆਂ ਮੀਟਿੰਗਾਂ ਕੀਤੀਆਂ ਹਨ। ਸ. ਬਾਜਵਾ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਮੀਟਿੰਗ ਵਿੱਚ ਜਿਸ ਨਵੇਂ ਖਰੜੇ ਉੱਤੇ ਚਰਚਾ ਹੋਣੀ ਹੈ ਉਹ ਪਿਛਲੀਆਂ ਮੀਟਿੰਗਾਂ ਵਿੱਚ ਕਾਲੋਨਾਈਜ਼ਰਾਂ ਤੇ ਆਮ ਲੋਕਾਂ ਵੱਲੋਂ ਦਿੱਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਹੀ ਬਣਾਇਆ ਗਿਆ ਹੈ ਅਤੇ ਅਧਿਕਾਰੀਆਂ ਦੀ ਇੱਕ ਵਿਸ਼ੇਸ਼ ਕਮੇਟੀ ਵੱਲੋਂ ਇਸ ਨੂੰ ਤਿਆਰ ਕੀਤਾ ਗਿਆ ਹੈ।

ਮੀਟਿੰਗ ਦੌਰਾਨ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ ਵਿਭਾਗ ਦੀ ਵਧੀਕ ਮੁੱਖ ਸਕੱਤਰ ਸ੍ਰੀਮਤੀ ਵਿੰਨੀ ਮਹਾਜਨ ਨੇ ਰਸਮੀ ਤੌਰ ‘ਤੇ ਕਲੋਨੀਆਂ ਨੂੰ ਨਿਯਮਿਤ ਕਰਨ ਵਾਲੀ ਇਸ ਨਵੀਂ ਨੀਤੀ ਦੇ ਡਰਾਫਟ ਸਬੰਧੀ ਚਾਨਣਾ ਪਾਇਆ। ਇਸ ਡਰਾਫਟ ਸਬੰਧੀ ਵਿਸਥਾਰਪੂਰਬਕ ਪੇਸ਼ਕਾਰੀ ਦਿੰਦਿਆਂ ਪਟਿਆਲਾ ਡਿਵੈਲਪਮੈਂਟ ਅਥਾਰਟੀ ਦੇ ਮੁੱਖ ਪ੍ਰਬੰਧਕ ਸ੍ਰੀ ਹਰਪ੍ਰੀਤ ਸਿੰਘ ਸੂਦਨ ਨੇ ਦੱਸਿਆ ਕਿ ਇਹ ਨਵਾਂ ਡਰਾਫਟ ਗੈਰ-ਕਾਨੂੰਨੀ ਕਲੋਨੀਆਂ ਵਿੱਚ ਰਹਿੰਦੇ ਲੋਕਾਂ, ਪਲਾਟ ਹੋਲਡਰਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਬਣਾਇਆ ਗਿਆ ਹੈ। ਉਨਾਂ ਦੱਸਿਆ ਕਿ ਨਵੀਂ ਨੀਤੀ ਮਿਊਂਸੀਪਲ ਹੱਦਾਂ ਸਮੇਤ ਸਮੁੱਚੇ ਸੂਬੇ ਵਿੱਚ ਲਾਗੂ ਹੋਵੇਗੀ।

ਇਸ ਮੌਕੇ ਮੌਜੂਦ ਮੰਤਰੀਆਂ ਤੇ ਵਿਧਾਇਕਾਂ ਨੇ ਇਸ ਨਵੀਂ ਨੀਤੀ ਦੇ ਸਬੰਧ ਵਿਚ ਵੱਖ-ਵੱਖ ਨੁਕਤਿਆਂ ‘ਤੇ ਆਪਣੇ ਸੁਝਾਅ ਵੀ ਦਿੱਤੇ ਅਤੇ ਇਨਾਂ ਕਲੋਨੀਆਂ ਦੇ ਵਸਨੀਕਾਂ ਜਾਂ ਪਲਾਟ ਹੋਲਡਰਾਂ ਦੇ ਹਿੱਤਾਂ ਨੂੰ ਕਿਸੇ ਪੱਧਰ ‘ਤੇ ਵੀ ਅੱਖੋਂ ਪਰੋਖੇ ਨਾ ਕਰਨ ‘ਤੇ ਜ਼ੋਰ ਦਿੱਤਾ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਵੱਲੋਂ ਤਿਆਰ ਕੀਤੇ ਇਸ ਡਰਾਫਟ ਉੱਤੇ ਆਪਣੀ ਤਸੱਲੀ ਪ੍ਰਗਟ ਕੀਤੀ£

ਸ੍ਰੀ ਤ੍ਰਿਪਤ ਬਾਜਵਾ ਨੇ ਮੀਟਿੰਗ ਵਿੱਚ ਮੌਜੂਦ ਮੰਤਰੀਆਂ ਤੇ ਲੋਕਾਂ ਦੇ ਨੁਮਾਇੰਦਿਆਂ ਨੂੰ ਭਰੋਸਾ ਦਿੱਤਾ ਕਿ ਇਨਾਂ ਕਲੋਨੀਆਂ ਵਿੱਚ ਵਸਦੇ ਲੋਕਾਂ, ਪਲਾਟ ਹੋਲਡਰਾਂ, ਸਾਰੇ ਭਾਈਵਾਲਾਂ ਤੇ ਸਰਕਾਰ ਦੇ ਹਿੱਤਾਂ ਨੂੰ ਮੱਦੇਨਜ਼ਰ ਰੱਖ ਕੇ ਹੀ ਇਸ ਨਵੀਂ ਨੀਤੀ ਨੂੰ ਅੰਤਿਮ ਰੂਪ ਦਿੱਤਾ ਜਾਵੇਗਾ। ਉਨਾਂ ਮੰਤਰੀਆਂ ਤੇ ਵਿਧਾਇਕਾਂ ਨੂੰ ਲਿਖਤੀ ਸੁਝਾਅ ਵੀ ਦੇਣ ਲਈ ਕਿਹਾ ਤਾਂ ਜੋ ਉਨਾਂ ਵਿੱਚੋਂ ਲਾਹੇਵੰਦ ਸੁਝਾਵਾਂ ਨੂੰ ਇਸ ਨਵੀਂ ਨੀਤੀ ਦੇ ਡਰਾਫਟ ਵਿੱਚ ਸ਼ਾਮਲ ਕੀਤਾ ਜਾ ਸਕੇ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਬਿਨਾਂ ਸਥਾਨਕ ਸਰਕਾਰਾਂ ਮੰਤਰੀ ਸ. ਨਵਜੋਤ ਸਿੰਘ ਸਿੱਧੂ, ਵਿੱਤ ਮੰਤਰੀ ਸ੍ਰੀ ਮਨਪ੍ਰੀਤ ਬਾਦਲ, ਪਸ਼ੂ ਪਾਲਣ ਮੰਤਰੀ ਸ੍ਰੀ ਬਲਬੀਰ ਸਿੱਧੂ, ਸੁਖਬਿੰਦਰ ਸਿੰਘ ਸਰਕਾਰੀਆ ਮਾਲ ਮੰਤਰੀ, ਉਦਯੋਗ ਤੇ ਵਣਜ ਮੰਤਰੀ ਸ੍ਰੀ ਸੁੰਦਰ ਸ਼ਾਮ ਅਰੋੜਾ, ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸ੍ਰੀ ਭਾਰਤ ਭੂਸ਼ਣ ਆਸ਼ੂ, ਲੋਕ ਨਿਰਮਾਣ ਮੰਤਰੀ ਸ੍ਰੀ ਵਿਜੇ ਇੰਦਰ ਸਿੰਗਲਾ, ਪਰਗਟ ਸਿੰਘ ਐਮ.ਐਲ.ਏ, ਸ੍ਰੀ ਸੁਸ਼ੀਲ ਰਿੰਕੂ ਐਮ.ਐਲ.ਏ, ਸੰਜੀਵ ਤਲਵਾੜ ਐਮ.ਐਲ.ਏ, ਸ੍ਰੀਮਤੀ ਵਿੰਨੀ ਮਹਾਜਨ ਵਧੀਕ ਮੁੱਖ ਸਕੱਤਰ, ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸ੍ਰੀ ਰਵੀ ਭਗਤ ਮੁੱਖ ਪ੍ਰਬੰਧਕ, ਪੁੱਡਾ/ਗਮਾਡਾ, ਟੀ.ਪੀ.ਐਸ ਫੂਲਕਾ, ਡਾਇਰੈਕਟਰ ਟਾਊਨ ਅਤੇ ਕੰਟਰੀ ਪਲਾਨਿੰਗ, ਸ੍ਰੀ ਗੁਰਪ੍ਰੀਤ ਸਿੰਘ, ਮੁੱਖ ਟਾਉਨ ਪਲਾਨਰ, ਪੰਜਾਬ ਤੇ ਵਿਭਾਗ ਦੇ ਹੋਰ ਉੱਚ ਅਧਿਕਾਰੀ ਮੌਜੂਦ ਸਨ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article