PUNJABMAILUSA.COM

ਅਣ-ਅਧਿਕਾਰਿਤ ਕਲੋਨੀਆਂ ਨੂੰ ਨਿਯਮਿਤ ਕਰਨ ਬਾਰੇ ਬਿੱਲ ਬਜਟ ਸਮਾਗਮ ਵਿਚ ਪੇਸ਼ ਕਰਨ ਨੂੰ ਹਰੀ ਝੰਡੀ

ਅਣ-ਅਧਿਕਾਰਿਤ ਕਲੋਨੀਆਂ ਨੂੰ ਨਿਯਮਿਤ ਕਰਨ ਬਾਰੇ ਬਿੱਲ ਬਜਟ ਸਮਾਗਮ ਵਿਚ ਪੇਸ਼ ਕਰਨ ਨੂੰ ਹਰੀ ਝੰਡੀ

ਅਣ-ਅਧਿਕਾਰਿਤ ਕਲੋਨੀਆਂ ਨੂੰ ਨਿਯਮਿਤ ਕਰਨ ਬਾਰੇ ਬਿੱਲ ਬਜਟ ਸਮਾਗਮ ਵਿਚ ਪੇਸ਼ ਕਰਨ ਨੂੰ ਹਰੀ ਝੰਡੀ
March 19
16:50 2018

ਅਣ-ਅਧਿਕਾਰਿਤ ਕਲੋਨੀਆਂ ਦੇ ਵਾਸ਼ਿੰਦਿਆਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦਾ ਉਦੇਸ਼
ਚੰਡੀਗੜ੍ਹ, 19 ਮਾਰਚ (ਪੰਜਾਬ ਮੇਲ)- ਪੰਜਾਬ ਮੰਤਰੀ ਮੰਡਲ ਵੱਲੋਂ ਗ਼ੈਰ-ਅਧਿਕਾਰਿਤ ਕਲੋਨੀਆਂ, ਪਲਾਟਾਂ ਅਤੇ ਇਮਾਰਮਤਾਂ ਨੂੰ ਨਿਯਮਿਤ ਕਰਨ ਬਾਰੇ ਬਿੱਲ ਨੂੰ ਹਰੀ ਝੰਡੀ ਦਿੱਤੇ ਜਾਣ ਤੋਂ ਬਾਅਦ ਇਸ ਨੂੰ ਵਿਧਾਨ ਸਭਾ ਦੇ ਬਜਟ ਸਮਾਗਮ ਵਿਚ ਪੇਸ਼ ਕੀਤੇ ਜਾਣ ਲਈ ਰਾਹ ਪੱਧਰਾ ਹੋ ਗਿਆ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਤੋਂ ਬਾਅਦ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ”ਪੰਜਾਬ ਲਾਅਜ (ਅਣਅਧਿਕਾਰਿਤ ਕਲੋਨੀਆਂ ਨੂੰ ਨਿਯਮਿਤ ਕਰਨ ਬਾਰੇ ਵਿਸ਼ੇਸ਼ ਵਿਵਸਥਾਵਾਂ) ਬਿੱਲ 2018” ਵਿੱਚ ਅਣ-ਅਧਿਕਾਰਿਤ ਕਲੋਨੀਆਂ ਵਿਚ ਰਹਿ ਰਹੇ ਲੋਕਾਂ ਨੂੰ ਜਲ ਸਪਲਾਈ, ਸੀਵਰੇਜ਼, ਬਿਜਲੀ ਅਤੇ ਸੜਕੀ ਸੰਪਰਕ ਵਰਗੀਆਂ ਬੁਨਿਆਦੀ ਸ਼ਹਿਰੀ ਸਹੂਲਤਾਂ ਮੁਹੱਈਆਂ ਕਰਵਾਉਣ ਦੀ ਵਿਵਸਥਾ ਹੈ। ਇਸ ਦੇ ਨਾਲ ਸੂਬੇ ਭਰ ਵਿਚ ਅਜਿਹੀਆਂ ਕਲੋਨੀਆਂ ਅਤੇ ਪਲਾਟਾਂ/ਇਮਾਰਤਾਂ ਨੂੰ ਨਿਯਮਿਤ ਕਰਵਾਉਣ ਲਈ ਵਿਆਪਕ ਨੀਤੀ ਤਿਆਰ ਕਰਨ ਲਈ ਵੀ ਰਾਹ ਪੱਧਰਾ ਹੋ ਜਾਵੇਗਾ।
ਬੁਲਾਰੇ ਅਨੁਸਾਰ ਇਸ ਵੇਲੇ ਤਕਰੀਬਨ 7 ਹਜ਼ਾਰ ਗ਼ੈਰ-ਕਾਨੂੰਨੀ ਕਲੋਨੀਆਂ ਹਨ ਜਿਨ੍ਹਾਂ ਵਿਚ 5 ਹਜ਼ਾਰ ਕਲੋਨੀਆਂ ਐਮ.ਸੀ. ਸੀਮਾ ਤੋਂ ਬਾਹਰ ਸਥਿਤ ਹਨ। ਬੁਲਾਰੇ ਅਨੁਸਾਰ ਗ਼ੈਰ-ਕਾਨੂੰਨੀ ਕਲੋਨੀਆਂ ਦੀ ਰਜਿਸਟ੍ਰੇਸ਼ਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਬੁਲਾਰੇ ਅਨੁਸਾਰ ਇਨ੍ਹਾਂ ਕਲੋਨੀਆਂ ਦੇ ਵਾਸ਼ਿੰਦੀਆਂ ਨੂੰ ਬੁਨਿਆਦੀ ਸ਼ਹਿਰੀ ਸਹੂਲਤਾਂ ਮੁਹੱਈਆ ਕਰਵਾਉਣ ਤੋਂ ਇਲਾਵਾ ਇਸ ਬਿੱਲ ਦਾ ਉਦੇਸ਼ ਸਾਰੇ ਗ਼ੈਰ ਯੋਜਨਾਬੱਧ ਖੇਤਰਾਂ ਨੂੰ ਯੋਜਨਾਬੱਧ ਢਾਂਚੇ ਵਿਚ ਲਿਆਉਣਾ ਹੈ। ਇਹ ਉਨ੍ਹਾਂ ਕੋਲੋਨਾਈਜ਼ਰਾਂ/ਵਾਸ਼ਿੰਦਿਆਂ ਨੂੰ ਮੌਕਾ ਮੁਹੱਈਆ ਕਰਾਏਗੀ, ਜਿਹੜੇ ਪਿਛਲੀਆਂ ਨੀਤੀਆਂ ਹੇਠ ਮਿਸ਼ਰਿਤ ਅਣ-ਅਧਿਕਾਰਿਤ ਕਲੋਨੀਆਂ ਵਿਚ ਅਣ-ਅਧਿਕਾਰਿਤ ਪਲਾਟਾਂ/ਇਮਾਰਤਾਂ ਨੂੰ ਨਿਯਮਿਤ ਕਰਾਉਣ ਲਈ ਨਿਵੇਦਨ ਦੇਣ ਵਾਸਤੇ ਅਸਫਲ ਰਹੇ ਸਨ।
ਇਸ ਨੀਤੀ ਦੀਆਂ ਵਿਸ਼ੇਸ਼ਤਾਵਾਂ ਦਾ ਪ੍ਰਗਟਾਵਾ ਕਰਦੇ ਹੋਏ ਬੁਲਾਰੇ ਨੇ ਦੱਸਿਆ ਕਿ 19 ਮਾਰਚ 2018 ਤੋਂ ਪਹਿਲਾਂ ਵਿਕਸਿਤ ਹੋਈਆਂ ਅਣ-ਅਧਿਕਾਰਿਤ ਕਲੋਨੀਆਂ ਨੂੰ ਨਿਯਮਿਤ ਕੀਤਾ ਜਾਵੇਗਾ। ਇਸ ਵਾਸਤੇ ਪਿਛਲੀਆਂ ਨੀਤੀਆਂ ਹੇਠ ਪਹਿਲਾਂ ਅਦਾ ਕੀਤੇ ਨਿਯਮਿਤ ਚਾਰਜਾਂ ਨੂੰ ਗਿਣ ਲਿਆ ਜਾਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਉਸ ਕਲੋਨੀ ਵਾਲੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ ਜੋ ਨਿਰਧਾਰਿਤ ਮਿਤੀ ਤੋਂ ਬਾਅਦ ਇਸ ਵਾਸਤੇ ਆਵੇਗਾ।
ਬੁਲਾਰੇ ਅਨੁਸਾਰ ਕਲੋਨੀਆਂ ਨੂੰ ਨਿਯਮਿਤ ਕਰਨ ਦੇ ਲਈ ਉਦਾਰਵਾਦੀ ਚਾਰਜ ਨਿਰਧਾਰਿਤ ਕੀਤੇ ਗਏ ਹਨ ਅਤੇ ਕਿਸੇ ਖ਼ਾਸ ਕਲੋਨੀ ਨੂੰ ਨਿਯਮਿਤ ਕਰਨ ਲਈ ਪ੍ਰਾਪਤ ਕੀਤੇ ਚਾਰਜਜ਼ ਸਿਰਫ ਕਲੋਨੀ ਨੂੰ ਮੁਢਲਾ ਬੁਨਿਆਦੀ ਢਾਂਚਾ ਮੁਹੱਈਆ ਕਰਵਾਉਣ ਲਈ ਹੀ ਵਰਤੇ ਜਾਣਗੇ। ਬੁਲਾਰੇ ਅਨੁਸਾਰ ਚਾਰਜਜ਼ ਦਾ ਭੁਗਤਾਨ ਕਿਸ਼ਤਾਂ ਵਿਚ 1 ਸਾਲ ਦੇ ਸਮੇਂ ਵਿਚ ਕਰਨਾ ਹੋਵੇਗਾ।
ਬੁਲਾਰੇ ਅਨੁਸਾਰ ਕਲੋਨੀਆਂ/ਪਲਾਟਾਂ ਨੂੰ ਨਿਯਮਿਤ ਕਰਨ ਲਈ ਅਫ਼ਸਰਾਂ ਦੀ ਕਮੇਟੀ ਗਠਿਤ ਕੀਤੀ ਜਾਵੇਗੀ ਅਤੇ ਕੋਈ ਵੀ ਡਿਵੈਲਪਰ ਜਿਹੜਾ ਆਪਣੀ ਕਲੋਨੀ ਨੂੰ ਨਿਯਮਿਤ ਕਰਵਾਉਣ ਲਈ ਨਿਵੇਦਨ ਦੇਵੇਗਾ ਉੱਥੇ ਰੈਜ਼ਿਡੈਂਟਸ ਵੈਲਫੇਅਰ ਐਸੋਸਿਏਸ਼ਨ (ਆਰ.ਡਬਲਯੂ.ਏ.) ਹੋਣੀ ਚਾਹੀਦੀ ਹੈ। ਆਰ.ਡਬਲਯੂ.ਏ. ਬਿੱਲ ਦੀਆਂ ਵਿਵਸਥਾਵਾਂ ਹੇਠ ਸਬੰਧਿਤ ਅਥਾਰਟੀ ਨੂੰ ਕਲੋਨੀ ਨੂੰ ਨਿਯਮਿਤ ਕਰਨ ਲਈ ਅਰਜ਼ੀ ਦੇ ਸਕਦੀ ਹੈ।
ਨਿਯਮਿਤ ਕਰਨ ਦੀ ਪ੍ਰਕਿਰਿਆ ਨੂੰ ਦਰੁਸਤ ਬਣਾਉਣ ਵਾਸਤੇ ਅਣ-ਅਧਿਕਾਰਿਤ ਕਲੋਨੀਆਂ ਨੂੰ ਬਣਾਏ ਗਏ ਖੇਤਰ ਦੀਆਂ ਸ਼੍ਰੇਣਿਆਂ (25 ਫੀਸਦੀ ਤੱਕ, 25 ਤੋਂ 50 ਫੀਸਦੀ, 50 ਫੀਸਦੀ ਤੋਂ ਵੱਧ ਖੇਤਰ) ਵਿਚ ਵੰਡਿਆ ਗਿਆ ਹੈ। 75 ਫੀਸਦੀ ਤੋਂ ਵੱਧ ਬਣਾਏ ਗਏ ਖੇਤਰ ਵਾਲੀਆਂ ਕਲੋਨੀਆਂ ਲਈ ਵਿਸ਼ੇਸ਼ ਵਿਵਸਥਾਵਾਂ ਕੀਤੀਆਂ ਗਈਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article