ਅਤਵਾਦ ਦੇ ਮੁੱਦੇ ‘ਤੇ ਦੋਗਲੀ ਨੀਤੀ ਨਾ ਅਪਣਾਵੇ ਪਾਕ -ਅਮਰੀਕਾ

ਵਾਸ਼ਿੰਗਟਨ, 3 ਮਾਰਚ (ਪੰਜਾਬ ਮੇਲ)-ਅਮਰੀਕੀ ਕਾਂਗਰਸ ਦੇ ਇਕ ਪ੍ਰਮੁੱਖ ਮੈਂਬਰ ਨੇ ਕਿਹਾ ਹੈ ਕਿ ਪਾਕਿਸਤਾਨ ਨੂੰ ਲਸ਼ਕਰ-ਏ-ਤਾਇਬਾ ਵਰਗੇ ਅੱਤਵਾਦੀ ਸਮੂਹਾਂ ‘ਤੇ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ ਜਾਂ ਅੱਤਵਾਦੀਆਂ ਨੂੰ ਅੰਤਰਰਾਸ਼ਟਰੀ ਅਦਾਲਤ ਨੂੰ ਸੌਾਪ ਦੇਣਾ ਚਾਹੀਦਾ ਹੈ ਤਾਂ ਜੋ ਉਨ੍ਹਾਂ ‘ਤੇ ਮੁਕੱਦਮਾ ਚਲਾ ਕੇ ਇਨਸਾਫ ਕੀਤਾ ਜਾ ਸਕੇ | ਉਨ੍ਹਾਂ ਕਿਹਾ ਕਿ ਪਾਕਿਸਤਾਨ ਨੂੰ ਲਸ਼ਕਰ-ਏ-ਤਾਇਬਾ ਵਰਗੇ ਅੱਤਵਾਦੀ ਸਮੂਹਾਂ ‘ਤੇ ਸਖ਼ਤ ਕਾਰਵਾਈ ਕਰਨ ਦੇ ਨਾਲ-ਨਾਲ ਇਨ੍ਹਾਂ ਨਾਲ ਸਬੰਧਿਤ ਕੈਂਪਾਂ ਨੂੰ ਵੀ ਬੰਦ ਕਰਨਾ ਚਾਹੀਦਾ ਹੈ | ਕਾਂਗਰਸ ਦੀ ਵਿਦੇਸ਼ੀ ਸਬੰਧ ਕਮੇਟੀ ਦੇ ਚੇਅਰਮੈਨ ਐਡ ਰੋਇਸ ਨੇ ਬੀਤੇ ਦਿਨੀਂ ਇਥੇ ਕਿਹਾ ਕਿ ਜੇਕਰ ਪਾਕਿਸਤਾਨ ਸਮਝਦਾ ਹੈ ਕਿ ਉਹ ਅੱਤਵਾਦੀ ਹਮਲਿਆਂ ਦੇ ਦੋਸ਼ੀਆਂ ‘ਤੇ ਮੁਕੱਦਮਾ ਨਹੀਂ ਚਲਾ ਸਕਦਾ ਤਾਂ ਉਨ੍ਹਾਂ ਨੂੰ ਅੰਤਰਰਾਸ਼ਟਰੀ ਅਦਾਲਤ ਹੇਗ ਦੇ ਹਵਾਲੇ ਕਰ ਦੇਣਾ ਚਾਹੀਦਾ ਹੈ ਤਾਂ ਜੋ ਮਨੁੱਖਤਾ ਨੂੰ ਇਨਸਾਫ ਮਿਲ ਸਕੇ | ਉਹ ਇਥੇ ਵਿਵੇਕਾਨੰਦ ਅੰਤਰਰਾਸ਼ਟਰੀ ਫਾਊਾਡੇਸ਼ਨ ਨਵੀਂ ਦਿੱਲੀ ਵੱਲੋਂ ਕਰਵਾਏ ਇਕ ਸਮਾਗਮ ਨੂੰ ਸੰਬੋਧਨ ਕਰ ਰਹੇ ਸਨ |
ਇਸੇ ਦੌਰਾਨ ਉਨ੍ਹਾਂ ਕਿਹਾ ਹੈ ਕਿ ਪਾਕਿਸਤਾਨ ਨੂੰ ਆਪਣੇ 600 ਦੇਵਬੰਦੀ ਮਦਰੱਸਿਆਂ ਨੂੰ ਬੰਦ ਕਰ ਦੇਣਾ ਚਾਹੀਦਾ ਹੈ ਤੇ ਇਸ ‘ਤੇ ਗੰਭੀਰਤਾ ਨਾਲ ਵਿਚਾਰ ਕਰਨ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਅਮਰੀਕੀ ਸੰਸਦ ਤੇ ਟਰੰਪ ਪ੍ਰਸ਼ਾਸਨ ਨੂੰ ਲਗਦਾ ਹੈ ਕਿ ਅਜਿਹੇ ਮਦਰੱਸੇ ਅੱਤਵਾਦੀਆਂ ਨੂੰ ਪਾਲਣ ਦਾ ਕੰਮ ਕਰਦੇ ਹਨ |
There are no comments at the moment, do you want to add one?
Write a comment