PUNJABMAILUSA.COM

ਅਦਾਲਤ ਨੇ ਟਾਈਟਲਰ ਦਾ ਪਾਸਪੋਰਟ ਲਿਆ ਆਪਣੇ ਕਬਜ਼ੇ ‘ਚ

ਅਦਾਲਤ ਨੇ ਟਾਈਟਲਰ ਦਾ ਪਾਸਪੋਰਟ ਲਿਆ ਆਪਣੇ ਕਬਜ਼ੇ ‘ਚ

ਅਦਾਲਤ ਨੇ ਟਾਈਟਲਰ ਦਾ ਪਾਸਪੋਰਟ ਲਿਆ ਆਪਣੇ ਕਬਜ਼ੇ ‘ਚ
May 24
09:49 2017

* ਗਲਤ ਜਾਣਕਾਰੀ ਦੇਣ ‘ਤੇ ਕਾਰਵਾਈ ਦੇ ਨਿਰਦੇਸ਼
jagdish-tytlerਨਵੀਂ ਦਿੱਲੀ, 24 ਮਈ (ਪੰਜਾਬ ਮੇਲ)- ਦਿੱਲੀ ਦੀ ਇਕ ਵਿਸ਼ੇਸ਼ ਅਦਾਲਤ ਨੇ ਕੇਂਦਰੀ ਜਾਂਚ ਏਜੰਸੀ ਸੀ.ਬੀ.ਆਈ. ਨੂੰ ਪਾਸਪੋਰਟ ਲਈ ਗਲਤ ਜਾਣਕਾਰੀ ਦੇਣ ਲਈ ਕਾਂਗਰਸ ਨੇਤਾ ਜਗਦੀਸ਼ ਟਾਈਟਲਰ ਖ਼ਿਲਾਫ਼ ਕਾਰਵਾਈ ਕਰਨ ਦਾ ਨਿਰਦੇਸ਼ ਦਿੱਤਾ ਹੈ। ਵਿਸ਼ੇਸ਼ ਜੱਜ ਭਾਰਤ ਪ੍ਰਾਸ਼ਰ ਨੇ ਜਾਂਚ ਏਜੰਸੀ ਨੂੰ ਕਿਹਾ ਕਿ ਇਸ ਬਾਰੇ ਮਾਮਲਾ ਦਰਜ ਕਰਨਾ ਹੈ ਜਾਂ ਕੋਈ ਹੋਰ ਕਾਰਵਾਈ ਕਰਨੀ ਹੈ, ਉਹ ਉਨ੍ਹਾਂ ‘ਤੇ ਛੱਡਦੇ ਹਨ। ਇਸਦੇ ਨਾਲ ਹੀ ਅਦਾਲਤ ਨੇ ਆਪਣੇ ਕਬਜ਼ੇ ‘ਚ ਲਿਆ ਟਾਈਟਲਰ ਦਾ ਪਾਸਪੋਰਟ ਸੀ.ਬੀ.ਆਈ. ਨੂੰ ਸੌਂਪ ਦਿੱਤਾ। ਇਹ ਮਾਮਲਾ ਉਸ ਸਮੇਂ ਸਾਹਮਣੇ ਆਇਆ, ਜਦੋਂ ਟਾਈਟਲਰ ਨੇ ਆਪਣੀ ਵਿਦੇਸ਼ ਯਾਤਰਾ ਲਈ ਨਵੇਂ ਪਾਸਪੋਰਟ ਵਾਸਤੇ ਅਦਾਲਤ ਤੋਂ ‘ਕੋਈ ਇਤਰਾਜ਼ ਨਹੀਂ’ ਦਾ ਜੋ ਸਰਟੀਫਿਕੇਟ ਮੰਗਿਆ ਸੀ, ਉਸ ਲਈ ਅਦਾਲਤ ਨੂੰ ਦਿੱਤੀ ਅਰਜ਼ੀ ਵਾਪਸ ਲੈਣ ਦੀ ਕੋਸ਼ਿਸ਼ ਕੀਤੀ, ਅਦਾਲਤ ਨੂੰ ਸੀ.ਬੀ.ਆਈ. ਨੇ ਤਫਤੀਸ਼ ਕਰ ਕੇ ਦੱਸਿਆ ਕਿ ਟਾਈਟਲਰ ਨੇ ਪਹਿਲਾਂ ਹੀ ਨਵਾਂ ਪਾਸਪੋਰਟ ਹਾਸਿਲ ਕਰ ਲਿਆ ਹੈ ਪਰ ਇਸ ਲਈ ਗਲਤ ਜਾਣਕਾਰੀ ਦਿੱਤੀ ਕਿ ਉਸ ਖ਼ਿਲਾਫ਼ ਕੋਈ ਅਪਰਾਧਿਕ ਮਾਮਲਾ ਨਹੀਂ ਹੈ। ਟਾਈਟਲਰ ਨੇ ਅਦਾਲਤ ‘ਚ ਪੇਸ਼ ਹੋ ਕੇ ਪਾਸਪੋਰਟ ਦਫ਼ਤਰ ‘ਚ ਦਿੱਤੀ ਅਰਜ਼ੀ ‘ਚ ਦਫ਼ਤਰੀ ਗਲਤੀ ਨੂੰ ਸਵੀਕਾਰ ਕਰ ਲਿਆ। ਬਹਿਸ ਦੌਰਾਨ ਜਾਂਚ ਅਧਿਕਾਰੀ ਨੇ ਅਦਾਲਤ ਨੂੰ ਦੱਸਿਆ ਕਿ ਜਾਣ-ਬੁੱਝ ਕੇ ਕੀਤੀ ਗਲਤੀ ਲਈ ਟਾਈਟਲਰ ਖ਼ਿਲਾਫ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article