ਅਦਾਲਤ ਨੇ ਭਾਰਤੀ ਸਿੰਘ ਤੇ ਉਸ ਦੇ ਪਤੀ ਦਾ 4 ਦਸੰਬਰ ਤੱਕ ਭੇਜਿਆ ਨਿਆਂਇਕ ਹਿਰਾਸਤ ‘ਚ

38
Share

ਮੁੰਬਈ, 22 ਨਵੰਬਰ (ਪੰਜਾਬ ਮੇਲ)- ਇਥੋਂ ਦੀ ਅਦਾਲਤ ਨੇ ਕਾਮੇਡੀ ਕਲਾਕਾਰ ਭਾਰਤੀ ਸਿੰਘ ਤੇ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ 4 ਦਸੰਬਰ ਤੱਕ ਨਿਆਇਕ ਹਿਰਾਸਤ ‘ਚ ਭੇਜ ਦਿੱਤਾ ਹੈ। ਇਨ੍ਹਾਂ ਦੀ ਜ਼ਮਾਨਤ ਦੀਆਂ ਅਰਜ਼ੀਆਂ ‘ਤੇ ਸੁਣਵਾਈ ਸੋਮਵਾਰ ਨੂੰ ਹੋਵੇਗੀ। ਭਾਰਤੀ ਸਿੰਘ ਦੀ ਗ੍ਰਿਫਤਾਰੀ ਤੋਂ ਇਕ ਦਿਨ ਬਾਅਦ ਐਤਵਾਰ ਨੂੰ ਉਸ ਦੇ ਪਤੀ ਹਰਸ਼ ਲਿੰਬਾਚੀਆ ਨੂੰ ਵੀ ਨਾਰਕੋਟਿਕਸ ਕੰਟਰੋਲ ਬਿਊਰੋ ਨੇ ਉਸ ਦੇ ਘਰੋਂ ਨਸ਼ੀਲੇ ਪਦਾਰਥ ਬਰਾਮਦ ਕਰਨ ਤੋਂ ਬਾਅਦ ਗ੍ਰਿਫਤਾਰ ਕਰ ਲਿਆ ਗਿਆ ਸੀ। ਉਨ੍ਹਾਂ ਨੇ ਦੱਸਿਆ ਕਿ ਸ਼ਨਿਚਵਾਰ ਨੂੰ ਐੱਨ.ਸੀ.ਬੀ. ਨੇ ਭਾਰਤੀ ਨੂੰ ਉਪਨਗਰ ਅੰਧੇਰੀ ਸਥਿਤ ਉਸ ਦੇ ਘਰੋਂ ਗਾਂਜਾ (ਭੰਗ) ਬਰਾਮਦ ਕਰਨ ਤੋਂ ਬਾਅਦ ਗ੍ਰਿਫਤਾਰ ਕੀਤਾ ਸੀ।
ਐੱਨ.ਸੀ.ਬੀ. ਦੇ ਜ਼ੋਨਲ ਡਾਇਰੈਕਟਰ ਸਮੀਰ ਵਾਨਖੇੜੇ ਨੇ ਦੱਸਿਆ ਕਿ ਹੁਣ ਉਸ ਦੇ ਪਤੀ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ ਹੈ। ਇਕ ਹੋਰ ਅਧਿਕਾਰੀ ਨੇ ਦੱਸਿਆ ਕਿ ਭਾਰਤੀ ਅਤੇ ਉਸ ਦੇ ਪਤੀ ਦੋਵਾਂ ‘ਤੇ ਗਾਂਜਾ ਦਾ ਨਸ਼ਾ ਕਰਨ ਦਾ ਦੋਸ਼ ਹੈ। ਉਨ੍ਹਾਂ ਦੱਸਿਆ ਕਿ ਇਸ ਕੇਸ ਵਿਚ ਗ੍ਰਿਫ਼ਤਾਰ ਕੀਤੇ ਗਏ ਦੋ ਹੋਰ ਲੋਕਾਂ ਨੂੰ ਉਨ੍ਹਾਂ ਦੀ ਡਾਕਟਰੀ ਜਾਂਚ ਤੋਂ ਬਾਅਦ ਇਥੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਮੁਲਜ਼ਮਾਂ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਦੀਆਂ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਭਾਰਤੀ ਤੇ ਹਰਸ਼ ਦੇ ਘਰ ਦੀ ਤਲਾਸ਼ੀ ਲੈਣ ‘ਤੇ ਉਨ੍ਹਾਂ ਦੇ ਘਰੋਂ 86.5 ਗ੍ਰਾਮ ਭੰਗ ਬਰਾਮਦ ਕੀਤੀ।


Share