PUNJABMAILUSA.COM

ਅਦਾਲਤ ਵੱਲੋਂ ਆਪ ਵਿਧਾਇਕ ਅਮਰਜੀਤ ਸੰਦੋਆ ਵਿਰੁੱਧ ਮਹਿਲਾ ਨਾਲ ਕੁੱਟਮਾਰ ਮਾਮਲੇ ‘ਚ ਦੋਸ਼ ਆਇਦ

ਅਦਾਲਤ ਵੱਲੋਂ ਆਪ ਵਿਧਾਇਕ ਅਮਰਜੀਤ ਸੰਦੋਆ ਵਿਰੁੱਧ ਮਹਿਲਾ ਨਾਲ ਕੁੱਟਮਾਰ ਮਾਮਲੇ ‘ਚ ਦੋਸ਼ ਆਇਦ

ਅਦਾਲਤ ਵੱਲੋਂ ਆਪ ਵਿਧਾਇਕ ਅਮਰਜੀਤ ਸੰਦੋਆ ਵਿਰੁੱਧ ਮਹਿਲਾ ਨਾਲ ਕੁੱਟਮਾਰ ਮਾਮਲੇ ‘ਚ ਦੋਸ਼ ਆਇਦ
July 20
14:50 2018

ਰੂਪਨਗਰ, 20 ਜੁਲਾਈ (ਪੰਜਾਬ ਮੇਲ)- ਆਪ ਵਿਧਾਇਕ ਅਮਰਜੀਤ ਸਿੰਘ ਸੰਦੋਆ ਦੀਆਂ ਮੁਸ਼ਕਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ। ਮਹਿਲਾ ਨੂੰ ਮੰਦਾ ਬੋਲਣ, ਮਾੜਾ ਵਰਤਾਓ ਕਰਨ ਤੇ ਧਮਕੀਆਂ ਦੇਣ ਦੇ ਇਲਜ਼ਾਮਾਂ ਦਾ ਸਾਹਮਣਾ ਕਰ ਰਹੇ ਸੰਦੋਆ ਵਿਰੁੱਧ ਅਦਾਲਤ ਨੇ ਦੋਸ਼ ਆਇਦ ਕਰ ਦਿੱਤੇ ਹਨ। ਇਸ ਮਾਮਲੇ ‘ਚ ਹੁਣ ਗਵਾਹੀਆਂ ਲਈ 21 ਅਗਸਤ ਦੀ ਤਰੀਕ ਮੁਕੱਰਰ ਕੀਤੀ ਗਈ ਹੈ।
ਵਿਧਾਇਕ ਸੰਦੋਆ ਨੇ ਬ੍ਰੇਨ ਮੈਪਿੰਗ, ਕੇਸ ਰੱਦ ਕਰਨ ਤੇ ਮੁੜ ਜਾਂਚ ਕਰਨ ਦੀਆਂ ਅਰਜ਼ੀਆਂ ਦਾਇਰ ਕੀਤੀਆਂ ਸਨ ਪਰ ਅਦਾਲਤ ਵਲੋਂ ਉਨ੍ਹਾਂ ਨੂੰ ਖਾਰਜ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਵਿਧਾਇਕ ਨੇ ਵਿਦੇਸ਼ ਜਾਣ ਦੀ ਇਜਾਜ਼ਤ ਲੈਣ ਲਈ ਵੀ ਅਰਜ਼ੀ ਦਿੱਤੀ ਸੀ। ਇਸ ਨੂੰ ਅਦਾਲਤ ਨੇ ਮਨਜ਼ੂਰ ਤਾਂ ਕਰ ਲਿਆ ਪਰ ਅਗਲੀ ਤਰੀਕ 21 ਅਗਸਤ ਤੋਂ ਪਹਿਲਾਂ ਵਾਪਸ ਮੁੜਣ ਦਾ ਹੁਕਮ ਵੀ ਜਾਰੀ ਕਰ ਦਿੱਤਾ।
ਦੱਸ ਦਈਏ ਕਿ ਪਿਛਲੇ ਸਾਲ ਅਕਤੂਬਰ ਮਹੀਨੇ ਪੁਲਿਸ ਨੂੰ ਦਿੱਤੇ ਬਿਆਨ ‘ਚ ਮੁਹਾਲੀ ਵਾਸੀ ਮਹਿਲਾ ਨੇ ਇਲਜ਼ਾਮ ਲਾਏ ਸਨ ਕਿ ਅਮਰਜੀਤ ਸੰਦੋਆ ਨੂੰ ਉਸ ਨੇ ਰੂਪਨਗਰ ਦੀ ਜੈਲ ਸਿੰਘ ਨਗਰ ਕਾਲੋਨੀ ‘ਚ ਸਥਿਤ ਕੋਠੀ ਨੰਬਰ 354 ਕਿਰਾਏ ‘ਤੇ ਦਿੱਤੀ ਸੀ। ਸੰਦੋਆ ਨੇ ਮਈ ਵਿੱਚ ਬਿਨਾਂ ਕਿਰਾਇਆ ਦਿੱਤਿਆਂ ਕੋਠੀ ਛੱਡ ਦਿੱਤੀ ਸੀ।
ਮਹਿਲਾ ਨੇ ਇਲਜ਼ਾਮ ਲਾਇਆ ਸੀ ਕਿ 2017 ਦੌਰਾਨ ਹੋਈਆਂ ਚੋਣਾਂ ਦੌਰਾਨ ਵਰਤੀ ਗਈ ਕੋਠੀ ਦਾ ਬਣਦਾ ਕਿਰਾਇਆ ਕਰੀਬ 2,75000 ਰੁਪਏ ਤੇ ਬਿਜਲੀ-ਪਾਣੀ ਦੇ ਬਿੱਲਾਂ ਦਾ ਬਕਾਇਆ ਰਹਿੰਦਾ ਸੀ, ਜਦੋਂ ਉਸ ਨੇ ਕਿਰਾਇਆ ਮੰਗਿਆ ਤੇ ਸੰਦੋਆ ਤੱਕ ਪਹੁੰਚ ਕੀਤੀ ਤਾਂ ਉਸ ਨਾਲ ਗਲਤ ਸ਼ਬਦਾਵਲੀ ਦੀ ਵਰਤੋਂ ਕਰਕੇ ਧੱਕਾਮੁੱਕੀ ਕੀਤੀ ਗਈ। ਉਸ ਨੇ ਦੁਪੱਟਾ ਖਿੱਚਿਆ ਤੇ ਬਾਂਹ ਵੀ ਮਰੋੜੀ, ਜਿਸ ਕਾਰਨ ਉਸ ਦੇ ਸੱਟਾਂ ਵੀ ਲੱਗੀਆਂ ਸਨ।
ਜ਼ਿਕਰਯੋਗ ਹੈ ਕਿ ਵਿਧਾਇਕ ਸੰਦੋਆ ਵਿਰੁੱਧ ਪਿਛਲੇ ਸਾਲ ਜੁਲਾਈ ਮਹੀਨੇ ਸਿਟੀ ਪੁਲਿਸ ਰੂਪਨਗਰ ਨੇ ਐਫਆਈਆਰ ਦਰਜ ਕੀਤੀ ਸੀ। ਮਾਮਲਾ ਦਰਜ ਹੋਣ ਮਗਰੋਂ ਵਿਧਾਇਕ ਸੰਦੋਆ ਨੇ ਇਸ ਨੂੰ ਰਾਜਨੀਤੀ ਤੋਂ ਪ੍ਰੇਰਿਤ ਦੱਸਿਆ ਸੀ। ਉਨ੍ਹਾਂ ਦਲੀਲ ਦਿੱਤੀ ਸੀ ਕਿ ਮਹਿਲਾ ਦੇ ਇਲਜ਼ਾਮਾਂ ਤੋਂ ਬਾਅਦ ਕੁਝ ਹੀ ਘੰਟਿਆਂ ਵਿੱਚ ਮਾਮਲਾ ਕਿਵੇਂ ਦਰਜ ਹੋ ਗਿਆ, ਜਦੋਂਕਿ ਕਈ ਮਹੀਨੇ ਤੱਕ ਪੁਲਿਸ ਅਜਿਹੇ ਕੇਸਾਂ ‘ਚ ਮਾਮਲਾ ਹੀ ਦਰਜ ਨਹੀਂ ਕਰਦੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article