PUNJABMAILUSA.COM

ਅਦਾਲਤ ਵੱਲੋਂ ਖਾਲਿਸਤਾਨ ਲਹਿਰ ਦੀ ਮਦਦ ਕਰਨ ਦੇ ਦੋਸ਼ ਹੇਠ ਖਾੜਕੂ ਬਲਵਿੰਦਰ ਸਿੰਘ ਨੂੰ ਸਜ਼ਾ

ਅਦਾਲਤ ਵੱਲੋਂ ਖਾਲਿਸਤਾਨ ਲਹਿਰ ਦੀ ਮਦਦ ਕਰਨ ਦੇ ਦੋਸ਼ ਹੇਠ ਖਾੜਕੂ ਬਲਵਿੰਦਰ ਸਿੰਘ ਨੂੰ ਸਜ਼ਾ

ਅਦਾਲਤ ਵੱਲੋਂ ਖਾਲਿਸਤਾਨ ਲਹਿਰ ਦੀ ਮਦਦ ਕਰਨ ਦੇ ਦੋਸ਼ ਹੇਠ ਖਾੜਕੂ ਬਲਵਿੰਦਰ ਸਿੰਘ ਨੂੰ ਸਜ਼ਾ
March 15
10:08 2017

Balwinder Singhਨਿਊਯਾਰਕ, 15 ਮਾਰਚ (ਪੰਜਾਬ ਮੇਲ)- ਭਾਰਤ ‘ਚ ਖਾੜਕੂ ਹਮਲਿਆਂ ਲਈ ਖਾਲਿਸਤਾਨ ਲਹਿਰ ਦੀ ਮਦਦ ਕਰਨ ਦੇ ਦੋਸ਼ ਹੇਠ ਅਮਰੀਕਾ ਵਿਚ 42 ਸਾਲਾ ਭਾਰਤੀ ਨੂੰ 15 ਸਾਲਾਂ ਦੀ ਜੇਲ੍ਹ ਦੀ ਸਜ਼ਾ ਸੁਣਾਈ ਗਈ ਹੈ। ਨੇਵਾਡਾ ਸੂਬੇ ਦੇ ਅਟਾਰਨੀ ਡੇਨੀਅਲ ਬੋਗਡੇਨ ਅਤੇ ਐੱਫ.ਬੀ.ਆਈ. ਦੀ ਲਾਸ ਵੈਗਸ ਡਿਵੀਜ਼ਨ ਦੇ ਵਿਸ਼ੇਸ਼ ਏਜੰਟ ਇੰਚਾਰਜ ਐਰੋਨ ਸੀ ਰਾਊਜ਼ ਨੇ ਕਿਹਾ ਕਿ ਬਲਵਿੰਦਰ ਸਿੰਘ ਦੋ ਖਾੜਕੂ ਜਥੇਬੰਦੀਆਂ ਦਾ ਮੈਂਬਰ ਸੀ ਅਤੇ ਉਸ ਨੇ ਭਾਰਤ ਸਰਕਾਰ ਨੂੰ ਡਰਾਉਣ ਤੇ ਇਨ੍ਹਾਂ ਜਥੇਬੰਦੀਆਂ ਦੀ ਹਮਾਇਤ ਨਾ ਕਰਨ ਵਾਲਿਆਂ ਨੂੰ ਨੁਕਸਾਨ ਪਹੁੰਚਾਉਣ ਲਈ ਸਮੱਗਰੀ ਮੁਹੱਈਆ ਕੀਤੀ। ਅਮਰੀਕਾ ਦੇ ਜ਼ਿਲ੍ਹਾ ਜੱਜ ਲੈਰੀ ਹਿੱਕਜ਼ ਨੇ ਉਸ ਨੂੰ 180 ਮਹੀਨਿਆਂ ਦੀ ਸਜ਼ਾ ਸੁਣਾਈ। ਬੋਗਡੇਨ ਨੇ ਕਿਹਾ ਕਿ ਇਹ ਕੇਸ ਅਮਰੀਕਾ ਅਤੇ ਉਸ ਦੇ ਸਹਿਯੋਗੀਆਂ ਨੂੰ ਅੱਤਵਾਦੀ ਹਮਲੇ ਤੋਂ ਬਚਾਉਣ ਲਈ ਕਾਨੂੰਨ ਲਾਗੂ ਕਰਨ ਵਾਲੀਆਂ ਕਈ ਏਜੰਸੀਆਂ ਦੇ ਤਾਲਮੇਲ ਦੀ ਮਿਸਾਲ ਹੈ। ਬਲਵਿੰਦਰ ਸਿੰਘ ਭਾਰਤ ਦਾ ਨਾਗਰਿਕ ਹੈ ਅਤੇ ਉਹ ਅਮਰੀਕਾ ਦਾ ਸਥਾਈ ਵਾਸੀ ਹੈ। ਉਸ ਨੂੰ ਪਿਛਲੇ ਸਾਲ ਨਵੰਬਰ ‘ਚ ਦੋਸ਼ੀ ਠਹਿਰਾਇਆ ਗਿਆ ਸੀ। ਅਦਾਲਤੀ ਦਸਤਾਵੇਜ਼ਾਂ ਮੁਤਾਬਕ ਸਤੰਬਰ ਤੇ ਦਸੰਬਰ 2013 ਵਿਚਾਲੇ ਉਸ ਨੇ ਹੋਰਾਂ ਨਾਲ ਮਿਲ ਕੇ ਭਾਰਤ ‘ਚ ਅੱਤਵਾਦੀ ਹਮਲਿਆਂ ਦੀ ਸਾਜ਼ਿਸ਼ ਘੜੀ ਅਤੇ ਇਸ ਲਈ ਸਹਾਇਤਾ ਵੀ ਕੀਤੀ। ਦਸਤਾਵੇਜ਼ਾਂ ‘ਚ ਕਿਹਾ ਗਿਆ ਕਿ ਬਲਵਿੰਦਰ ਸਿੰਘ ਨੇ ਮੰਨਿਆ ਕਿ ਉਸ ਨੇ ਸਹਿ-ਸਾਜ਼ਿਸ਼ਕਰਤਾ ਦੇ ਦੱਖਣੀ ਏਸ਼ੀਆ ਵਿਚਲੇ ਸਫ਼ਰ ਦਾ ਪ੍ਰਬੰਧ ਕੀਤਾ ਅਤੇ ਹਮਲੇ ਨੂੰ ਨੇਪਰੇ ਚਾੜ੍ਹਨ ਲਈ ਲੋੜੀਂਦਾ ਸਾਮਾਨ ਤੇ ਪੈਸਾ ਮੁਹੱਈਆ ਕੀਤਾ।
ਉਹ ਕਈ ਮੌਕਿਆਂ ਉਤੇ ਸਹਿ-ਸਾਜ਼ਿਸ਼ਕਰਤਾ ਨੂੰ ਮਿਲਣ ਲਈ ਰੀਨੋ ਤੋਂ ਕੈਲੇਫੋਰਨੀਆ ਵੀ ਗਿਆ।
ਅਕਤੂਬਰ 2013 ‘ਚ ਬਲਵਿੰਦਰ ਸਿੰਘ ਤੇ ਸਹਿ-ਸਾਜ਼ਿਸ਼ਕਾਰ ਇਸ ਗੱਲ ‘ਤੇ ਸਹਿਮਤ ਹੋਏ ਕਿ ਉਨ੍ਹਾਂ ਵਿਚੋਂ ਕੋਈ ਇਕ ਭਾਰਤ ਜਾਵੇਗਾ ਅਤੇ ਕਿਸੇ ਭਾਰਤੀ ਅਧਿਕਾਰੀ ਉਤੇ ਹਮਲੇ ਨੂੰ ਅੰਜ਼ਾਮ ਦੇਵੇਗਾ। ਨਿਸ਼ਾਨੇ ਦੀ ਚੋਣ ਇਸ ਸਹਿ-ਸਾਜ਼ਿਸ਼ਕਰਤਾ ਦੇ ਦੱਖਣੀ ਏਸ਼ੀਆ ਪਹੁੰਚਣ ਮਗਰੋਂ ਹੋਣੀ ਸੀ। ਨਵੰਬਰ 2013 ‘ਚ ਬਲਵਿੰਦਰ ਸਿੰਘ ਨੇ ਰਾਤ ਨੂੰ ਦੇਖਣ ਵਾਲੀਆਂ ਦੋ ਐਨਕਾਂ ਤੇ ਇਕ ਲੈਪਟਾਪ ਖਰੀਦਿਆ ਸੀ ਅਤੇ ਇਹ ਚੀਜ਼ਾਂ ਇਕ ਸਹਿ-ਸਾਜ਼ਿਸ਼ਕਰਤਾ ਨੂੰ ਮੁਹੱਈਆ ਕਰਵਾਈਆਂ, ਜੋ ਇਸ ਹਮਲੇ ਨੂੰ ਅੰਜ਼ਾਮ ਦੇਣ ਜਾ ਰਿਹਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

ਦੋ ਔਰਤਾਂ ਸਮੇਤ ਭਾਰਤੀ ਮੂਲ ਦੇ ਛੇ ਜਣੇ ਅਮਰੀਕੀ ਬਿਲ ਗੇਟਸ ਕੈਂਬਰਿਜ ਸਕਾਲਰਸ਼ਿਪ ਲਈ ਚੁਣੇ ਗਏ

Read Full Article
    ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

ਪੰਜਾਬੀ ਗਾਇਕ ਸਰਬਜੀਤ ਚੀਮਾ ਨੂੰ ਸਦਮਾ; ਮਾਤਾ ਜੀ ਦਾ ਦਿਹਾਂਤ

Read Full Article
    ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

ਹੋਬੋਕਨ ਸ਼ਹਿਰ ਦੇ ਸਿੱਖ ਮੇਅਰ ਨੂੰ ਮਿਲੀ ਜਾਨ ਤੋਂ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

ਅਮਰੀਕਾ ‘ਚ 4,153 ਲੋਕਾਂ ਦੀ ਫਲੂ ਨਾਲ ਹੋਈ ਮੌਤ

Read Full Article
    ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

ਅਮਰੀਕਾ ‘ਚ ਮਾਪੇ ਬੱਚਿਆਂ ਲਈ ਖਰੀਦ ਰਹੇ ਨੇ ਬੁਲੇਟ ਪਰੂਫ ਬੈਗ

Read Full Article
    ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

ਬੰਦੂਕਾਂ ‘ਤੇ ਮੁਕੰਮਲ ਪਾਬੰਦੀ ਦੀ ਆਵਾਜ਼ ਅਮਰੀਕਾ ‘ਚ ਮੁੜ ਉਠੀ

Read Full Article
    ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

ਅਮਰੀਕੀ ਚੋਣਾਂ ‘ਚ ਕਥਿਤ ਦਖਲਅੰਦਾਜ਼ੀ ਲਈ ਰੂਸ ਦੇ 13 ਨਾਗਰਿਕਾਂ ਤੇ ਤਿੰਨ ਕੰਪਨੀਆਂ ‘ਤੇ ਦੋਸ਼ ਤੈਅ

Read Full Article
    ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

ਐੱਫ.ਬੀ.ਆਈ. ‘ਤੇ ਫਲੋਰਿਡਾ ਸਕੂਲ ‘ਚ ਗੋਲੀਬਾਰੀ ਦੇ ਸ਼ੱਕੀ ਨਾਲ ਜੁੜੇ ਸੁਰਾਗ ਦੀ ਛਾਣਬੀਨ ‘ਚ ਢਿੱਲ ਵਰਤਣ ਦਾ ਲੱਗਾ ਦੋਸ਼

Read Full Article
    ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

ਪਾਕਿਸਤਾਨ ਵਲੋਂ ਅੱਤਵਾਦੀਆਂ ਨੂੰ ਮਦਦ ਕਾਰਨ ਚਿੰਤਾ ‘ਚ ਦੁਨੀਆ

Read Full Article
    ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

ਅਲਕਾਇਦਾ ਦੇ ਅੱਤਵਾਦੀ ਨੂੰ ਹੋਈ ਉਮਰ ਕੈਦ ਦੀ ਸਜ਼ਾ

Read Full Article
    ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

ਫਲੋਰਿਡਾ ਗੋਲੀਬਾਰੀ: ਹੰਝੂ ਕੇਰਦੀ ਮਾਂ ਨੇ ਟਰੰਪ ਨੂੰ ਕਿਹਾ ਬੰਦੂਕ ਸੱਭਿਆਚਾਰ ਬਾਰੇ ਕੋਈ ਕਦਮ ਚੁੱਕੇ

Read Full Article
    ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

ਅਮਰੀਕਾ ‘ਤੇ ਪ੍ਰਮਾਣੂ ਹਮਲੇ ਦਾ ਖਤਰਾ ਪੈਦਾ ਹੋਣ ‘ਤੇ ਬੰਕਰ ‘ਚ ਰਹਿਣਗੇ ਟਰੰਪ

Read Full Article
    ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

ਟਰੰਪ ਨੇ ਆਪਣੀ ਤਨਖਾਹ ਦਾ ਇਕ ਚੌਥਾਈ ਹਿੱਸਾ ਦਿੱਤਾ ਦਾਨ ‘ਚ

Read Full Article
    ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

ਫਲੋਰਿਡਾ ਗੋਲੀਬਾਰੀ : ਫੁੱਟਬਾਲ ਕੋਚ ਨੇ ਅਪਣੀ ਜਾਨ ਦੇ ਕੇ ਬਚਾਈ ਕਈ ਬੱਚਿਆਂ ਦੀ ਜਾਨ

Read Full Article
    2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

2016 ‘ਚ ਪੋਰਨ ਸਟਾਰ ਨੂੰ ਟਰੰਪ ਨੇ ਕੀਤਾ ਸੀ 1 ਲੱਖ 30 ਹਜ਼ਾਰ ਡਾਲਰ ਦਾ ਭੁਗਤਾਨ

Read Full Article