PUNJABMAILUSA.COM

ਅਦਾਲਤ ਵੱਲੋਂ ਜੌਹਨਸਨ ਐਂਡ ਜੌਹਨਸਨ ਦਾ 41.7 ਕਰੋੜ ਰੁਪਏ ਦਾ ਜੁਰਮਾਨਾ ਰੱਦ; ਨਵੇਂ ਸਿਰੇ ਤੋਂ ਸੁਣਵਾਈ ਕਰਨ ਦੀ ਹਦਾਇਤ

ਅਦਾਲਤ ਵੱਲੋਂ ਜੌਹਨਸਨ ਐਂਡ ਜੌਹਨਸਨ ਦਾ 41.7 ਕਰੋੜ ਰੁਪਏ ਦਾ ਜੁਰਮਾਨਾ ਰੱਦ; ਨਵੇਂ ਸਿਰੇ ਤੋਂ ਸੁਣਵਾਈ ਕਰਨ ਦੀ ਹਦਾਇਤ

ਅਦਾਲਤ ਵੱਲੋਂ ਜੌਹਨਸਨ ਐਂਡ ਜੌਹਨਸਨ ਦਾ 41.7 ਕਰੋੜ ਰੁਪਏ ਦਾ ਜੁਰਮਾਨਾ ਰੱਦ; ਨਵੇਂ ਸਿਰੇ ਤੋਂ ਸੁਣਵਾਈ ਕਰਨ ਦੀ ਹਦਾਇਤ
October 26
06:08 2017

ਲਾਸ ਏਂਜਲਸ, 26 ਅਕਤੂਬਰ (ਪੰਜਾਬ ਮੇਲ)-ਲਾਸ ਏਂਜਲਸ ਕਾਊਂਟੀ ਦੀ ਸੁਪੀਰੀਅਰ ਅਦਾਲਤ ਨੇ ਬਹੁਕੌਮੀ ਕੰਪਨੀ ਜੌਹਨਸਨ ਐਂਡ ਜੌਹਨਸਨ ਨੂੰ ਦੋ ਮਹੀਨੇ ਪਹਿਲਾਂ ਕੀਤਾ ਗਿਆ 41.7 ਕਰੋੜ ਡਾਲਰ ਦਾ ਜੁਰਮਾਨਾ ਰੱਦ ਕਰਦਿਆਂ ਮੁਕੱਦਮੇ ਦੀ ਨਵੇਂ ਸਿਰੇ ਤੋਂ ਸੁਣਵਾਈ ਕਰਨ ਦੀ ਹਦਾਇਤ ਦਿੱਤੀ ਹੈ। ਜੱਜ ਮੈਰਨ ਨੈਲਸਨ ਨੇ ਕਿਹਾ ਕਿ ਇਸ ਗੱਲ ਦੇ ਪੁਖਤਾ ਸਬੂਤ ਨਹੀਂ ਹਨ ਕਿ ਜੌਹਨਸਨ ਐਂਡ ਜੌਹਨਸਨ ਨੇ ਘਟੀਆ ਮਿਆਰ ਦੇ ਉਤਪਾਦ ਤਿਆਰ ਕੀਤਾ ਹਨ। ਇਸ ਤੋਂ ਇਲਾਵਾ ਕੰਪਨੀ ਨੂੰ ਕੀਤੇ ਗਏ ਜੁਰਮਾਨੇ ਦੀ ਰਕਮ ਵੀ ਬਹੁਤ ਜ਼ਿਆਦਾ ਹੈ। ਕੈਂਸਰ ਦਾ ਇਲਾਜ ਕਰਵਾ ਰਹੀ ਉਸ ਮਹਿਲਾ ਦੀ ਮੌਤ ਹੋ ਚੁੱਕੀ ਹੈ ਜਿਸ ਨੇ ਮੁਕੱਦਮਾ ਦਾਇਰ ਕੀਤਾ ਸੀ ਪਰ ਉਸ ਦੇ ਵਕੀਲ ਨੇ ਕਿਹਾ ਕਿ ਫੈਸਲੇ ਵਿਰੁੱਧ ਅਪੀਲ ਦਾਇਰ ਕੀਤੀ ਜਾਵੇਗੀ।
ਦੱਸਣਯੋਗ ਹੈ ਕਿ ਕੈਲੇਫੋਰਨੀਆ ਨਾਲ ਸਬੰਧਤ ਮਹਿਲਾ ਈਵਾ ਇਚੇਵੇਰੀਆ ਨੇ ਦੋਸ਼ ਲਾਇਆ ਸੀ ਕਿ ਜੌਹਨਸਨ ਐਂਡ ਜੌਹਨਸਨ ਨੇ ਗਾਹਕਾਂ ਨੂੰ ਕੈਂਸਰ ਦੇ ਸੰਭਾਵਿਤ ਖਤਰੇ ਬਾਰੇ ਸੁਚੇਤ ਨਹੀਂ ਕੀਤਾ। ਈਵਾ ਨੇ ਕਿਹਾ ਸੀ ਕਿ ਉਹ 1950 ਦੇ ਦਹਾਕੇ ਤੋਂ 2016 ਤਕ ਲਗਭਗ ਰੋਜ਼ਾਨਾ ਪਾਊਡਰ ਦੀ ਵਰਤੋਂ ਕਰਦੀ ਰਹੀ ਅਤੇ ਅਖੀਰ ‘ਚ ਬੱਚੇਦਾਨੀ ਦੇ ਕੈਂਸਰ ਦੀ ਮਰੀਜ਼ ਬਣ ਗਈ। ਅਦਾਲਤੀ ਦਸਤਾਵੇਜ਼ਾਂ ‘ਚ ਈਵਾ ਨੇ ਦੋਸ਼ ਲਾਇਆ ਕਿ ਖਤਰਨਾਕ ਅਤੇ ਨੁਕਸਾਨਦਾਰ ਪਾਊਡਰ ਦੀ ਵਰਤੋਂ ਕਾਰਨ ਉਹ ਗੰਭੀਰ ਬਿਮਾਰੀ ਦੀ ਸ਼ਿਕਾਰ ਬਣੀ। ਅਦਾਲਤ ਨੇ 34 ਕਰੋੜ ਡਾਲਰ ਦੀ ਰਕਮ ਹਰਜਾਨੇ ਵਜੋਂ ਅਤੇ 6.8 ਕਰੋੜ ਡਾਲਰ ਮੁਆਵਜ਼ੇ ਵਜੋਂ ਅਦਾ ਕਰਨ ਦੇ ਹੁਕਮ ਦਿੱਤੇ ਸਨ। ਇਸ ਮੁਕੱਦਮੇ ‘ਚ ਉਨ੍ਹਾਂ ਦਸਤਾਵੇਜ਼ਾਂ ਨੂੰ ਆਧਾਰ ਬਣਾਇਆ ਗਿਆ ਜੋ ਕਹਿੰਦੇ ਹਨ ਕਿ ਜੌਹਨਸਨ ਐਂਡ ਜੌਹਨਸਨ ਨੂੰ ਆਪਣੇ ਪਾਊਡਰ ਨਾਲ ਕੈਂਸਰ ਹੋਣ ਦੇ ਖਤਰੇ ਬਾਰੇ ਚੰਗੀ ਤਰ੍ਹਾਂ ਪਤਾ ਹੈ। ਹੌਬਿਨਸਨ ਨੇ ਕਿਹਾ ਕਿ ਪਿਛਲੇ 30 ਸਾਲ ਤੋਂ ਵਧ ਸਮੇਂ ਤੋਂ ਜੌਹਨਸਨ ਐਂਡ ਜੌਹਨਸਨ ਨੂੰ ਕਈ ਚਿਤਾਵਨੀਆਂ ਮਿਲੀਆਂ ਪਰ ਉਹ ਔਰਤਾਂ ਨੂੰ ਟੈਲਕਮ ਪਾਊਡਰ ਦੀ ਵਰਤੋਂ ਪ੍ਰਤੀ ਸੁਚੇਤ ਕਰਨ ‘ਚ ਅਸਫਲ ਰਹੀ। ਦੂਜੇ ਪਾਸੇ ਜੌਹਨਸਨ ਐਂਡ ਜੌਹਨਸਨ ਦੀ ਤਰਜਮਾਨ ਕੈਰੋਲ ਗੁਡਰਿਚ ਨੇ ਕਿਹਾ ਕਿ ਕੰਪਨੀ ਵੱਲੋਂ ਫੈਸਲੇ ਵਿਰੁੱਧ ਅਪੀਲ ਕਰੇਗੀ। ਉਨ੍ਹਾਂ ਕਿਹਾ ਕਿ ਕੰਪਨੀ ਨੂੰ ਕੈਂਸਰ ਪੀੜਤ ਮਹਿਲਾ ਨਾਲ ਹਮਦਰਦੀ ਹੈ ਪਰ ਬੱਚਿਆਂ ਦਾ ਟੈਲਕਮ ਪਾਊਡਰ ਪੂਰੀ ਤਰ੍ਹਾਂ ਸੁਰੱਖਿਅ ਹੋਣ ਬਾਰੇ ਵਿਗਿਆਨਕ ਸਬੂਤ ਮੌਜੂਦ ਹਨ। ਦੱਸਣਯੋਗ ਹੈ ਕਿ 2012 ‘ਚ ਮਿਸੋਰੀ ਦੀ ਇਕ ਅਦਾਲਤ ਨੇ ਵਰਜੀਨੀਆ ਦਾਇਰ ਮੁਕੱਦਮੇ ਦਾ ਫੈਸਲਾ ਸੁਣਾਉਂਦਿਆਂ ਜੌਹਨਸਨ ਐਂਡ ਜੌਹਨਸਨ ਨੂੰ 11 ਕਰੋੜ ਡਾਲਰ ਦਾ ਹਰਜਾਨਾ ਅਦਾ ਕਰਨ ਦੇ ਹੁਕਮ ਦਿੱਤੇ ਸਨ। ਇਸ ਤੋਂ ਇਲਾਵਾ ਤਿੰਨ ਹੋਰ ਮਾਮਲਿਆਂ ‘ਚ ਪਿਛਲੇ ਸਾਲ 7.2 ਕਰੋੜ ਡਾਲਰ ਹਰਜਾਨਾ ਅਦਾ ਕਰਨ ਦੇ ਹੁਕਮ ਦਿੱਤੇ ਗਏ ਸਨ ਜਦਕਿ ਸੇਂਟ ਲੂਈਸ ਦੀ ਅਦਾਲਤ ਨੇ ਇਸ ਸਾਲ ਮਾਰਚ ‘ਚ ਬੱਚੇਦਾਨੀ ਦੇ ਕੈਂਸਰ ਤੋਂ ਪੀੜਤ ਟੈਨੇਸੀ ਦੀ ਔਰਤ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ। ਨਿਊ ਜਰਸੀ ‘ਚ ਵੀ ਅਜਿਹੇ ਦੋ ਕੇਸ ਰੱਦ ਕਰ ਦਿੱਤੇ ਗਏ ਸਨ ਜਿਥੇ ਜੱਜ ਨੇ ਕਿਹਾ ਸੀ ਕਿ ਮੁਦਈ ਧਿਰ ਦੇ ਵਕੀਲ ਟੈਲਕਮ ਪਾਊਡਰ ਅਤੇ ਬੱਚੇਦਾਨੀ ਦੇ ਕੈਂਸਰ ਨੂੰ ਆਪਸ ‘ਚ ਜੋੜਨ ਲਈ ਠੋਸ ਸਬੂਤ ਪੇਸ਼ ਨਹੀਂ ਕਰ ਸਕੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   
Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article