PUNJABMAILUSA.COM

ਅਦਾਲਤ ਵੱਲੋਂ ਸੌਧੇ ਸਾਧ ਨੂੰ ਸੁਣਾਏ ਫੈਸਲੇ ਨੇ ਕਾਨੂੰਨੀ ਲੜਾਈ ਲੜਨ ਵਾਲੀਆਂ ਔਰਤਾਂ ਦਾ ਮਨੋਬਲ ਕੀਤਾ ਮਜਬੂਤ : ਬਲਜਿੰਦਰ ਕੌਰ

August 27
13:28 2017

ਕਿਹਾ ਕੌਮੀਂ ਸ਼ਹੀਦ ਸਰਬਜੀਤ ਸਿੰਘ ਦੇ ਮਾਮਲੇ ‘ਚ ਪੂਰੇ ਦੇਸ਼ ਨੂੰ ਗੁੰਮਰਾਹਕਰਨ ਵਾਲੀ ਦਲਬੀਰ ਕੌਰ ਨੂੰ ਜੇਲ ਭੇਜ ਕੇ ਰਹਾਂਗੀ
ਲੁਧਿਆਣਾ, 27 ਅਗਸਤ (ਪੰਜਾਬ ਮੇਲ)- ਪਾਕਿਸਤਾਨ ਦੀ ਜੇਲ ਕੋਟ ਲਖਪਤ ਵਿੱਚ 2 ਮਈ 2013 ਨੂੰ ਮੁਸਲਿਮ ਕੈਦੀਆਂ ਵੱਲੋਂ ਕਤਲ ਕੀਤੇ ਗਏ ਅਤੇ ਭਾਰਤ ਸਰਕਾਰ ਵੱਲੋਂ ਕੌਮੀਂ ਸ਼ਹੀਦ ਦਾ ਦਰਜਾ ਪ੍ਰਾਪਤ ਸਰਬਜੀਤ ਸਿੰਘ ਦੀ ਅਸਲੀ ਭੈਣ ਹੋਣ ਦਾ ਦਾਅਵਾ ਵਾਲੀ ਬਲਜਿੰਦਰ ਕੌਰ ਨੇ ਡੇਰਾ ਸਿਰਸਾ ਦੇ ਮੁੱਖੀ ਗੁਰਮੀਤ ਰਾਮ ਰਹੀਮ ਦੇ ਖਿਲਾਫ ਦੋ ਸਾਧਵੀਂਆਂ ਦੇ ਜਿਣਸ਼ੀ ਸ਼ੋਸਣ ਤੇ ਸੁਣਾਏ ਫੈਸਲੇ ਦਾ ਸਵਾਗਤ ਕੀਤਾ। ਉਨ੍ਹਾਂ 15 ਸਾਲ ਕਾਨੂੰਨੀ ਲੜ ਕੇ ਸੌਧਾ ਸਾਧ ਨੂੰ ਜੇਲ ਭੇਜਣ ਵਾਲੀਆਂ ਦੋਵੇਂ ਬੀਬੀਆਂ ਨੂੰ ਭਾਰਤ ਦੀਆਂ ਔਰਤਾਂ ਦਾ ਗੌਰਵ ਕਿਹਾ ਅਤੇ ਸਮੁੱਚੀ ਔਰਤ ਜਾਤੀ ਨੂੰ ਇਨ੍ਹਾਂ ਤੋਂ ਕੁਝ ਸਿੱਖਣ ਲਈ ਪ੍ਰੇਰਤ ਕੀਤਾ। ਬੀਬੀ ਬਲਜਿੰਦਰ ਕੌਰ ਨੇ ਕਿਹਾ ਕਿ ਜਿਸ ਪ੍ਰਕਾਰ ਦੋਵੇਂ ਬੀਬੀਆਂ ਨੇ ਚੰਗੇ ਮਾੜੇ ਨਤੀਜੇ ਦੀ ਪ੍ਰਵਾਹ ਕੀਤਿਆਂ ਏਹ ਲੜਾਈ ਲੜੀ ਹੈ ਅਤੇ ਹਰ ਪ੍ਰਕਾਰ ਦੇ ਲਾਲਚਾਂ ਨੂੰ ਨਕਾਰ ਕੇ ਅਤੇ ਧਮਕੀਆਂ ਦੀ ਪ੍ਰਵਾਹ ਨਾ ਕਰਦੇ ਹੋਏ ਇਸ ਨੂੰ ਮੰਜਿਲ ਤੱਕ ਪਹੁੰਚਾਇਆ ਹੈ ਉਹ ਇਤਿਹਾਸ ਬਣ ਗਈ ਹੈ। ਏਹ ਲੜਾਈ ਸਮੁੱਚੀ ਔਰਤ ਜਾਤੀ ਲਈ ਚਾਨਣ ਮੁਨਾਰੇ ਵਾਂਗ ਦਾ ਕੰਮ ਕਰੇਗੀ। ਉਨ੍ਹਾਂ ਕਿਹਾ ਕਿ ਇਸ ਸੰਘਰਸ਼ ਨੇ ਕੌਮੀਂ ਸ਼ਹੀਦ ਸਰਬਜੀਤ ਸਿੰਘ ਦੇ ਮਾਮਲੇ ਵਿੱਚ ਮੇਰੀ ਸੁਰੂ ਕੀਤੀ ਲੜਾਈ ਨੂੰ ਇੱਕ ਅਜਿਹਾ ਬਲ ਦਿੱਤਾ ਹੈ ਜਿਸ ਦੀ ਮੈਂ ਉਦਾਹਰਨ ਨਹੀ ਦੇ ਸਕਦੀ ਜਿਸਦੇ ਲਈ ਮੈਂ ਦੋਵਾਂ ਬੀਬੀਆਂ ਦਾ ਦਿਲੋਂ ਧੰਨਵਾਦ ਕਰਦੀ ਹਾਂ। ਉਨ੍ਹਾਂ ਦੱਸਿਆ ਕਿ ਸਰਬਜੀਤ ਸਿੰਘ ਸਾਡਾ ਅਸਲ ਭਰਾ ਸੀ ਅਤੇ ਅਸਲ ਭੈਣ ਬਣੀ ਬੈਠੀ ਦਲਬੀਰ ਕੌਰ ਨਾਲ ਉਸ ਦਾ ਕੋਈ ਸਬੰਧ ਨਹੀ ਹੈ ਪਰ ਸਰਬਜੀਤ ਦੇ ਪਾਕਿਸਤਾਨ ਦੀ ਜੇਲ ਵਿੱਚ ਸਮੇਂ ਇਸਨੇ ਸਾਨੂੰ ਡਰਾ ਧਮਕਾ ਕੇ ਚੁੱਪ ਰਹਿਣ ਲਈ ਮਜਬੂਰ ਕੀਤਾ। ਉਸਨੇ ਦੱਸਿਆ ਕਿ ਸਰਬਜੀਤ ਦੀ ਸ਼ਹੀਦੀ ਤੋਂ ਸਾਡਾ ਸੱਭ ਕੁਝ ਖਤਮ ਹੋ ਗਿਆ ਸੀ ਪਰ ਦਲਬੀਰ ਕੌਰ ਨੇ ਅਪਣੇ ਸਵਾਰਥੀ ਹਿੱਤ ਪੂਰੇ ਕਰਨੇ ਸੁਰੂ ਕਰ ਦਿੱਤੇ। ਬਲਜਿੰਦਰ ਕੌਰ ਨੇ ਦੱਸਿਆ ਕਿ ਮੈਂ ਹੌਂਸਲਾ ਕਰਕੇ ਦਲਬੀਰ ਕੌਰ ਖਿਲਾਫ ਕਾਨੂੰਨੀ ਲੜਾਈ ਸੁਰੂ ਕਰਦਿਆਂ ਲੁਧਿਆਣਾ ਦੀ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ ਜਿਥੇ ਸੰਮਨ ਹੋਣ ਦੇ ਬਾਵਯੂਦ ਵੀ ਦਲਬੀਰ ਕੌਰ ਪੇਸ਼ ਨਹੀ ਹੋ ਰਹੀ। ਇਨ੍ਹਾਂ ਹੀ ਨਹੀ ਦਲਬੀਰ ਕੌਰ ਨੇ ਮੈਨੂੰ ਡਰਾਉਣ ਦੇ ਮਕਸਦ ਨਾਲ ਜਲੰਧਰ ਅਤੇ ਪੱਟੀ ਅਦਾਲਤ ਵਿੱਚ ਦੋ ਕੇਸ ਤਾਂ ਕਰ ਦਿੱਤੇ ਪਰ ਦੋਵਾਂ ਮਾਮਲਿਆਂ ਵਿੱਚ ਖੁਦ ਹੀ ਪੇਸ਼ ਨਹੀ ਹੋ ਰਹੀ ਜਿਸ ਦਾ ਕਾਰਨ ਉਸ ਦਾ ਝੂਠ ਦਾ ਪੁਲੰਦਾ ਹੈ। ਬਲਜਿੰਦਰ ਕੌਰ ਨੇ ਦੱਸਿਆ ਕਿ ਉਸ ਵੱਲੋਂ ਯੰਤਰ ਮੰਤਰ ਤੇ ਦਿੱਤੇ ਗਏ ਦੋ ਧਰਨਿਆਂ ਦੌਰਾਨ ਕੇਂਦਰ ਦੀ ਸਰਕਾਰ ਤੋਂ ਸਾਰੇ ਮਾਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਉਣ ਦੀ ਮੰਗ ਕੀਤੀ ਗਈ ਹੈ ਅਤੇ ਜਲਦ ਹੀ ਹਾਈ ਕੋਰਟ ਵਿੱਚ ਰਿੱਟ ਪਟੀਸਨ ਦਾਇਰ ਕਰਕੇ ਜਿਥੇ ਸਰਬਜੀਤ ਦੀ ਅਸਲ ਭੈਣ ਹੋਣ ਦਾ ਦਾਅਵਾ ਕਰਨ ਵਾਲੀ ਦਲਬੀਰ ਕੌਰ ਅਤੇ ਸਰਬਜੀਤ ਦੀ ਲੜਕੀ ਹੋਣ ਦਾ ਦਾਅਵਾ ਕਰਨ ਵਾਲੀ ਸਵਪਨਦੀਪ ਕੌਰ ਦਾ ਡੀ ਐਨ ਏ ਕਰਵਾਉਣ ਦੀ ਮੰਗ ਕੀਤੀ ਜਾਵੇਗੀ ਉੱਥੇ ਹੀ ਸਾਰੇ ਮਾਮਲੇ ਦੀ ਸੀ ਬੀ ਆਈ ਤੋਂ ਜਾਂਚ ਕਰਵਾਉਣ ਦੀ ਮੰਗ ਵੀ ਕੀਤੀ ਜਾਵੇਗੀ। ਅਖੀਰ ‘ਚ ਉਨ੍ਹਾਂ ਕਿਹਾ ਕਿ ਸਰਬਜੀਤ ਦੇ ਮਾਮਲੇ ‘ਚ ਝੂਠੀ ਕਹਾਣੀ ਘੜ ਕੇ ਪੂਰੇ ਦੇਸ਼ ਤੇ ਸਰਕਾਰਾਂ ਨੂੰ ਗੁੰਮਰਾਹਕਨ ਵਾਲੀ ਦਲਬੀਰ ਕੌਰ ਦਾ ਸੱਚ ਕਾਨੂੰਨੀ ਤਰੀਕੇ ਨਾਲ ਪੂਰੀ ਦੁਨੀਆਂ ਸਾਹਮਣੇ ਲਿਆਂਦਾ ਜਾਵੇਗਾ ਅਤੇ ਦੋਵੇਂ ਬੀਬੀਆਂ ਤੋਂ ਮਿਲੀ ਤਾਕਤ ਤੇ ਬਲਬੂਤੇ ਤੇ ਦਲਬੀਰ ਕੌਰ ਨੂੰ ਜੇਲ ਭੇਜ ਕੇ ਰਹਾਂਗੀ। ਉਨ੍ਹਾਂ ਕੇਂਦਰ ਅਤੇ ਸੂਬਾ ਸਰਕਾਰ ਤੋਂ ਮੰਗ ਕੀਤੀ ਕਿ ਰਾਜਨੀਤੀ ਛੱਡ ਕੇ ਦੋਵਾਂ ਬੀਬੀਆਂ ਨੂੰ ਸਰਕਾਰੀ ਤੌਰ ਤੇ ਸਨਮਾਨਿਤ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਦੇ ਪਤੀ ਨਰਿੰਦਰ ਸਿੰਘ ਵੀ ਹਾਜਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article