PUNJABMAILUSA.COM

ਅਦਾਲਤ ਵੱਲੋ ਅੰਮ੍ਰਿਤਪਾਲ ਬਾਠ ਤੇ ਉਸ ਦਾ ਸਾਥੀ ਜ਼ਮਾਨਤ ‘ਤੇ ਰਿਹਾਅ; ਕੀਤੇ ਅਹਿਮ ਖੁਲਾਸੇ

ਅਦਾਲਤ ਵੱਲੋ ਅੰਮ੍ਰਿਤਪਾਲ ਬਾਠ ਤੇ ਉਸ ਦਾ ਸਾਥੀ ਜ਼ਮਾਨਤ ‘ਤੇ ਰਿਹਾਅ; ਕੀਤੇ ਅਹਿਮ ਖੁਲਾਸੇ

ਅਦਾਲਤ ਵੱਲੋ ਅੰਮ੍ਰਿਤਪਾਲ ਬਾਠ ਤੇ ਉਸ ਦਾ ਸਾਥੀ ਜ਼ਮਾਨਤ ‘ਤੇ ਰਿਹਾਅ; ਕੀਤੇ ਅਹਿਮ ਖੁਲਾਸੇ
February 03
15:35 2018

ਝਬਾਲ, 3 ਫਰਵਰੀ (ਪੰਜਾਬ ਮੇਲ)- ਪੁਲਿਸ ਐਨਕਾਂਊਟਰ ‘ਚ ਮਾਰੇ ਗਏ ਗੈਂਗਸਟਰ ਵਿੱਕੀ ਗੌਂਡਰ ਅਤੇ ਪ੍ਰੇਮਾ ਲਹੌਰੀਆ ਦੇ ਸਾਥੀ ਗੁਰਪ੍ਰੀਤ ਸਿੰਘ ਕੌੜਾ ਨੂੰ ਪਨਾਹ ਦੇਣ ਅਤੇ ਆਰਥਿਕ ਸਹਾਇਤਾ ਦੇਣ ਦੇ ਮਾਮਲੇ ‘ਚ ਨੌਜਵਾਨ ਅੰਮ੍ਰਿਤਪਾਲ ਸਿੰਘ ਬਾਠ ਅਤੇ ਉਸਦੇ ਸਾਥੀ ਲਵਪ੍ਰੀਤ ਸਿੰਘ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਹੈ। ਮਾਣਯੋਗ ਏ. ਸੀ. ਜੇ. ਐੱਮ. ਸ੍ਰੀ ਰਾਣਾ ਕੰਵਲਦੀਪ ਕੌਰ ਦੀ ਅਦਾਲਤ ਵੱਲੋਂ ਐੱਡਵੋਕੇਟ ਜੇ.ਐੱਸ. ਢਿੱਲੋਂ ਦੀਆਂ ਦਲੀਲਾਂ ਤਹਿਤ ਇਹ ਫੈਸਲਾ ਲਿਆ ਗਿਆ ਹੈ। ਅੰਮ੍ਰਿਤਪਾਲ ਸਿੰਘ ਬਾਠ ਦੇ ਪਿਤਾ ਸਤਨਾਮ ਸਿੰਘ ਨੂੰ ਅਸਲਾ ਐਕਟ ਦੇ ਦਰਜ ਕੇਸ ਚੋਂ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ। ਜ਼ੇਲ ਚੋਂ ਰਿਹਾਅ ਹੋ ਕੇ ਆਏ ਅੰਮ੍ਰਿਤਪਾਲ ਸਿੰਘ ਬਾਠ ਨੇ ਸ਼ਨਿੱਚਰਵਾਰ ਨੂੰ ਪੱਤਰਕਾਰ ਸੰਮੇਲਣ ਦੌਰਾਨ ਅਹਿਮ ਖੁਲਾਸੇ ਕਰਦਿਆਂ ਪੰਜਾਬ ਦੀ ਕਾਂਗਰਸ ਸਰਕਾਰ ‘ਤੇ ਦੋਸ਼ ਲਾਏ ਹਨ। ਉਸ ਨੇ ਕਿਹਾ ਕਿ ਸਰਕਾਰ ਨੌਜਵਾਨਾਂ ‘ਤੇ ਨਾਜਾਇਜ਼ ਝੂਠੇ ਕੇਸ ਕਰਕੇ ਉਨ੍ਹਾਂ ਨੂੰ ਗੈਂਗਸਟਰ ਬਨ੍ਹਣ ਦੇ ਰਾਹ ਪਾ ਰਹੀ ਹੈ। ਉਸ ਨੇ ਥਾਣਾ ਝਬਾਲ ਦੀ ਪੁਲਿਸ ਵੱਲੋਂ ਉਸ ‘ਤੇ ਦਰਜ ਕੀਤੇ ਕੇਸ ਨੂੰ ਝੂਠਾ ‘ਤੇ ਬੇਬੁਨਿਆਦ ਦੱਸਦਿਆਂ ਅਦਾਲਤ ਕੋਲੋਂ ਦਿਵਾਏ ਇੰਨਸਾਫ ਲਈ ਐੱਡਵੋਕੇਟ ਜੇ. ਐੱਸ. ਢਿੱਲੋਂ ਦਾ ਧੰਨਵਾਦ ਕੀਤਾ। ਸਰਪੰਚ ਵਰਿਆਮ ਸਿੰਘ, ਗੁਰਮੇਜ ਸਿੰਘ ਮਾਨਕਪੁਰਾ, ਗੁਰਪਾਲ ਸਿੰਘ ਮੀਆਂਪੁਰ, ਰਛਪਾਲ ਸਿੰਘ ਮੀਆਂਪੁਰ, ਸੁਰਜੀਤ ਸਿੰਘ ਚੀਮਾ, ਸ਼ਮਸ਼ੇਰ ਸਿੰਘ, ਅਜਮੇਰ ਸਿੰਘ ਮਾਨਪੁਰਾ, ਰਾਜਬੀਰ ਸਿੰਘ ਅਤੇ ਗੁਰਵਿੰਦਰ ਸਿੰਘ ਆਦਿ ਦੀ ਹਾਜ਼ਰੀ ‘ਚ ਬਾਠ ਨੇ ਦੱਸਿਆ ਕਿ ਥਾਣਾ ਝਬਾਲ ਦੀ ਪੁਲਿਸ ਵੱਲੋਂ ਕਥਿਤ ਸਿਆਸੀ ਸ਼ੈਅ ‘ਤੇ ਬੀਤੀ 28 ਜਨਵਰੀ ਨੂੰ ਉਸ ਸਮੇਤ ਉਸਦੇ ਪਿਤਾ ਸਤਨਾਮ ਸਿੰਘ ਅਤੇ ਭੈਣ ਰਾਜਬੀਰ ਕੌਰ ਨੂੰ ਅੱਧੀ ਰਾਤ ਘਰੋਂ ਚੁੱਕ ਕੇ ਥਾਣੇ ‘ਚ ਬੰਦ ਕਰ ਦਿੱਤਾ ਗਿਆ। ਦੇਰ ਸ਼ਾਮ ਭਾਂਵੇ ਉਸਦੇ ਪਿਤਾ ‘ਤੇ ਭੈਣ ਨੂੰ ਪੁਲਿਸ ਨੇ ਛੱਡ ਦਿੱਤਾ ਪਰ ਉਸ ਅਤੇ ਉਸਦੇ ਰਿਸ਼ਤੇਦਾਰ ਲਵਪ੍ਰੀਤ ਸਿੰਘ ਲਵ ਉਪਰ ਗੈਂਗਸਟਰਾਂ ਨੂੰ ਪਨਾਹ ਦੇਣ ਅਤੇ ਆਰਥਿਕ ਸਹਾਇਤਾ ਕਰਨ ਦੇ ਦੋਸ਼ਾਂ ਹੇਠ ਕੇਸ ਦਰਜ ਕਰਕੇ ਅਦਾਲਤ ‘ਚ ਪੇਸ਼ ਕੀਤਾ ਪਰ ਮਾਣਯੋਗ ਅਦਾਲਤ ਨੇ 9 ਫਰਵਰੀ ਤੱਕ ਨਿਆਂਇਕ ਹਿਰਾਸਤ ‘ਚ ਜੇਲ ਭੇਜ ਦਿੱਤਾ ਸੀ। ਉਸ ਨੇ ਦੱਸਿਆ ਕਿ ਉਸਦੇ ਪਿਤਾ ਸਤਨਾਮ ਸਿੰਘ ਵਿਰੋਧ ਵੀ ਥਾਣਾ ਸਰਾਏ ਅਮਾਨਤ ਖਾਂ ਵਿਖੇ ਨਾਜਾਇਜ਼ ਅਸਲੇ ਦਾ ਝੂਠਾ ਕੇਸ ਦਰਜ ਕੀਤਾ ਸੀ। ਬਾਠ ਨੇ ਦੱਸਿਆ ਕਿ ਉਹ ਵਿੱਕੀ ਗਾਂਊਡਰ ਨੂੰ ਜਾਣਦਾ ਤੱਕ ਨਹੀਂ ਪਰ ਕੁਝ ਸਿਆਸੀ ਬੰਦਿਆਂ ਦੇ ਇਸ਼ਾਰੇ ‘ਤੇ ਉਨ੍ਹਾਂ ਖਿਲਾਫ ਕੇਸ ਦਰਜ ਕੀਤਾ ਗਿਆ।
ਫੌਜਦਾਰੀ ਮਾਮਲਿਆਂ ਦੇ ਪ੍ਰਸਿੱਧ ਵਕੀਲ ਅਤੇ ਅੰਮ੍ਰਿਤਪਾਲ ਸਿੰਘ ਬਾਠ ਦਾ ਕੇਸ ਲੜ ਰਹੇ ਐੱਡਵੋਕੇਟ ਜੇ. ਐੱਸ. ਢਿੱਲੋਂ ਨੇ ਦੱਸਿਆ ਕਿ ਜਿਨ੍ਹਾਂ ਧਾਰਾਵਾਂ ਤਹਿਤ ਬਾਠ ‘ਤੇ ਥਾਣਾ ਝਬਾਲ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ, ਉਸ ‘ਤੇ ਮਾਣਯੋਗ ਏ. ਸੀ. ਜੇ. ਐੱਮ. ਸ੍ਰੀ ਰਾਣਾ ਕੰਵਲਦੀਪ ਕੌਰ ਨੇ ਸਵਾਲ ਖੜ੍ਹੇ ਕੀਤੇ। ਇਸ ਮੌਕੇ ਉਨ੍ਹਾਂ ਨੇ ਪੰਜਾਬ ਸਰਕਾਰ ਅਤੇ ਪੁਲਿਸ ਤੋਂ ਜੁਆਬ ਤਲਬੀ ਕਰਦਿਆਂ ਝਾੜ ਵੀ ਪਾਈ ਹੈ। ਉਨ੍ਹਾਂ ਦੱਸਿਆ ਕਿ ਨੌਜਵਾਨ ਅੰਮ੍ਰਿਤਪਾਲ ਸਿੰਘ ਬਾਠ ਦਾ ਪੂਰੇ ਪੰਜਾਬ ‘ਚ ਇਹ ਪਹਿਲਾ ਕੇਸ ਹੋਵੇਗਾ, ਜਿਸ ‘ਚ ਜਿਥੇ ਮਾਣਯੋਗ ਅਦਾਲਤ ਵੱਲੋਂ ਅਜਿਹੇ ਦਰਜ ਕੇਸ ਦੇ ਕਥਿਤ ਦੋਸ਼ੀਆਂ ਦਾ ਪੁਲਿਸ ਨੂੰ ਰਿਮਾਂਡ ਦੇਣ ਤੋਂ ਮਨ੍ਹਾਂ ਕੀਤਾ ਗਿਆ ਹੋਵੇ, ਉਥੇ ਹੀ 5 ਦਿਨਾਂ ਬਾਅਦ ਕਥਿਤ ਮੁਜ਼ਰਮਾਂ ਨੂੰ ਅੰਤਰਿਮ ਰਾਹਤ ਦਿੰਦਿਆਂ ਜ਼ਮਾਨਤ ‘ਤੇ ਰਿਹਾਅ ਕਰਨ ਦੇ ਹੁਕਮ ਦਿੱਤੇ ਹੋਣ। ਐੱਡਵੋਕੇਟ ਢਿੱਲੋਂ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੰਘ ਬਾਠ ਦੇ ਪਿਤਾ ਸਤਨਾਮ ਸਿੰਘ ਨੂੰ ਨਜਾਇਜ਼ ਅਸਲਾ ਐੱਕਟ ਦੇ ਕੇਸ ਚੋਂ ਅਦਾਲਤ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article