PUNJABMAILUSA.COM

ਅਧਿਆਪਕਾਂ ਨੂੰ ਸਿਰਫ਼ ਇਕ ਕਲਿੱਕ ਉਤੇ ਮਿਲੇਗੀ ਹਰ ਤਰ੍ਹਾਂ ਦੀ ਛੁੱਟੀ

ਅਧਿਆਪਕਾਂ ਨੂੰ ਸਿਰਫ਼ ਇਕ ਕਲਿੱਕ ਉਤੇ ਮਿਲੇਗੀ ਹਰ ਤਰ੍ਹਾਂ ਦੀ ਛੁੱਟੀ

ਅਧਿਆਪਕਾਂ ਨੂੰ ਸਿਰਫ਼ ਇਕ ਕਲਿੱਕ ਉਤੇ ਮਿਲੇਗੀ ਹਰ ਤਰ੍ਹਾਂ ਦੀ ਛੁੱਟੀ
May 30
17:48 2018

ਸਿੱਖਿਆ ਵਿਭਾਗ ਨੇ ਛੁੱਟੀਆਂ ਦਾ ਕੰਮ ਕੀਤਾ ਆਨਲਾਈਨ
ਅਧਿਆਪਕਾਂ ਦੀ ਖੱਜਲ ਖੁਆਰੀ ਘਟੇਗੀ
ਕੰਮ ਵਿੱਚ ਆਏਗੀ ਪਾਰਦਰਸ਼ਤਾ

ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਪੰਜਾਬ ਦੇ ਅਧਿਆਪਕਾਂ ਨੂੰ ਹੁਣ ਸਿਰਫ਼ ਇਕ ਕਲਿੱਕ ਉਤੇ ਛੁੱਟੀ ਮਿਲੇਗੀ। ਸਿੱਖਿਆ ਵਿਭਾਗ ਨੇ ਛੁੱਟੀਆਂ ਦੇ ਕੰਮ ਨੂੰ ਪਾਰਦਰਸ਼ੀ ਤੇ ਸੁਖਾਲਾ ਬਣਾਉਣ ਲਈ ਆਨਲਾਈਨ ਕਰ ਦਿੱਤਾ ਹੈ। ਇਸ ਤਹਿਤ ਚਾਈਲਡ ਕੇਅਰ, ਮੈਟਰਨਿਟੀ ਲੀਵ, ਐਕਸ ਇੰਡੀਆ ਲੀਵ, ਵਿਦਆਊਟ ਪੇਅ ਲੀਵ ਅਤੇ ਹਾਫ ਪੇਅ ਲੀਵ ਲਈ ਹੁਣ ਘਰ ਬੈਠੇ ਹੀ ਆਨਲਾਈਨ ਅਪਲਾਈ ਕੀਤਾ ਜਾ ਸਕਦਾ ਹੈ।
ਸਿੱਖਿਆ ਵਿਭਾਗ ਨੇ ਇਸ ਮੰਤਵ ਲਈ epunjabschool.gov.in ਨਾਂ ਦੀ ਵੈੱਬਸਾਈਟ ਉਤੇ ਇਹ ਸਹੂਲਤ ਮੁਹੱਈਆ ਕਰਵਾਈ ਹੈ। ਅਧਿਆਪਕਾਂ ਨੂੰ ਛੁੱਟੀ ਲਈ ਬਿਨੈ ਕਰਨ ਵਾਸਤੇ ਇਕ ਆਈਡੀ ਤੇ ਪਾਸਵਰਡ ਦਿੱਤਾ ਜਾਂਦਾ ਹੈ। ਅਧਿਆਪਕਾਂ ਨੂੰ ਸਿਰਫ਼ ਛੁੱਟੀ ਦਾ ਵੇਰਵਾ, ਦਿਨ, ਮੰਤਵ ਅਤੇ ਨਾਲ ਲਾਏ ਦਸਤਾਵੇਜ਼ਾਂ ਦਾ ਵੇਰਵਾ ਦੱਸਣਾ ਹੁੰਦਾ ਹੈ। ਦਸਤਾਵੇਜ਼ ਪੀਡੀਐਫ ਫਾਈਲ ਬਣਾ ਕੇ ਅਰਜ਼ੀ ਨਾਲ ਨੱਥੀ ਕੀਤੇ ਜਾਂਦੇ ਹਨ।
ਬਿਨੈ ਕਰਨ ਮਗਰੋਂ ਅਰਜ਼ੀ ਪਹਿਲਾਂ ਸਕੂਲ ਮੁਖੀ ਕੋਲ ਜਾਂਦੀ ਹੈ। ਜੇ ਸਕੂਲ ਮੁਖੀ ਕੋਲ ਛੁੱਟੀ ਦੇਣ ਦੀ ਤਾਕਤ ਹੁੰਦੀ ਹੈ ਤਾਂ ਉਹ ਆਪਣੇ ਪੱਧਰ ਉਤੇ ਛੁੱਟੀ ਮਨਜ਼ੂਰ ਕਰ ਦਿੰਦਾ ਹੈ। ਨਹੀਂ ਤਾਂ ਅਰਜ਼ੀ ਅੱਗੇ ਜ਼ਿਲ੍ਹਾ ਸਿੱਖਿਆ ਅਧਿਕਾਰੀ (ਡੀਈਓ) ਨੂੰ ਭੇਜ ਦਿੱਤੀ ਜਾਂਦੀ ਹੈ। ਜ਼ਿਲ੍ਹਾ ਸਿੱਖਿਆ ਅਧਿਕਾਰੀ ਪੱਧਰ ਉਤੇ ਮਨਜ਼ੂਰੀ ਵਾਲੀਆਂ ਅਰਜ਼ੀਆਂ ਨੂੰ ਉਥੇ ਹੀ ਤੁਰੰਤ ਮਨਜ਼ੂਰੀ ਮਿਲ ਜਾਂਦੀ ਹੈ ਅਤੇ ਅੱਗੇ ਜਾਣ ਵਾਲੀਆਂ ਅਰਜ਼ੀਆਂ ਨੂੰ ਡੀਈਓ ਸਕੱਤਰ ਨੂੰ ਭੇਜ ਦਿੰਦਾ ਹੈ। ਇਸੇ ਤਰ੍ਹਾਂ ਸਕੱਤਰ ਪੱਧਰ ਤੋਂ ਅਰਜ਼ੀਆਂ ਉਪਰ ਮੰਤਰੀ ਪੱਧਰ ਤੱਕ ਪੁੱਜਦੀਆਂ ਹਨ।
ਇਸ ਨਵੀਂ ਪ੍ਰਣਾਲੀ ਨੇ ਜਿੱਥੇ ਕੰਮ ਨੂੰ ਸੁਖਾਲਾ ਬਣਾਇਆ ਹੈ, ਉਥੇ ਅਧਿਆਪਕਾਂ ਦੀ ਖੱਜਲ-ਖੁਆਰੀ ਵੀ ਘਟੀ ਹੈ। ਅਧਿਆਪਕਾਂ ਨੂੰ ਆਪਣੇ ਆਈਡੀ ਤੇ ਪਾਸਵਰਡ ਨਾਲ ਸਿਰਫ਼ ਲਾਗਇਨ ਕਰਨ ਤੇ ਆਪਣੇ ਵੇਰਵੇ ਦੇਣ ਦੀ ਲੋੜ ਹੈ। ਪੰਜਾਬ ਦੇ ਸਿੱਖਿਆ ਵਿਭਾਗ ਵਿੱਚ ਕਰੀਬ 1.25 ਲੱਖ ਮੁਲਾਜ਼ਮ ਹਨ, ਜਿਨ੍ਹਾਂ ਵਿੱਚ ਬਹੁਗਿਣਤੀ ਮਹਿਲਾਵਾਂ ਦੀ ਹੈ। ਛੁੱਟੀਆਂ ਦੇ ਮਾਮਲੇ ਵਿੱਚ ਵੀ ਚਾਈਲਡ ਕੇਅਰ ਤੇ ਮੈਟਰਨਿਟੀ ਲੀਵ ਹੀ ਸਭ ਤੋਂ ਵੱਧ ਲਈ ਜਾਂਦੀ ਹੈ। ਇਹ ਕੰਮ ਆਨਲਾਈਨ ਹੋਣ ਨਾਲ ਮਹਿਲਾ ਅਧਿਆਪਕਾਂ ਨੂੰ ਵੱਡੀ ਪੱਧਰ ਉਤੇ ਫਾਇਦਾ ਪੁੱਜੇਗਾ ਅਤੇ ਉਨ੍ਹਾਂ ਦੀ ਖੱਜਲ ਖੁਆਰੀ ਘੱਟ ਹੋਵੇਗੀ।
ਇਸ ਬਾਰੇ ਸਿੱਖਿਆ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕਿਹਾ ਕਿ ਇਹ ਸਿੱਖਿਆ ਵਿਭਾਗ ਦਾ ਵਧੀਆ ਉਪਰਾਲਾ ਹੈ, ਜਿਸ ਨਾਲ ਜਿੱਥੇ ਅਧਿਆਪਕਾਂ ਦੀ ਖੱਜਲ ਖੁਆਰੀ ਘਟੇਗੀ, ਉਥੇ ਵਿਭਾਗੀ ਕੰਮਕਾਜ ਵੀ ਸੁਖਾਲਾ ਹੋਵੇਗਾ। ਉਨ੍ਹਾਂ ਕਿਹਾ ਕਿ ਸਿੱਖਿਆ ਵਿਭਾਗ ਸਮੇਂ ਮੁਤਾਬਕ ਬਦਲ ਰਿਹਾ ਹੈ ਅਤੇ ਇਹ ਤਬਦੀਲੀ ਉਸਾਰੂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

ਲਾਸ ਏਂਜਲਸ ਦੇ ਕੋਰੋਨਾ ਸ਼ਹਿਰ ‘ਚ ਹੋਈ ਗੋਲੀਬਾਰੀ; ਇਕ ਵਿਅਕਤੀ ਦੀ ਮੌਤ, 3 ਜ਼ਖਮੀ

Read Full Article
    ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

ਨਿਊਜਰਸੀ ‘ਚ 14 ਸਾਲਾ ਵਿਦਿਆਰਥੀ ਨੇ ਸਕੂਲ ਦੇ ਪ੍ਰਿੰਸੀਪਲ ‘ਤੇ ਹਮਲਾ ਕਰਕੇ ਕੀਤਾ ਜ਼ਖਮੀ

Read Full Article
    ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

ਸੜਕ ਹਾਦਸੇ ‘ਚ ਪੰਜਾਬੀ ਟਰੱਕ ਡਰਾਈਵਰ ਦੀ ਦਰਦਨਾਕ ਮੌਤ

Read Full Article
    ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

ਕੀ ਟਰੰਪ ਰੂਸ ‘ਤੇ ਦਬਾਅ ਪਾਉਣ ਲਈ ਪੋਲੈਂਡ ‘ਚ ਭੇਜ ਰਹੇ 1000 ਅਮਰੀਕੀ ਫੌਜੀ

Read Full Article
    ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

ਚੋਣ ‘ਚ ਵਿਰੋਧੀ ਬਾਰੇ ਵਿਦੇਸ਼ ਤੋਂ ਲਵਾਂਗਾ ਜਾਣਕਾਰੀ : ਟਰੰਪ

Read Full Article
    ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

ਪੰਜਾਬ ‘ਚ ਨਹੀਂ ਬੰਦੇ ਦੀ ਕੋਈ ਕੀਮਤ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

ਸ਼ਹੀਦ ਗੁਰਪ੍ਰੀਤ ਸਿੰਘ ਦੀ 8ਵੀਂ ਬਰਸੀ ਮਨਾਈ ਗਈ

Read Full Article
    ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

ਸੈਕਰਾਮੈਂਟੋ ‘ਚ ਸਿੱਖ ਪਰਿਵਾਰ ਦੀ ੧੦੦ ਸਾਲ ਪੁਰਾਣੀ ਆਟੇ ਦੀ ਚੱਕੀ ਹਾਲੇ ਵੀ ਹੈ ਮੌਜੂਦ

Read Full Article
    ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

ਸਤਿੰਦਰਪਾਲ ਸਿੰਘ ਸਿੱਧਵਾਂ ਪੰਜਾਬ ਮੇਲ ਦੇ ਦਫਤਰ ‘ਚ

Read Full Article
    ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

ਹਿਲੇਰੀ ਕਲਿੰਟਨ ਦੇ ਸਭ ਤੋਂ ਛੋਟੇ ਭਰਾ ਟੋਨੀ ਰੋਧਮ ਦਾ ਦੇਹਾਂਤ

Read Full Article
    ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

ਸ਼ਰਨਾਰਥੀ ਮਸਲੇ ‘ਤੇ ਅਮਰੀਕਾ ਦਾ ਮੈਕਸੀਕੋ ਨਾਲ ਸਮਝੌਤਾ ਹੋਇਆ : ਟਰੰਪ

Read Full Article