PUNJABMAILUSA.COM

ਅਪਰੇਸ਼ਨ ਬਲਿਊ ਸਟਾਰ ਲਈ ਫੌਜ ਨਹੀਂ ਸੀ ਜਿ਼ਮੇਵਾਰ – ਜੇ ਜੇ ਸਿੰਘ

ਅਪਰੇਸ਼ਨ ਬਲਿਊ ਸਟਾਰ ਲਈ ਫੌਜ ਨਹੀਂ ਸੀ ਜਿ਼ਮੇਵਾਰ – ਜੇ ਜੇ ਸਿੰਘ

ਅਪਰੇਸ਼ਨ ਬਲਿਊ ਸਟਾਰ ਲਈ  ਫੌਜ ਨਹੀਂ ਸੀ ਜਿ਼ਮੇਵਾਰ  –  ਜੇ ਜੇ ਸਿੰਘ
April 15
04:21 2016

j-j-singh-229x300
ਅੰਮ੍ਰਿਤਸਰ, 14 ਅਪਰੈਲ, (ਪੰਜਾਬ ਮੇਲ)- ਭਾਰਤੀ ਫੌਜ ਦੇ ਸਾਬਕਾ ਮੁਖੀ ਜਨਰਲ ਜੇ ਜੇ ਸਿੰਘ ਨੇ ਅੱਜ ਇੱਥੇ ਸਾਫ ਕਰ ਦਿੱਤਾ ਕਿ ਜੂਨ 1984 ਵਿੱਚ ਹੋਏ ਅਪਰੇਸ਼ਨ ਬਲਿਊ ਸਟਾਰ ਲਈ ਭਾਰਤੀ ਫ਼ੌਜ ਜ਼ਿੰਮੇਵਾਰ ਨਹੀਂ ਸੀ ਅਤੇ ਉਸ ਸਮੇਂ ਸਿੱਖ ਰੈਫਰੈਂਸ ਲਾਇਬਰੇਰੀ ਦਾ ਜੋ ਸਾਮਾਨ ਭਾਰਤੀ ਫੌਜ ਕੋਲ ਸੀ, ਉਹ ਸਾਰਾ ਭਾਰਤ ਸਰਕਾਰ ਨੂੰ ਸੌਂਪ ਦਿੱਤਾ ਗਿਆ ਸੀ। ਉਹ ਅੱਜ ਇੱਥੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਰਿਵਾਰ ਸਮੇਤ ਮੱਥਾ ਟੇਕਣ ਆਏ ਸਨ। ਉਨ੍ਹਾਂ ਦੇ ਨਾਲ ਉਨ੍ਹਾਂ ਦਾ ਪੁੱਤਰ, ਜੋ ਫਰਾਂਸ ਦੇ ਇੱਕ ਸ਼ਹਿਰ ਵਿੱਚ ਕੌਂਸਲਰ ਹੈ, ਵੀ ਮੌਜੂਦ ਸੀ।
ਸ੍ਰੀ ਹਰਮੰਦਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਭਾਰਤੀ ਫੌਜ ਦੇ ਪਹਿਲੇ ਸਿੱਖ ਜਰਨੈਲ ਬਣਨ ਵਾਲੇ ਜਨਰਲ ਜੇ ਜੇ ਸਿੰਘ ਨੇ ਆਖਿਆ ਕਿ 1984 ਵਿੱਚ ਅਪਰੇਸ਼ਨ ਬਲਿਊ ਸਟਾਰ ਸਮੇਂ ਫੌਜ ਨੇ ਸਿੱਖ ਰੈਫਰੈਂਸ ਲਾਇਬਰੇਰੀ ਦੇ ਜੋ ਵੀ ਦਸਤਾਵੇਜ਼ ਕਬਜ਼ੇ ਵਿੱਚ ਲਏ ਸਨ, ਉਨ੍ਹਾਂ ਨੂੰ ਬਕਾਇਦਾ ਕਾਗ਼ਜ਼ੀ ਕਾਰਵਾਈ ਪਿੱਛੋਂ ਭਾਰਤ ਸਰਕਾਰ ਦੇ ਹਵਾਲੇ ਕਰ ਦਿੱਤਾ ਗਿਆ ਸੀ। ਉਨ੍ਹਾਂ ਨੇ ਦਾਅਵਾ ਕੀਤਾ ਕਿ 1984 ਦੇ ਅਪਰੇਸ਼ਨ ਬਲਿਊ ਸਟਾਰ ਦੌਰਾਨ ਸ੍ਰੀ ਹਰਿਮੰਦਰ ਸਾਹਿਬ ਵਿੱਚ ਸਥਿਤ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਸਾਰੇ ਇਤਿਹਾਸਕ ਅਤੇ ਧਾਰਮਿਕ ਦਸਤਾਵੇਜ਼ਾਂ ਦੀ ਇਕ ਸੂਚੀ ਬਣਾਈ ਗਈ ਤੇ ਇਸ ਸੂਚੀ ਨੂੰ ਭਾਰਤ ਸਰਕਾਰ ਨੂੰ ਸਨਮਾਨ ਸਹਿਤ ਸੌਂਪ ਦਿੱਤਾ ਗਿਆ ਸੀ। ਜਨਰਲ ਜੇ ਜੇ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਸੀ ਕਿ ਭਾਰਤ ਸਰਕਾਰ ਨੇ ਸਾਰਾ ਸਾਮਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸੌਂਪ ਦਿੱਤਾ ਸੀ। ਭਾਰਤੀ ਫ਼ੌਜ ਨੇ ਸਿੱਖ ਰੈਫਰੈਂਸ ਲਾਇਬ੍ਰੇਰੀ ਤੋਂ ਪ੍ਰਾਪਤ ਕੀਤੇ ਸਾਰੇ ਸਾਮਾਨ ਦੀ ਅੱਛੀ ਤਰ੍ਹਾਂ ਪੜਤਾਲ ਕਰਕੇ ਸਰਕਾਰ ਨੂੰ ਸੌਂਪਿਆ ਸੀ। ਉਨ੍ਹਾਂ ਨੇ ਕਿਹਾ ਕਿ ਫੌਜ ਵੱਲੋਂ ਫੌਜੀ ਕਾਰਵਾਈ ਸਮੇਂ ਕਬਜ਼ੇ ਵਿੱਚ ਲਈ ਹਰ ਚੀਜ਼ ਸਰਕਾਰ ਨੂੰ ਸੌਂਪ ਦਿੱਤੀ ਜਾਂਦੀ ਹੈ।
ਵਰਨਣ ਯੋਗ ਹੈ ਕਿ ਬੀਤੇ ਦਿਨੀਂ ਭਾਰਤੀ ਫੌਜ ਦੇ ਮੌਜੂਦਾ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਵੀ ਜਦੋਂ ਸ੍ਰੀ ਹਰਿਮੰਦਰ ਸਾਹਿਬ ਆਏ ਸਨ ਤਾਂ ਉਨ੍ਹਾ ਨੇ ਇਹੋ ਆਖਿਆ ਸੀ ਕਿ ਭਾਰਤੀ ਫੌਜ ਕੋਲ ਅਪਰੇਸ਼ਨ ਬਲਿਊ ਸਟਾਰ ਸਮੇਂ ਦਾ ਕੋਈ ਸਾਮਾਨ ਨਹੀਂ ਹੈ।
ਸਾਬਕਾ ਫੌਜ ਮੁਖੀ ਜਨਰਲ ਜੇ ਜੇ ਸਿੰਘ ਨੇ ਜੂਨ 1984 ਵਿੱਚ ਸ੍ਰੀ ਹਰਿਮੰਦਰ ਸਾਹਿਬ ਉੱਤੇ ਹੋਏ ਫੌਜੀ ਅਪਰੇਸ਼ਨ ਲਈ ਫੌਜ ਨੂੰ ਦੋਸ਼ਮੁਕਤ ਕਰਾਰ ਦਿੰਦਿਆਂ ਕਿਹਾ ਕਿ ਇਸ ਕਾਰਵਾਈ ਲਈ ਫੌਜ ਨੂੰ ਕਿਸੇ ਵੀ ਤਰ੍ਹਾਂ ਦੋਸ਼ੀ ਨਹੀਂ ਕਿਹਾ ਜਾ ਸਕਦਾ, ਕਿਉਂਕਿ ਫੌਜ ਨੇ ਉੱਪਰੋਂ ਆਏ ਹੁਕਮਾਂ ਮੁਤਾਬਕ ਕਾਰਵਾਈ ਕੀਤੀ ਸੀ। ਸਰਕਾਰ ਤੋਂ ਆਏ ਹੁਕਮਾਂ ਨੂੰ ਮੰਨਣ ਤੋਂ ਫੌਜ ਇਨਕਾਰੀ ਨਹੀਂ ਹੋ ਸਕਦੀ। ਉਨ੍ਹਾਂ ਇਸ ਕਾਰਵਾਈ ਲਈ ਫੌਜ ਦੀ ਥਾਂ ਸਿਆਸੀ ਆਗੂਆਂ ਨੂੰ ਜ਼ਿੰਮੇਵਾਰ ਦੱਸਿਆ। ਜਨਰਲ ਜੇ ਜੇ ਸਿੰਘ ਨੇ ਕਿਹਾ ਹੈ ਕਿ ਅਪਰੇਸ਼ਨ ਬਲਿਊ ਸਟਾਰ ਵੇਲੇ ਫ਼ੌਜ ਨੇ ਉਸ ਵੇਲੇ ਦੀ ਪ੍ਰਧਾਨ ਮੰਤਰੀ ਦਾ ਆਦੇਸ਼ ਮੰਨਿਆ ਸੀ। ਫ਼ੌਜ ਹੁਕਮ ਦੀ ਪਾਬੰਦ ਹੈ। ਉਸ ਫ਼ੌਜੀ ਕਾਰਵਾਈ ਦੀ ਸਾਰੀ ਜ਼ਿੰਮੇਵਾਰੀ ਓਦੋਂ ਦੇ ਸੱਤਾਧਾਰੀਆਂ ਦੀ ਹੈ। ਜਦੋਂ ਉਨ੍ਹਾਂ ਨੂੰ ਪੁੱਿਛਆ ਗਿਆ ਕਿ ਫ਼ੌਜ ਵਿੱਚ ਪੰਜਾਬੀਆਂ ਦੀ ਗਿਣਤੀ ਘੱਟ ਹੋ ਰਹੀ ਹੈ ਤਾਂ ਉਨ੍ਹਾਂ ਕਿਹਾ ਕਿ ਪੰਜਾਬੀ ਨੌਜਵਾਨਾਂ ਨੂੰ ਫ਼ੌਜ ਵਿੱਚ ਭਰਤੀ ਕਰਾਉਣ ਲਈ ਉਸ ਦੇ ਯੋਗ ਬਣਾਉਣਾ ਹੋਏਗਾ। ਮਿਹਨਤ ਦੀ ਕਮੀ ਕਾਰਨ ਪੰਜਾਬੀ ਨੌਜਵਾਨ ਫ਼ੌਜ ਵਿੱਚ ਭਰਤੀ ਹੋਣ ਤੋਂ ਪੱਛੜ ਜਾਂਦੇ ਹਨ।

ਏਥੇ ਜਿ਼ਕਰ ਯੋਗ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬਮਧਕ ਕਮੇਟੀ ਬੀਤੇ 32 ਸਾਲਾਂ ਤੋਂ ਕੇਂਦਰ ਸਰਕਾਰਾਂ ਅਤੇ ਰਾਸ਼ਟਰਪਤੀਆਂ ਨੂੰ ਪੱਤਰ ਲਿਖਦੀ ਰਹੀ ਹੈ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦੇ ਧਾਰਮਿਕ ਦਸਤਾਵੇਜ਼ ਸ਼੍ਰੋਮਣੀ ਕਮੇਟੀ ਨੂੰ ਵਾਪਸ ਕੀਤੇ ਜਾਣ। ਕੇਂਦਰੀ ਰੱਖਿਆ ਮੰਤਰੀ, ਗ੍ਰਹਿ ਮੰਤਰੀ, ਮੰਤਰੀਆਂ ਨੇ ਸ਼੍ਰੋਮਣੀ ਕਮੇਟੀ ਨੂੰ ਕਈ ਵਾਰ ਸਪੱਸ਼ਟ ਕੀਤਾ ਹੈ ਕਿ ਸਿੱਖ ਰੈਫਰੈਂਸ ਲਾਇਬ੍ਰੇਰੀ ਦਾ ਕੋਈ ਇਤਿਹਾਸਕ ਤੇ ਧਾਰਮਿਕ ਦਸਤਾਵੇਜ਼ ਸਰਕਾਰ ਦੇ ਕੋਲ ਨਹੀਂ ਹੈ। 2006 ਵਿੱਚ ਵੀ ਓਦੋਂ ਦੀ ਕੇਂਦਰ ਸਰਕਾਰ ਨੇ ਸ਼੍ਰੋਮਣੀ ਕਮੇਟੀ ਨੂੰ ਇਕ ਟਰੰਕ ਭੇਜਿਆ ਸੀ, ਜਦੋਂ ਉਸ ਨੂੰ ਖੋਲ੍ਹਿਆ ਗਿਆ ਤਾਂ ਉਸ ਵਿੱਚ ਕੇਵਲ ਕੁਝ ਕਿਤਾਬਾਂ ਤੇ ਹੋਰ ਸਾਮਾਨ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article