ਅਫਗਾਨਿਸਤਾਨ ‘ਚ ਕਾਰ ਬੰਬ ਧਮਾਕੇ ਕਾਰਨ 15 ਲੋਕਾਂ ਦੀ ਮੌਤ; 30 ਜ਼ਖ਼ਮੀ

92
Share

ਕਾਬੁਲ, 3 ਅਕਤੂਬਰ (ਪੰਜਾਬ ਮੇਲ)- ਅਫਗਾਨਿਸਤਾਨ ‘ਚ ਕਾਰ ਬੰਬ ਧਮਾਕਾ ਹੋਣ ਕਾਰਨ 15 ਲੋਕਾਂ ਦੀ ਮੌਤ ਹੋ ਗਈ ਤੇ ਹੋਰ 30 ਲੋਕ ਜ਼ਖ਼ਮੀ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਘਨੀਖਲੀ ਜ਼ਿਲ੍ਹੇ ‘ਚ ਸ਼ਨੀਵਾਰ ਦੁਪਹਿਰ ਸਮੇਂ ਕਾਰ ਵਿਚ ਧਮਾਕਾ ਹੋਇਆ। ਇੱਥੋਂ ਦੇ ਗਵਰਨਰ ਦੇ ਬੁਲਾਰੇ ਨੇ ਦੱਸਿਆ ਕਿ ਕੁਝ ਹਥਿਆਰਬੰਦ ਲੋਕਾਂ ਨੇ ਗਵਰਨਰ ਦੇ ਕੰਪਾਊਂਡ ‘ਚ ਦਾਖਲ ਹੋਣ ਦੀ ਕੋਸ਼ਿਸ਼ ਵੀ ਕੀਤੀ ਸੀ ਪਰ ਸੁਰੱਖਿਆ ਅਧਿਕਾਰੀਆਂ ਨੇ ਉਨ੍ਹਾਂ ਨੂੰ ਢੇਰ ਕਰ ਦਿੱਤਾ। ਹਾਲਾਂਕਿ ਕੁਝ ਲੋਕਾਂ ਦਾ ਕਹਿਣਾ ਹੈ ਕਿ 8 ਲੋਕਾਂ ਦੀ ਮੌਤ ਹੋਈ ਹੈ, ਜਦਕਿ ਕੁਝ ਲੋਕਾਂ ਨੇ 15 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ।


Share