PUNJABMAILUSA.COM

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

 Breaking News

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ

ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ, ਸਾਡੇ ਆਪਣੇ ਲੋਕ : ਅਫਗਾਨ ਰਾਜਦੂਤ
July 18
10:20 2018

ਵਾਸ਼ਿੰਗਟਨ, 18 ਜੁਲਾਈ (ਪੰਜਾਬ ਮੇਲ)- ਅਫਗਾਨਿਸਤਾਨ ‘ਚ ਰਹਿਣ ਵਾਲੇ ਹਿੰਦੂ ਤੇ ਸਿੱਖ ਭਾਰਤੀ ਪ੍ਰਵਾਸੀ ਨਹੀਂ ਹਨ ਸਗੋਂ ਇਹ ਸਾਡੇ ਆਪਣੇ ਲੋਕ ਹਨ। ਇਹ ਗੱਲ ਅਮਰੀਕਾ ‘ਚ ਅਫਗਾਨਿਸਤਾਨ ਦੇ ਰਾਜਦੂਤ ਨੇ ਕਹੀ। ਉਹ ਜਲਾਲਾਬਾਦ ‘ਚ ਹੋਏ ਇਕ ਹਮਲੇ ‘ਚ ਮਾਰੇ ਗਏ ਘੱਟ ਗਿਣਤੀ ਭਾਈਚਾਰੇ ਦੀ ਯਾਦ ‘ਚ ਆਯੋਜਿਤ ਪ੍ਰੋਗਰਾਮ ਨੂੰ ਸੰਬੋਧਿਤ ਕਰ ਰਹੇ ਸਨ। ਇਕ ਜੁਲਾਈ ਨੂੰ ਜਲਾਲਾਬਾਦ ‘ਚ ਰਾਸ਼ਟਰਪਤੀ ਅਸ਼ਰਫ ਗਨੀ ਨੂੰ ਮਿਲਣ ਜਾ ਰਹੇ ਹਿੰਦੂ ਤੇ ਸਿੱਖਾਂ ਨਾਲ ਭਰੀ ਬੱਸ ‘ਤੇ ਅੱਤਵਾਦੀਆਂ ਨੇ ਹਮਲਾ ਕਰ ਦਿੱਤਾ ਸੀ। ਇਸ ‘ਚ 19 ਲੋਕਾਂ ਦੀ ਮੌਤ ਹੋ ਗਈ ਸੀ। ਹਮਲੇ ਦੀ ਜ਼ਿੰਮੇਵਾਰੀ ਇਸਲਾਮਿਕ ਸਟੇਟ ਨੇ ਲਈ ਸੀ।
ਵਾਸ਼ਿੰਗਟਨ ਡੀ.ਸੀ. ਸਥਿਤ ਅਫਗਾਨਿਸਤਾਨ ਦੂਤਘਰ ‘ਚ ਆਯੋਜਿਤ ਪ੍ਰੋਗਰਾਮ ‘ਚ ਰਾਜਦੂਤ ਹਮਦੂੱਲਾਹ ਮੋਹਿਬ ਨੇ ਕਿਹਾ ਕਿ ਇਹ ਮੌਕਾ ਸਾਨੂੰ ਉਸ ਸਮਾਜ ਨੂੰ ਸਮਝਣ ਲਈ ਇੱਕਠੇ ਲਿਆਇਆ ਹੈ, ਜਿਸ ਦੀਆਂ ਜੜ੍ਹਾਂ ਅਫਗਾਨਿਸਤਾਨ ‘ਚ ਜ਼ਿਆਦਾ ਫੈਲੀਆਂ ਹਨ। ਇਸ ਮੌਕੇ ‘ਤੇ ਅਮਰੀਕਾ ਦੀ ਪਹਿਲੀ ਹਿੰਦੂ ਔਰਤ ਸੰਸਦ ਤੁਲਸੀ ਗਬਾਰਡ ਨੇ ਕਿਹਾ ਕਿ ਇਹ ਹਮਲਾ ਦੁਨੀਆਂ ‘ਚ ਮੌਜੂਦ ਡਰ, ਕੱਟੜਵਾਦ ਤੇ ਨਫਰਤ ਦਾ ਇਕ ਹੌਰ ਉਦਾਹਰਣ ਹੈ। ਉਹ ਡਰਾਉਣ ਦੀ ਰਣਨੀਤੀ ਤੇ ਸਾਨੂੰ ਵੰਡਣ ਦੀ ਕੋਸ਼ਿਸ਼ ਹੈ ਪਰ ਸਾਨੂੰ ਸਾਰਿਆਂ ਨੂੰ ਇਸ ਨਫਰਤ ਤੇ ਕੱਟੜਵਾਦ ਖਿਲਾਫ ਖੜ੍ਹਾ ਹੋਣਾ ਹੋਵੇਗਾ।
ਅਮਰੀਕਾ ‘ਚ ਭਾਰਤ ਦੇ ਉਪ ਰਾਜਦੂਤ ਪੁਨੀਤ ਕੁੰਡਲ ਨੇ ਹਮਲੇ ‘ਚ ਮਾਰੇ ਗਏ ਲੋਕਾਂ ਨੂੰ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਕਿ ਇਥੇ ਆਯੋਜਿਤ ਇਹ ਪ੍ਰੋਗਰਾਮ ਅਫਗਾਨਿਸਤਾਨ ਸਰਕਾਰ ਦੀ ਇਸ ਭਾਈਚਾਰੇ ਪ੍ਰਤੀ ਭਾਵਨਾਵਾਂ ਨੂੰ ਦਰਸਾਉਂਦਾ ਹੈ। ਇਸ ਮੌਕੇ ਅਫਗਾਨਿਸਤਾਨ ਦੀ ਸਥਾਨਕ ਭਾਸ਼ਾ ‘ਚ ਪੀੜਤਾਂ ਨੂੰ ਯਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article