ਅਫਗਾਨਿਸਤਾਨ ਤੋਂ 700 ਹੋਰ ਸਿੱਖਾਂ ਨੂੰ ਭਾਰਤ ਲਿਆਉਣ ਦੀਆਂ ਕੀਤੀਆਂ ਜਾ ਰਹੀਆਂ ਤਿਆਰੀਆਂ

325
Share

ਨਵੀਂ ਦਿੱਲੀ, 2 ਅਗਸਤ (ਪੰਜਾਬ ਮੇਲ)- ਸਿਟੀਜ਼ਨਸ਼ਿਪ ਸੋਧ ਐਕਟ (ਸੀਏਏਲਾਗੂ ਹੋਣ ਤੋਂ ਬਾਅਦ ਅਫਗਾਨਿਸਤਾਨ ਵਿੱਚ ਤਸ਼ੱਦਦ ਦਾ ਸ਼ਿਕਾਰ ਹੋਏ 700 ਹੋਰ ਸਿੱਖਾਂ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਸਿੱਖਾਂ ਨੂੰ ਕਈ ਜਥਿਆਂ ਵਿੱਚ ਭਾਰਤ ਲਿਆਂਦਾ ਜਾਵੇਗਾ। 26 ਜੁਲਾਈ ਨੂੰ 11 ਸਿੱਖਾਂ ਦਾ ਪਹਿਲਾ ਜਥਾ ਭਾਰਤ ਪਹੁੰਚਿਆ। ਇਹ ਸਿੱਖ ਪਰਿਵਾਰ ਦਿੱਲੀ ਦੇ ਗੁਰਦੁਆਰੇ ਵਿਖੇ ਠਹਿਰੇ ਹਨ। ਜਿੱਥੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਇਨ੍ਹਾਂ ਦੇ ਰਹਿਣਸਹਿਣ ਦੇ ਪ੍ਰਬੰਧਾਂ ਦਾ ਇੰਤਜ਼ਾਮ ਕਰ ਰਹੀ ਹੈ।
ਬੀਜੇਪੀ ਦੇ ਕੌਮੀ ਸਕੱਤਰ ਸਰਦਾਰ ਆਰਪੀ ਸਿੰਘ ਨੇ ਸ਼ਨੀਵਾਰ ਨੂੰ ਕਿਹਾ, “ਪਹਿਲੇ ਜੱਥੇ ਤੋਂ ਬਾਅਦ ਤਕਰੀਬਨ 700 ਹੋਰ ਸਿੱਖਾਂ ਨੇ ਅਫਗਾਨਿਸਤਾਨ ਤੋਂ ਆਉਣ ਦੀ ਇੱਛਾ ਜ਼ਾਹਰ ਕੀਤੀ ਹੈ। ਅਫਗਾਨਿਸਤਾਨ ਵਿੱਚ ਭਾਰਤੀ ਦੂਤਘਰ ਅਜਿਹੇ ਸਿੱਖਾਂ ਦੇ ਸੰਪਰਕ ਵਿੱਚ ਹੈ। ਸਾਰੇ ਸਿੱਖਾਂ ਨੂੰ ਭਾਰਤ ਲਿਆਉਣ ਦੀ ਤਿਆਰੀ ਹੈ। ਅਫਗਾਨਿਸਤਾਨ ਵਿਚ ਰਹਿੰਦੇ ਇਨ੍ਹਾਂ ਸਿੱਖਾਂ ਦੇ ਬਹੁਤੇ ਰਿਸ਼ਤੇਦਾਰ ਤਿਲਕ ਨਗਰ ਵਿੱਚ ਰਹਿੰਦੇ ਹਨ। ਇਸ ਲਈ ਉਨ੍ਹਾਂ ਦੇ ਰਹਿਣ ਦਾ ਪ੍ਰਬੰਧ ਕਰਨ ਚ ਕੋਈ ਮੁਸ਼ਕਲ ਨਹੀਂ ਆ ਰਹੀ।”
ਦੇਸ਼ ਵਿਚ ਸਿਟੀਜ਼ਨਸ਼ਿਪ ਸੋਧ ਐਕਟ ਲਾਗੂ ਹੋਣ ਤੋਂ ਬਾਅਦ 26 ਜੁਲਾਈ ਨੂੰ ਅਫਗਾਨਿਸਤਾਨ ਤੋਂ 11 ਸਿੱਖਾਂ ਦਾ ਪਹਿਲਾ ਜੱਥਾ ਭਾਰਤ ਪਹੁੰਚਿਆ ਸੀ। ਗੁਰਦੁਵਾਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਮਨਜਿੰਦਰ ਸਿੰਘ ਸਿਰਸਾ ਨੇ ਪਹਿਲੇ ਜੱਥੇ ਦੇ ਸਿੱਖਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਤਾਲਿਬਾਨ ਦੇ ਦਹਿਸ਼ਤ ਦਾ ਸ਼ਿਕਾਰ ਹੋਏ ਸਿੱਖਾਂ ਨੂੰ ਰਹਿਣ ਲਈ ਸਾਰੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ।


Share