PUNJABMAILUSA.COM

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ
July 23
16:51 2019

ਅਫਗਾਨਿਸਤਾਨ ਨੂੰ 10 ਦਿਨਾਂ ‘ਚ ਦੁਨੀਆਂ ਤੋਂ ਗਾਇਬ ਕਰਨ ਦਾ ਦਿੱਤਾ ਬਿਆਨ
ਵਾਸ਼ਿੰਗਟਨ, 23 ਜੁਲਾਈ (ਪੰਜਾਬ ਮੇਲ)- ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੇ ਇਕ ਹੋਰ ਬਿਆਨ ਨਾਲ ਸਭ ਨੂੰ ਹੈਰਾਨ ਕਰ ਦਿੱਤਾ ਹੈ। ਟਰੰਪ ਨੇ ਕਿਹਾ ਹੈ ਕਿ ਜੇਕਰ ਉਹ ਚਾਹੇ ਤਾਂ ਅਫਗਾਨਿਸਤਾਨ ਨੂੰ 10 ਦਿਨਾਂ ‘ਚ ਦੁਨੀਆਂ ਤੋਂ ਮਿਟਾ ਕੇ ਉਥੋਂ 19 ਸਾਲਾਂ ਤੋਂ ਚੱਲ ਰਹੇ ਜੰਗ ਨੂੰ ਖਤਮ ਕਰ ਸਕਦੇ ਹਨ ਪਰ ਉਹ ਇਕ ਕਰੋੜ ਲੋਕਾਂ ਨੂੰ ਮਾਰਨਾ ਨਹੀਂ ਚਾਹੁੰਦੇ ਹਨ, ਇਸ ਲਈ ਗੱਲਬਾਤ ਨਾਲ ਇਸ ਮਸਲੇ ਨੂੰ ਸੁਲਝਾਉਣ ਦੀਆਂ ਕੋਸ਼ਿਸ਼ਾਂ ਵਿਚ ਲੱਗੇ ਹਨ। ਟਰੰਪ ਦੀ ਟਿੱਪਣੀ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਅਫਗਾਨਿਸਤਾਨ ਨੇ ਅਮਰੀਕੀ ਸਰਕਾਰ ਤੋਂ ਸਪੱਸ਼ਟੀਕਰਨ ਮੰਗਿਆ ਹੈ।
ਟਰੰਪ ਨੇ ਆਪਣੇ ਓਵਲ ਦਫਤਰ ਤੋਂ ਸੋਮਵਾਰ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਨਾਲ ਗੱਲਬਾਤ ‘ਚ ਇਹ ਟਿੱਪਣੀ ਕੀਤੀ। ਟਰੰਪ ਨੇ ਕਿਹਾ ਕਿ ਅਮਰੀਕਾ ਪਿਛਲੇ 19 ਸਾਲਾਂ ਤੋਂ ਅਫਗਾਨਿਸਤਾਨ ਵਿਚ ਇਕ ਪੁਲਿਸ ਦੀ ਭੂਮਿਕਾ ਨਿਭਾਅ ਰਿਹਾ ਹੈ, ਫੌਜੀ ਦੀ ਨਹੀਂ। ਜੇਕਰ ਅਮਰੀਕਾ ਉਥੇ ਫੌਜੀ ਦੀ ਭੂਮਿਕਾ ਵਿਚ ਹੁੰਦਾ ਤਾਂ ਅਫਗਾਨਿਸਤਾਨ ਕਦੋਂ ਦਾ ਖਤਮ ਹੋ ਚੁੱਕਾ ਹੁੰਦਾ। ਟਰੰਪ ਨੇ ਕਿਹਾ ਕਿ ਅਮਰੀਕਾ ਅਫਗਾਨਿਸਤਾਨ ਤੋਂ ਨਿਕਲਣਾ ਚਾਹੁੰਦਾ ਹੈ। ਇਸ ਲਈ ਉਥੇ ਜੰਗ ਖਤਮ ਕਰਨ ਲਈ ਰਾਜਨੀਤਿਕ ਹੱਲ ਲਈ ਤਾਲਿਬਾਨ ਸਣੇ ਵੱਖ-ਵੱਖ ਧਿਰਾਂ ਨਾਲ ਗੱਲਬਾਤ ਕਰ ਰਿਹਾ ਹੈ। ਅਮਰੀਕਾ ਅਤੇ ਤਾਲਿਬਾਨ ਵਿਚਾਲੇ 8ਵੇਂ ਦੌਰ ਦੀ ਗੱਲਬਾਤ ਕਤਰ ਦੇ ਦੋਹਾ ਵਿਚ ਹੋਣ ਵਾਲੀ ਹੈ, ਜਿਸ ਦੇ ਲਈ ਟਰੰਪ ਦੇ ਪ੍ਰਤੀਨਿਧੀ ਖਲੀਲਜ਼ਾਦ ਮੰਗਲਵਾਰ ਨੂੰ ਕਾਬੁਲ ਪਹੁੰਚੇ। ਖਾਨ ਦੇ ਨਾਲ ਗੱਲਬਾਤ ‘ਚ ਅਮਰੀਕੀ ਰਾਸ਼ਟਰਪਤੀ ਨੇ ਉਮੀਦ ਜਤਾਈ ਕਿ ਅਫਗਾਨਿਸਤਾਨ ‘ਚ ਜੰਗ ਖਤਮ ਕਰਨ ਅਤੇ ਉਥੇ ਸ਼ਾਂਤੀ ਬਹਾਲੀ ਵਿਚ ਪਾਕਿਸਤਾਨ ਅਹਿਮ ਭੂਮਿਕਾ ਨਿਭਾਏਗਾ।
ਟਰੰਪ ਦੇ ਬਿਆਨ ‘ਤੇ ਸਖ਼ਤ ਇਤਰਾਜ਼ ਜਤਾਉਂਦੇ ਹੋਏ ਅਫਗਾਨਿਸਤਾਨ ਦੇ ਰਾਸ਼ਟਰਪਤੀ ਅਸ਼ਰਫ ਗਨੀ ਨੇ ਮੰਗਲਵਾਰ ਨੂੰ ਕਿਹਾ ਕਿ ਅਮਰੀਕਾ ਦੇ ਨਾਲ ਉਨ੍ਹਾਂ ਦੇ ਦੇਸ਼ ਦੇ ਬਹੁਪੱਖੀ ਸਬੰਧ ਹਨ। ਇਸ ਨੂੰ ਦੇਖਦੇ ਹੋਏ ਅਮਰੀਕਾ ਨੂੰ ਟਰੰਪ ਦੇ ਬਿਆਨ ‘ਤੇ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਰਾਸ਼ਟਰਪਤੀ ਗਨੀ ਦੇ ਦਫਤਰ ਤੋਂ ਜਾਰੀ ਬਿਆਨ ਵਿਚ ਕਿਹਾ ਗਿਆ ਹੈ ਕਿ ਅਫਗਾਨ ਸਰਕਾਰ ਦੇਸ਼ ਵਿਚ ਸ਼ਾਂਤੀ ਬਹਾਲੀ ਦੀ ਪ੍ਰਕਿਰਿਆ ‘ਚ ਅਮਰੀਕਾ ਦੀਆਂ ਕੋਸ਼ਿਸ਼ਾਂ ਦੀ ਹਮਾਇਤ ਕਰਦੀ ਹੈ। ਪਰ ਇਹ ਵੀ ਸਾਫ ਕਰਦੀ ਹੈ ਕਿ ਅਫਗਾਨ ਸਰਕਾਰ ਨੂੰ ਇਕ ਪਾਸੇ ਕਰਕੇ ਕੋਈ ਵਿਦੇਸ਼ੀ ਰਾਸ਼ਟਰ ਪ੍ਰਧਾਨ ਅਫਗਾਨਿਸਤਾਨ ਦੇ ਲੋਕਾਂ ਦੇ ਭਵਿੱਖ ਦਾ ਫੈਸਲਾ ਨਹੀਂ ਕਰ ਸਕਦਾ ਹੈ।
ਅਫਗਾਨਿਸਤਾਨ ਦੇ ਰਾਸ਼ਟਰੀ ਸੁਰੱਖਿਆ ਡਾਇਰੈਕਟਰ ਦੇ ਸਾਬਕਾ ਮੁਖੀ ਅਤੇ ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਰਹਿਮਤੁੱਲਾ ਨਬੀਲ ਨੇ ਟਵੀਟ ਕਰਕੇ ਕਿਹਾ ਕਿ ਟਰੰਪ ਇਕ ਕਰੋੜ ਲੋਕਾਂ ਦੀ ਮੌਤ ਦਾ ਬਹਾਨਾ ਬਣਾ ਕੇ ਅਮਰੀਕਾ ਦੇ ਲੋਕਾਂ ਨੂੰ ਮੂਰਖ ਨਾ ਬਣਾਉਣ। ਅਮਰੀਕਾ ਜੇਕਰ ਪਾਕਿਸਤਾਨ ਦੇ ਕਵੇਟਾ ਵਿਚ ਪਨਾਹ ਲਈ ਤਾਲਿਬਾਨ ਦੇ ਚੋਟੀ ਦੇ 15-30 ਅੱਤਵਾਦੀਆਂ ਨੂੰ ਮਾਰ ਸੁੱਟਣ ਅਤੇ ਪਾਕਿਸਤਾਨ ਦੇ 15-30 ਤੋਂ ਫੌਜੀ ਅਫਸਰਾਂ ‘ਤੇ ਪਾਬੰਦੀ ਲਗਾ ਦੇਣ ਤਾਂ ਸਮੱਸਿਆ ਸੁਲਝ ਜਾਵੇਗੀ। ਦੱਸ ਦਈਏ ਕਿ ਅਫਗਾਨਿਸਤਾਨ ਆਪਣੇ ਇਥੇ ਅੱਤਵਾਦੀ ਘਟਨਾਵਾਂ ਅਤੇ ਤਾਲੀਬਾਨ ਨੂੰ ਹਮਾਇਤ ਦੇਣ ਲਈ ਪਾਕਿਸਤਾਨ ਨੂੰ ਜ਼ਿੰਮੇਵਾਰ ਠਹਿਰਾਉਂਦਾ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

ਵਰਜੀਨੀਆ ਵਿਖੇ ਕਾਰ ਸੜਕ ਹਾਦਸੇ ‘ਚ ਨਿਊਜਰਸੀ ’ਚ ਰਹਿੰਦੇ ਇੱਕੋ ਹੀ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ

Read Full Article
    ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

ਦੱਖਣੀ ਕੈਰੋਲੀਨਾ ‘ਚ ਇਕ ਸ਼ਖਸ ਦੇ ਸਿਰ ‘ਤੇ ਡਿੱਗੀ ਆਸਮਾਨੀ ਬਿਜਲੀ

Read Full Article
    ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

ਅਮਰੀਕਾ ‘ਚ ਅਲਬਾਮਾ ਸਟੇਟ ਯੂਨੀਵਰਸਿਟੀ ਨੇੜੇ ਵਾਪਰੀ ਗੋਲੀਬਾਰੀ ਦੀ ਘਟਨਾ; 2 ਦੀ ਮੌਤ, 3 ਜ਼ਖਮੀ

Read Full Article
    ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

ਅਮਰੀਕਾ ‘ਚ ਹਿਰਾਸਤ ਕੇਂਦਰ ‘ਚ ਭੁੱਖ ਹੜਤਾਲ ‘ਤੇ ਬੈਠੇ ਭਾਰਤੀ ਇਮੀਗ੍ਰਾਂਟ ਨੂੰ ਪਾਈਪ ਰਾਹੀਂ ਜ਼ਬਰਦਸਤੀ ਖਵਾਇਆ ਖਾਣਾ

Read Full Article
    ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

ਭਾਰਤੀ-ਅਮਰੀਕੀ ਸੰਸਦ ਮੈਂਬਰ ਰੋਅ ਖੰਨਾ ‘ਕਾਂਗਰੈਸ਼ਨਲ ਪਾਕਿਸਤਾਨ ਕੌਕਸ’ ‘ਚ ਹੋਏ ਸ਼ਾਮਲ

Read Full Article
    ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

ਫਿਲਾਡੇਲਫੀਆ ਵਿਚ ਗੋਲੀਬਾਰੀ, ਛੇ ਪੁਲਿਸ ਕਰਮੀ ਜ਼ਖਮੀ

Read Full Article
    ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

ਸਿਆਸਤ ਤੋਂ ਉਪਰ ਉਠ ਮਨਾਇਆ ਜਾਵੇ ਬਾਬੇ ਨਾਨਕ ਦਾ ਪ੍ਰਕਾਸ਼ ਉਤਸਵ

Read Full Article
    ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

ਅਮਰੀਕਾ ‘ਚ ਗਰੀਨ ਕਾਰਡ ਲੈਣ ਲਈ ਛੱਡਣੀਆਂ ਪੈਣਗੀਆਂ ਸਰਕਾਰੀ ਸਹੂਲਤਾਂ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਲੱਗੀਆਂ ਰੌਣਕਾਂ

Read Full Article
    15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

15ਵੇਂ ਵਿਸ਼ਵ ਕਬੱਡੀ ਕੱਪ ਨੂੰ ਹਰ ਪਾਸਿਓਂ ਮਿਲ ਰਿਹੈ ਵੱਡਾ ਸਹਿਯੋਗ : ਸਹੋਤਾ ਭਰਾ

Read Full Article
    ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

ਵਾਸ਼ਿੰਗਟਨ ਡੀ.ਸੀ. ਵਿਖੇ ਬਜ਼ੁਰਗ ਸਿੱਖ ‘ਤੇ ਨਸਲੀ ਹਮਲਾ

Read Full Article
    ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

ਅਮਰੀਕਾ ‘ਚ 2020 ‘ਚ ਹੋਣ ਵਾਲੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਮੁੜ ਹੈਕਿੰਗ ਦਾ ਖਤਰਾ

Read Full Article
    ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

ਮਾਊਂਟੇਨ ਹਾਊਸ ਨਿਵਾਸੀ ਸਿੱਧੂ ਪਰਿਵਾਰ ਨੂੰ ਜਵਾਨ ਪੁੱਤ ਦੀ ਮੌਤ ‘ਤੇ ਸਦਮਾ

Read Full Article
    ਅਮਰੀਕਾ ਦੇ 22 ਰਾਜਾਂ ਅਤੇ 7 ਸ਼ਹਿਰਾਂ ਨੇ ਟਰੰਪ ਵਿਰੁੱਧ ਦਾਇਰ ਕੀਤਾ ਮੁਕੱਦਮਾ