PUNJABMAILUSA.COM

ਅਫਗਾਨਿਸਤਾਨ ਵਿੱਚ ਮਾਰੇ ਗਏ ਸਿੱਖਾਂ ਲਈ ਅਰਦਾਸ ਸਮਾਗਮ ਵਿੱਚ ਅਫਗਾਨਿਸਤਾਨ ਦੇ ਕੌਂਸਲ ਜਨਰਲ ਨੇ ਕੀਤੀ ਸ਼ਮੂਲੀਅਤ

ਅਫਗਾਨਿਸਤਾਨ ਵਿੱਚ ਮਾਰੇ ਗਏ ਸਿੱਖਾਂ ਲਈ ਅਰਦਾਸ ਸਮਾਗਮ ਵਿੱਚ ਅਫਗਾਨਿਸਤਾਨ ਦੇ ਕੌਂਸਲ ਜਨਰਲ ਨੇ ਕੀਤੀ ਸ਼ਮੂਲੀਅਤ

ਅਫਗਾਨਿਸਤਾਨ ਵਿੱਚ ਮਾਰੇ ਗਏ ਸਿੱਖਾਂ ਲਈ ਅਰਦਾਸ ਸਮਾਗਮ ਵਿੱਚ ਅਫਗਾਨਿਸਤਾਨ ਦੇ ਕੌਂਸਲ ਜਨਰਲ ਨੇ ਕੀਤੀ ਸ਼ਮੂਲੀਅਤ
July 06
09:55 2018

ਸਿੱਖਾਂ ਦੀ ਸੁਰੱਖਿਆ ਲਈ ਅੰਤਰਰਾਸ਼ਟਰੀ ਭਾਈਚਾਰੇ ‘ਤੇ ਦਬਾਅ ਬਣਾ ਕੇ ਰੱਖਣ ਦੀ ਲੋੜ- ਡਾ. ਅਮਰਜੀਤ ਸਿੰਘ
ਨਿਊਯਾਰਕ, 6 ਜੁਲਾਈ (ਪੰਜਾਬ ਮੇਲ)- ਇੱਕ ਜੁਲਾਈ ਨੂੰ ਅਫਗਾਨਿਸਤਾਨ ਦੇ ਜਲਾਲਾਬਾਦ ਸ਼ਹਿਰ ਵਿੱਚ ਹੋਏ ਇੱਕ ਆਤਮਘਾਤੀ ਹਮਲੇ ਵਿੱਚ ਮਾਰੇ ਗਏ ਸਿੱਖਾਂ ਦੀ ਯਾਦ ਵਿੱਚ ਅਰਦਾਸ ਸਮਾਗਮ ਗੁਰਦੁਆਰਾ ਗੁਰੂ ਨਾਨਕ ਦਰਬਾਰ ਹਿਕਸਵਿਲ (ਨਿਊਯਾਰਕ) ਵਿਖੇ ਕਰਵਾਇਆ ਗਿਆ, ਜਿਸ ਵਿੱਚ ਸਥਾਨਕ ਗੁਰੂਘਰ ਕਮੇਟੀਆਂ ਦੇ ਨੁਮਾਇੰਦਿਆਂ ਅਤੇ ਸਿੱਖ ਆਗੂਆਂ ਨੇ ਹਾਜ਼ਰੀ ਭਰੀ। ਨਿਊਯਾਰਕ ਵਿੱਚ ਵੱਡੀ ਗਿਣਤੀ ਵਿੱਚ ਰਹਿੰਦੇ ਅਫ਼ਗ਼ਾਨ ਸਿੱਖਾਂ ਨੇ ਵੀ ਇਹ ਵਿੱਚ ਸ਼ਮੂਲੀਅਤ ਕੀਤੀ। ਵਿਛੜੀਆਂ ਰੂਹਾਂ ਦੀ ਯਾਦ ਵਿੱਚ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ।
ਅਫਗਾਨਿਸਤਾਨ ਦੇ ਕੌਂਸਲ ਜਨਰਲ ਅਬਦੁਲ ਸਤਾਰ ਹਕਬਿਨ ਨੇ ਵਿਸ਼ੇਸ਼ ਤੌਰ ‘ਤੇ ਹਾਜ਼ਰੀ ਭਰੀ ਅਤੇ ਇਸ ਦੁੱਖ ਦੀ ਘੜੀ ਵਿੱਚ ਸਿੱਖਾਂ ਨਾਲ ਖਲੋਣ ਦਾ ਭਰੋਸਾ ਦਿੱਤਾ। ਸੰਗਤ ਨੂੰ ਸੰਬੋਧਨ ਕਰਦਿਆਂ ਉਹਨਾਂ ਕਿਹਾ, ”ਪਿਛਲੇ 40 ਸਾਲਾਂ ਤੋਂ ਜਦੋਂ ਤੋਂ ਸੋਵੀਅਤ ਯੂਨੀਅਨ ਦੀਆਂ ਫੌਜਾਂ ਅਫਗਾਨਿਸਤਾਨ ਵਿੱਚ ਦਾਖਲ ਹੋਈਆਂ ਓਦੋਂ ਤੋਂ ਮੁਲਕ ਦੇ ਹਾਲਾਤ ਬਦ ਤੋਂ ਬਦਤਰ ਹੋਏ ਹਨ। ਸਾਡੀ ਸਰਕਾਰ ਅਮਨਪਸੰਦ ਕਦਰਾਂ ਕੀਮਤਾਂ ਵਿੱਚ ਯਕੀਨ ਰੱਖਦੀ ਹੈ ਅਤੇ ਸਿੱਖਾਂ ‘ਤੇ ਹੋਏ ਇਸ ਆਤਮਘਾਤੀ ਹਮਲੇ ਨੇ ਸਾਡੇ ਦਿੱਲਾਂ ਨੂੰ ਗਹਿਰੀ ਸੱਟ ਮਾਰੀ ਹੈ। ਇਸ ਦੁਖਦਾਈ ਘੜੀ ਵਿੱਚ ਅਸੀਂ ਸਿੱਖਾਂ ਦੇ ਦੁੱਖ ਵਿੱਚ ਸ਼ਰੀਕ ਹੁੰਦੇ ਹਾਂ ਅਤੇ ਅਫਗਾਨਿਸਤਾਨ ਵਿੱਚ ਵਸਦੇ ਸਿੱਖਾਂ ਦੀ ਸੁਰੱਖਿਆ ਲਈ ਹਰ ਸੰਭਵ ਯਤਨ ਕਰਾਂਗੇ”।
ਸ਼ਹੀਦ ਹੋਏ ਸਿੱਖਾਂ ਨੂੰ ਅੱਡ-ਅੱਡ ਗੁਰਦੁਆਰਾ ਕਮੇਟੀਆਂ ਦੇ ਨੁਮਾਇੰਦਿਆਂ, ਈਸਟ ਕੋਸਟ ਸਿੱਖ ਕੋਰਡੀਨੇਸ਼ਨ ਕਮੇਟੀ, ਯੂਨਾਈਟਿਡ ਸਿੱਖਜ਼, ਅਫਗਾਨ ਮੰਦਿਰ ਕਮੇਟੀ ਦੇ ਨੁਮਾਇੰਦੇ ਸਮੇਤ ਬਹੁਤ ਸਾਰੇ ਆਗੂਆਂ ਨੇ ਸ਼ਰਧਾ ਦੇ ਫੁੱਲ ਭੇਟ ਕੀਤੇ। ਖਾਲਿਸਤਾਨ ਅਫੇਅਰਜ਼ ਸੈਂਟਰ ਦੇ ਸੰਚਾਲਕ ਡਾ. ਅਮਰਜੀਤ ਸਿੰਘ ਨੇ ਸੰਗਤ ਨੂੰ ਸੰਬੋਧਨ ਹੁੰਦੀਆਂ ਕਿਹਾ, ”ਭਾਵੇਂ ਆਪਣਾ ਮੁਲਕ ਨਾ ਹੋਣ ਕਰਕੇ ਅਸੀਂ ਅਫਗਾਨਿਸਤਾਨ ਦੇ ਸਿੱਖਾਂ ਲਈ ਬਹੁਤ ਕੁੱਝ ਨਹੀਂ ਕਰ ਸਕਦੇ ਪਰ ਜਿਨ•ਾਂ ਮੁਲਕਾਂ ਵਿੱਚ ਅਸੀਂ ਬੈਠੇ ਹਾਂ, ਇਥੇ ਲਾਮਬੰਦ ਹੋ ਕੇ ਇਥੋਂ ਦੀਆਂ ਸਰਕਾਰਾਂ ਉੱਪਰ ਸਿੱਖਾਂ ਦੀ ਸੁਰੱਖਿਆ ਲਈ ਦਬਾਅ ਬਣਾਈਏ। ਸਾਡਾ ਫਰਜ਼ ਬਣਦਾ ਹੈ ਕਿ ਓਥੇ ਵਸਦੇ ਸਿੱਖ ਭਾਈਚਾਰੇ ਅਤੇ ਸਿੱਖਾਂ ਦੇ ਇਤਿਹਾਸਕ ਗੁਰਧਾਮਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤਾ ਜਾਵੇ”।
ਸਿੱਖ ਪ੍ਰਚਾਰਕ ਜਗਤਾਰ ਸਿੰਘ ਜਾਚਕ ਨੇ ਕਿਹਾ ਕਿ ਸਿੱਖਾਂ ਨੂੰ ਸਿੱਖ ਹੋਣ ਦੀ ਕੀਮਤ ਚੁਕਾਉਣੀ ਪਈ ਹੈ, ਸਿੱਖਾਂ ‘ਤੇ ਹੁੰਦੇ ਜ਼ੁਲਮਾਂ ਨੂੰ ਉਦੋਂ ਤੱਕ ਠੱਲ• ਨਹੀਂ ਪਾਈ ਜਾ ਸਕਦੀ ਜਦੋਂ ਤੱਕ ਸਾਡਾ ਆਪਣਾ ਮੁਲਕ ਨਹੀਂ ਬਣ ਜਾਂਦਾ। ਗੁਰੂ ਨਾਨਕ ਦਰਬਾਰ ਦੀ ਕਮੇਟੀ ਵੱਲੋਂ ਬੋਲਦਿਆਂ ਸ. ਪਰਮਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਮਸਲੇ ‘ਤੇ ਅਮਰੀਕਾ ਦੀ ਸਰਕਾਰ ਨਾਲ ਗੱਲਬਾਤ ਅਤੇ ਓਥੇ ਰਹਿ ਰਹੇ ਸਿੱਖਾਂ ਦੀ ਮਦਦ ਲਈ ਇੱਕ ਕਮੇਟੀ ਬਣਾਈ ਜਾਵੇਗੀ। ਇਸ ਹਮਲੇ ਵਿੱਚ ਮਾਰੇ ਗਏ ਹਿੰਦੂ ਅਤੇ ਮੁਸਲਮਾਨ ਭਰਾਵਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਗਈ। ਸਟੇਜ ਦੀ ਸੇਵਾ ਸਰਦਾਰ ਗੁਲਾਟੀ ਵੱਲੋਂ ਨਿਭਾਈ ਗਈ ਅਤੇ ਅੰਤ ਨੂੰ ਗੁਰੂਘਰ ਦੇ ਮੁੱਖ ਸੇਵਾਦਾਰ ਮੋਹਨ ਸਿੰਘ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ। ਟੀ.ਵੀ84 ਅਤੇ ਜੱਸ ਪੰਜਾਬੀ ਵੱਲੋਂ ਇਸ ਸਮਾਗਮ ਨੂੰ ਕਵਰ ਕੀਤਾ ਗਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article