PUNJABMAILUSA.COM

ਅਫਗਾਨੀ ਸਿੱਖ ਅਤੇ ਹਿੰਦੂ ਖੌਫ ‘ਚ ਜ਼ਿੰਦਗੀ ਜਿਊਣ ਲਈ ਮਜਬੂਰ

ਅਫਗਾਨੀ ਸਿੱਖ ਅਤੇ ਹਿੰਦੂ ਖੌਫ ‘ਚ ਜ਼ਿੰਦਗੀ ਜਿਊਣ ਲਈ ਮਜਬੂਰ

ਅਫਗਾਨੀ ਸਿੱਖ ਅਤੇ ਹਿੰਦੂ ਖੌਫ ‘ਚ ਜ਼ਿੰਦਗੀ ਜਿਊਣ ਲਈ ਮਜਬੂਰ
June 23
21:12 2016

afgan
ਦੇਸ਼ ‘ਚ ਬਚੇ ਹਨ ਕੇਵਲ 220 ਸਿੱਖ-ਹਿੰਦੂ ਪਰਿਵਾਰ
ਕਾਬੁਲ, 23 ਜੂਨ (ਪੰਜਾਬ ਮੇਲ)-ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ਵਿਚ ਭੀੜਭਾੜ ਵਾਲੇ ਬਾਜ਼ਾਰ ਵਿਚ ਜਗਤਾਰ ਸਿੰਘ ਆਪਣੀ ਆਯੁਰਵੈਦਿਕ ਦੁਕਾਨ ਉੱਤੇ ਬੈਠੇ ਸਨ ਤਾਂ ਇਕ ਵਿਅਕਤੀ ਆਇਆ ਅਤੇ ਉਸ ਨੇ ਚਾਕੂ ਕੱਢ ਕੇ ਕਿਹਾ ਕਿ ਇਸਲਾਮ ਕਬੂਲ ਕਰ ਲਓ, ਨਹੀਂ ਤਾਂ ਗਰਦਨ ਕੱਟ ਦਿੱਤੀ ਜਾਵੇਗੀ। ਆਲੇ-ਦੁਆਲੇ ਦੇ ਲੋਕਾਂ ਅਤੇ ਹੋਰਨਾਂ ਦੁਕਾਨਦਾਰਾਂ ਨੇ ਜਗਤਾਰ ਸਿੰਘ ਦੀ ਜਾਨ ਬਚਾਈ। ਇਹ ਘਟਨਾ ਇਸ ਮਹੀਨੇ ਦੇ ਸ਼ੁਰੂ ਵਿਚ ਵਾਪਰੀ ਹੈ। ਇਹ ਦਰਦਨਾਕ ਕਹਾਣੀ ਅਫਗਾਨਿਸਤਾਨ ਵਿਚ ਵੱਸਦੇ ਹਿੰਦੂਆਂ ਅਤੇ ਸਿੱਖਾਂ ਦੀ ਹੈ। ਰੂੜੀਵਾਦੀ ਮੁਸਲਿਮ ਦੇਸ਼ ਵਿਚ ਵਧਦੇ ਇਸਲਾਮਿਕ ਵਿਦਰੋਹ ਦੀ ਚਪੇਟ ਵਿਚ ਘੱਟ ਗਿਣਤੀਆਂ ਆ ਰਹੀਆਂ ਹਨ, ਜਿਸ ਕਾਰਨ ਦੇਸ਼ ਭਿਆਨਕ ਆਰਥਿਕ ਸੰਕਟ ਵਿਚੋਂ ਲੰਘ ਰਿਹਾ ਹੈ। ਕਦੇ ਇਸ ਦੇਸ਼ ਵਿਚ ਘੱਟ ਗਿਣਤੀਆਂ ਤੇਜ਼ੀ ਨਾਲ ਵਧ ਫੁੱਲ ਰਹੀਆਂ ਸਨ ਪਰ ਹੁਣ ਮੁੱਠੀ ਭਰ ਹਿੰਦੂ ਅਤੇ ਸਿੱਖ ਪਰਿਵਾਰ ਹੀ ਬਚੇ ਹਨ। ਜ਼ਿਆਦਾਤਰ ਲੋਕ ਦੇਸ਼ ਛੱਡਣ ਲਈ ਮਜਬੂਰ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅਫਗਾਨਿਸਤਾਨ ਵਿਚ ਭੇਦਭਾਵ ਅਤੇ ਅਸਹਿਣਸ਼ੀਲਤਾ ਸਿਖਰਾਂ ਉੱਤੇ ਹੈ। ਜਗਤਾਰ ਸਿੰਘ ਨੇ ਦੱਸਿਆ ਕਿ ਅਸੀਂ ਲੋਕ ਦਿਨ ਦੀ ਸ਼ੁਰੂਆਤ ਖੌਫ ਨਾਲ ਸ਼ੁਰੂ ਕਰਦੇ ਹਾਂ। ਜੇਕਰ ਤੁਸੀਂ ਮੁਸਲਮਾਨ ਨਹੀਂ ਹੋ ਤਾਂ ਉਨ੍ਹਾਂ ਦੀਆਂ ਨਜ਼ਰਾਂ ਵਿਚ ਤੁਸੀਂ ਇਨਸਾਨ ਨਹੀਂ ਹੋ। ਮੈਨੂੰ ਨਹੀਂ ਪਤਾ ਕਿ ਕੀ ਕਰਾਂ ਅਤੇ ਕਿੱਥੇ ਜਾਵਾਂ। ਇਹ ਗੱਲ ਉਨ੍ਹਾਂ ਨੇ ਕਾਬੁਲ ਸ਼ਹਿਰ ਦੇ ਭੀੜਭਾੜ ਵਾਲੇ ਇਲਾਕੇ ਵਿਚ ਸਥਿਤ ਆਪਣੀ ਛੋਟੀ ਜਿਹੀ ਦੁਕਾਨ ਵਿਚ ਕਹੀ ਹੈ। ਸਦੀਆਂ ਤੋਂ ਹਿੰਦੂਆਂ ਅਤੇ ਸਿੱਖਾਂ ਨੇ ਅਫਗਾਨਿਸਤਾਨ ਦੇ ਕਾਰੋਬਾਰ ਵਿਚ ਮਹੱਤਵਪੂਰਨ ਭੂਮਿਕਾ ਅਦਾ ਕੀਤੀ ਹੈ। ਹਾਲਾਂਕਿ ਅੱਜ ਦੀ ਤਰੀਕ ਵਿਚ ਉਹ ਦਵਾਈ ਅਤੇ ਆਯੁਰਵੇਦ ਦੀਆਂ ਦੁਕਾਨਾਂ ਲਈ ਜਾਣੇ ਜਾਂਦੇ ਹਨ। ਨੈਸ਼ਨਲ ਕੌਂਸਲ ਆਫ ਹਿੰਦੂ ਅਤੇ ਸਿੱਖ ਦੇ ਚੇਅਰਮੈਨ ਅਵਤਾਰ ਸਿੰਘ ਨੇ ਕਿਹਾ ਕਿ ਹੁਣ ਇੱਥੇ 220 ਤੋਂ ਵੀ ਘੱਟ ਹਿੰਦੂ ਅਤੇ ਸਿੱਖ ਪਰਿਵਾਰ ਬਚੇ ਹਨ। ਇਸ ਦੇ ਮੁਕਾਬਲੇ ਵਿਚ 1992 ਵਿਚ ਕਾਬੁਲ ਸਰਕਾਰ ਦੇ ਡਿੱਗਣ ਤੋਂ ਪਹਿਲਾਂ ਇੱਥੇ 220,000 ਹਿੰਦੂ-ਸਿੱਖ ਸਨ। ਪਹਿਲਾਂ ਪੂਰੇ ਅਫਗਾਨਿਸਤਾਨ ਵਿਚ ਹਿੰਦੂ ਅਤੇ ਸਿੱਖ ਫੈਲੇ ਹੋਏ ਸਨ। ਹੁਣ ਇਹ ਭਾਈਚਾਰ ਮੁੱਖ ਤੌਰ ਉੱਤੇ ਪੂਰਵੀ ਸੂਬਿਆਂ ਨਾਂਗਰਹਾਰ, ਗਜਨੀ ਅਤੇ ਕਾਬੁਲ ਤੱਕ ਹੀ ਸੀਮਤ ਹਨ। ਅਫਗਾਨਿਸਤਾਨ ਇਕ ਮੁਸਲਿਮ ਦੇਸ਼ ਹੈ। ਹਾਲਾਂਕਿ ਅਮਰੀਕੀ ਅਗਵਾਈ ਵਿਚ ਜਦੋਂ 2001 ਵਿਚ ਤਾਲਿਬਾਨ ਨੂੰ ਖਤਮ ਕੀਤਾ ਗਿਆ ਤਾਂ ਇੱਥੇ ਸੰਵਿਧਾਨ ਬਣਿਆ। ਸੰਵਿਧਾਨ ਮੁਤਾਬਕ ਘੱਟ ਗਿਣਤੀਆਂ ਨੂੰ ਅਧਿਕਾਰ ਮਿਲੇ ਹਨ ਪਰ ਇਹ ਕਿਤਾਬ ਤੋਂ ਜ਼ਮੀਨ ਉੱਤੇ ਨਹੀਂ ਆ ਪਾਏ। ਘੱਟ ਗਿਣਤੀਆਂ ਇੱਥੇ ਆਪਣੀਆਂ ਧਾਰਮਿਕ ਗਤੀਵਿਧੀਆਂ ਨੂੰ ਅੰਜਾਮ ਨਹੀਂ ਦੇ ਸਕਦੀਆਂ ਹਨ। ਅਵਤਾਰ ਸਿੰਘ ਨੇ ਕਿਹਾ ਕਿ ਇੱਥੇ ਤਾਲਿਬਾਨ ਤੋਂ ਵੀ ਬੁਰੀ ਸਥਿਤੀ ਘੱਟ ਗਿਣਤੀਆਂ ਦੀ ਹੋ ਗਈ ਹੈ। ਉਨ੍ਹਾਂ ਕਿਹਾ ਕਿ ਇਸਲਾਮੀ ਕਾਨੂੰਨ ਥੋਪ ਦਿੱਤੇ ਗਏ ਹਨ। ਅਵਤਾਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਸਰ•ੇਆਮ ਫਾਂਸੀ ਦਿੱਤੀ ਜਾਂਦੀ ਹੈ ਅਤੇ ਲੜਕੀਆਂ ਦੇ ਸਕੂਲ ਜਾਣ ਉੱਤੇ ਪਾਬੰਦੀ ਲਾਈ ਜਾਂਦੀ ਹੈ। ਹਿੰਦੂ ਅਤੇ ਸਿੱਖ ਪੀਲੇ ਕੱਪੜੇ ਪਾਉਂਦੇ ਹਨ ਤਾਂ ਕਿ ਜਨਤਕ ਸਥਾਨਾਂ ਉੱਤੇ ਉਨ੍ਹਾਂ ਦੀ ਪਛਾਣ ਹੋ ਸਕੇ। ਅਵਤਾਰ ਸਿੰਘ ਨੇ ਕਿਹਾ ਕਿ ਪੁਰਾਣੇ ਦਿਨ ਬੇਹੱਦ ਵਧੀਆ ਸਨ, ਜਦੋਂ ਅਫਗਾਨਿਸਤਾਨ ਵਿਚ ਸਾਡੀ ਪਛਾਣ ਅਫਗਾਨ ਦੀ ਸੀ। ਸਾਨੂੰ ਬਾਹਰੀ ਵਿਅਕਤੀ ਨਹੀਂ ਮੰਨਿਆ ਜਾਂਦਾ ਸੀ। ਉਨ੍ਹਾਂ ਇਹ ਗੱਲ ਕਾਬੁਲ ਵਿਚ ਇਕ ਗੁਰੂਘਰ ਵਿਚ ਕਹੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article