PUNJABMAILUSA.COM

ਅਫਗਾਨ ਫ਼ੌਜੀ ਚੌਕੀ ‘ਤੇ ਤਾਲਿਬਾਨੀ ਹਮਲੇ ਦੌਰਾਨ 9 ਦੀ ਮੌਤ

ਅਫਗਾਨ ਫ਼ੌਜੀ ਚੌਕੀ ‘ਤੇ ਤਾਲਿਬਾਨੀ ਹਮਲੇ ਦੌਰਾਨ 9 ਦੀ ਮੌਤ

ਅਫਗਾਨ ਫ਼ੌਜੀ ਚੌਕੀ ‘ਤੇ ਤਾਲਿਬਾਨੀ ਹਮਲੇ ਦੌਰਾਨ 9 ਦੀ ਮੌਤ
October 26
05:43 2017

* ਫੌਜ ਦੀ ਜਵਾਬੀ ਕਾਰਵਾਈ ‘ਚ 17 ਅੱਤਵਾਦੀ ਢੇਰ
ਕਾਬੁਲ, 26 ਅਕਤੂਬਰ (ਪੰਜਾਬ ਮੇਲ)-ਅਫਗਾਨਿਸਤਾਨ ਵਿਚ ਤਾਲਿਬਾਨ ਨੇ ਸੁਰੱਖਿਆ ਬਲਾਂ ਨੂੰ ਫਿਰ ਨਿਸ਼ਾਨਾ ਬਣਾਇਆ ਹੈ। ਅੱਤਵਾਦੀਆਂ ਨੇ ਫਰਾਹ ਸੂਬੇ ਵਿਚ ਅਫ਼ਗਾਨ ਫ਼ੌਜ ਦੀ ਇਕ ਸੁਰੱਖਿਆ ਚੌਕੀ ‘ਤੇ ਧਾਵਾ ਬੋਲ ਕੇ ਨੌਂ ਜਵਾਨਾਂ ਦੀ ਹੱਤਿਆ ਕਰ ਦਿੱਤੀ। ਇਸ ਹਮਲੇ ਵਿਚ ਚਾਰ ਹੋਰ ਜਵਾਨ ਜ਼ਖ਼ਮੀ ਹੋਏ ਹਨ। ਫ਼ੌਜ ਨੇ ਜਵਾਬੀ ਕਾਰਵਾਈ ਵਿਚ 17 ਅੱਤਵਾਦੀਆਂ ਨੂੰ ਵੀ ਢੇਰ ਕਰ ਦਿੱਤਾ। ਤਾਲਿਬਾਨ ਨੇ ਹਾਲ ਹੀ ਵਿਚ ਫ਼ੌਜ ਅਤੇ ਪੁਲਿਸ ‘ਤੇ ਹਮਲੇ ਤੇਜ਼ ਕਰ ਦਿੱਤੇ ਹਨ। ਇਨ੍ਹਾਂ ਹਮਲਿਆਂ ਵਿਚ ਫ਼ੌਜ ਅਤੇ ਪੁਲਿਸ ਨੂੰ ਕਾਫ਼ੀ ਨੁਕਸਾਨ ਪੁੱਜਾ ਹੈ।
ਫਰਾਹ ਸੂਬੇ ਦੇ ਗਵਰਨਰ ਦੇ ਬੁਲਾਰੇ ਮੁਹੰਮਦ ਨਸੀਰ ਮੇਹਰੀ ਨੇ ਬੁੱਧਵਾਰ ਨੂੰ ਦੱਸਿਆ ਕਿ ਅੱਤਵਾਦੀਆਂ ਨੇ ਪਿਛਲੀ ਰਾਤ ਪੁਸ਼ਤ ਰੋਡ ਡਿਸਟ੍ਰਿਕਟ ਵਿਚ ਹਮਲਾ ਕੀਤਾ। ਚਾਰ ਘੰਟੇ ਤਕ ਚਲੀ ਲੜਾਈ ਵਿਚ ਫ਼ੌਜ ਖ਼ਿਲਾਫ਼ ਤੋਪਖਾਨੇ ਦੀ ਵੀ ਵਰਤੋਂ ਕੀਤੀ ਗਈ। ਹਮਲੇ ਨਾਲ ਨਿਪਟਣ ਲਈ ਅਫ਼ਗਾਨ ਲੜਾਕੂ ਜਹਾਜ਼ਾਂ ਨੂੰ ਤਾਇਨਾਤ ਕੀਤਾ ਗਿਆ ਅਤੇ 17 ਅੱਤਵਾਦੀ ਢੇਰ ਕਰ ਦਿੱਤੇ ਗਏ। ਤਾਲਿਬਾਨ ਨੇ ਪਿਛਲੇ ਵੀਰਵਾਰ ਨੂੰ ਕੰਧਾਰ ਸੂਬੇ ਵਿਚ ਫ਼ੌਜ ਦੀ ਇਕ ਇਮਾਰਤ ‘ਤੇ ਵੱਡਾ ਹਮਲਾ ਕੀਤਾ ਸੀ। ਇਸ ਵਿਚ 43 ਫ਼ੌਜੀਆਂ ਦੀ ਜਾਨ ਚਲੀ ਗਈ ਸੀ। ਇਸ ਤੋਂ ਦੋ ਦਿਨ ਪਹਿਲੇ ਪਕਤੀਆ ਸੂਬੇ ਦੀ ਰਾਜਧਾਨੀ ਗਾਰਦੇਜ ਵਿਚ ਪੁਲਿਸ ਹੈੱਡਕੁਆਰਟਰ ਨਾਲ ਲੱਗਦੇ ਪੁਲਿਸ ਸਿਖਲਾਈ ਕੇਂਦਰ ‘ਤੇ ਆਤਮਘਾਤੀ ਹਮਲਾ ਕੀਤਾ ਗਿਆ ਸੀ। ਤਾਲਿਬਾਨ ਨੇ ਇਸ ਹਮਲੇ ‘ਚ ਸੂਬਾਈ ਪੁਲਿਸ ਮੁਖੀ ਸਮੇਤ 21 ਪੁਲਿਸ ਅਧਿਕਾਰੀਆਂ ਦੇ ਮਾਰੇ ਜਾਣ ਦਾ ਦਾਅਵਾ ਕੀਤਾ ਸੀ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article