PUNJABMAILUSA.COM

ਅਫਰੀਕੀ ਦੇਸ਼ ਬੁਰਕੀਨੋ ਫਾਸੋ ਵਿਚ ਅੱਤਵਾਦੀ ਹਮਲਾ

ਅਫਰੀਕੀ ਦੇਸ਼ ਬੁਰਕੀਨੋ ਫਾਸੋ ਵਿਚ ਅੱਤਵਾਦੀ ਹਮਲਾ

ਅਫਰੀਕੀ ਦੇਸ਼ ਬੁਰਕੀਨੋ ਫਾਸੋ ਵਿਚ ਅੱਤਵਾਦੀ ਹਮਲਾ
January 17
04:00 2016

africa
29 ਹਲਾਕ, ਹੋਟਲ ‘ਚ ਬੰਧਕ ਬਣਾਏ ਦੋ ਭਾਰਤੀਆਂ ਸਮੇਤ 126 ਵਿਅਕਤੀ ਛੁਡਾਏ
ਉਗਾਡੁਗੂ, 16 ਜਨਵਰੀ (ਏਜੰਸੀ)-ਅਫਰੀਕੀ ਦੇਸ਼ ਬੁਰਕੀਨਾ ਫਾਸੋ ਦੀ ਰਾਜਧਾਨੀ ਉਗਾਡੁਗੂ ਵਿਚ ਇਕ ਹੋਟਲ ਅਤੇ ਰੈਸਟੋਰੈਂਟ ‘ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਵਿਚ 18 ਮੁਲਕਾਂ ਦੇ 29 ਵਿਅਕਤੀ ਮਾਰੇ ਗਏ ਜਦਕਿ 33 ਹੋਰ ਜ਼ਖ਼ਮੀ ਹੋ ਗਏ | ਦੇਸ਼ ਦੇ ਰੱਖਿਆ ਮੰਤਰੀ ਸਾਈਮਨ ਕੰਪੋਅਰ ਨੇ ਇਹ ਜਾਣਕਾਰੀ ਦਿੱਤੀ | ਸੁਰੱਖਿਆ ਜਵਾਨਾਂ ਵੱਲੋਂ ਕੀਤੀ ਜਵਾਬੀ ਕਾਰਵਾਈ ਵਿਚ 4 ਹਮਲਾਵਰ ਵੀ ਮਾਰੇ ਗਏ ਜਦਕਿ ਸੁਰੱਖਿਆ ਬਲਾਂ ਵੱਲੋਂ ਜਵਾਬੀ ਕਾਰਵਾਈ ਕਰਕੇ ਅਲ ਕਾਇਦਾ ਨਾਲ ਸਬੰਧਿਤ ਅੱਤਵਾਦੀਆਂ ਵੱਲੋਂ ਹੋਟਲ ਵਿਚ ਬੰਧਕ ਬਣਾਏ ਦੋ ਭਾਰਤੀਆਂ ਸਮੇਤ 126 ਵਿਅਕਤੀਆਂ ਨੂੰ ਛੁਡਾ ਲਿਆ ਗਿਆ ਜਿਨ੍ਹਾਂ ਵਿਚੋਂ 23 ਜਣੇ ਜ਼ਖ਼ਮੀ ਹਾਲਤ ਵਿਚ ਮਿਲੇ | ਇਕ ਹਮਲਾਵਰ ਨੂੰ ਲੋਕਾਂ ਨੇ ਨੇੜਲੇ ਬਾਰ ਵੱਲ ਭੱਜਦਾ ਵੇਖਿਆ ਜੋ ਬਾਅਦ ਵਿਚ ਫਰਾਰ ਹੋ ਗਿਆ | ਜ਼ਖ਼ਮੀ ਵਿਅਕਤੀਆਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ | ਮਿਲੇ ਵੇਰਵਿਆਂ ਅਨੁਸਾਰ ਅੱਤਵਾਦੀ ਹੋਟਲ ਵਿਚ ਮੌਜੂਦ ਸੰਯੁਕਤ ਰਾਸ਼ਟਰ ਦੇ ਸਟਾਫ਼ ਨੂੰ ਆਪਣਾ ਨਿਸ਼ਾਨਾ ਬਣਾਉਣਾ ਚਾਹੁੰਦੇ ਸਨ | ਇਸ ਹਮਲੇ ਦੀ ਜ਼ਿੰਮੇਵਾਰੀ ਅਲ ਕਾਇਦਾ ਨਾਲ ਸਬੰਧਿਤ ਸੰਗਠਨ ਇਸਲਾਮਿਕ ਮਗਰੇਬ ਨੇ ਆਪਣੇ ਸਿਰ ਲਈ ਹੈ | ਸੰਯੁਕਤ ਰਾਸ਼ਟਰ ਦੇ ਮੁਲਾਜ਼ਮਾਂ ਤੇ ਪੱਛਮੀ ਸੈਲਾਨੀਆਂ ਲਈ ਮਨਪਸੰਦ ਇਸ 4 ਸਿਤਾਰਾ ਸਪਲੇਂਡਿਡ ਹੋਟਲ ਦੇ ਬਾਹਰ ਦੋ ਕਾਰ ਬੰਬ ਧਮਾਕੇ ਹੋਏ | ਇਸ ਤੋਂ ਬਾਅਦ ਤਿੰਨ ਚਾਰ ਹਮਲਾਵਰ ਹੋਟਲ ਵਿਚ ਵੜ ਗਏ ਤੇ ਹੋਟਲ ਵਿਚ ਚੀਕ-ਚਿਹਾੜਾ ਮੱਚ ਗਿਆ | ਅੱਤਵਾਦੀਆਂ ਨੇ ਨੇੜਿਓਾ ਲੋਕਾਂ ਨੂੰ ਆਪਣਾ ਨਿਸ਼ਾਨਾ ਬਣਾਇਆ | ਇਹ ਇਲਾਕਾ ਸ਼ਹਿਰ ਦੇ ਕੌਮਾਂਤਰੀ ਹਵਾਈ ਅੱਡੇ ਦੇ ਨੇੜੇ ਹੈ | ਕੁਝ ਚਸ਼ਮਦੀਦ ਵਿਅਕਤੀਆਂ ਨੇ ਦੱਸਿਆ ਕਿ ਹਥਿਆਰਬੰਦ ਹਮਲਾਵਰ ਜਿਨ੍ਹਾਂ ਨੇ ਆਪਣੇ ਮੂੰਹ ਬੰਨੇ੍ਹ ਹੋਏ ਸਨ, ਅਚਨਚੇਤ ਧਮਾਕੇ ਕਰਕੇ ਹੋਟਲ ਵਿਚ ਦਾਖਲ ਹੋ ਗਏ | ਵਿਦੇਸ਼ ਮੰਤਰੀ ਅਲਫ਼ਾ ਬੇਰੀ ਨੇ ਕਿਹਾ ਕਿ ਸੁਰੱਖਿਆ ਬਲਾਂ ਨੇ ਹੋਟਲ ਵਿਚ ਫਸੇ ਲੋਕਾਂ ਨੂੰ ਅੱਤਵਾਦੀਆਂ ਦੇ ਚੁੰਗਲ ਵਿਚੋਂ ਬਚਾਅ ਲਿਆ ਹੈ | ਉਨ੍ਹਾਂ ਦੱਸਿਆ ਕਿ ਹਮਲਾਵਰਾਂ ਤੇ ਕਬਜ਼ੇ ਵਿਚੋਂ ਹੋਟਲ ਨੂੰ ਆਜ਼ਾਦ ਕਰਵਾ ਲਿਆ ਗਿਆ ਹੈ |

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article