PUNJABMAILUSA.COM

ਅਫ਼ਗ਼ਾਨਿਸਤਾਨ ’ਚ ਬੰਬ ਧਮਾਕੇ, ਦੋ ਭਾਰਤੀਆਂ ਸਮੇਤ 25 ਹਲਾਕ

ਅਫ਼ਗ਼ਾਨਿਸਤਾਨ ’ਚ ਬੰਬ ਧਮਾਕੇ, ਦੋ ਭਾਰਤੀਆਂ ਸਮੇਤ 25 ਹਲਾਕ

ਅਫ਼ਗ਼ਾਨਿਸਤਾਨ ’ਚ ਬੰਬ ਧਮਾਕੇ, ਦੋ ਭਾਰਤੀਆਂ ਸਮੇਤ 25 ਹਲਾਕ
June 20
21:19 2016

AP6_20_2016_000079B
ਕਾਬੁਲ, 20 ਜੂਨ (ਪੰਜਾਬ ਮੇਲ) – ਪਿਛਲੇ ਦਿਨੀਂ ਵਾਸ਼ਿੰਗਟਨ ਵੱਲੋਂ ਇਥੇ ਅਤਿਵਾਦੀਆਂ ਖ਼ਿਲਾਫ਼ ਅਮਰੀਕੀ ਫ਼ੌਜ ਦੇ ਹਵਾਈ ਹਮਲੇ ਤੇਜ਼ ਕਰਨ ਬਾਰੇ ਐਲਾਨ ਬਾਅਦ ਅੱਜ ਅਫ਼ਗ਼ਾਨਿਸਤਾਨ ਵਿੱਚ ਨੇਪਾਲੀ ਸੁਰੱਖਿਆ ਗਾਰਡਾਂ ਵਾਲੀ ਬੱਸ ਅਤੇ ਹੋਰ ਕਈ ਥਾਈਂ ਕੀਤੇ ਬੰਬ ਧਮਾਕਿਆਂ ਵਿੱਚ ਦੋ ਭਾਰਤੀਆਂ ਸਮੇਤ 25 ਲੋਕ ਮਾਰੇ ਗਏ। ਭਾਰਤੀ ਵਿਦੇਸ਼ ਮੰਤਰਾਲੇ ਦੇ ਤਰਜਮਾਨ ਵਿਕਾਸ ਸਵਰੂਪ ਮੁਤਾਬਕ ਮਿ੍ਰਤਕਾਂ ’ਚ ਦੇਹਰਾਦੂਨ ਦੇ ਗਣੇਸ਼ ਥਾਪਾ ਅਤੇ ਗੋਵਿੰਦ ਸਿੰਘ ਸ਼ਾਮਲ ਹਨ। ਕਾਬੁਲ ਸਥਿਤ ਕੈਨੇਡੀਅਨ ਸਫ਼ਾਰਤਖਾਨੇ ਵਿੱਚ ਤਾਇਨਾਤ ਨੇਪਾਲੀ ਸੁਰੱਖਿਆ ਗਾਰਡਾਂ ਦੀ ਮਿੰਨੀ ਬੱਸ ਨੂੰ ਨਿਸ਼ਾਨਾ ਬਣਾ ਕੇ ਕੀਤੇ ਧਮਾਕੇ ਵਿੱਚ 14 ਨੇਪਾਲੀ ਮਾਰੇ ਗਏ। ਇਸ ਹਮਲੇ ਦੀ ਜ਼ਿੰਮੇਵਾਰੀ ਤਾਲਿਬਾਨ ਨੇ ਲਈ ਹੈ। ਇਸ ਬੰਬ ਧਮਾਕੇ ਦੀ ਆਵਾਜ਼ ਸਾਰੇ ਕਾਬੁਲ ਵਿੱਚ ਸੁਣੀ ਗਈ। ਇਹ ਧਮਾਕਾ ਐਨਾ ਜਬਰਦਸਤ ਸੀ ਕਿ ਨੇੜਲੀਆਂ ਦੁਕਾਨਾਂ ਦੇ ਸ਼ੀਸ਼ੇ ਟੁੱਟ ਗਏ।
ਦੂਜੇ ਹਮਲਾ ਦੱਖਣੀ ਕਾਬੁਲ ਵਿੱਚ ਸਥਾਨਕ ਸਿਆਸਤਦਾਨ ਨੂੰ ਨਿਸ਼ਾਨਾ ਬਣਾ ਕੇ ਕੀਤਾ ਗਿਆ ਜਿਸ ਵਿੱਚ ਇਕ ਵਿਅਕਤੀ ਦੀ ਮੌਤ ਹੋ ਗਈ ਜਦੋਂ ਕਿ ਸਥਾਨਕ ਸਿਆਸਤਦਾਨ ਸਮੇਤ ਪੰਜ ਜਣੇ ਫੱਟੜ ਹੋ ਗਏ। ਇਸ ਦੇ ਕੁੱਝ ਘੰਟਿਆਂ ਬਾਅਦ ਉੱਤਰ-ਪੂਰਬੀ ਸੂਬੇ ਦੇ ਬਦਖ਼ਸ਼ਾਂ ਦੇ ਬਾਜ਼ਾਰ ਵਿੱਚ ਕੀਤੇ ਹਮਲੇ ਵਿੱਚ ਅੱਠ ਲੋਕ ਮਾਰੇ ਗਏ ਅਤੇ ਤਕਰੀਬਨ 18 ਫੱਟੜ ਹੋਏ ਹਨ। ਅਧਿਕਾਰੀਆਂ ਮੁਤਾਬਕ ਮੌਤਾਂ ਦੀ ਗਿਣਤੀ ਵਧਣ ਦਾ ਖ਼ਦਸ਼ਾ ਹੈ।
ਵਾਸ਼ਿੰਗਟਨ ਵੱਲੋਂ ਤਾਲਿਬਾਨ ਖ਼ਿਲਾਫ਼ ਅਮਰੀਕੀ ਫ਼ੌਜ ਦੇ ਹਵਾਈ ਹਮਲੇ ਤੇਜ਼ ਕਰਨ ਵਾਲੇ ਐਲਾਨ ਦੇ ਦਸ ਦਿਨਾਂ ਬਾਅਦ ਇਹ ਹਮਲਿਆਂ ਵਾਲੀ ਹਨੇਰੀ ਵਗੀ ਹੈ। ਪਿਛਲੇ ਮਹੀਨੇ ਪਾਕਿਸਤਾਨ ਵਿੱਚ ਅਮਰੀਕੀ ਹਵਾਈ ਹਮਲੇ ਵਿੱਚ ਤਾਲਿਬਾਨ ਦੇ ਮੁਖੀ ਮੁੱਲ੍ਹਾ ਅਖ਼ਤਰ ਮਨਸੂਰ ਦੇ ਮਾਰੇ ਜਾਣ ਬਾਅਦ ਹੈਬਤਉੱਲ੍ਹਾ ਅਖ਼ੂਨਜ਼ਾਦਾ ਨੂੰ ਮੁਖੀ ਬਣਾਇਆ ਗਿਆ। ਇਸ ਬਾਅਦ ਪਿਛਲੇ ਹਫ਼ਤਿਆਂ ਦੌਰਾਨ ਅਤਿਵਾਦੀ ਹਮਲੇ ਤੇਜ਼ ਹੋ ਗਏ ਸਨ।
ਪੁਲੀਸ ਨੇ ਦੱਸਿਆ ਕਿ ਅੱਜ ਸਵੇਰੇ ਛੇ ਵਜੇ ਨੇਪਾਲੀ ਸੁਰੱਖਿਆ ਗਾਰਡਾਂ ਵਾਲੀ ਬੱਸ ਨੂੰ ਪੈਦਲ ਜਾ ਰਹੇ ਇਕ ਫਿਦਾਈਨ ਨੇ ਬੰਬ ਧਮਾਕੇ ਨਾਲ ਉਡਾ ਦਿੱਤਾ, ਜਿਸ ਕਾਰਨ 14 ਨੇਪਾਲੀ ਮਾਰੇ ਗਏ। ਇਸ ਹਮਲੇ ਵਿੱਚ 9 ਜਣੇ ਜ਼ਖ਼ਮੀ ਹੋਏ ਹਨ, ਜਿਨ੍ਹਾਂ ਵਿੱਚ ਪੰਜ ਨੇਪਾਲੀ ਅਤੇ ਚਾਰ ਅਫ਼ਗਾਨ ਨਾਗਰਿਕ ਸ਼ਾਮਲ ਹਨ। ਕੈਨੇਡਾ ਦੇ ਅਫ਼ਗ਼ਾਨਿਸਤਾਨ ਵਿਚਲੇ ਸਫ਼ਾਰਤਖਾਨੇ ਨੇ ਟਵੀਟ ਕੀਤਾ, ‘ਅਸੀਂ ਪੁਸ਼ਟੀ ਕਰਦੇ ਹਾਂ ਕਿ ਅੱਜ ਸਾਡੀ ਸੁਰੱਖਿਆ ਕੰਪਨੀ ਨੂੰ ਨਿਸ਼ਾਨਾ ਬਣਾ ਕੇ ਕਾਇਰਾਨਾ ਹਮਲਾ ਕੀਤਾ ਗਿਆ।’ ਉਨ੍ਹਾਂ ਨੇ ਹਮਲੇ ਵਿੱਚ ਮਾਰੇ ਗਏ ਗਾਰਡਾਂ ਦੇ ਪਰਿਵਾਰਾਂ ਨਾਲ ਹਮਦਰਦੀ ਜ਼ਾਹਿਰ ਕੀਤੀ। ਤਾਲਿਬਾਨ ਦੇ ਤਰਜਮਾਨ ਜ਼ੈਬੀਉੱਲ੍ਹਾ ਮੁਜਾਹਿਦ ਨੇ ਸੋਸ਼ਲ ਮੀਡੀਆ ਉਤੇ ਇਸ ਹਮਲੇ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਇਹ ਅਫ਼ਗਾਨਿਸਤਾਨ ਵਿੱਚ ‘ਹੋ ਰਹੇ ਹਮਲਿਆਂ ਖ਼ਿਲਾਫ਼’ ਸੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article