PUNJABMAILUSA.COM

ਅਮਰਨਾਥ ਯਾਤਰਾ ਉਤੇ ਅਤਿਵਾਦੀ ਹਮਲਾ, 7 ਮੌਤਾਂ 12 ਜ਼ਖ਼ਮੀ

ਅਮਰਨਾਥ ਯਾਤਰਾ ਉਤੇ ਅਤਿਵਾਦੀ ਹਮਲਾ, 7 ਮੌਤਾਂ 12 ਜ਼ਖ਼ਮੀ

ਅਮਰਨਾਥ ਯਾਤਰਾ ਉਤੇ ਅਤਿਵਾਦੀ ਹਮਲਾ, 7 ਮੌਤਾਂ 12 ਜ਼ਖ਼ਮੀ
July 10
21:34 2017

ਅਨੰਤਨਾਗ, 10 ਜੁਲਾਈ (ਪੰਜਾਬ ਮੇਲ)- ਜੰਮੂ ਕਸ਼ਮੀਰ ਦੇ ਜ਼ਿਲ੍ਹੇ ਅਨੰਤਨਾਗ ਵਿੱਚ ਅਤਿਵਾਦੀਆਂ ਤੇ ਪੁਲੀਸ ਵਿਚਾਲੇ ਚੱਲ ਰਹੇ ਮੁਕਾਬਲੇ ਦੀ ਲਪੇਟ ਅਮਰਨਾਥ ਯਾਤਰੀਆਂ ਦੀ ਬੱਸ ਆ ਜਾਣ ਕਾਰਨ ਸੱਤ ਸ਼ਰਧਾਲੂ ਮਾਰੇ ਗਏ ਅਤੇ 12 ਹੋਰ ਜ਼ਖ਼ਮੀ ਹੋ ਗਏ। ਮਰਨ ਵਾਲਿਆਂ ਵਿੱਚ ਪੰਜ ਔਰਤਾਂ ਸ਼ਾਮਲ ਹਨ। ਕੁਝ ਟੀਵੀ ਚੈਨਲਾਂ ਮੁਤਾਬਕ ਕਸ਼ਮੀਰ ਵਿੱਚ ਤਿੰਨ ਥਾਈਂ ਹਮਲੇ ਹੋਏ।
ਪੁਲੀਸ ਦੇ ਇੰਸਪੈਕਟਰ ਜਨਰਲ ਮੁਨੀਰ ਖ਼ਾਨ ਨੇ ਸੱਤ ਮੌਤਾਂ ਤੇ 12 ਜਣਿਆਂ ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਕੀਤੀ ਹੈ। ਜ਼ਖ਼ਮੀਆਂ ਵਿੱਚ ਇਕ ਪੁਲੀਸ ਮੁਲਾਜ਼ਮ ਸ਼ਾਮਲ ਹੈ। ਇਸ ਬੱਸ ਵਿੱਚ ਸਵਾਰ ਯਾਤਰੀ ਅਮਰਨਾਥ ਗੁਫਾ ਦੇ ਦਰਸ਼ਨ ਕਰਨ ਮਗਰੋਂ ਬਾਲਟਾਲ ਤੋਂ ਪਰਤ ਰਹੇ ਸਨ। ਸੀਆਰਪੀਐਫ ਨੇ ਇਕ ਬਿਆਨ ਵਿੱਚ ਕਿਹਾ ਕਿ ਇਹ ਬੱਸ ਇਸ ਅਧਿਕਾਰਤ ਯਾਤਰਾ ਦਾ ਹਿੱਸਾ ਨਹੀਂ ਸੀ ਅਤੇ ਨਾ ਹੀ ਇਹ ਅਮਰਨਾਥ ਧਾਮ ਬੋਰਡ ਕੋਲ ਰਜਿਸਟਰਡ ਸੀ।
ਇਹ ਹਮਲਾ ਅਜਿਹੇ ਸਮੇਂ ਹੋਇਆ, ਜਦੋਂ ਕੁੱਝ ਘੰਟੇ ਪਹਿਲਾਂ ਹੀ ਜੰਮੂ ਕਸ਼ਮੀਰ ਪੁਲੀਸ ਨੇ ਲਸ਼ਕਰ-ਏ-ਤੋਇਬਾ ਦੇ ਇਕ ਢਾਂਚੇ ਨੂੰ ਤੋੜਨ ਦਾ ਦਾਅਵਾ ਕਰਦਿਆਂ ਮੁਜ਼ੱਫ਼ਰਨਗਰ (ਉੱਤਰ ਪ੍ਰਦੇਸ਼) ਦੇ ਵਾਸੀ ਸੰਦੀਪ ਕੁਮਾਰ ਸ਼ਰਮਾ ਉਰਫ਼ ਆਦਿਲ ਸਣੇ ਦੋ ਜਣਿਆਂ ਨੂੰ ਕਾਬੂ ਕੀਤਾ ਸੀ।
ਮਹਿਬੂਬਾ ਮੁਫ਼ਤੀ ਸਰਕਾਰ ਦੇ ਸੀਨੀਅਰ ਮੰਤਰੀ ਨਈਮ ਅਖ਼ਤਰ ਨੇ ਇਸ ਹਮਲੇ ਨੂੰ ਕਸ਼ਮੀਰ ਦੇ ਇਤਿਹਾਸ ਦਾ ਕਾਲਾ ਧੱਬਾ ਦੱਸਿਆ। ਨੈਸ਼ਨਲ ਕਾਨਫਰੰਸ ਦੇ ਆਗੂ ਉਮਰ ਅਬਦੁੱਲਾ ਨੇ ਕਿਹਾ ਕਿ ਇਸ ਹਮਲੇ ਦੀ ਜਿੰਨੀ ਵੀ ਨਿੰਦਾ ਕੀਤੀ ਜਾਵੇ, ਉਨੀ ਘੱਟ ਹੈ। ਉਨ੍ਹਾਂ ਕਿਹਾ ਕਿ ਸੁਰੱਖਿਆ ਦਸਤਿਆਂ ਨੂੰ ਅਤਿਵਾਦੀਆਂ ਵਿਰੁੱਧ ਮਿਲੀ ਹਾਲੀਆ ਸਫ਼ਲਤਾ ਮਗਰੋਂ ਇਸ ਤਰ੍ਹਾਂ ਦੇ ਹਮਲੇ ਦੀ ਸੰਭਾਵਨਾ ਸੀ।
ਵਾਦੀ ਵਿੱਚ ਕਾਨੂੰਨ ਵਿਵਸਥਾ ਦੀ ਬਣੀ ਸਥਿਤੀ ਕਾਰਨ ਸ਼ਨਿੱਚਰਵਾਰ ਨੂੰ ਅਮਰਨਾਥ ਯਾਤਰਾ ਮੁਲਤਵੀ ਕਰ ਦਿੱਤੀ ਗਈ ਸੀ। ਹਿਜ਼ਬੁਲ ਮੁਜਾਹਿਦੀਨ ਕਮਾਂਡਰ ਬੁਰਹਾਨ ਵਾਨੀ ਦੀ ਬਰਸੀ ਕਾਰਨ ਵਾਦੀ ਵਿੱਚ ਕਰਫਿਊ ਲਾਇਆ ਗਿਆ ਸੀ।
ਸ੍ਰੀਨਗਰ: ਉੱਤਰੀ ਕਸ਼ਮੀਰ ਦੇ ਨੌਗਾਮ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਫ਼ੌਜ ਨੇ ਘੁਸਪੈਠ ਦਾ ਯਤਨ ਨਾਕਾਮ ਕਰਦਿਆਂ ਤਿੰਨ ਅਤਿਵਾਦੀ ਮਾਰ ਦਿੱਤੇ ਹਨ। ਫ਼ੌਜ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਕੱਲ੍ਹ ਰਾਤ ਨੌਗਾਮ ਸੈਕਟਰ ਵਿੱਚ ਕੰਟਰੋਲ ਰੇਖਾ ਨੇੜੇ ਸ਼ੱਕੀ ਗਤੀਵਿਧੀਆਂ ਬਾਰੇ ਪਤਾ ਲੱਗਿਆ। ਜਵਾਨਾਂ ਵੱਲੋਂ ਵੰਗਾਰੇ ਜਾਣ ਉਤੇ ਅਤਿਵਾਦੀਆਂ ਨੇ ਗੋਲੀ ਚਲਾ ਦਿੱਤੀ। ਜਵਾਬੀ ਕਾਰਵਾਈ ਵਿੱਚ ਤਿੰਨ ਅਤਿਵਾਦੀ ਗਏ ਪਰ ਖ਼ਬਰ ਲਿਖੇ ਜਾਣ ਤੱਕ ਅਪਰੇਸ਼ਨ ਜਾਰੀ ਸੀ। ਇਸ ਅਧਿਕਾਰੀ ਨੇ ਦੱਸਿਆ ਕਿ ਜੰਗਲੀ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਜਾਰੀ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਇਸ ਗਰੁੱਪ ਦਾ ਕੋਈ ਮੈਂਬਰ ਭਾਰਤ ਅੰਦਰ ਦਾਖ਼ਲ ਨਾ ਹੋਇਆ ਹੋਵੇ।
ਇਸ ਦੌਰਾਨ ਪਾਕਿਸਤਾਨੀ ਫ਼ੌਜ ਨੇ ਅੱਜ ਗੋਲੀਬੰਦੀ ਦੀ ਉਲੰਘਣਾ ਕਰਦਿਆਂ ਪੁਣਛ ਸੈਕਟਰ ਵਿੱਚ ਕੰਟਰੋੋਲ ਰੇਖਾ ਨਾਲ ਸਰਹੱਦੀ ਚੌਕੀਆਂ ਤੇ ਪਿੰਡਾਂ ਨੂੰ ਨਿਸ਼ਾਨਾ ਬਣਾਇਆ। ਇਕ ਪੁਲੀਸ ਅਧਿਕਾਰੀ ਨੇ ਦੱਸਿਆ, ‘‘ਪਾਕਿ ਫ਼ੌਜ ਨੇ ਕੱਲ੍ਹ ਰਾਤ ਭਾਰੀ ਗੋਲੀਬਾਰੀ ਕੀਤੀ ਅਤੇ ਇਹ ਅੱਜ ਤੜਕੇ ਇਕ ਵਜੇ ਬੰਦ ਹੋਈ। ਇਸ ਕਾਰਨ ਇਕ ਵਪਾਰ ਕੇਂਦਰ ਤੇ ਪੁਲੀਸ ਬੈਰਕਾਂ ਨੂੰ ਨੁਕਸਾਨ ਪੁੱਜਾ ਹੈ।’’

About Author

Punjab Mail USA

Punjab Mail USA

Related Articles

ads

Latest Category Posts

    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

ਅਮਰੀਕਾ ‘ਚ ਭਾਰਤੀ ਮੂਲ ਦੇ ਵਿਅਕਤੀ ਨੂੰ ਜਿਨਸੀ ਸ਼ੋਸ਼ਣ ਦੇ ਦੋਸ਼ ‘ਚ 30 ਸਾਲ ਜੇਲ੍ਹ ਦੀ ਸਜ਼ਾ

Read Full Article