PUNJABMAILUSA.COM

ਅਮਰਿੰਦਰ ਵੱਲੋਂ ਜਾਖੜ ਨਾਲ ਪੰਜਾਬ ਸਕੱਤਰੇਤ ਵਿਚ ਕੀਤੇ ਵਰਤਾਅ ਨੂੰ ਲੈ ਕੇ ਜ਼ਬਰਦਸਤ ਚਰਚਾ

ਅਮਰਿੰਦਰ ਵੱਲੋਂ ਜਾਖੜ ਨਾਲ ਪੰਜਾਬ ਸਕੱਤਰੇਤ ਵਿਚ ਕੀਤੇ ਵਰਤਾਅ ਨੂੰ ਲੈ ਕੇ ਜ਼ਬਰਦਸਤ ਚਰਚਾ

ਅਮਰਿੰਦਰ ਵੱਲੋਂ ਜਾਖੜ ਨਾਲ ਪੰਜਾਬ ਸਕੱਤਰੇਤ ਵਿਚ ਕੀਤੇ ਵਰਤਾਅ ਨੂੰ ਲੈ ਕੇ ਜ਼ਬਰਦਸਤ ਚਰਚਾ
April 13
15:43 2018

ਚੰਡੀਗੜ੍ਹ, 13 ਅਪ੍ਰੈਲ (ਪੰਜਾਬ ਮੇਲ)-ਕਾਂਗਰਸ ਪਾਰਟੀ ਤੇ ਪੰਜਾਬ ਸਰਕਾਰ ਦੇ ਉੱਚ ਪੱਧਰੀ ਹਲਕਿਆਂ ਵਿਚ ਸੂਬਾਈ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਅਤੇ ਉਨ੍ਹਾਂ ਨਾਲ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਗਏ ਅੱਧੀ ਦਰਜਨਾਂ ਵਿਧਾਇਕਾਂ ਨਾਲ ਇਕ ਦਿਨ ਪਹਿਲਾਂ ਪੰਜਾਬ ਸਕੱਤਰੇਤ ਵਿਚ ਕੀਤੇ ਵਰਤਾਅ ਨੂੰ ਲੈ ਕੇ ਜ਼ਬਰਦਸਤ ਚਰਚਾ ਚੱਲ ਰਹੀ ਹੈ ਕਿ ਜੇ ਮੁੱਖ ਮੰਤਰੀ ਦੇ ਦਰਬਾਰ ਵਿਚ ਪੰਜਾਬ ਕਾਂਗਰਸ ਦੇ ਪ੍ਰਧਾਨ ਦੀ ਸੁਣਵਾਈ ਨਹੀਂ ਹੁੰਦੀ ਤਾਂ ਆਮ ਵਰਕਰਾਂ ਦੀ ਕੌਣ ਸੁਣੇਗਾ।
ਇਸ ਦੇ ਬਾਵਜੂਦ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਸੰਗਰੂਰ ਜ਼ਿਲੇ ਦੇ ਭਵਾਨੀਗੜ੍ਹ ਕਸਬੇ ਵਿਚ ਕਰਵਾਏ ਗਏ ਕਿਸਾਨ ਕਰਜ਼ਾ ਰਾਹਤ ਸਮਾਗਮ ਵਿਚ ਪਹੁੰਚੇ ਤੇ ਡਟ ਕੇ ਪਾਰਟੀ ਤੇ ਸਰਕਾਰ ਦਾ ਪੱਖ ਪੇਸ਼ ਕੀਤਾ।
ਜਾਣਕਾਰ ਹਲਕਿਆਂ ਦਾ ਕਹਿਣਾ ਹੈ ਕਿ ਮੁੱਖ ਮੰਤਰੀ, ਪੰਜਾਬ ਕਾਂਗਰਸ ਦੇ ਪ੍ਰਧਾਨ ਨੂੰ ਪਿਛਲੇ ਕੁਝ ਦਿਨਾਂ ਤੋਂ ਮਿਲਣ ਕਤਰਾ ਰਹੇ ਸਨ? ਸ਼ਾਇਦ ਇਸੇ ਕਰ ਕੇ ਹੀ ਉਨ੍ਹਾਂ ਨੂੰ ਸਮੇਂ ਤੋਂ ਪਹਿਲਾਂ ਸੱਦ ਲਿਆ ਗਿਆ ਤੇ ਮੁੜ ਮੁਲਾਕਾਤ ਲਈ ਨਹੀਂ ਬੁਲਾਇਆ ਗਿਆ। ਇਸ ਗੱਲ ਨੂੰ ਲੈ ਕੇ ਕਿਆਫੇ ਲਾਏ ਜਾ ਰਹੇ ਹਨ ਕਿ ਕਾਂਗਰਸ ਪ੍ਰਧਾਨ ਅਤੇ ਕੈਪਟਨ ਵਿਚਾਲੇ ਦੂਰੀਆਂ ਵਧਣ ਦੇ ਕੀ ਕਾਰਨ ਹਨ? ਸੂਬੇ ਵਿਚ ਕਾਂਗਰਸ ਸਰਕਾਰ ਬਣਨ ਤੋਂ ਬਾਅਦ ਕਾਂਗਰਸ ਪ੍ਰਧਾਨ ਅਕਸਰ ਸਰਕਾਰੀ ਮੀਟਿੰਗਾਂ ਵਿਚ ਦਿਖਾਈ ਦਿੰਦੇ ਸਨ। ਮਾਹਿਰਾਂ ਦਾ ਕਹਿਣਾ ਹੈ ਕਿ ਕਾਂਗਰਸ ਪ੍ਰਧਾਨ ਜਨਤਕ ਮੀਟਿੰਗਾਂ ਵਿਚ ਨਸ਼ੇ ਅਤੇ ਕੁਝ ਹੋਰ ਮੁੱਦਿਆਂ ਤੇ ਅਕਾਲੀ ਦਲ ਦੇ ਆਗੂਆਂ ਵਿਰੁਧ ਸਖ਼ਤ ਨੀਤੀ ਅਪਣਾਉਣ ‘ਤੇ ਜ਼ੋਰ ਦਿੰਦੇ ਰਹੇ ਹਨ। ਉਨ੍ਹਾਂ ਮੁੱਖ ਮੰਤਰੀ ਦੀ ਹਾਜ਼ਰੀ ਵਿਚ ਕਾਂਗਰਸ ਵਿਧਾਇਕਾਂ ਦੀ ਮੀਟਿੰਗ ‘ਚ ਵੀ ਇਸ ਗੱਲ ‘ਤੇ ਜ਼ੋਰ ਦਿੱਤਾ ਸੀ ਕਿ ਜਿੰਨੀ ਦੇਰ ਤਕ ਕਾਂ ਮਾਰ ਕੇ ਬਨੇਰੇ ‘ਤੇ ਨਹੀਂ ਟੰਗਾਂਗੇ, ਓਨੀ ਦੇਰ ਤਕ ਨਸ਼ੇ ਦੇ ਸੌਦਾਗਰਾਂ ਵਿਰੁੱਧ ਲੋਕਾਂ ਵਿਚ ਸਪੱਸ਼ਟ ਸੰਕੇਤ ਨਹੀਂ ਜਾਣਗੇ। ਇਸ ਮਾਮਲੇ ‘ਚ ਕਾਂਗਰਸ ਪਾਰਟੀ ਦੇ ਚਾਲੀ ਵਿਧਾਇਕ ਮੁੱਖ ਮੰਤਰੀ ਨੂੰ ਲਿਖਤੀ ਪੱਤਰ ਵੀ ਦੇ ਕੇ ਦੇਖ ਚੁੱਕੇ ਹਨ ਪਰ ਫਿਰ ਵੀ ਕੋਈ ਖਾਸ ਅਸਰ ਨਹੀਂ ਹੋਇਆ। ਨਸ਼ਿਆਂ ਦੇ ਮੁੱਦੇ ‘ਤੇ ਐੱਸ.ਟੀ.ਐੱਫ. ਦੀ ਰਿਪੋਰਟ ਨੂੰ ਲੈ ਕੇ ਧੀਮੀ ਚਾਲ ਜਾਰੀ ਹੈ ਤੇ ਸਿੰਚਾਈ ਵਿਭਾਗ ਦੇ ਘੁਟਾਲੇ ਦਾ ਵੀ ਇਹੀ ਹਾਲ ਹੈ।
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸਾਬਕਾ ਅਕਾਲੀ ਮੰਤਰੀ ਅਤੇ ਹੋਰ ਆਗੂਆਂ ਵਿਰੁਧ ਓਨੀ ਦੇਰ ਤਕ ਕਾਰਵਾਈ ਕਰਨ ਲਈ ਤਿਆਰ ਨਹੀਂ ਹਨ ਜਿੰਨੀ ਦੇਰ ਠੋਸ ਸਬੂਤ ਸਰਕਾਰ ਕੋਲ ਨਹੀਂ ਆ ਜਾਂਦੇ।
ਕਰਜ਼ਾ ਰਾਹਤ ਸਮਾਗਮ ਤੋਂ ਬਾਅਦ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜਿਨ੍ਹਾਂ ਬੀਤੀ ਰਾਤ ਵੀ ਸੁਨੀਲ ਜਾਖੜ ਨੂੰ ਮਨਾਉਣ ਦੇ ਯਤਨ ਕੀਤੇ ਸਨ, ਅੱਜ ਵੀ ਸ੍ਰੀ ਜਾਖੜ ਨਾਲ ਹੀ ਰਾਜਧਾਨੀ ਪਰਤੇ ਹਨ ਤੇ ਮਸਲੇ ਨੂੰ ਹੱਲ ਕਰਵਾਉਣ ਦੀਆਂ ਕੋਸ਼ਿਸਾਂ ਕਰ ਰਹੇ ਹਨ ਤੇ ਇਸੇ ਤਰ੍ਹਾਂ ਮੁੱਖ ਮੰਤਰੀ ਦੇ ਰਾਜਸ ਸਕੱਤਰ ਵੀ ਕੋਸ਼ਿਸ਼ਾਂ ਕਰ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article