PUNJABMAILUSA.COM

ਅਮਰਿੰਦਰ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ ਬਾਜਵਾ

 Breaking News

ਅਮਰਿੰਦਰ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ ਬਾਜਵਾ

ਅਮਰਿੰਦਰ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ ਬਾਜਵਾ
November 02
05:25 2017

ਚੰਡੀਗੜ੍ਹ, 2 ਨਵੰਬਰ (ਪੰਜਾਬ ਮੇਲ)- ਪੰਜਾਬ ਪ੍ਰਦੇਸ਼ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਸੂਬੇ ‘ਚ ਆਪਣੀ ਪਾਰਟੀ ਦੀ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਨਹੀਂ ਹਨ ਅਤੇ ਉਨ੍ਹਾਂ ਨੇ ਆਪਣੀ ਸਰਕਾਰ ਖ਼ਿਲਾਫ਼ ਭੜਾਸ ਕੱਢਦਿਆਂ ਬੇਵਸੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ, ”ਮੈਂ ਕਾਂਗਰਸ ਦੇ ਕੌਮੀ ਮੀਤ ਪ੍ਰਧਾਨ ਰਾਹੁਲ ਗਾਂਧੀ ਨੂੰ ਤਿੰਨ ਮਹੀਨੇ ਪਹਿਲਾਂ ਅਸਤੀਫ਼ਾ ਭੇਜ ਕੇ ਇਕ ਖ਼ਤ ਲਿਖਿਆ ਸੀ ਕਿ ਜੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ, ਸਾਬਕਾ ਮੰਤਰੀਆਂ ਬਿਕਰਮ ਸਿੰਘ ਮਜੀਠੀਆ, ਤੋਤਾ ਸਿੰਘ ਤੇ ਆਦੇਸ਼ ਪ੍ਰਤਾਪ ਸਿੰਘ ਕੈਰੋਂ ਖ਼ਿਲਾਫ਼ ਪੰਜਾਬ ਸਰਕਾਰ ਕਾਰਵਾਈ ਨਹੀਂ ਕਰਦੀ ਤਾਂ ਮੈਂ ਕੀ ਕਰਾਂ? ਮੈਂ ਪੰਜਾਬ ‘ਚ ਕਾਂਗਰਸ ਦੀ ਸਰਕਾਰ ਬਣਨ ‘ਤੇ ਮਹੀਨੇ ਅੰਦਰ ਇਨ੍ਹਾਂ ਆਗੂਆਂ ਨੂੰ ਜੇਲ੍ਹ ‘ਚ ਸੁੱਟਣ ਲਈ ਕਿਹਾ ਸੀ ਅਤੇ ਮੈਂ ਹੁਣ ਵੀ ਆਪਣੇ ਸਟੈਂਡ ‘ਤੇ ਕਾਇਮ ਹਾਂ। ਮੈਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਕੋਲ ਇਹ ਮਸਲਾ 6 ਨਵੰਬਰ ਨੂੰ ਉਠਾਵਾਂਗਾ।’ ਉਨ੍ਹਾਂ ਕਿਹਾ ਕਿ ਇਨ੍ਹਾਂ ਖ਼ਿਲਾਫ਼ ਅਜੇ ਤਕ ਕਾਰਵਾਈ ਕਿਉਂ ਨਹੀਂ ਹੋਈ, ਇਸ ਬਾਰੇ ਕੈਪਟਨ ਅਮਰਿੰਦਰ ਕੋਲੋਂ ਪੁੱਛਾਂਗਾ। ਉਨ੍ਹਾਂ ਕਿਹਾ ਕਿ ਜੇਕਰ ਸਰਕਾਰ ਨੇ ਕਾਰਵਾਈ ਨਾ ਕੀਤੀ ਤਾਂ ਇਸ ਨਾਲ ਕਾਂਗਰਸ ਸਰਕਾਰ ਤੇ ਪਾਰਟੀ ਦੋਵਾਂ ਦਾ ਅਕਸ ਖ਼ਰਾਬ ਹੋਵੇਗਾ। ਉਨ੍ਹਾਂ ਮੰਡੀਆਂ ‘ਚ ਫ਼ਸਲਾਂ ਦੀ ਚੁਕਾਈ ਨਾਲੋ-ਨਾਲ ਯਕੀਨੀ ਬਣਾਉਣ ਲਈ ਕੈਪਟਨ ਅਮਰਿੰਦਰ ਦੀ ਪ੍ਰਸ਼ੰਸਾ ਕੀਤੀ ਪਰ ਨਸ਼ਿਆਂ ਦੀ ਤਸਕਰੀ ਤੇ ਦਾਗੀ ਅਕਾਲੀਆਂ ਖ਼ਿਲਾਫ਼ ਕਾਰਵਾਈ ਨਾ ਕੀਤੇ ਜਾਣ ‘ਤੇ ਆਪਣਾ ਵਿਰੋਧ ਵੀ ਦਰਜ ਕਰਾਇਆ।
ਦੱਸਣਯੋਗ ਹੈ ਕਿ ਨਸ਼ਿਆਂ ਦੇ ਮੁੱਦੇ ‘ਤੇ ਕੈਪਟਨ ਸਰਕਾਰ ਤੇ ਕਾਂਗਰਸੀ ਵਿਧਾਇਕਾਂ ਵਿਚਾਲੇ ਤਿੱਖੇ ਮਤਭੇਦ ਹਨ। ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਤੋਂ ਕੁਝ ਦਿਨ ਪਹਿਲਾਂ ਕਾਂਗਰਸ ਦੇ 40 ਵਿਧਾਇਕਾਂ ਨੇ ਬਿਕਰਮ ਸਿੰਘ ਮਜੀਠੀਆ ਵਿਰੁੱਧ ਕਾਰਵਾਈ ਲਈ ਮੁੱਖ ਮੰਤਰੀ ਨੂੰ ਇਕ ਪੱਤਰ ਵੀ ਦਿੱਤਾ ਸੀ। ਇਨ੍ਹਾਂ ਵਿਧਾਇਕਾਂ ਦੇ ਆਗੂ ਨੇ ਦੱਸਿਆ ਕਿ ਮੁੱਖ ਮੰਤਰੀ ਨੇ ਜ਼ਿਮਨੀ ਚੋਣ ਬਾਅਦ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਉਨ੍ਹਾਂ ਨੇ ਕੈਪਟਨ ਨੂੰ ਸਪੱਸ਼ਟ ਕਰ ਦਿੱਤਾ ਸੀ ਕਿ ਜੇਕਰ ਕਾਰਵਾਈ ਨਾ ਕੀਤੀ ਤਾਂ ਉਹ ਇਸ ਮਾਮਲੇ ਨੂੰ ਜਨਤਕ ਕਰ ਦੇਣਗੇ। ਇਨ੍ਹਾਂ ਵਿਧਾਇਕਾਂ ਤੇ ਇਕ ਕੈਬਨਿਟ ਮੰਤਰੀ ਨੇ ਗੁਰਦਾਸਪੁਰ ਜ਼ਿਮਨੀ ਚੋਣ ‘ਚ ਅਕਾਲੀ-ਭਾਜਪਾ ਸਰਕਾਰ ਸਮੇਂ ਨਸ਼ਿਆਂ ਦੀ ਤਸਕਰੀ ਦੇ ਮੁੱਦੇ ਨੂੰ ਉਭਾਰਿਆ ਸੀ।
ਦੂਜੇ ਪਾਸੇ ਸੀਨੀਅਰ ਕਾਂਗਰਸੀ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਅਤੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਕਾਰਵਾਈ ਕੀਤੇ ਜਾਣ ਦੀ ਗੱਲ ‘ਤੇ ਅੜੇ ਹੋਏ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਸਟੈਂਡ ਤੋਂ ਪਿੱਛੇ ਨਹੀਂ ਹਟਣਗੇ ਤੇ ਜਿਹੜੇ ਸਬੂਤ ਉਨ੍ਹਾਂ ਕੋਲ ਆ ਰਹੇ ਹਨ, ਉਹ ਪੇਸ਼ ਕਰਨਗੇ। ਉਨ੍ਹਾਂ ਦਾਅਵਾ ਕੀਤਾ ਕਿ ਇਸ ਮਾਮਲੇ ‘ਚ ਸਬੂਤਾਂ ਦੀ ਘਾਟ ਨਹੀਂ ਹੈ ਅਤੇ ਸਰਕਾਰ ਨੂੰ ਲੋਕਾਂ ਨਾਲ ਕੀਤੇ ਵਾਅਦੇ ‘ਤੇ ਖ਼ਰਾ ਉਤਰਨਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article