PUNJABMAILUSA.COM

ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀ ਜਾਵੇਗੀ ਚੋਣ, ਮੁੱਖ ਮੰਤਰੀ ਦਾ ਫੈਸਲਾ ਚੋਣਾਂ ਤੋਂ ਬਾਅਦ, : ਰਾਹੁਲ

ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀ ਜਾਵੇਗੀ ਚੋਣ, ਮੁੱਖ ਮੰਤਰੀ ਦਾ ਫੈਸਲਾ ਚੋਣਾਂ ਤੋਂ ਬਾਅਦ, : ਰਾਹੁਲ

ਅਮਰਿੰਦਰ ਸਿੰਘ ਦੀ ਅਗਵਾਈ ਹੇਠ ਲੜੀ ਜਾਵੇਗੀ ਚੋਣ, ਮੁੱਖ ਮੰਤਰੀ ਦਾ ਫੈਸਲਾ ਚੋਣਾਂ ਤੋਂ ਬਾਅਦ, : ਰਾਹੁਲ
May 21
07:39 2016

rahul
ਚੰਡੀਗੜ੍ਹ, 21 ਮਈ (ਪੰਜਾਬ ਮੇਲ)-ਆਲ ਇੰਡੀਆ ਕਾਂਗਰਸ ਕਮੇਟੀ ਦੇ ਉਪ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਹੈ ਕਿ ਪੰਜਾਬ ਵਿੱਚ ਪਾਰਟੀ ਦੇ ਮੁੱਖ ਮੰਤਰੀ ਦੇ ਨਾਂ ਦਾ ਫੈਸਲਾ ਚੋਣਾਂ ਤੋਂ ਬਾਅਦ ਕੀਤਾ ਜਾਵੇਗਾ, ਪਰ ਸੂਬਾ ਪ੍ਰਧਾਨ ਹੋਣ ਕਾਰਨ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਹੀ ਚੋਣ ਲੜੀ ਜਾਏਗੀ।
ਜ਼ੀਰਕਪੁਰ ਵਿੱਚ ਕਾਂਗਰਸ ਦੇ ਉੱਪ ਪ੍ਰਧਾਨ ਰਾਹੁਲ ਗਾਂਧੀ ਨੇ ਪੰਜਾਬ ਦੇ ਆਗੂਆਂ ਨਾਲ ਰਾਜ ਪੱਧਰੀ ਚਰਚਾ ਪ੍ਰੋਗਰਾਮ ਵਿੱਚ ਭਾਗ ਲੈਣ ਤੋਂ ਬਾਅਦ ਮੀਡੀਆ ਨਾਲ ਗੈਰ-ਰਸਮੀ ਗੱਲਬਾਤ ਦੌਰਾਨ ਕਿਹਾ ਕਿ ਕਾਂਗਰਸ ਪਾਰਟੀ ਦੀ ਇਕ ਪ੍ਰਕਿਰਿਆ ਹੈ, ਜਿਸ ਦੇ ਮੁਤਾਬਿਕ ਪਾਰਟੀ ਵਿਧਾਇਕ ਮੁੱਖ ਮੰਤਰੀ ਦੀ ਚੋਣ ਕਰਦੇ ਹਨ। ਉਨ੍ਹਾਂ ਕਿਹਾ ਕਿ ਉਹ ਆਮ ਆਦਮੀ ਪਾਰਟੀ ਨੂੰ ਖਾਸ ਗੰਭੀਰਤਾ ਨਾਲ ਨਹੀਂ ਲੈਂਦੇ। ਦਿੱਲੀ ਵਿਚ ‘ਆਪ’ ਪਾਰਟੀ ਕਾਮਯਾਬ ਰਹੀ, ਕਿਉਂਕਿ ਉਤੇ ਕਾਂਗਰਸ ਸਰਕਾਰ ਦੇ ਖਿਲਾਫ ਸੱਤਾ ਵਿਰੋਧੀ ਭਾਵਨਾ ਸੀ। ਪੰਜਾਬ ਵਿਚ ਸਰਕਾਰ ਕਾਂਗਰਸ ਪਾਰਟੀ ਦੀ ਨਹੀਂ, ਅਕਾਲੀਆਂ ਦੀ ਹੈ ਤੇ ਵਿਰੋਧੀ ਭਾਵਨਾ ਅਕਾਲੀਆਂ ਦੇ ਖਿਲਾਫ਼ ਕੰਮ ਕਰ ਰਹੀ ਹੈ।
ਰਾਹੁਲ ਗਾਂਧੀ ਨੇ ਇਹ ਗੱਲ ਵੀ ਮੰਨੀ ਕਿ ਪੰਜਾਬ ਕਾਂਗਰਸ ਵਿੱਚ ਸਹੀ ਪਲਾਨਿੰਗ ਦੀ ਕਮੀ ਹੈ। ਉਨ੍ਹਾਂ ਭਵਿੱਖ ਵਿੱਚ ਕਾਂਗਰਸ ਦੀ ਸੱਤਾ ਵਿੱਚ ਵਾਪਸੀ ਦੀ ਆਸ ਜਤਾਉਂਦੇ ਹੋਏ ਕਿਹਾ ਕਿ ਜੇ ਸਾਰੇ ਨੇਤਾ ਇਕਜੁਟ ਹੋ ਕੇ ਪਲਾਨਿੰਗ ਕਰ ਕੇ ਲੋਕਾਂ ਵਿੱਚ ਜਾਣ ਤਾਂ ਪਾਰਟੀ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਉਨ੍ਹਾਂ ਕਿਹਾ ਕਿ ਇਸ ਵਾਰ ਟਿਕਟਾਂ ਦਾ ਐਲਾਨ ਛੇਤੀ ਕਰ ਦਿੱਤਾ ਜਾਵੇਗਾ ਤੇ ਇਸ ਵਿੱਚ ਨੌਜਵਾਨਾਂ ਨੂੰ ਪਹਿਲ ਦੇਣ ਤੋਂ ਇਲਾਵਾ ਔਰਤਾਂ ਤੇ ਹੋਰ ਵਰਗਾਂ ਨੂੰ ਵੀ ਸਹੀ ਨੁਮਾਇੰਦਗੀ ਮਿਲੇਗੀ। ਉਨ੍ਹਾਂ ਸੰਕੇਤ ਦਿੱਤਾ ਕਿ 35 ਤੋਂ 40 ਨੌਜਵਾਨਾਂ ਨੂੰ ਟਿਕਟਾਂ ਮਿਲਣਗੀਆਂ। ਉਨ੍ਹਾਂ ਪੰਜਾਬ ਦੇ ਮੁੱਦਿਆਂ ਦੀ ਗੱਲ ਕਰਦੇ ਹੋਏ ਕਿਹਾ ਕਿ ਇਸ ਸਮੇਂ ਵੀ ਨਸ਼ਿਆਂ ਦਾ ਮੁੱਦਾ ਸਭ ਤੋਂ ਗੰਭੀਰ ਤੇ ਚਿੰਤਾ ਦਾ ਵਿਸ਼ਾ ਹੈ। ਕਿਸਾਨਾਂ ਦੀਆਂ ਖੁਦਕੁਸ਼ੀਆਂ ਤੇ ਉਦਯੋਗ ਬੰਦ ਹੋਣ ਤੋਂ ਇਲਾਵਾ ਕੈਂਸਰ ਵਰਗੇ ਵੀ ਵੱਡੇ ਮੁੱਦੇ ਹਨ ਤੇ ਇਨ੍ਹਾਂ ਦੇ ਆਧਾਰ ਉੱਤੇ ਪਾਰਟੀ ਆਪਣਾ ਮੈਨੀਫੈਸਟੋ ਤੇ ਰਣਨੀਤੀ ਬਣਾ ਕੇ ਚੋਣ ਲੜੇਗੀ।
ਸੋਸ਼ਲ ਮੀਡੀਆ ਵਿੱਚ ਉਨ੍ਹਾਂ ਖਿਲਾਫ ਲਗਾਤਾਰ ਪ੍ਰਚਾਰ ਬਾਰੇ ਪੁੱਛੇ ਜਾਣ ਉੱਤੇ ਉਨ੍ਹਾਂ ਕਿਹਾ ਕਿ ਮੋਦੀ ਨੇ ਮੇਰਾ ਅਕਸ ਵਿਗਾੜਨ ਲਈ ਵਿਸ਼ੇਸ਼ ਬਜਟ ਰੱਖਿਆ ਹੈ, ਪਰ ਸਾਡੀ ਪਾਰਟੀ ਇਨ੍ਹਾਂ ਗੱਲਾਂ ਵਿੱਚ ਯਕੀਨ ਨਹੀਂ ਰੱਖਦੀ ਕਿ ਆਪਣੇ ਵਿਰੋਧੀਆਂ ਦੇ ਵਿਰੁੱਧ ਇਸ ਤਰ੍ਹਾਂ ਮੁਹਿੰਮ ਚਲਾ ਕੇ ਪ੍ਰਚਾਰ ਕੀਤਾ ਜਾਏ।
ਰਾਹੁਲ ਗਾਂਧੀ ਨਾਲ ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ, ਵਿਰੋਧੀ ਧਿਰ ਦੇ ਨੇਤਾ ਚਰਨਜੀਤ ਸਿੰਘ ਚੰਨੀ, ਸਾਬਕਾ ਨੇਤਾ ਸੁਨੀਲ ਜਾਖੜ, ਪ੍ਰਦੇਸ਼ ਇੰਚਾਰਜ ਡਾæ ਸ਼ਕੀਲ ਅਹਮਦ, ਚੋਣ ਮੁਹਿੰਮ ਕਮੇਟੀ ਦੀ ਚੇਅਰ ਪਰਸਨ ਅੰਬਿਕਾ ਸੋਨੀ, ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ, ਲਾਲ ਸਿੰਘ, ਰਵਨੀਤ ਸਿੰਘ ਬਿੱਟੂ, ਯੂਥ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਵੀ ਮੌਜੂਦ ਰਹੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article
    ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

ਡੋਨਲਡ ਟਰੰਪ ਜਲਦੀ ਕਰ ਸਕਦੇ ਨੇ ਆਪਣੀ ਕੈਬਨਿਟ ਤੇ ਪ੍ਰਸ਼ਾਸਨ ‘ਚ ਤਬਦੀਲੀ

Read Full Article
    ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

ਹਾਲੀਵੁੱਡ ਅਭਿਨੇਤਰੀ ਜੇਨ ਫੌਂਡਾ ਨੇ ਟਰੰਪ ਨੂੰ ਦੱਸਿਆ ‘ਹਿਟਲਰ’!

Read Full Article
    ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

ਟਰੰਪ ਵੱਲੋਂ ਗਰਮਾ-ਗਰਮ ਬਹਿਸ ਪਿੱਛੋਂ ਸੀ.ਐੱਨ.ਐੱਨ. ਪੱਤਰਕਾਰ ਦੀ ਮਾਨਤਾ ਰੱਦ

Read Full Article
    ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

ਟਰੰਪ ਨੇ ਤੋੜੀ 15 ਸਾਲ ਪੁਰਾਣੀ ਰਵਾਇਤ, ਵਾਈਟ ਹਾਊਸ ‘ਚ ਇਸ ਵਾਰ ਦੀਵਾਲੀ ਨਹੀਂ ਮਨਾਈ ਗਈ

Read Full Article
    ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

ਅਗਲੇ ਹਫ਼ਤੇ ਅਮਰੀਕੀ ਉਪ ਰਾਸ਼ਟਰਪਤੀ ਨਾਲ ਮੁਲਾਕਾਤ ਕਰਨਗੇ ਮੋਦੀ

Read Full Article
    ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

ਰਾਸ਼ਟਰਪਤੀ ਟਰੰਪ ਨਾਲ ਝੜਪ ਤੋਂ ਬਾਅਦ ਪੱਤਰਕਾਰ ਦਾ ਪ੍ਰੈੱਸ ਪਾਸ ਰੱਦ

Read Full Article