PUNJABMAILUSA.COM

ਅਮਰਿੰਦਰ ਸਿੰਘ ਵੱਲੋਂ ਕੈਨੇਡਾ ਦੇ ਰੱਖਿਆ ਮੰਤਰੀ ਸੱਜਣ ਖਿਲਾਫ ਦਿੱਤੇ ਬਿਆਨ ਤੋਂ ਪ੍ਰਵਾਸੀ ਪੰਜਾਬੀ ਖਫਾ

ਅਮਰਿੰਦਰ ਸਿੰਘ ਵੱਲੋਂ ਕੈਨੇਡਾ ਦੇ ਰੱਖਿਆ ਮੰਤਰੀ ਸੱਜਣ ਖਿਲਾਫ ਦਿੱਤੇ ਬਿਆਨ ਤੋਂ ਪ੍ਰਵਾਸੀ ਪੰਜਾਬੀ ਖਫਾ

ਅਮਰਿੰਦਰ ਸਿੰਘ ਵੱਲੋਂ ਕੈਨੇਡਾ ਦੇ ਰੱਖਿਆ ਮੰਤਰੀ ਸੱਜਣ ਖਿਲਾਫ ਦਿੱਤੇ ਬਿਆਨ ਤੋਂ ਪ੍ਰਵਾਸੀ ਪੰਜਾਬੀ ਖਫਾ
April 19
10:34 2017

2
ਨਵੀਂ ਦਿੱਲੀ, 19 ਅਪ੍ਰੈਲ (ਪੰਜਾਬ ਮੇਲ)- ਕੈਨੇਡਾ ਦੇ ਰੱਖਿਆ ਮੰਤਰੀ ਹਰਜੀਤ ਸਿੰਘ ਸੱਜਣ ਹਫਤੇ ਭਰ ਦੇ ਦੌਰੇ ਲਈ ਭਾਰਤ ਪੁੱਜ ਗਏ ਹਨ। ਨਵੀਂ ਦਿੱਲੀ ਵਿਖੇ ਉਹ ਭਾਰਤ ਦੇ ਵਿੱਤ ਮੰਤਰੀ ਅਰੁਨ ਜੇਤਲੀ ਅਤੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨਾਲ ਗੱਲਬਾਤ ਕਰਨਗੇ। 20 ਅਪ੍ਰੈਲ ਨੂੰ ਸ. ਹਰਜੀਤ ਸਿੰਘ ਸੱਜਣ ਸ੍ਰੀ ਹਰਮਿੰਦਰ ਸਾਹਿਬ, ਅੰਮ੍ਰਿਤਸਰ ਵਿਖੇ ਮੱਥਾ ਟੇਕਣ ਜਾਣਗੇ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹੋਰ ਬਹੁਤ ਸਾਰੀਆਂ ਸਿੱਖ ਸੰਸਥਾਵਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਜਾਵੇਗਾ। 1 ਦਿਨ ਲਈ ਉਹ ਆਪਣੇ ਪਿੰਡ ਬੰਵੇਲੀ ਜਾਣਗੇ।
ਸ. ਸੱਜਣ ਦਾ ਕਹਿਣਾ ਹੈ ਕਿ ਇਸ ਯਾਤਰਾ ਨਾਲ ਕੈਨੇਡਾ ਅਤੇ ਭਾਰਤ ਦਰਮਿਆਨ ਰੱਖਿਆ ਸਹਿਯੋਗ ਹੋਰ ਮਜ਼ਬੂਤ ਹੋਵੇਗਾ ਅਤੇ ਸੁਰੱਖਿਆ ਅਤੇ ਰੱਖਿਆ ਖੇਤਰਾਂ ਵਿਚ ਦੋਵਾਂ ਦੇਸ਼ਾਂ ਦੀ ਹਿੱਸੇਦਾਰੀ ਵਧੇਗੀ। ਸ. ਹਰਜੀਤ ਸਿੰਘ ਸੱਜਣ ਪਹਿਲੇ ਸਾਬਤ-ਸੂਰਤ ਸਿੱਖ ਹਨ, ਜੋ ਕੈਨੇਡਾ ਦੇ ਰੱਖਿਆ ਮੰਤਰੀ ਦੇ ਉੱਚ ਅਹੁਦੇ ਉਪਰ ਪੁੱਜੇ ਹਨ। ਕੈਨੇਡਾ ਦੇ ਰੱਖਿਆ ਮੰਤਰੀ ਪੰਜਾਬ ਦੇ ਲੋਕਾਂ ਨੂੰ ਸਹੂਲਤ ਦੇਣ ਲਈ ਚੰਡੀਗੜ੍ਹ ਵਿਖੇ ਕੈਨੇਡਾ ਦੇ ਸਫਾਰਤਖਾਨੇ ਦੇ ਨਵੇਂ ਦਫਤਰ ਦਾ ਉਦਘਾਟਨ ਵੀ ਕਰਨਗੇ। ਵਰਣਨਯੋਗ ਹੈ ਕਿ ਹਰਜੀਤ ਸਿੰਘ ਸੱਜਣ ਹੁਸ਼ਿਆਰਪੁਰ ਜ਼ਿਲ੍ਹੇ ਦੇ ਪਿੰਡ ਬੰਵੇਲੀ ਦੇ ਜੰਮਪਲ ਹਨ ਅਤੇ 5 ਸਾਲ ਦੀ ਉਮਰ ਵਿਚ ਕੈਨੇਡਾ ਆਉਣ ਬਾਅਦ ਉਨ੍ਹਾਂ ਪੜ੍ਹਾਈ ਵੀ ਕੈਨੇਡਾ ਵਿਚ ਹੀ ਕੀਤੀ ਅਤੇ ਕੈਨੇਡਾ ਦੀ ਫੌਜ ਵਿਚ ਉੱਚ ਅਹੁਦੇ ਉਪਰ ਸੇਵਾ ਨਿਭਾਈ। ਕੈਨੇਡੀਅਨ ਪਾਰਲੀਮੈਂਟ ਲਈ ਚੁਣੇ ਜਾਣ ਬਾਅਦ ਉਨ੍ਹਾਂ ਨੇ ਆਪਣਾ ਫੌਜੀ ਅਹੁਦਾ ਤਿਆਗ ਦਿੱਤਾ ਸੀ।
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸ. ਹਰਜੀਤ ਸਿੰਘ ਸੱਜਣ ਨੂੰ ਖਾਲਿਸਤਾਨੀ ਸਮਰਥਕ ਕਹਿਣ ਅਤੇ ਉਨ੍ਹਾਂ ਨਾਲ ਮੁਲਾਕਾਤ ਕਰਨ ਤੋਂ ਇਨਕਾਰ ਕੀਤੇ ਜਾਣ ਦੇ ਵਾਰ-ਵਾਰ ਕੀਤੇ ਜਾ ਰਹੇ ਐਲਾਨਾਂ ਨਾਲ ਸਿਆਸੀ ਮਾਹੌਲ ਕਾਫੀ ਗਰਮਾ ਗਿਆ ਹੈ। ਕੈਪਟਨ ਅਮਰਿੰਦਰ ਸਿੰਘ ਦਾ ਦੋਸ਼ ਹੈ ਕਿ ਪਿਛਲੇ ਵਰ੍ਹੇ ਉਨ੍ਹਾਂ ਨੂੰ ਕੈਨੇਡਾ ਸਰਕਾਰ ਵੱਲੋਂ ਦੇਸ਼ ਅੰਦਰ ਦਾਖਲ ਹੋਣ ਤੋਂ ਰੋਕਣ ਦੇ ਕੀਤੇ ਗਏ ਫੈਸਲੇ ਵਿਚ ਸ. ਸੱਜਣ ਅਤੇ ਹੋਰ ਕੈਨੇਡੀਅਨ ਪੰਜਾਬੀ ਮੰਤਰੀਆਂ ਨੇ ਅਹਿਮ ਰੋਲ ਅਦਾ ਕੀਤਾ ਸੀ ਅਤੇ ਇਹ ਸਾਰੇ ਪੰਜਾਬੀ ਮੰਤਰੀ ਖਾਲਿਸਤਾਨੀ ਸਮਰਥਕ ਹਨ। ਕੈਪਟਨ ਅਮਰਿੰਦਰ ਸਿੰਘ ਦੇ ਇਸ ਬਿਆਨ ਦਾ ਪੰਜਾਬ ਵਿਚ ਵੀ ਸਖ਼ਤ ਵਿਰੋਧ ਹੋਇਆ ਹੈ। ਪਰ ਪ੍ਰਵਾਸੀ ਪੰਜਾਬੀਆਂ ਵੱਲੋਂ ਕੈਪਟਨ ਦੇ ਇਸ ਬਿਆਨ ਦੀ ਸਖ਼ਤ ਆਲੋਚਨਾ ਕੀਤੀ ਜਾ ਰਹੀ ਹੈ। ਹੁਣ ਤੱਕ ਪ੍ਰਵਾਸੀ ਪੰਜਾਬੀ ਬਾਹਰਲੇ ਮੁਲਕਾਂ ਵਿਚ ਆ ਕੇ ਸਥਾਪਿਤ ਹੋਣ ਅਤੇ ਵੱਖ-ਵੱਖ ਖੇਤਰਾਂ ਵਿਚ ਅਹਿਮ ਭੂਮਿਕਾ ਮੱਲ੍ਹਣ ਉਪਰ ਮਾਣ ਕਰਦੇ ਆ ਰਹੇ ਹਨ। ਇਥੋਂ ਤੱਕ ਕਿ ਬਾਹਰਲੇ ਮੁਲਕਾਂ ਵਿਚ ਆ ਕੇ ਆਰਥਿਕ, ਸਿਆਸੀ, ਸਮਾਜਿਕ ਜਾਂ ਪ੍ਰਸ਼ਾਸਨਿਕ ਖੇਤਰ ਵਿਚ ਮੱਲ੍ਹਾਂ ਮਾਰਨ ਅਤੇ ਉੱਚ ਅਹੁਦੇ ਹਾਸਲ ਕਰਨ ਵਾਲੇ ਪ੍ਰਵਾਸੀ ਪੰਜਾਬੀਆਂ ਦਾ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਸਨਮਾਨ ਵੀ ਕੀਤਾ ਜਾਂਦਾ ਰਿਹਾ ਹੈ। ਪਰ ਇਸ ਦੇ ਉਲਟ ਕੈਨੇਡਾ ਦੇ ਰੱਖਿਆ ਮੰਤਰਾਲੇ ਦਾ ਵੱਕਾਰੀ ਅਹੁਦਾ ਹਾਸਲ ਕਰਨ ਵਾਲੇ ਹਰਜੀਤ ਸਿੰਘ ਸੱਜਣ ਬਾਰੇ ਕੈਪਟਨ ਦੀਆਂ ਟਿੱਪਣੀਆਂ ਤੋਂ ਪ੍ਰਵਾਸੀ ਬੇਹੱਦ ਨਾਰਾਜ਼ ਹਨ। ਪ੍ਰਵਾਸੀ ਪੰਜਾਬੀਆਂ ਦਾ ਕਹਿਣਾ ਹੈ ਕਿ ਹਰਜੀਤ ਸਿੰਘ ਸੱਜਣ ਆਪਣੀ ਲਿਆਕਤ ਅਤੇ ਹਰਮਨਪਿਆਰਤਾ ਦੇ ਜ਼ੋਰ ਉਪਰ ਕੈਨੇਡਾ ਦੀ ਸਿਆਸਤ ਵਿਚ ਅੱਗੇ ਆਏ ਹਨ ਅਤੇ ਰੱਖਿਆ ਵਿਭਾਗ ਵਰਗੇ ਅਹਿਮ ਮੰਤਰਾਲੇ ਦਾ ਉੱਚਾ ਅਹੁਦਾ ਹਾਸਲ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੂੰ ਅਜਿਹੀ ਹੋਛੀ ਈਰਖਾ ਵਿਚ ਨਹੀਂ ਸੀ ਪੈਣਾ ਚਾਹੀਦਾ। ਕੈਪਟਨ ਅਮਰਿੰਦਰ ਸਿੰਘ ਇਸ ਵੇਲੇ ਪੰਜਾਬ ਦੇ ਮੁੱਖ ਮੰਤਰੀ ਹਨ। ਕੈਨੇਡਾ ਦੇ ਰੱਖਿਆ ਮੰਤਰੀ ਨਾਲ ਉਨ੍ਹਾਂ ਦਾ ਵਿਵਹਾਰ ਮੁੱਖ ਮੰਤਰੀ ਵਾਲਾ ਹੋਣਾ ਚਾਹੀਦਾ ਸੀ, ਨਾ ਕਿ ਨਿੱਜੀ ਕਿੜ ਕੱਢਣ ਵਾਲਾ। ਪ੍ਰਵਾਸੀ ਪੰਜਾਬੀਆਂ ਵਿਚ ਇਹ ਪ੍ਰਭਾਵ ਹੈ ਕਿ ਕੈਪਟਨ ਅਮਰਿੰਦਰ ਸਿੰਘ ਨੇ ਆਪਣੀ ਨਿੱਜੀ ਕਿੜ ਕੱਢਣ ਲਈ ਸ. ਸੱਜਣ ਦੇ ਖਿਲਾਫ ਅਜਿਹੀ ਬਿਆਨਬਾਜ਼ੀ ਕੀਤੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article